ਸੰਗਰੂਰ, 01 ਸਤੰਬਰ: ਅੱਜ ਸੂਬੇ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਾ ਰਹੇ ਕੰਪਿਊਟਰ ਅਧਿਆਪਕਾਂ ਨੇ ਧੁਰੀ ਵਿਖੇ ਇਕੱਤਰ ਹੁੰਦੇ ਹੋਏ ਆਪਣੀਆਂ ਜਾਇਜ ਮੰਗਾਂ ਪ੍ਰਤੀ ਅਵਾਜ਼ ਬੁਲੰਦ ਕੀਤੀ। ਇਸ ਦੌਰਾਨ ਉਨ੍ਹਾਂ ਵੱਲੋਂ ਸਰਕਾਰ ਦੁਆਰਾ ਕੀਤੀ ਗਈ ਵਾਅਦਾ ਖਿਲਾਫੀ ਦੇ ਵਿਰੁਧ ਸ਼ਹਿਰ ਦੀਆਂ ਸੜਕਾਂ ’ਤੇ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਦੇ ਹਲਕਾ ਦਫਤਰ ਅੱਗੇ ਜਮ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਕੰਪਿਊਟਰ ਅਧਿਆਪਕ ਆਗੂ ਜੌਨੀ ਸਿੰਗਲਾ, ਰਣਜੀਤ ਸਿੰਘ, ਪ੍ਰਦੀਪ ਮਲੂਕਾ, ਪਰਮਵੀਰ ਸਿੰਘ ਪੰਮੀ, ਰਜਵੰਤ ਕੌਰ, ਜਸਪਾਲ ਦੇ ਨਾਲ ਨਾਲ ਹੋਰਨਾਂ ਆਗੂਆਂ ਨੇ ਦੱਸਿਆ ਕਿ ਸਾਲ 2011 ਵਿਚ ਤਤਕਾਲੀਨ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀਆਂ ਸੇਵਾਵਾਂ ਨੂੰ ‘ਪਿਕਟਸ’ ਸੋਸਾਇਟੀ ਦੇ ਅਧੀਨ ਰੈਗੂਲਰ ਕਰ ਦਿੱਤਾ ਸੀ,ਪਰ ਰੈਗੂਲਰ ਹੋਣ ਦੇ 13 ਸਾਲਾਂ ਮਗਰੋਂ ਵੀ ਉਨ੍ਹਾਂ ਦੇ ਪੂਰੇ ਹੱਕ ਬਹਾਲ ਨਹੀਂ ਹੋਏ।ਇਸ ਕਰਕੇ ਉਹ ਸੰਘਰਸ਼ ਕਰਨ ਦੇ ਲਈ ਮਜਬੂਰ ਹਨ। ਉਹਨਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਉਨਾਂ ਨੂੰ ਲਗਭਗ 30 ਤੋਂ ਵੱਧ ਮੀਟਿੰਗ ਕਰਨ ਦਾ ਵੱਧ ਵਾਰ ਮੀਟਿੰਗ ਕਰਨ ਦਾ ਸਮਾਂ ਦਿੱਤਾ ਗਿਆ ਲੇਕਿਨ ਪਰ ਤਰਾਸਦੀ ਦੀ ਗੱਲ ਇਹ ਹੈ ਕਿ ਮੁੱਖ ਮੰਤਰੀ ਨੇ ਇੱਕ ਵਾਰ ਵੀ ਉਹਨਾਂ ਦੇ ਨਾਲ ਮੀਟਿੰਗ ਨਹੀਂ ਕੀਤੀ।
ਕਿਸਾਨਾਂ ਤੇ ਖੇਤ ਮਜ਼ਦੂਰਾਂ ਵੱਲੋਂ ਚੰਡੀਗੜ੍ਹ ਵਿਖੇ ਖੇਤੀ ਨੀਤੀ ਮੋਰਚਾ ਸ਼ੁਰੂ
ਅੱਜ ਦੇ ਇਸ ਵੱਡੇ ਰੋਸ਼ ਪ੍ਰਦਰਸ਼ਨ ਵਿੱਚ ਜਿੱਥੇ ਕੰਪਿਊਟਰ ਦੇ ਅਧਿਆਪਕ ਆਗੂਆਂ ਨੇ ਸੂਬੇ ਭਰ ਤੋਂ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ ਉੱਥੇ ਵੱਖ-ਵੱਖ ਅਧਿਆਪਕ ਜਥੇਬੰਦੀਆਂ ਦੇ ਨਾਲ ਨਾਲ ਹੋਰ ਕਰਮਚਾਰੀ ਜਥੇਬੰਦੀਆਂ ਵੱਲੋਂ ਵੀ ਕੰਪਿਊਟਰ ਅਧਿਆਪਕ ਦੇ ਸੰਘਰਸ਼ ਵਿੱਚ ਸਾਥ ਦਿੰਦੇ ਹੋਏ ਅੱਜ ਦੇ ਇਸ ਐਕਸ਼ਨ ਵਿੱਚ ਸ਼ਮੂਲੀਅਤ ਕੀਤੀ ਗਈ। ਅੱਜ ਦੇ ਇਸ ਰੋਸ ਪ੍ਰਦਰਸ਼ਨ ਮਗਰੋਂ ਕੰਪਿਊਟਰ ਅਧਿਆਪਕਾਂ ਵੱਲੋਂ ਸੰਗਰੂਰ ਦੇ ਡੀਸੀ ਦਫਤਰ ਵਿਖੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ, ਇਸ ਮੌਕੇ ਕੰਪਿਊਟਰ ਅਧਿਆਪਕਾਂ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਇਸ ਭੁੱਖ ਹੜਤਾਲ਼ ਨੂੰ ਜਲਦ ਹੀ ਮਰਨ ਵਰਤ ਵਿਚ ਤਬਦੀਲ ਕਰ ਦਿੱਤਾ ਜਾਵੇਗਾ ਜਿਸ ਦੀ ਨਿਰੋਲ ਜਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ ।
Share the post "ਆਪਣੀਆਂ ਮੰਗਾਂ ਨੂੰ ਲੈ ਕੇ ਧੂਰੀ ਵਿਚ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਵੱਲੋਂ ਰੋਸ ਪ੍ਰਦਰਸ਼ਨ"