ਬਠਿੰਡਾ, 26 ਨਵੰਬਰ:ਇਤਿਹਾਸਕ ਕਿਸਾਨ ਅੰਦੋਲਨ ਦੀ ਚੌਥੀ ਵਰ੍ਹੇਗੰਢ ਮੌਕੇ ਅੱਜ ਸੰਯੁਕਤ ਕਿਸਾਨ ਮੋਰਚਾ ਤੇ ਟਰੇਡ ਯੂਨੀਅਨਾਂ ਦੁਆਰਾ ਦਿੱਤੇ ਗਏ ਸਾਂਝੇ ਸੱਦੇ ਅਨੁਸਾਰ ਡੀਸੀ ਦਫਤਰ ਬਠਿੰਡਾ ਦੇ ਸਾਹਮਣੇ ਮੋਰਚੇ ਵਿੱਚ ਸ਼ਾਮਿਲ ਕਿਸਾਨ ਜਥੇਬੰਦੀਆਂ ਅਤੇ ਟਰੇਡ ਯੂਨੀਅਨ ਵੱਲੋਂ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਇਸ ਸਮੇਂ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਸਾਂਝਾ ਮੰਗ ਪੱਤਰ ਵੀ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਪ੍ਰਧਾਨ ਬਲਕਰਨ ਸਿੰਘ ਬਰਾੜ, ਬੀ ਕੇ ਯੂ ਮਾਨਸਾ ਦੇ ਸੂਬਾ ਜਨਰਲ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ, ਬੀਕੇਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਖਮੰਦਰ ਸਿੰਘ ਧਾਲੀਵਾਲ, ਬੀਕੇਯੂ ਮਾਲਵਾ ਦੇ ਸੂਬਾ ਜਨਰਲ ਸਕੱਤਰ ਹਰਵਿੰਦਰ ਸਿੰਘ ਬੱਲੋ੍ ,
ਇਹ ਵੀ ਪੜ੍ਹੋ ਬਠਿੰਡਾ ਦੇ ਮਹਿਣਾ ਚੌਕ ਕਤਲ ਕਾਂਡ ਦਾ ਪਰਦਾਫ਼ਾਸ: ‘ਪੁੱਤ’ ਨੇ ਹੀ ਕੀਤਾ ਸੀ ਮਾਂ ਦੇ ‘ਆਸ਼ਕ’ ਦਾ ਕ+ਤਲ
ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲਾ ਪ੍ਰਧਾਨ ਸਵਰਨ ਸਿੰਘ ਪੂਹਲੀ, ਸੀਟੂ ਦੇ ਜਿਲ੍ਹਾ ਆਗੂ ਬਲਕਾਰ ਸਿੰਘ, ਖੇਤ ਮਜ਼ਦੂਰ ਸਭਾ ਦੇ ਜਿਲਾ ਆਗੂ ਮਿੱਠੂ ਸਿੰਘ ਘੁੱਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੁਰਦਿੱਤਾ ਸਿੰਘ, ਡੀ ਐਮ ਐਫ ਦੇ ਜ਼ਿਲ੍ਹਾ ਪ੍ਰਧਾਨ ਸਿਕੰਦਰ ਧਾਲੀਵਾਲ, ਪੀ ਐਸ ਐਫ (ਵੀ) ਦੇ ਗਗਨਦੀਪ ਸਿੰਘ ਭੁੱਲਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਅੰਦਰ ਕਰਜੇ ਕਾਰਨ ਕਿਸਾਨ ਤੇ ਮਜ਼ਦੂਰ ਵੱਡੀ ਪੱਧਰ ਤੇ ਖੁਦਕੁਸ਼ੀਆਂ ਕਰ ਰਹੇ ਹਨ। ਜਿਸ ਨੂੰ ਰੋਕਣ ਲਈ ਸਾਰੀਆਂ ਫਸਲਾਂ ਤੇ ਐਮਐਸਪੀ ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇ ਤੇ ਸਵਾਮੀਨਾਥਨ ਰਿਪੋਰਟ ਦੇ ਅਨੁਸਾਰ ਭਾਅ ਦੇ ਕੇ ਖਰੀਦ ਯਕੀਨੀ ਬਣਾਈ ਜਾਵੇ। ਕਿਸਾਨਾਂ ਤੇ ਮਜ਼ਦੂਰਾਂ ਸਿਰ ਚੜਿਆ ਹੋਇਆ ਕਰਜ਼ਾ ਪੂਰੀ ਤਰ੍ਹਾਂ ਖਤਮ ਕੀਤਾ ਜਾਵੇ। ਮਨਰੇਗਾ ਦਾ ਕੰਮ 200 ਦਿਨ, ਮਜ਼ਦੂਰੀ 600 ਰੁਪਏ ਦਿੱਤੀ ਜਾਵੇ, ਮਨਰੇਗਾ ਸਕੀਮ ਨੂੰ ਖੇਤੀ ਨਾਲ ਜੋੜਿਆ ਜਾਵੇ।
ਇਹ ਵੀ ਪੜ੍ਹੋ ਮੋਗਾ ਪੁਲਿਸ ਵੱਲੋ 1 ਕਿੱਲੋਗ੍ਰਾਮ ਹੈਰੋਇਨ ਅਤੇ ਕਾਰ ਸਮੇਤ 1 ਨਸ਼ਾ ਤਸਕਰ ਕਾਬੂ
ਚਾਰੇ ਲੇਬਰ ਕੋਡ ਰੱਦ ਕੀਤੇ ਜਾਣ, ਠੇਕੇਦਾਰੀ ਸਿਸਟਮ ਖਤਮ ਕਰਕੇ ਸਾਰਿਆਂ ਲਈ ਰੁਜ਼ਗਾਰ ਯਕੀਨੀ ਬਣਾਇਆ ਜਾਵੇ। 60 ਸਾਲ ਦੀ ਉਮਰ ਹੋਣ ਤੇ ਸਾਰੇ ਲੋਕਾਂ ਲਈ ਦਸ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਵੇ। ਜਨਤਕ ਖੇਤਰ ਦੀਆਂ ਸੇਵਾਵਾਂ ਵਿੱਚ ਸਿਹਤ, ਸਿੱਖਿਆ, ਬਿਜਲੀ ਦਾ ਨਿਜੀਕਰਨ ਬੰਦ ਕੀਤਾ ਜਾਵੇ। 26 ਹਜ਼ਾਰ ਰੁਪਏ ਪ੍ਰਤੀ ਮਹੀਨਾ ਰਾਸ਼ਟਰੀ ਉਜਰਤ ਲਾਗੂ ਕੀਤੀ ਜਾਵੇ। ਮਜਬੂਰੀ ਵੱਸ ਪਰਾਲੀ ਸਾੜਨ ਵਾਲੇ ਕਿਸਾਨਾਂ ਤੇ ਪਾਏ ਪਰਚੇ ਰੱਦ ਕੀਤੇ ਜਾਣ। ਫਸਲਾਂ ਤੇ ਪਸ਼ੂਆਂ ਲਈ ਵਿਆਪਕ ਸਰਕਾਰੀ ਬੀਮਾ ਯੋਜਨਾ ਲਾਗੂ ਕੀਤੀ ਜਾਵੇ। ਝੋਨੇ ਦੀ ਖਰੀਦ ਸਮੇਂ ਲੱਗੀ ਕਾਟ ਦੀ ਰਕਮ ਵਾਪਸ ਦਵਾਈ ਜਾਵੇ ਤੇ ਦੋਸ਼ੀ ਆੜਤੀਏ ਤੇ ਸ਼ੈਲਰ ਮਾਲਕਾਂ ਤੇ ਕਾਨੂਨੀ ਕਾਰਵਾਈ ਕੀਤੀ ਜਾਵੇ। ਧਰਨੇ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਜ਼ਿਲਾ ਆਗੂ, ਬਲਾਕ ਆਗੂ, ਪਿੰਡ ਆਗੂ ਤੇ ਵਰਕਰ ਅਤੇ ਬੀਬੀਆਂ ਭੈਣਾਂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।