Punjabi Khabarsaar
ਮੁਲਾਜ਼ਮ ਮੰਚ

ਡੈਮੋਕ੍ਰੈਟਿਕ ਟੀਚਰਜ਼ ਫਰੰਟ ਵੱਲੋਂ ਸਿੱਖਿਆ ਮੰਤਰੀ ਵੱਲ ਭੇਜੇ ਵਿਰੋਧ ਪੱਤਰ

ਬਠਿੰਡਾ ,25 ਸਤੰਬਰ : ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪੱਧਰੀ ਸੱਦੇ ਅਨੁਸਾਰ ਜ਼ਿਲ੍ਹਾ ਇਕਾਈ ਬਠਿੰਡਾ ਵਲੋਂ ਜ਼ਿਲ੍ਹਾ ਪ੍ਰਧਾਨ ਜਗਪਾਲ ਬੰਗੀ ਅਤੇ ਸੂਬਾ ਮੀਤ ਪ੍ਰਧਾਨ ਬੇਅੰਤ ਸਿੰਘ ਫੂਲੇਵਾਲਾ ਦੀ ਅਗਵਾਈ ਹੇਠ ਸਿੱਖਿਆ ਮੰਤਰੀ ਪੰਜਾਬ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਸ਼੍ਰੀ ਸ਼ਿਵਪਾਲ ਗੋਇਲ ਰਾਹੀਂ ਤਰੱਕੀ ਪ੍ਰਾਪਤ ਲੈਕਚਰਾਰ ਨੂੰ ਸਟੇਸ਼ਨ ਚੋਣ ਲਈ ਪੰਜਾਬ ਵਿੱਚ ਸਾਰੇ ਖਾਲੀ ਸਟੇਸ਼ਨ ਨੂੰ ਨਾ ਦਿਖਾ ਕਿ ਕੁਝ ਚੋਣਵੇਂ ਸਟੇਸ਼ਨ ਦਿਖਾਉਣ ਅਤੇ ਬਦਲੀਆਂ ਸਮੇਂ ਹੋਈ ਅਪਾਰਦਰਸ਼ਤਾ ਤੇ ਰੋਸ ਪ੍ਰਗਟ ਕਰਦਿਆਂ ਵਿਰੋਧ ਪੱਤਰ ਦਿੱਤਾ ਗਿਆ।

Big news: ਸਿਵਲ ਅਧਿਕਾਰੀਆਂ ਤੋਂ ਬਾਅਦ ਹੁਣ ਸਰਕਾਰ ਵੱਲੋਂ ਪੁਲਿਸ ਵਿਭਾਗ ਵਿਚ ਵੱਡੀ ਰੱਦੋਬਦਲ

ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਾਰ ਲੈਕਚਰਾਰ ਪ੍ਰਮੋਸ਼ਨ ਵਿੱਚ ਸੈਂਕੜੇ ਅਸਾਮੀਆਂ ਖਾਲੀ ਹੋਣ ਦੇ ਬਾਵਜੂਦ ਆਨਲਾਈਨ ਸ਼ੋਅ ਨਾ ਕਰਕੇ ਅਖੌਤੀ ਐਮੀਨੈਂਸ ਸਕੂਲ ਪ੍ਰੋਜੈਕਟ ਨੂੰ ਪਹਿਲ ਦਿੰਦਿਆਂ ਤਰੱਕੀ ਜਾਫਤਾ ਲੈਕਚਰਾਰਾਂ ਨੂੰ ਜਬਰੀ ਦੂਰ ਦੁਰਾਡੇ ਭੇਜਿਆ ਜਾ ਰਿਹਾ ਹੈ ਅਤੇ ਪ੍ਰੋਮੋਸ਼ਨ ਛੱਡਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਇਸੇ ਤਰ੍ਹਾਂ ਆਨਲਾਈਨ ਬਦਲੀਆਂ ਦੀ ਨੀਤੀ ਵਿੱਚ ਪਾਰਦਰਸ਼ਤਾ ਦਾ ਭੋਗ ਪਾ ਕੇ ਆਮ ਅਧਿਆਪਕ ਵਰਗ ਨਾਲ ਵੱਡਾ ਧੋਖਾ ਕੀਤਾ ਗਿਆ ਹੈ।

ਪੰਜਾਬ ਸਰਕਾਰ ਵੱਲੋਂ ਮੁੜ ਵੱਡਾ ਪ੍ਰਸ਼ਾਸਨਿਕ ਫ਼ੇਰਬਦਲ, 49 IAS ਅਤੇ PCS ਅਫ਼ਸਰ ਬਦਲੇ

ਬਦਲਆਂ ਦਾ ਦੂਜਾ ਰਾਊਂਡ ਸ਼ੁਰੂ ਨਹੀਂ ਕੀਤਾ ਜਾ ਰਿਹਾ ਹੈ, ਜਦੋਂਕਿ ਸਿੱਖਿਆ ਸਕੱਤਰ ਪੰਜਾਬ ਨੇ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੇ ਵਫ਼ਦ ਨਾਲ ਵਾਅਦਾ ਕੀਤਾ ਸੀ ਕਿ ਦੂਜਾ ਰਾਊਂਡ ਛੇਤੀ ਸੁਰੂ ਕੀਤਾ ਜਾਵੇਗਾ। ਇਸ ਸਮੇਂ ਜ਼ਿਲਾ ਕਮੇਟੀ ਮੈਂਬਰ ਬਲਾਕ ਪ੍ਰਧਾਨ ਸੰਗਤ ਗੁਰਪਾਲ ਸਿੰਘ ਜਗਾ ਰਾਮ ਤੀਰਥ,ਬਲਾਕ ਪ੍ਰਧਾਨ ਮੌੜ ਅੰਮ੍ਰਿਤਪਾਲ ਸਿੰਘ ਮਾਨ ਅਮਰਦੀਪ ਸਿੰਘ,ਨਰਿੰਦਰ ਬੱਲੂਆਣਾ, ਸੁਨੀਲ ਕੁਮਾਰ, ਅੰਮ੍ਰਿਤਪਾਲ ਸਿੰਘ ਸੈਣੇਵਾਲਾ, ਅਵਤਾਰ ਸਿੰਘ ਮਲੂਕਾ,ਜਤਿੰਦਰ ਸ਼ਰਮਾ, ਆਦਿ ਆਗੂ ਹਾਜ਼ਰ ਸਨ।

 

Related posts

ਸੀਟੂ ਵੱਲੋਂ ਵੱਖ -ਵੱਖ ਥਾਵਾਂ ’ਤੇ ਕੇਂਦਰੀ ਬੱਜਟ ਦੀਆਂ ਕਾਪੀਆਂ ਸਾੜੀਆਂ

punjabusernewssite

ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਥਰਮਲ ਪਲਾਂਟ ਖਰੀਦਣ ਦੇ ਫੈਸਲੇ ਦੀ ਥਰਮਲ ਮੁਲਾਜਮ ਆਗੂਆਂ ਨੇ ਕੀਤੀ ਸ਼ਲਾਘਾ

punjabusernewssite

ਪੀਆਰਟੀਸੀ ਦੇ ਡਰਾਈਵਰ ਤੇ ਕੰਡਕਟਰ ਨੇ ਦਿੱਤੀ ਇਮਾਨਦਾਰੀ ਦੀ ਮਿਸਾਲ

punjabusernewssite