Patti News:ਪੰਜਾਬ ਕਾਂਗਰਸ ਵੱਲੋਂ ਵੀਰਵਾਰ ਨੂੰ ਗੁਰੂ ਤੇਗ ਬਹਾਦਰ ਸਟੇਟ ਲਾਅ ਯੂਨੀਵਰਸਿਟੀ ਦੇ ਰੁਕੇ ਹੋਏ ਨਿਰਮਾਣ ਨੂੰ ਤੁਰੰਤ ਮੁੜ ਸ਼ੁਰੂ ਕਰਨ ਦੀ ਮੰਗ ਨੂੰ ਲੈ ਕੇ ਵੀਰਵਾਰ ਨੂੰ ਪੱਟੀ ’ਚ ਇੱਕ ਰੋਸ਼ ਰੈਲੀ ਦਾ ਆਯੋਜਿਨ ਕੀਤਾ ਗਿਆ। ਇਸ ਰੋਸ਼ ਰੈਲੀ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਸਮੇਤ ਹੋਰ ਸੀਨੀਅਰ ਕਾਂਗਰਸੀ ਲੀਡਰਸਿਪ ਮੌਜੂਦ ਰਹੀ। ਇਕੱਠ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ਦੀ ਜਵਾਬਦੇਹੀ ਦੀ ਘਾਟ ਅਤੇ ਪੰਜਾਬ ਦੇ ਨੌਜਵਾਨਾਂ ਦੀਆਂ ਇੱਛਾਵਾਂ ਦੀ ਅਣਦੇਖੀ ਲਈ ਆਲੋਚਨਾ ਕੀਤੀ।
ਇਹ ਵੀ ਪੜ੍ਹੋ ਮੋਗਾ ਪੁਲਿਸ ਦੀ ਵੱਡੀ ਕਾਰਵਾਈ; ਸੀਆਈਏ ਵੱਲੋਂ 400 ਗ੍ਰਾਮ ਹੈਰੋਇਨ, 1 ਦੇਸੀ ਪਿਸਟਲ ਅਤੇ ਬੀਐਮਡਬਲੂ ਗੱਡੀ ਸਮੇਤ ਗੈਂਗਸਟਰ ਕਾਬੂ
ਉਨ੍ਹਾਂ ਟਿੱਪਣੀ ਕੀਤੀ, ਕਈ ਮੈਡੀਕਲ ਕਾਲਜ ਬਣਾਉਣ ਦੀ ਗੱਲ ਕੀਤੀ, ਪਰ ਹੁਣ ਉਸਾਰੀ ਅਧੀਨ ਯੂਨੀਵਰਸਿਟੀਆਂ ਵੀ ਰੋਕੀਆਂ ਜਾ ਰਹੀਆਂ ਹਨ। ਜੇਕਰ ਸਾਡੇ ਨੌਜਵਾਨ ਪੜ੍ਹਾਈ ਨਹੀਂ ਕਰਨਗੇ, ਤਾਂ ਉਹ ਕਿੱਥੇ ਜਾਣਗੇ, ਅਤੇ ਕੀ ਕਰਨਗੇ?”ਪੰਜਾਬ ਕਾਂਗਰਸ ਲੀਡਰਸ਼ਿਪ ਨੇ ਰਾਜ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਆਪਣੀ ਲੜਾਈ ਜਾਰੀ ਰੱਖਣ ਦੀ ਸਹੁੰ ਖਾਧੀ। ਇਸ ਵਿਰੋਧ ਪ੍ਰਦਰਸ਼ਨ ਨੂੰ ਸਥਾਨਕ ਲੋਕਾਂ ਵੱਲੋਂ ਭਾਰੀ ਸਮਰਥਨ ਮਿਲਿਆ, ਜਿਨ੍ਹਾਂ ਨੇ ਕਾਂਗਰਸੀ ਆਗੂਆਂ ਦੀਆਂ ਭਾਵਨਾਵਾਂ ਨੂੰ ਦੁਹਰਾਇਆ ਅਤੇ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ। ਪੰਜਾਬ ਕਾਂਗਰਸ ਨੇ ਸੂਬੇ ਦੇ ਭਵਿੱਖ ਦੀ ਰਾਖੀ ਕਰਨ ਅਤੇ ਗੁਰੂ ਤੇਗ ਬਹਾਦਰ ਸਟੇਟ ਲਾਅ ਯੂਨੀਵਰਸਿਟੀ ਵਰਗੇ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਬਿਨਾਂ ਕਿਸੇ ਦੇਰੀ ਦੇ ਪੂਰਾ ਕਰਨ ਲਈ ਆਪਣੀ ਵਚਨਬੱਧਤਾ ਦੀ ਪੁਸ਼ਟੀ ਕੀਤੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਪੰਜਾਬ ਕਾਂਗਰਸ ਵੱਲੋਂ ਪੱਟੀ ’ਚ ਰੋਸ਼ ਰੈਲੀੇ; ਇੱਕ ਮੰਚ ’ਤੇ ਇੱਕਜੁੱਟ ਦਿਖ਼ਾਈ ਦਿੱਤੀ ਕਾਂਗਰਸ ਲੀਡਰਸ਼ਿਪ"