ਪੰਜਾਬ ਲਈ ਮਾਣਮੱਤੇ ਪਲ: ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 6 ਕੈਡਿਟ ਐੱਨ.ਡੀ.ਏ. ਅਤੇ 2 ਕੈਡਿਟ ਟੈਕਨੀਕਲ ਐਂਟਰੀ ਸਕੀਮ ਤੋਂ ਹੋਏ ਪਾਸ ਆਊਟ

Date:

spot_img

👉ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਵਧਾਈ, ਸੰਸਥਾ ਦੇ ਸ਼ਾਨਦਾਰ ਰਿਕਾਰਡ ਦੀ ਕੀਤੀ ਸ਼ਲਾਘਾ
Mohali News: ਪੰਜਾਬ ਲਈ ਬੇਹੱਦ ਮਾਣ ਵਾਲੀ ਗੱਲ ਹੈ ਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐੱਸ.ਏ.ਐੱਸ. ਨਗਰ ਦੇ ਛੇ ਕੈਡਿਟ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐੱਨ.ਡੀ.ਏ.), ਖੜਕਵਾਸਲਾ ਦੇ 151ਵੇਂ ਕੋਰਸ ਦੀ ਪਾਸਿੰਗ ਆਊਟ ਪਰੇਡ ਤੋਂ ਗ੍ਰੈਜੂਏਟ ਹੋਏ ਹਨ। ਇਸ ਪਰੇਡ ਦਾ ਨਿਰੀਖਣ ਭਾਰਤ ਦੇ ਰੱਖਿਆ ਮੰਤਰੀ ਸ੍ਰੀ ਰਾਜਨਾਥ ਸਿੰਘ ਵੱਲੋਂ ਕੀਤਾ ਗਿਆ। ਇਸ ਤੋਂ ਇਲਾਵਾ ਸੰਸਥਾ ਦੇ ਦੋ ਹੋਰ ਕੈਡਿਟ ਟੈਕਨੀਕਲ ਐਂਟਰੀ ਸਕੀਮ (ਟੀ.ਈ.ਐੱਸ.) ਦੇ ਕੈਡਿਟ ਟ੍ਰੇਨਿੰਗ ਵਿੰਗਜ਼ (ਸੀ.ਟੀ.ਡਬਲਿਊਜ਼.) ਤੋਂ ਗ੍ਰੈਜੂਏਟ ਹੋਏ ਹਨ, ਜਿਸ ਨਾਲ ਇੱਕੋ ਦਿਨ ਵਿੱਚ ਪੰਜਾਬ ਦੇ ਅੱਠ ਨੌਜਵਾਨ ਪਾਸ ਆਊਟ ਹੋ ਕੇ ਜਲਦ ਅਫ਼ਸਰ ਬਣਨ ਜਾ ਰਹੇ ਹਨ।

ਇਹ ਵੀ ਪੜ੍ਹੋ 👉4 ਹੈਂਡ ਗ੍ਰਨੇਡ ਅਤੇ 2 ਪਿਸਤੌਲਾਂ ਸਮੇਤ ਕੇ.ਸੀ.ਐੱਫ. ਅੱਤਵਾਦੀ ਮਾਡਿਊਲ ਦੇ ਦੋ ਕਾਰਕੁਨ ਕਾਬੂ, ਵੱਡਾ ਅੱਤਵਾਦੀ ਹਮਲਾ ਟਲਿਆ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿਖੇ ਦੋ ਸਾਲਾਂ ਦੀ ਸਖ਼ਤ ਟ੍ਰੇਨਿੰਗ ਅਤੇ ਐੱਨ.ਡੀ.ਏ. ਵਿੱਚ ਤਿੰਨ ਸਾਲਾਂ ਦੀ ਸਿਖਲਾਈ ਉਪਰੰਤ ਇਹ ਛੇ ਕੈਡਿਟ—ਜਿਨ੍ਹਾਂ ਵਿੱਚ ਮੁਹਾਲੀ ਤੋਂ ਸਿਮਰਤਪਾਲ ਸਿੰਘ ਸੰਧੂ, ਮੋਕਸ਼ ਸੈਣੀ ਅਤੇ ਲਕਸ਼ੈ ਸ਼ਰਮਾ, ਬਠਿੰਡਾ ਤੋਂ ਅਸ਼ਮਿਤ, ਗੁਰਦਾਸਪੁਰ ਤੋਂ ਤੇਜਿੰਦਰਪਾਲ ਸਿੰਘ ਅਤੇ ਪਠਾਨਕੋਟ ਤੋਂ ਵਿਸ਼ਵਾਸ ਮਿੱਤਲ ਸ਼ਾਮਲ ਹਨ—ਹੁਣ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜਾਣਗੇ ਅਤੇ ਇੱਕ ਸਾਲ ਬਾਅਦ ਬਤੌਰ ਅਫ਼ਸਰ ਕਮਿਸ਼ਨ ਹਾਸਲ ਕਰਨਗੇ।ਇਸੇ ਦੌਰਾਨ ਮਿਲਟਰੀ ਕਾਲਜ ਆਫ਼ ਇਲੈਕਟ੍ਰੀਕਲ ਐਂਡ ਮਕੈਨੀਕਲ ਇੰਜੀਨੀਅਰਿੰਗ (ਐੱਮ.ਸੀ.ਈ.ਐੱਮ.ਈ.), ਸਿਕੰਦਰਾਬਾਦ ਤੋਂ ਸਕਸ਼ਮ ਮਲਿਕ ਅਤੇ ਕਾਲਜ ਆਫ਼ ਮਿਲਟਰੀ ਇੰਜੀਨੀਅਰਿੰਗ (ਸੀ.ਐੱਮ.ਈ.) ਤੋਂ ਮਹਿਤਾਬ ਸਿੰਘ ਸਿੱਧੂ ਟੈਕਨੀਕਲ ਐਂਟਰੀ ਸਕੀਮ ਤਹਿਤ ਆਪਣੇ-ਆਪਣੇ ਕੈਡਿਟ ਟ੍ਰੇਨਿੰਗ ਵਿੰਗਜ਼ ਤੋਂ ਗ੍ਰੈਜੂਏਟ ਹੋਏ ਹਨ।

ਇਹ ਵੀ ਪੜ੍ਹੋ 👉Bhagwant Mann govt ਦੀ ‘ਮੇਰਾ ਘਰ, ਮੇਰੇ ਨਾਮ’ ਯੋਜਨਾ ਤਹਿਤ 70 ਸਾਲਾਂ ਬਾਅਦ ਪੰਜਾਬ ਦੇ ਲੱਖਾਂ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਦੀ ਕਾਨੂੰਨੀ ਮਾਲਕੀ ਦਿੱਤੀ ਗਈ: ਹਰਦੀਪ ਸਿੰਘ ਮੁੰਡੀਆਂ

ਇਹ ਦੋਵੇਂ ਕੈਡਿਟ ਹੁਣ ਇੰਡੀਅਨ ਮਿਲਟਰੀ ਅਕੈਡਮੀ (ਆਈ.ਐੱਮ.ਏ.) ਵਿੱਚ ਜਾਣਗੇ ਅਤੇ ਇੱਕ ਸਾਲ ਦੀ ਸਿਖਲਾਈ ਤੋਂ ਬਾਅਦ ਅਫ਼ਸਰ ਵਜੋਂ ਕਮਿਸ਼ਨ ਹਾਸਲ ਕਰਨਗੇ।ਕੈਡਿਟਾਂ ਨੂੰ ਇਸ ਸ਼ਾਨਦਾਰ ਪ੍ਰਾਪਤੀ ‘ਤੇ ਵਧਾਈ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਸਫ਼ਲਤਾ ਸਮੁੱਚੇ ਸੂਬੇ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਕੈਡਿਟਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਇਸੇ ਅਨੁਸ਼ਾਸਨ, ਲਗਨ ਅਤੇ ਸਖ਼ਤ ਮਿਹਨਤ ਨਾਲ ਅੱਗੇ ਵਧਦਿਆਂ ਹਥਿਆਰਬੰਦ ਸੈਨਾਵਾਂ ਵਿੱਚ ਵੀ ਆਫ਼ਿਸਰਜ਼ ਵਜੋਂ ਪੰਜਾਬ ਤੇ ਦੇਸ਼ ਦਾ ਨਾਂ ਰੌਸ਼ਨ ਕਰਨ। ਕੈਬਨਿਟ ਮੰਤਰੀ ਨੇ ਮਹਾਰਾਜਾ ਰਣਜੀਤ ਸਿੰਘ ਏ.ਐੱਫ.ਪੀ.ਆਈ. ਵੱਲੋਂ ਲਗਾਤਾਰ ਦਿੱਤੇ ਜਾ ਰਹੇ ਸ਼ਾਨਦਾਰ ਨਤੀਜਿਆਂ ‘ਤੇ ਪੂਰੀ ਸੰਤੁਸ਼ਟੀ ਜ਼ਾਹਰ ਕੀਤੀ।

ਇਹ ਵੀ ਪੜ੍ਹੋ 👉Punjab ਦੇ ਮਾਈਨਿੰਗ ਵਿਭਾਗ ਵੱਲੋਂ ਨਾਜਾਇਜ਼ ਮਾਈਨਿੰਗ ਵਿਰੁੱਧ ਕਾਰਵਾਈ ਤੇਜ਼; ਰਾਤ ਸਮੇਂ ਚਲਾਈ ਮੁਹਿੰਮ ਦੌਰਾਨ ਪੰਜ ਟਿੱਪਰ ਕੀਤੇ ਜ਼ਬਤ: ਬਰਿੰਦਰ ਕੁਮਾਰ ਗੋਇਲ

ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੇ ਐੱਚ. ਚੌਹਾਨ, ਵੀ.ਐੱਸ.ਐੱਮ., ਨੇ ਵੀ ਕੈਡਿਟਾਂ ਨੂੰ ਸਫ਼ਲਤਾਪੂਰਵਕ ਗ੍ਰੈਜੂਏਟ ਹੋਣ ‘ਤੇ ਵਧਾਈ ਦਿੱਤੀ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਅਫ਼ਸਰ ਬਣਨ ਦੇ ਯੋਗ ਬਣਾਉਣ ਵਿੱਚ ਸੰਸਥਾ ਦੇ ਅਨਮੋਲ ਯੋਗਦਾਨ ਨੂੰ ਉਜਾਗਰ ਕੀਤਾ। ਉਨ੍ਹਾਂ ਦੱਸਿਆ ਕਿ ਸੰਸਥਾ ਦੇ 15 ਹੋਰ ਕੈਡਿਟ ਦਸੰਬਰ 2026 ਵਿੱਚ ਸ਼ੁਰੂ ਹੋਣ ਵਾਲੇ ਕੋਰਸਾਂ ਲਈ ਜੁਆਇਨਿੰਗ ਲੈਟਰਾਂ ਦੀ ਉਡੀਕ ਕਰ ਰਹੇ ਹਨ। ਇਸ ਤੋਂ ਇਲਾਵਾ ਦਸੰਬਰ 2026 ਵਿੱਚ ਇੰਡੀਅਨ ਮਿਲਟਰੀ ਅਕੈਡਮੀ (ਆਈ.ਐੱਮ.ਏ.) ਅਤੇ ਏਅਰ ਫੋਰਸ ਅਕੈਡਮੀ (ਏ.ਐੱਫ.ਏ.) ਤੋਂ 10 ਹੋਰ ਕੈਡਿਟ ਬਤੌਰ ਅਫ਼ਸਰ ਕਮਿਸ਼ਨ ਹਾਸਲ ਕਰਨਗੇ, ਜਿਸ ਨਾਲ ਸੰਸਥਾ ਦੇ ਸ਼ਾਨਦਾਰ ਰਿਕਾਰਡ ਵਿੱਚ ਇੱਕ ਹੋਰ ਸੁਨਹਿਰੀ ਅਧਿਆਏ ਜੁੜ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 313ਵਾਂ ਦਿਨ: ਪੰਜਾਬ ਪੁਲਿਸ ਵੱਲੋਂ 667 ਥਾਈਂ ਛਾਪੇਮਾਰੀ; 288 ਕਾਬੂ

👉ਪੁਲਿਸ ਟੀਮਾਂ ਨੇ 180 ਵਿਅਕਤੀਆਂ ਵਿਰੁੱਧ ਕੀਤੀ ਇਹਤਿਆਤੀ ਕਾਰਵਾਈ...