ਗਰੀਬਾਂ, ਲੋੜਵੰਦਾਂ, ਪੀੜਤਾਂ ਤੇ ਮਜ਼ਲੂਮਾਂ ਨੂੰ ਇਨਸਾਫ ਦਿਵਾਉਣਾ ਮੁੱਖ ਤਰਜੀਹ:ਜਸਵੀਰ ਸਿੰਘ ਗੜ੍ਹੀ

Date:

spot_img

👉ਅਧਿਕਾਰੀਆਂ ਨੂੰ ਬਕਾਇਆ ਕੇਸਾਂ ਦਾ ਜਲਦ ਨਿਪਟਾਰਾ ਕਰਨ ਦੇ ਦਿੱਤੇ ਆਦੇਸ਼
Bathinda News:ਧਰਮ, ਜਾਤ ਤੇ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਦਲਿੱਤ ਵਰਗ, ਲੋੜਵੰਦਾਂ, ਗਰੀਬਾਂ, ਪੀੜਤਾਂ ਤੇ ਮਜ਼ਲੂਮਾਂ ਨੂੰ ਇਨਸਾਫ ਦਿਵਾਉਣ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨਰ ਜਸਵੀਰ ਸਿੰਘ ਗੜ੍ਹੀ ਨੇ ਸਥਾਨਕ ਲੇਕ ਵਿਊ ਵਿਖੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਕੀਤਾ।ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਐਸਡੀਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ ਤੇ ਜ਼ਿਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾਂ ਅਫ਼ਸਰ ਬਰਿੰਦਰ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ  ਯੂਟਿਊਬਰ ਦੇ ਘਰ ਗ੍ਰਨੇਡ ਹਮਲਾ ਕਰਨ ਵਾਲੇ ਦਾ ਪੁਲਿਸ ਨੇ ਕੀਤਾ Encounter

ਇਸ ਮੌਕੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜ਼ਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਜੋ ਵੀ ਉਨ੍ਹਾਂ ਨੂੰ ਸੇਵਾ ਬਖਸ਼ੀ ਹੈ ਉਹ ਉਨ੍ਹਾਂ ’ਤੇ ਪੂਰਨ ਖਰਾ ਉਤਰਨਗੇ।ਗੜ੍ਹੀ ਨੇ ਇੱਕ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਹਰ ਸੰਭਵ ਕੋਸ਼ਿਸ਼ ਰਹੇਗੀ ਕਿ ਉਹ ਦਲਿੱਤ ਵਰਗ ਨਾਲ ਸਬੰਧਤ ਮਜਲੂਮਾਂ ਨੂੰ ਨਿਆਂ ਦਿਵਾਉਣ। ਉਨ੍ਹਾਂ ਇਹ ਵੀ ਕਿਹਾ ਕਿ ਅਨੁਸੂਚਿਤ ਵਰਗ ਨਾਲ ਸਬੰਧਤ ਬਕਾਇਆ ਕੇਸਾਂ ਨੂੰ ਜਲਦ ਤੋਂ ਜਲਦ ਹੱਲ ਕਰਵਾ ਕੇ ਉਨ੍ਹਾਂ ਨੂੰ ਇਨਸਾਫ ਦਿਵਾਇਆ ਜਾਵੇਗਾ।

ਇਹ ਵੀ ਪੜ੍ਹੋ  ਵੱਡੀ ਖਬਰ; ਧਾਮੀ ਮੁੜ ਸੰਭਾਲਣਗੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਅਹੁਦਾ,ਸੁਖਬੀਰ ਬਾਦਲ ਦਾ ਕਹਿਣਾ ਮੰਨੇ

ਇਸ ਦੌਰਾਨ  ਗੜ੍ਹੀ ਨੇ ਵਧੀਕ ਡਿਪਟੀ ਕਮਿਸ਼ਨਰ (ਜ) ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਅਧੀਨ ਪੈਂਦੇ ਪਿੰਡ ਪਥਰਾਲਾ ਦੀ ਦਲਿੱਤ ਔਰਤ ਨਾਲ ਹੋਏ ਅੱਤਿਆਚਾਰ ਦੇ ਕੇਸ ਦੀ ਤੁਰੰਤ ਇਨਕੁਆਇਰੀ ਕਰਵਾ ਕੇ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕਰਨੀ ਲਾਜ਼ਮੀ ਬਣਾਈ ਜਾਵੇ।ਇਸ ਤੋਂ ਪਹਿਲਾਂ ਜਸਵੀਰ ਸਿੰਘ ਗੜ੍ਹੀ ਨੇ ਦਲਿੱਤ ਵਰਗ ਨਾਲ ਸਬੰਧ ਭਾਈਚਾਰੇ ਦੀਆਂ ਸਮੱਸਿਆਵਾਂ ਸੁਣੀਆਂ, ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਵੀ ਦਿਵਾਇਆ।ਇਸ ਮੌਕੇ ਡਾ. ਜਸਪ੍ਰੀਤ ਸਿੰਘ ਬੀਜਾ, ਸੋਸ਼ਲ ਵਰਕਰ ਹਰਬੰਸ ਸਿੰਘ, ਐਡਵੋਕੇਟ ਨਵਨੀਤ ਕੁਮਾਰ,ਸੁਰੇਸ਼ ਰਾਹੀ,ਸੁਨੀਲ ਨਾਹਰ,ਸੁਨੀਲ ਕੁਮਾਰ ਭੀਮ ਆਰਮੀ, ਐਡਵੋਕੇਟ ਸੰਜੀਵ ਅੰਬੇਦਕਰ, ਸ ਗੁਰਤੇਜ ਸਿੰਘ ਜੋਧਪੁਰੀ ਤੋਂ ਇਲਾਵਾ ਪ੍ਰਮੁੱਖ ਸਮਾਜਿਕ ਸਖਸ਼ੀਅਤਾਂ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

Firozpur News: 1,30,000 ਰੁਪਏ ਰਿਸ਼ਵਤ ਲੈਂਦਾ ASI ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Firozpur News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ...

Punjab News : ਹਿਮਾਚਲ ਐਂਟਰੀ ਟੈਕਸ ‘ਤੇ ਨਵਾਂ ਵਿਵਾਦ, ਨਿਹੰਗਾਂ ਨੇ ਸ਼ੁਰੂ ਕੀਤੀ ਖਾਲਸਾ ਟੈਕਸ ਮੁਹਿੰਮ

Punjab News : ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿਚਾਲੇ ਐਂਟਰੀ...