ਬਠਿੰਡਾ, 22 ਜਨਵਰੀ: ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ 25/11 ਵੱਲੋਂ ਅਤੇ ਅਜਾਦ ਰਜਿ 31/7 ਜਥੇਬੰਦੀ ਵੱਲੋਂ ਅਪਣੀਆਂ ਮੰਗਾਂ ਨੂੰ ਲੈ ਕੇ ਬਠਿੰਡਾ ਡਿੱਪੂ ਦੇ ਗੇਟ ਉਪਰ ਰੈਲੀ ਕੀਤੀ ਗਈ।ਇਸ ਮੌਕੇ ਬੋਲਦਿਆਂ ਸੀਨੀਅਰ ਮੀਤ ਪ੍ਰਧਾਨ ਕੁਲਵੰਤ ਸਿੰਘ ਮਨੇਸ ਅਤੇ ਡਿਪੂ ਪ੍ਰਧਾਨ ਕੁਲਦੀਪ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਸੂਬਾ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਹੈ। ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਮਾਰੂ ਨੀਤੀਆਂ ਲਿਆ ਰਹੀ ਹੈ ਤੇ ਦੂਜੇ ਪਾਸੇ ਕੇਂਦਰ ਵਿੱਚ ਭਾਜਪਾ ਸਰਕਾਰ ਵਲੋ ਟਰੈਫਿਕ ਨਿਯਮਾਂ ਵਿੱਚ ਸੋਧ ਦੇ ਨਾਮ ਹੇਠ ਡਰਾਈਵਰਾਂ ਵਿਰੁਧ ਸਖ਼ਤ ਕਾਨੂੰਨ ਲਾਗੂ ਕੀਤੇ ਜਾ ਰਹੇ ਹਨ।
ਹੁਣ ਕੋਰੀਅਰ ਰਾਹੀਂ ਕੈਨੇਡਾ ਨਸ਼ੇ ਦੀ ਸਪਲਾਈ: ਅਫ਼ੀਮ, ਭੁੱਕੀ ਤੇ ਨਸ਼ੀਲੀਆਂ ਗੋਲੀਆਂ ਬਰਾਮਦ
ਆਗੂਆਂ ਨੇ ਕਿਹਾ ਕਿ ਹਿੱਟ ਐਂਡ ਰਨ ਐਕਟ ਵਿੱਚ ਸੈਕਸ਼ਨ 106(2) ਬੀ ਐਨ ਐਸ ’ਚ ਡਰਾਈਵਰਾਂ ਨੂੰ 10 ਦੀ ਸਜ਼ਾ ਅਤੇ 7 ਲੱਖ ਜੁਰਮਾਨੇ ਦੀ ਸੋਧ ਕੀਤੀ ਹੈ ਜੋਕਿ ਡਰਾਈਵਰਾਂ ਨਾਲ ਬਿਲਕੁੱਲ ਧੱਕੇਸ਼ਾਹੀ ਹੈ ਅਤੇ ਧਾਰਾ 104(2) ਵਿੱਚ ਸੋਧ ਜ਼ੋ ਕਿ ਕਿਸੇ ਦੋਸ਼ੀ ਨੂੰ ਗਵਾਹ ਬਣਾਉਣ ਦੀ ਗੱਲ ਕਹਿੰਦੀ ਹੈ, ਉਹ ਭਾਰਤੀ ਸੰਵਿਧਾਨ ਦੀ ਧਾਰਾ 20(3)ਦੇ ਖਿਲਾਫ ਹੋ ਸਕਦੀ ਹੈ ਇਸ ਲਈ ਸਾਰੇ ਵਰਗਾਂ ਦੇ ਡਰਾਈਵਰਾਂ ਵਲੋਂ ਇਸ ਐਕਟ ਦਾ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਇਹ ਸੋਧ ਵਾਲਾ ਐਕਟ ਕਿਸੇ ਵੀ ਕੀਮਤ ’ਤੇ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਟਰਾਂਸਪੋਰਟ ਮੁਲਾਜ਼ਮਾਂ ਵੱਲੋਂ 52 ਸੀਟਾਂ ਵਾਲੀ ਬੱਸ ਵਿੱਚ 23 ਜਨਵਰੀ ਤੋਂ 52 ਸਵਾਰੀਆਂ ਨੂੰ ਸਫ਼ਰ ਕਰਵਾਇਆ ਜਾਵੇਗਾ ਅਤੇ 23 ਨੂੰ ਲੁਧਿਆਣੇ ਵਿਖੇ ਟਰੱਕ ਯੂਨੀਅਨਾਂ ਅਤੇ ਪਨਬੱਸ ਪੀ ਆਰ ਟੀ ਸੀ ਦੀ ਕੰਨਵੈਨਸ਼ਨ ਕਰੇ ਵਰਕਰਾਂ ਨੂੰ ਲਾਮਬੰਦ ਕੀਤਾ ਜਾਵੇਗਾ।
ਨਸ਼ਾ ਤਸਕਰੀ ਦੇ ਆਰੋਪੀ ‘ਬਿੱਕਰ’ ਨੂੰ ਹਿਰਾਸਤ ’ਚ ਲੈਣ ਲਈ ਬਠਿੰਡਾ ਪੁਲਿਸ ਆਗਰਾ ਹੋਈ ਰਵਾਨਾ
ਅਜਾਦ ਜਥੇਬੰਦੀ ਦੇ ਪ੍ਰਧਾਨ ਹਰਬੰਸ ਸਿੰਘ ਭੋਲਾ ਨੇ ਕਿਹਾ ਕਿ ਪੰਜਾਬ ਦੇ ਵਿੱਚ ਸਮੇਂ ਸਮੇਂ ਤੇ ਸਰਕਾਰਾਂ ਬਦਲਦੀਆਂ ਰਹੀਆਂ ਪਰ ਟਰਾਂਸਪੋਰਟ ਵਿਭਾਗ ਦੇ ਕਰਮਚਾਰੀਆਂ ਦੀ ਮੰਗਾਂ ਦਾ ਕਿਸੇ ਵੀ ਸਰਕਾਰ ਨੇ ਹੱਲ ਨਹੀਂ ਕੀਤਾ। ਗੁਰਪ੍ਰੀਤ ਸਿੰਘ ਕਮਾਲੂ ਨੇ ਕਿਹਾ ਇਸ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਵਾਅਦਾ ਕੀਤਾ ਸੀ ਪ੍ਰੰਤੂ ਹੁਣ ਤੱਕ ਇਸਦੇ ਉੱਪਰ ਅਮਲ ਨਹੀਂ ਕੀਤਾ। ਅਪਣੀਆਂ ਮੰਗਾਂ ਨੂੰ ਲੈ ਕੇ ਯੂਨੀਅਨ ਵੱਲੋਂ 26 ਜਨਵਰੀ ਨੂੰ ਮੁੱਖ ਮੰਤਰੀ ਦਾ ਕਾਲੇ ਚੋਲੇ ਪਾਕੇ ਕਾਲੀਆਂ ਝੰਡੀਆਂ ਨਾਲ ਰੋਸ ਪ੍ਰਦਰਸ਼ਨ ਕਰਨ ਦਾ ਵੀ ਐਲਾਨ ਕੀਤਾ। ਇਸੇ ਤਰ੍ਹਾਂ 1 ਫਰਵਰੀ ਨੂੰ ਮੁੱਖ ਦਫਤਰ ਵਿਖੇ ਧਰਨਾ ਅਤੇ 7 ਫਰਵਰੀ ਨੂੰ ਗੇਟ ਰੈਲੀਆਂ ਕਰਕੇ ਵਰਕਰਾਂ ਨੂੰ ਲਾਮਬੰਦ ਕਰਨ ਦਾ ਫੈਸਲਾ ਵੀ ਕੀਤਾ ਗਿਆ। ਇਸਦੇ ਇਲਾਵਾ 13,14,15 ਫਰਵਰੀ ਦੀ ਤਿੰਨ ਰੋਜ਼ਾ ਮੁਕੰਮਲ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ।
Share the post "ਪੀਆਰਟੀਸੀ ਕਾਮਿਆਂ ਨੇ ਅਪਣੀਆਂ ਮੰਗਾਂ ਨੂੰ ਲੈ ਕੇ ਬਠਿੰਡਾ ਡਿੱਪੂ ਦੇ ਗੇਟ ਉਪਰ ਕੀਤੀ ਰੈਲੀ"