Monday, February 2, 2026

PSDM ਵੱਲੋਂ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ Baba Farid University of Health Sciences ਨਾਲ ਸਮਝੌਤਾ ਸਹੀਬੱਧ

Date:

spot_img

ਸਾਲਾਨਾ 200 ਨੌਜਵਾਨਾਂ ਨੂੰ ਹੈਲਥ ਸਕਿੱਲ ਡਿਵੈੱਲਪਮੈਂਟ ਕੋਰਸਾਂ ਵਿੱਚ ਦਿੱਤੀ ਜਾਵੇਗੀ ਸਿਖਲਾਈ: ਅਮਨ ਅਰੋੜਾ
ਹੈਲਥ ਸਕਿੱਲ ਡਿਵੈੱਲਪਮੈਂਟ ਸੈਂਟਰ, ਫਰੀਦਕੋਟ ਵਿਖੇ ਸੈਂਟਰ ਆਫ ਐਕਸੀਲੈਂਸ ਕੀਤਾ ਜਾਵੇਗਾ ਸਥਾਪਤ
ਚੰਡੀਗੜ੍ਹ, 20 ਨਵੰਬਰ:ਸਿਹਤ ਸੰਭਾਲ ਖੇਤਰ ਵਿੱਚ ਨੌਜਵਾਨਾਂ ਨੂੰ ਸਿਖਲਾਈ ਪ੍ਰਦਾਨ ਕਰਕੇ ਸੂਬੇ ਦੀ ਸਿਹਤ ਸੰਭਾਲ ਸਮਰੱਥਾ ਵਿੱਚ ਹੋਰ ਵਾਧਾ ਕਰਨ ਦੇ ਉਦੇਸ਼ ਨਾਲ ਪੰਜਾਬ ਹੁਨਰ ਵਿਕਾਸ ਮਿਸ਼ਨ (ਪੀ.ਐਸ.ਡੀ.ਐਮ.) ਨੇ ਸਾਲਾਨਾ ਘੱਟੋ-ਘੱਟ 200 ਉਮੀਦਵਾਰਾਂ ਨੂੰ ਸਿਖਲਾਈ ਪ੍ਰਦਾਨ ਕਰਨ ਲਈ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਸ ਤੋਂ ਇਲਾਵਾ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਦੇ ਸਹਿਯੋਗ ਨਾਲ ਫ਼ਰੀਦਕੋਟ ਵਿਖੇ ਹੈਲਥ ਸਕਿੱਲ ਡਿਵੈਲਪਮੈਂਟ ਸੈਂਟਰ ਵਿੱਚ ਇੱਕ ਸੈਂਟਰ ਆਫ਼ ਐਕਸੀਲੈਂਸ ਵੀ ਸਥਾਪਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਕੇਂਦਰੀ ਰਾਜ ਮੰਤਰੀ ਤੋਖਨ ਸਾਹੂ ਵੱਲੋਂ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਤਹਿਤ ਚੱਲ ਰਹੇ ਕਾਰਜਾਂ ਦੀ ਸਮੀਖਿਆ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਅਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਦੀ ਮੌਜੂਦਗੀ ਵਿੱਚ ਇਸ ਸਮਝੌਤੇ ‘ਤੇ ਪੀ.ਐਸ.ਡੀ.ਐਮ. ਦੀ ਮਿਸ਼ਨ ਡਾਇਰੈਕਟਰ ਮਿਸ ਅੰਮ੍ਰਿਤ ਸਿੰਘ ਅਤੇ ਬੀ.ਐਫ.ਯੂ.ਐਚ.ਐਸ. ਦੇ ਉਪ ਕੁਲਪਤੀ ਡਾ. ਰਾਜੀਵ ਸੂਦ ਨੇ ਹਸਤਾਖ਼ਰ ਕੀਤੇ।ਇਸ ਸਮਝੌਤੇ ਲਈ ਦੋਨਾਂ ਧਿਰਾਂ ਨੂੰ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਸ ਸਮਝੌਤੇ ਤਹਿਤ ਹੋਮ ਹੈਲਥ ਏਡ, ਓਪਰੇਟਿੰਗ ਥੀਏਟਰ ਟੈਕਨੀਸ਼ੀਅਨ, ਐਮਰਜੈਂਸੀ ਮੈਡੀਕਲ ਟੈਕਨੀਸ਼ੀਅਨ-ਬੇਸਿਕ, ਜਨਰਲ ਡਿਊਟੀ ਅਸਿਸਟੈਂਟ, ਡੈਂਟਲ ਅਸਿਸਟੈਂਟ, ਪਲਾਸਟਰ ਤਕਨੀਕਾਂ, ਆਰਥੋਪੈਡਿਕ ਟੈਕਨੀਸ਼ੀਅਨ, ਸੀ.ਟੀ. ਅਤੇ ਐਮ.ਆਰ.ਆਈ. ਵਿੱਚ ਹੁਨਰ ਵਿਕਾਸ ਸਿਖਲਾਈ ਸਰਟੀਫਿਕੇਟ ਕੋਰਸ ਕਰਾਏ ਜਾਣਗੇ।

ਇਹ ਵੀ ਪੜ੍ਹੋਪੰਜਾਬੀਆਂ ਲਈ ਮਾਣ ਵਾਲੀ ਗੱਲ: ਕੈਨੇਡਾ ਦੇ ਬ੍ਰਿਟਿਸ਼ ਕੰਲੋਬੀਆ ਸੂਬੇ ’ਚ ਉਪ ਮੁੱਖ ਮੰਤਰੀ ਸਣੇ ਚਾਰ ਪੰਜਾਬੀ ਬਣੇ ਵਜ਼ੀਰ

ਉਨ੍ਹਾਂ ਕਿਹਾ ਕਿ ਸਿਹਤ ਸੰਭਾਲ ਖੇਤਰ ਦੀ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਦੇ ਨੌਜਵਾਨਾਂ ਨੂੰ ਲੋੜੀਂਦੇ ਹੁਨਰ ਨਾਲ ਲੈਸ ਕਰਨ ਦੀ ਦਿਸ਼ਾ ਵੱਲ ਇਹ ਇੱਕ ਅਹਿਮ ਕਦਮ ਹੈ। ਮਿਸ਼ਨ ਡਾਇਰੈਕਟਰ ਅੰਮ੍ਰਿਤ ਸਿੰਘ ਨੇ ਕਿਹਾ ਕਿ ਪੀ.ਐਸ.ਡੀ.ਐਮ. ਵੱਲੋਂ ਫੰਡਿੰਗ, ਮਾਰਗਦਰਸ਼ਨ ਅਤੇ ਸਹਾਇਤਾ ਪ੍ਰਦਾਨ ਕਰਨ ਦੇ ਨਾਲ-ਨਾਲ ਉਮੀਦਵਾਰਾਂ ਦੀ ਲਾਮਬੰਦੀ ਵਿੱਚ ਸਹਿਯੋਗ ਦਿੱਤਾ ਜਾਵੇਗਾ ਅਤੇ ਇਸ ਪ੍ਰੋਗਰਾਮ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਦੀ ਨਿਗਰਾਨੀ ਕੀਤੀ ਜਾਵੇਗੀ। ਬੀ.ਐਫ.ਯੂ.ਐਚ.ਐਸ. ਵੱਲੋਂ ਸੈਂਟਰ ਆਫ਼ ਐਕਸੀਲੈਂਸ ਦੇ ਪ੍ਰਬੰਧਨ ਦੇ ਨਾਲ ਨਾਲ ਉਮੀਦਵਾਰਾਂ ਨੂੰ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ ਅਤੇ ਪਲੇਸਮੈਂਟ ਦੀ ਸਹੂਲਤ ਦਿੱਤੀ ਜਾਵੇਗੀ। ਇਹ ਭਾਈਵਾਲੀ ਪੰਜਾਬ ਦੇ ਨੌਜਵਾਨਾਂ ਨੂੰ ਰੋਜ਼ਗਾਰ ਪ੍ਰਦਾਨ ਕਰਨ ਅਤੇ ਸਿਹਤ ਸੰਭਾਲ ਖੇਤਰ ਨੂੰ ਹੋਰ ਮਜ਼ਬੂਤ ਕਰਨ ਪ੍ਰਤੀ ਪੀ.ਐਸ.ਡੀ.ਐਮ. ਅਤੇ ਬੀ.ਐਫ.ਯੂ.ਐਚ.ਐਸ. ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

 

LEAVE A REPLY

Please enter your comment!
Please enter your name here

Share post:

spot_img

Popular

More like this
Related

Big News; ਜੇਲ੍ਹ ‘ਚ ਬੰਦ ਬਿਕਰਮ ਮਜੀਠਿਆ ਦੇ ਹੱਕ ‘ਚ ਖੁੱਲ ਕੇ ਆਏ ਡੇਰਾ ਬਿਆਸ ਦੇ ਮੁਖੀ

Nabha News: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ...

ਜੇਲ੍ਹ ‘ਚ ਬੰਦ ਬਿਕਰਮ ਮਜੀਠਿਆ ਨੂੰ ਮੁੜ ਮਿਲਣ ਪੁੱਜੇੇ ਡੇਰਾ ਬਿਆਸ ਦੇ ਮੁਖੀ

Nabha News: dera-beas chief; ਆਮਦਨ ਤੋਂ ਵੱਧ ਜਾਇਦਾਦ ਬਣਾਉਣ...

Bathinda ‘ਚ ਇੱਕ ਹੋਰ ਨਸ਼ਾ ਤਸਕਰ ਦੇ ਮਕਾਨ ‘ਤੇ ਚੱਲਿਆ ਪੁਲਿਸ ਦਾ ਪੀਲਾ ਪੰਜ਼ਾ

Bathinda News: Bathinda ; ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ...