Faridkot News:ਅੱਜ ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ ਯੂਨੀਅਨ ਜਿਲਾ ਫ਼ਰੀਦਕੋਟ ਦੇ ਜਿਲਾ ਪ੍ਰਧਾਨ ਸ੍ਰੀ ਬਿਕਰਮਜੀਤ ਸਿੰਘ ਢਿੱਲੋਂ ਦੀ ਅਗਵਾਈ ਹੇਠ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫ਼ਰੀਦਕੋਟ ਵਿਖੇ ਮੰਗਾਂ ਮੰਨਵਾਉਣ ਲਈ ਰੋਸ ਰੈਲੀ ਕੀਤੀ ਗਈ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਦੇ ਪ੍ਰਧਾਨ/ਜਨਰਲ ਸਕੱਤਰਾਂ ਤੋਂ ਇਲਾਵਾ ਸਮੂਹ ਕਰਮਚਾਰੀਆਂ ਵਲੋਂ ਰੈਲੀ ਵਿੱਚ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਰਵੀਇੰਦਰ ਸਿੰਘ ਘਾਲੀ ਸੀਨੀਅਰ ਮੀਤ ਪ੍ਰਧਾਨ ਨੇ ਸਟੇਜ ਸੰਭਾਲਦੇ ਹੋਏ ਸਭ ਨੂੰ ਜੀ ਆਇਆ ਕਿਹਾ । ਇਸ ਰੈਲੀ ਵਿੱਚ ਸ੍ਰੀ ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ ਵਿਸ਼ੇਸ਼ ਤੌਰ ਤੇ ਰੈਲੀ ਵਿੱਚ ਸ਼ਾਮਲ ਹੋਏ ਅਤੇ ਸਾਥੀਆਂ ਦੀ ਹੌਂਸਲਾ ਹਫਜਾਈ ਕੀਤੀ। ਵਿੱਚ ਇਸ ਮੌਕੇ ਸੂਬਾ ਪ੍ਰਧਾਨ ਸ੍ਰੀ ਗੁਰਨਾਮ ਸਿੰਘ ਵਿਰਕ ਵਲੋਂ ਸੰਬੋਧਨ ਕਰਦਿਆਂ ਕਿਹਾ ਗਿਆ ਕਿ ਜਿਨਾ ਚਿਰ ਪੰਜਾਬ ਸਰਕਾਰ ਵਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ ਹੈ, ਉਹਨਾਂ ਚਿਰ ਸੰਘਰਸ਼ ਜਾਰੀ ਰਹੇਗਾ।
ਇਸ ਤੋਂ ਇਲਾਵਾ ਸ੍ਰੀ ਬਿਕਰਮਜੀਤ ਸਿੰਘ ਢਿੱਲੋਂ ਜਿਲਾ ਪ੍ਰਧਾਨ ਵਲੋਂ ਰੈਲੀ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜਥੇਬੰਦੀ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ, 15 ਜਨਵਰੀ 2015 ਨੂੰ ਜਾਰੀ ਕੀਤਾ 3 ਸਾਲ ਦਾ ਪ੍ਰੋਬੇਸ਼ਨ ਪੀਰੀਅਡ ਲਾਗੂ ਕਰਨ ਦਾ ਨੋਟੀਫਿਕੇਸ਼ਨ ਰੱਦ ਕਰਨਾ, 2020 ਵਿੱਚ ਜਾਰੀ ਕੀਤਾ ਗਿਆ ਨਵੇਂ ਭਰਤੀ ਹੋਣ ਵਾਲੇ ਮੁਲਾਜਮਾਂ ਤੇ ਕੇਂਦਰੀ ਤਨਖ਼ਾਹ ਕਮਿਸ਼ਨ ਲਾਗੂ ਕਰਨ ਦਾ ਨੋਟੀਫਿ਼ਕੇਸ਼ਨ ਰੱਦ ਕਰਨਾ, 4,9,14 ਸਾਲਾਂ ਏ.ਸੀ.ਪੀ. ਸਕੀਮ ਨੂੰ ਮੁੜ੍ਹ ਬਹਾਲ ਕਰਨਾ ਆਦਿ ਮੁੱਖ ਹੱਕੀ ਮੰਗਾਂ ਮੰਨਣ ਲਈ ਸਰਕਾਰ ਨੂੰ ਮੰਗ ਪੱਤਰ ਭੇਜਕੇ ਅਪੀਲ ਕੀਤੀ ਗਈ ਹੈ। ਪ੍ਰੰਤੂ ਮੌਜੂਦਾ ਸਰਕਾਰ ਵੱਲੋਂ ਮੁਲਾਜਮਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਹੈ, ਜਿਸ ਕਾਰਨ ਮੁਲਾਜਮਾਂ ਨੂੰ ਦੀਵਾਲੀ ਦੇ ਤਿਉਹਾਰ ਮੌਕੇ ਸੰਘਰਸ਼ ਦਾ ਰਾਹ ਅਖਤਿਆਰ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਇਸ ਮੌਕੇ ਸ੍ਰੀ ਬਖਸ਼ੀਸ਼ ਸਿੰਘ ਜਨਰਲ ਸਕੱਤਰ, ਰਵੀਇੰਦਰ ਸਿੰਘ ਘਾਲੀ ਸੀਨੀਅਰ ਮੀਤ ਪ੍ਰਧਾਨ ਅਤੇ ਸਰਬਜੀਤ ਸਿੰਘ ਵਿੱਤ ਸਕੱਤਰ ਨੇ ਕਿਹਾ ਕਿ ਸਰਕਾਰ ਸਾਡੀਆਂ ਮੰਨੀਆਂ ਹੋਈਆਂ ਮੰਗਾਂ ਵੱਲ ਧਿਆਨ ਦੇਵੇ ਕਿਉਂਕਿ ਪਿਛਲੇ ਲੰਬੇ ਸਮੇਂ ਤੋਂ ਮਹਿੰਗਾਈ ਭੱਤਿਆਂ ਦੀਆਂ ਕਿਸ਼ਤਾਂ ਜਿਹਨਾਂ ਦਾ ਬਕਾਇਆ 16 ਪ੍ਰਤੀਸ਼ਤ ਬਣਦਾ ਹੈ, ਉਹ ਸਰਕਾਰ ਵੱਲ ਪੈਂਡਿੰਗ ਖੜ੍ਹਾ ਹੈ, ਜਦਕਿ ਬਾਕੀ ਸੂਬਿਆਂ ਦੇ ਮੁਲਾਜਮਾਂ ਨੂੰ ਮਹਿੰਗਾਈ ਭੱਤਿਆਂ ਦੀਆਂ ਕਿਸ਼ਤਾਂ ਜਾਰੀ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ ਦੀਵਾਲੀ ਤੋਂ ਪਹਿਲਾਂ ਇੱਕ ਹੋਰ ਏਕੇ-47 ਰਾਈਫਲ, ਤਿੰਨ ਗਲੌਕ ਪਿਸਤੌਲਾਂ ਬਰਾਮਦ; ਤਿੰਨ ਵਿਅਕਤੀ ਕਾਬੂ
ਇਸ ਕਾਰਨ ਸੂਬੇ ਦੇ ਸਮੁੱਚੇ ਮੁਲਾਜਮ ਅਤੇ ਪੈਨਸ਼ਨਰ ਵਰਗ ਨੂੰ ਮਹਿੰਗਾਈ ਦੇ ਦੌਰ ਵਿੱਚ ਭਾਰੀ ਵਿੱਤੀ ਨੁਕਸਾਨ ਝੱਲਣਾ ਪੈ ਰਿਹਾ ਹੈ। ਅੱਜ ਦੀ ਗੇਟ ਰੈਲੀ ਵਿੱਚ ਸਾਬਕਾ ਸੂਬਾ ਪ੍ਰਧਾਨ ਪੀ.ਐੱਸ.ਐੱਮ.ਐੱਸ.ਯੂ. ਅਮਰੀਕ ਸਿੰਘ ਸੰਧੂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ ਅਤੇ ਉਹਨਾਂ ਵਲੋਂ ਵੀ ਸਾਥੀਆਂ ਨਾਲ ਆਪਣਾ ਤਜੁਰਬਾ ਸਾਂਝਾ ਕੀਤਾ। ਗੇਟ ਰੈਲੀ ਦੇ ਅੰਤ ਵਿੱਚ ਸ੍ਰੀ ਬਿਕਰਮਜੀਤ ਸਿੰਘ ਪ੍ਰਧਾਨ ਨੇ ਕਿਹਾ ਕਿ ਜਥੇਬੰਦੀ ਵੱਲੋਂ ਮੰਗਾਂ ਮੰਨਵਾਉਣ ਲਈ 16 ਅਕਤੂਬਰ ਨੂੰ ਮੁਹਾਲੀ ਵਿਖੇ ਵੱਡੀ ਰੈਲੀ ਕੀਤੀ ਜਾ ਰਹੀ ਹੈ, ਜਿਸ ਵਿੱਚ ਸੂਬੇ ਭਰ ਦੇ ਮਨਿਸਟੀਰੀਅਲ ਮੁਲਾਜਮਾਂ ਤੋਂ ਇਲਾਵਾ ਭਰਾਤਰੀ ਜਥੇਬੰਦੀਆਂ ਵੱਲੋਂ ਵੀ ਭਰਵੀਂ ਸਮੂਲੀਅਤ ਕੀਤੀ ਜਾਵੇਗੀ। ਅੱਜ ਦੀ ਰੋਸ ਰੈਲੀ ਵਿੱਚ ਮਨਿਸਟੀਅਰੀਲ ਮੁਲਾਜਮਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਜੰਮਕੇ ਨਾਹਰੇਬਾਜੀ ਕੀਤੀ ਗਈ, ਜਿਸ ਤੋਂ ਇਹ ਸਾਫ਼ ਹੁੰਦਾ ਹੈ ਕਿ ਸਰਕਾਰ ਵੱਲੋਂ ਮੁਲਾਜਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨਣ ਕਾਰਨ ਉਨ੍ਹਾਂ ਅੰਦਰ ਸਰਕਾਰ ਪ੍ਰਤੀ ਭਾਰੀ ਰੋਸ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













