PSPCL ਵੱਲੋਂ ਪਟਿਆਲਾ ਵਿਖੇ ਮਾਸਿਕ ਇਨੋਵੇਸ਼ਨ ਮੁਕਾਬਲੇ ਦੇ ਜੇਤੂਆਂ ਦਾ ਸਨਮਾਨ

Date:

spot_img

Patiala News : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਵੱਲੋਂ ਆਪਣੇ ਮਾਸਿਕ ਇਨੋਵੇਸ਼ਨ ਮੁਕਾਬਲੇ ਅਕਤੂਬਰ 2026 ਦੇ ਜੇਤੂਆਂ ਨੂੰ ਸਨਮਾਨਿਤ ਕਰਨ ਲਈ ਇਨਾਮ ਵੰਡ ਸਮਾਰੋਹ ਪੀਐੱਸਈਬੀ ਅਫ਼ਸਰਜ਼ ਕਲੱਬ, ਪਾਵਰ ਕਲੋਨੀ-1, ਮਾਡਲ ਟਾਊਨ, ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਸਮਾਰੋਹ ਦਾ ਉਦੇਸ਼ ਪੀਐੱਸਪੀਸੀਐੱਲ ਦੇ ਕੰਮਕਾਜ ਅਤੇ ਕਾਰਜਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਲਈ ਨਵੀਨਤਮ ਵਿਚਾਰਾਂ ਅਤੇ ਉਸਾਰੂ ਸੁਝਾਵਾਂ ਨੂੰ ਉਤਸ਼ਾਹਿਤ ਕਰਨਾ ਸੀ।ਇਸ ਮੌਕੇ ਸ. ਤਰੁਨਪ੍ਰੀਤ ਸਿੰਘ ਸੌਂਦ, ਬਿਜਲੀ ਮੰਤਰੀ, ਪੰਜਾਬ ਅਤੇ ਇੰਜੀ. ਗੁਰਕਿਰਤ ਕਿਰਪਾਲ ਸਿੰਘ, ਆਈ.ਏ.ਐੱਸ., ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (ਸੀਐੱਮਡੀ), ਪੀਐੱਸਪੀਸੀਐੱਲ/ਪੀਐੱਸਟੀਸੀਐੱਲ, ਨੇ ਸ਼ਿਰਕਤ ਕੀਤੀ ਅਤੇ ਅਧਿਕਾਰੀਆ ਅਤੇ ਕਰਮਚਾਰੀਆਂ ਨੂੰ ਸੰਸਥਾ ਵਿੱਚ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦੇ ਯੋਗਦਾਨ ਵਾਸਤੇ ਪ੍ਰੇਰਿਤ ਕੀਤਾ।ਇਹ ਮੁਕਾਬਲਾ ਪੀਐੱਸਪੀਸੀਐੱਲ, ਦੇ ਅਧਿਕਾਰੀਆ ਅਤੇ ਕਰਮਚਾਰੀਆਂ ਨੂੰ ਨਵੀਨਤਮ ਵਿਚਾਰਾਂ, ਵਿਹਾਰਕ ਸੁਝਾਵਾਂ ਅਤੇ ਹੱਲਾਂ ਨੂੰ ਸਾਂਝਾ ਕਰਨ ਲਈ ਇੱਕ ਮੰਚ ਪ੍ਰਦਾਨ ਕਰਦਾ ਹੈ, ਜਿਸ ਦਾ ਉਦੇਸ਼ ਕਾਰਜਕੁਸ਼ਲਤਾ ਵਿੱਚ ਵਾਧਾ ਕਰਨਾ, ਖਪਤਕਾਰ ਸੇਵਾਵਾਂ ਨੂੰ ਬਿਹਤਰ ਬਣਾਉਣਾ, ਪਾਰਦਰਸ਼ਤਾ ਨੂੰ ਮਜ਼ਬੂਤ ਕਰਨਾ ਅਤੇ ਬਿਜਲੀ ਖੇਤਰ ਦੀਆਂ ਗਤੀਵਿਧੀਆਂ ਦੇ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ।

ਇਹ ਵੀ ਪੜ੍ਹੋ 👉Amit Shah ਦੇ ਪੰਜਾਬ ‘ਚ NDA ਦੇ ਗਠਜੋੜ ਵਾਲੇ ਬਿਆਨ ਨੂੰ ਬੂਰ ਪੈਣ ਲੱਗਿਆ, Jalandhar ‘ਚ ਭਾਜਪਾ ਤੇ ਪੁਨਰਸੁਰਜੀਤੀ ਆਗੂਆਂ ਵਿਚਕਾਰ ਹੋਈ ਮੀਟਿੰਗ !

ਮੁਕਾਬਲੇ ਦੇ ਜੇਤੂਆਂ ਨੂੰ ਉਨ੍ਹਾਂ ਦੇ ਨਵੀਨਤਮ ਯੋਗਦਾਨ ਅਤੇ ਕੀਮਤੀ ਸੁਝਾਵਾਂ ਲਈ ਪੀਐੱਸਪੀਸੀਐੱਲ ਮੈਨੇਜਮੈਂਟ ਵੱਲੋਂ ਸਨਮਾਨਿਤ ਕੀਤਾ ਗਿਆ। ਇਹ ਪਹਿਲਕਦਮੀ ਰਚਨਾਤਮਕ ਸੋਚ,ਅਧਿਕਾਰੀਆ ਅਤੇ ਕਰਮਚਾਰੀਆਂ ਦੀ ਸਰਗਰਮ ਭਾਗੀਦਾਰੀ ਅਤੇ ਕੰਮਕਾਜ ਵਿੱਚ ਨਿਰੰਤਰ ਸੁਧਾਰ ਲਈ ਪੀਐੱਸਪੀਸੀਐੱਲ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।ਬਿਜਲੀ ਮੰਤਰੀ ਪੰਜਾਬ ਵੱਲੋ ਪੀਐੱਸਪੀਸੀਐੱਲ, ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਦੀਆਂ ਵਧਦੀਆਂ ਬਿਜਲੀ ਲੋੜਾਂ ਨੂੰ ਪੂਰਾ ਕਰਨ ਲਈ ਕਾਰਪੋਰੇਸ਼ਨ ਦੇ ਅਧਿਕਾਰੀਆ ਅਤੇ ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਸਮਰਪਿਤ ਯਤਨਾਂ ਦੀ ਪ੍ਰਸ਼ੰਸਾ ਕੀਤੀ। ਅਧਿਕਾਰੀਆ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਸਾਰਿਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਆਪਣੇ ਫਰਜ਼ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਅਤੇ ਖ਼ੁਸ਼ਹਾਲੀ ਵਿੱਚ ਅਧਿਕਾਰੀਆ ਅਤੇ ਕਰਮਚਾਰੀਆਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ।ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਅਤੇ ਪੀਐੱਸਪੀਸੀਐੱਲ ਦੇ ਅਧਿਕਾਰੀਆ ਅਤੇ ਕਰਮਚਾਰੀਆਂ ਦੀ ਸਮੂਹਿਕ ਵਚਨਬੱਧਤਾ ਤੇ ਸਖ਼ਤ ਮਿਹਨਤ ਸਦਕਾ ਕਾਰਪੋਰੇਸ਼ਨ ਨੇ ਲਗਭਗ 17,500 ਮੈਗਾਵਾਟ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਖੇਤੀਬਾੜੀ ਖਪਤਕਾਰਾਂ ਨੂੰ ਨਿਰਧਾਰਤ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਅਤੇ ਲੋੜ ਅਨੁਸਾਰ 12 ਤੋਂ 15 ਘੰਟਿਆਂ ਤੱਕ ਵਾਧੂ ਸਪਲਾਈ ਵੀ ਦਿੱਤੀ।

ਇਹ ਵੀ ਪੜ੍ਹੋ 👉BIG NEWS: PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

ਇਸ ਦੇ ਨਾਲ ਹੀ ਘਰੇਲੂ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਗਈ।ਉਨ੍ਹਾਂ ਨੇ ਅੱਗੇ ਕਿਹਾ ਕਿ ਐਲ ਨੀਨੋ ਦੇ ਪ੍ਰਭਾਵ ਅਤੇ ਕੇਂਦਰੀ ਖੇਤਰ ਤੋਂ ਕੋਲੇ ਦੀ ਉਪਲਬਧਤਾ ਵਿੱਚ ਆ ਰਹੀਆਂ ਰੁਕਾਵਟਾਂ ਵਰਗੀਆਂ ਚੁਣੌਤੀਆਂ ਦੇ ਬਾਵਜੂਦ ਪੀਐੱਸਪੀਸੀਐੱਲ ਨੇ ਪ੍ਰਭਾਵਸ਼ਾਲੀ ਯੋਜਨਾਬੰਦੀ ਅਤੇ ਆਪਣੇ ਕਰਮਚਾਰੀਆਂ ਦੇ ਸਮਰਪਿਤ ਯਤਨਾਂ ਸਦਕਾ ਸੂਬੇ ਦੀ ਬਿਜਲੀ ਸਪਲਾਈ ਨੂੰ ਸਫ਼ਲਤਾਪੂਰਵਕ ਸੰਭਾਲਿਆ। ਉਨ੍ਹਾਂ ਨੇ ਪੰਜਾਬ ਦੇ ਬਿਜਲੀ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਕਰਮਚਾਰੀਆਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਨਵੀਨਤਮ ਵਿਚਾਰਾਂ ਅਤੇ ਉਸਾਰੂ ਸੁਝਾਵਾਂ ਰਾਹੀਂ ਸੰਸਥਾ ਦੀ ਕਾਰਜਕੁਸ਼ਲਤਾ ਵਧਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਹੋਰ ਬਿਹਤਰ ਤੇ ਭਰੋਸੇਯੋਗ ਬਿਜਲੀ ਸੇਵਾਵਾਂ ਪ੍ਰਦਾਨ ਕਰਨ ਲਈ ਨਿਰੰਤਰ ਸਮਰਪਣ ਨਾਲ ਕੰਮ ਕਰਦੇ ਰਹਿਣ ਵਾਸਤੇ ਪ੍ਰੇਰਿਤ ਕੀਤਾ।ਸਮਾਗਮ ਨੂੰ ਸੰਬੋਧਨ ਕਰਦਿਆਂ ਇੰਜੀ. ਗੁਰਕਿਰਤ ਕਿਰਪਾਲ ਸਿੰਘ, ਆਈ.ਏ.ਐੱਸ., ਸੀਐੱਮਡੀ, ਪੀਐੱਸਪੀਸੀਐੱਲ, ਨੇ ਸੰਸਥਾ ਨੂੰ ਵਧੇਰੇ ਕੁਸ਼ਲ, ਜਵਾਬਦੇਹ ਅਤੇ ਖਪਤਕਾਰ-ਪੱਖੀ ਬਣਾਉਣ ਵਿੱਚ ਨਵੀਨਤਾ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਮਾਸਿਕ ਇਨੋਵੇਸ਼ਨ ਮੁਕਾਬਲੇ ਦੀ ਸ਼ੁਰੂਆਤ ਪੀਐੱਸਪੀਸੀਐੱਲ ਦੇ ਅਧਿਕਾਰੀਆ ਅਤੇ ਕਰਮਚਾਰੀਆਂ ਦੇ ਨਵੇਂ ਵਿਚਾਰਾਂ ਅਤੇ ਵਿਹਾਰਕ ਸੁਝਾਵਾਂ ਨੂੰ ਉਤਸ਼ਾਹਿਤ ਕਰਨ, ਉਨ੍ਹਾਂ ਦੀ ਸਿਰਜਣਾਤਮਕਤਾ ਨੂੰ ਮਾਨਤਾ ਦੇਣ ਅਤੇ ਸੰਸਥਾ ਦੇ ਵਿਕਾਸ ਵਿੱਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੀਤੀ ਗਈ ਹੈ।

ਇਹ ਵੀ ਪੜ੍ਹੋ 👉70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਯੋਗਾ ਅੰਡਰ-17 ਲੜਕਿਆਂ ਵਿੱਚ ਸ੍ਰੀ ਮੁਕਤਸਰ ਸਾਹਿਬ ਬਣਿਆ ਚੈਂਪੀਅਨ

ਉਨ੍ਹਾਂ ਅੱਗੇ ਕਿਹਾ ਕਿ ਅਧਿਕਾਰੀਆ ਅਤੇ ਕਰਮਚਾਰੀਆਂ ਦੇ ਨਵੀਨਤਮ ਯੋਗਦਾਨ ਲਈ ਉਨ੍ਹਾਂ ਨੂੰ ਸਨਮਾਨਿਤ ਕਰਨਾ ਪੀਐੱਸਪੀਸੀਐੱਲ ਮੈਨੇਜਮੈਂਟ ਦੀ ਯੋਗਤਾ ਨੂੰ ਮਾਨਤਾ ਦੇਣ, ਕਰਮਚਾਰੀਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਅਜਿਹਾ ਮਾਹੌਲ ਸਿਰਜਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜਿੱਥੇ ਲਾਭਦਾਇਕ ਵਿਚਾਰਾਂ ਨੂੰ ਅਮਲੀ ਰੂਪ ਦੇ ਕੇ ਕਾਰਪੋਰੇਸ਼ਨ ਅਤੇ ਇਸ ਦੇ ਖਪਤਕਾਰਾਂ ਦੇ ਹਿੱਤ ਵਿੱਚ ਸੁਧਾਰ ਲਿਆਂਦਾ ਜਾ ਸਕੇ।ਇਸ ਸਮਾਰੋਹ ਵਿੱਚ ਪੀਐੱਸਪੀਸੀਐੱਲ ਅਤੇ ਪੀਐੱਸਟੀਸੀਐੱਲ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ। ਇਨ੍ਹਾਂ ਵਿੱਚ ਇੰਜੀ. ਪੁਨਰਦੀਪ ਸਿੰਘ ਬਰਾੜ, ਡਾਇਰੈਕਟਰ ਜਨਰੇਸ਼ਨ, ਪੀਐੱਸਪੀਸੀਐੱਲ; ਇੰਜੀ. ਇੰਦਰਪਾਲ ਸਿੰਘ, ਡਾਇਰੈਕਟਰ ਡਿਸਟ੍ਰੀਬਿਊਸ਼ਨ, ਪੀਐੱਸਪੀਸੀਐੱਲ; ਇੰਜੀ. ਹਰਸ਼ਚਰਨ ਕੌਰ ਤ੍ਰੇਹਨ ਡਾਇਰੈਕਟਰ ਕਮਰਸ਼ੀਅਲ, ਪੀਐੱਸਪੀਸੀਐੱਲ; ਸੀ.ਏ. ਵਿਨੋਦ ਬਾਂਸਲ, ਡਾਇਰੈਕਟਰ ਫਾਇਨਾਂਸ, ਪੀਐੱਸਟੀਸੀਐੱਲ ਅਤੇ ਇੰਜੀ. ਸੰਜੀਵ ਸੂਦ, ਡਾਇਰੈਕਟਰ ਟੈਕਨੀਕਲ, ਪੀਐੱਸਟੀਸੀਐੱਲ ਸ਼ਾਮਲ ਸਨ।ਮਾਸਿਕ ਇਨੋਵੇਸ਼ਨ ਮੁਕਾਬਲਾ ਨਵੀਨਤਾ ਦੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ, ਯੋਗਤਾ ਨੂੰ ਮਾਨਤਾ ਦੇਣ ਅਤੇ ਪੀਐੱਸਪੀਸੀਐੱਲ ਤੇ ਪੰਜਾਬ ਦੇ ਬਿਜਲੀ ਖੇਤਰ ਦੇ ਨਿਰੰਤਰ ਵਿਕਾਸ ਲਈ ਕਰਮਚਾਰੀਆਂ ਦੇ ਸਾਰਥਕ ਯੋਗਦਾਨ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

70ਵੀਆਂ ਅੰਤਰ-ਜ਼ਿਲ੍ਹਾ ਸਕੂਲ ਖੇਡਾਂ: ਯੋਗਾ ਅੰਡਰ-17 ਲੜਕਿਆਂ ਵਿੱਚ ਸ੍ਰੀ ਮੁਕਤਸਰ ਸਾਹਿਬ ਬਣਿਆ ਚੈਂਪੀਅਨ

Sports News: ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਸ੍ਰੀ ਰਾਜੀਵ...

BIG NEWS: PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ

ਚੰਡੀਗੜ੍ਹ: ਪੰਜਾਬ ਵਿੱਚ PRTC ਦੇ ਕੱਚੇ ਮੁਲਾਜ਼ਮਾਂ ਦੀ ਹੜਤਾਲ...