PSPCL ਦਾ ਲਾਈਨਮੈਨ 10000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

Date:

spot_img

Patiala News:ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਿਆਲਾ ਵਿੱਚ ਪੀ.ਐਸ.ਪੀ.ਸੀ.ਐਲ. ਦੇ ਉੱਤਰੀ ਡਵੀਜ਼ਨ ਵਿਖੇ ਤਾਇਨਾਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਲਾਈਨਮੈਨ ਅਤੇ ਪਿੰਡ ਝਿੱਲ, ਜ਼ਿਲ੍ਹਾ ਪਟਿਆਲਾ ਦੇ ਵਸਨੀਕ ਜਸਵੀਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੀ.ਐਸ.ਪੀ.ਸੀ.ਐਲ. ਮੁਲਾਜ਼ਮ ਨੂੰ ਪਟਿਆਲਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਜਸਵੀਰ ਸਿੰਘ ਵੱਲੋਂ ਸ਼ਿਕਾਇਤਕਰਤਾ ਦੇ ਘਰ ਨਵਾਂ ਘਰੇਲੂ ਬਿਜਲੀ ਮੀਟਰ ਲਗਾਉਣ ਬਦਲੇ ਰਿਸ਼ਵਤ ਦੀ ਮੰਗ ਕਰਨ ਉਪਰੰਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ।

ਇਹ ਵੀ ਪੜ੍ਹੋ  Punjab Police ਦਾ ਦਾਅਵਾ;ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਨਹੀਂ ਲਈ,ਸਿਰਫ ਘਟਾਈ ਗਈ ਹੈ

ਬੁਲਾਰੇ ਨੇ ਦੱਸਿਆ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਦੇ ਮੁਲਾਜ਼ਮਾਂ ਨੇ ਉਸ ਦੇ ਕਬਜ਼ੇ ਵਿੱਚੋਂ ਰਿਸ਼ਵਤ ਦੀ ਰਕਮ ਬਰਾਮਦ ਕਰ ਲਈ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਹੋਰਨਾਂ ਵਿਅਕਤੀਆਂ ਦੀ ਭੂਮਿਕਾ ਬਾਰੇ ਜਾਂਚ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...