Saturday, November 8, 2025
spot_img

ਪੰਜਾਬ ਸਾਫ਼-ਸੁਥਰੀ, ਵਾਤਾਵਰਨ ਪੱਖੀ ਅਤੇ ਕਿਫ਼ਾਇਤੀ ਨਵਿਆਉਣਯੋਗ ਊਰਜਾ ਵਧਾਉਣ ਲਈ ਪੂਰੀ ਤਰ੍ਹਾਂ ਤਿਆਰ : ਕੈਬਨਿਟ ਮੰਤਰੀ ਸੰਜੀਵ ਅਰੋੜਾ

Date:

spot_img

Chandigarh News: PSPCL; ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਇਨਵੈਸਟ ਪੰਜਾਬ ਦੇ ਸਹਿਯੋਗ ਨਾਲ, ਪੀ.ਐਸ.ਪੀ.ਸੀ.ਐਲ. ਦੇ ਆਉਣ ਵਾਲੇ ਸੂਰਜੀ ਅਤੇ ਨਵਿਆਉਣਯੋਗ ਊਰਜਾ ਟੈਂਡਰਾਂ ਵਿੱਚ ਵੱਡੇ ਪੱਧਰ `ਤੇ ਪ੍ਰਮੁੱਖ ਨਵਿਆਉਣਯੋਗ ਊਰਜਾ ਕੰਪਨੀਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਚੰਡੀਗੜ੍ਹ ਵਿੱਚ ਇੱਕ ਨਵਿਆਉਣਯੋਗ ਬਿਜਲੀ ਡਿਵੈਲਪਰਾਂ ਦੀ ਮੀਟਿੰਗ ਦਾ ਆਯੋਜਨ ਕੀਤਾ।ਇਸ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਬਿਜਲੀ, ਉਦਯੋਗ ਅਤੇ ਵਣਜ ਅਤੇ ਨਿਵੇਸ਼ ਪ੍ਰੋਤਸਾਹਨ ਮੰਤਰੀ ਸ਼੍ਰੀ ਸੰਜੀਵ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੀਟਿੰਗ ਵਿੱਚ ਭਾਰਤ ਦੇ ਨਵਿਆਉਣਯੋਗ ਊਰਜਾ ਖੇਤਰ ਵਿੱਚ ਮੋਹਰੀ ਨੁਮਾਇੰਦਗੀ ਕਰਨ ਵਾਲੇ ਲਗਭਗ 30 ਪ੍ਰਮੁੱਖ ਡਿਵੈਲਪਰਾਂ ਅਤੇ ਕੰਪਨੀਆਂ ਨੇ ਹਿੱਸਾ ਲਿਆ।

ਇਹ ਵੀ ਪੜ੍ਹੋ MLA Kulwant Singh ਨੇ ਪਿੰਡ ਬਲਿਆਲੀ ਵਿਖੇ 70 ਲਾਭਪਾਤਰੀਆਂ ਨੂੰ ਪਲਾਟਾਂ ਦੇ ਅਲਾਟਮੈਂਟ ਪੱਤਰ ਸੌਂਪੇ

ਪੀਐਸਪੀਸੀਐਲ, ਇਨਵੈਸਟ ਪੰਜਾਬ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਨੇ ਮੀਟਿੰਗ ਵਿੱਚ ਸਿ਼ਰਕਤ ਕੀਤੀ ਅਤੇ ਭਾਈਵਾਲਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ। ਉਨ੍ਹਾਂ ਨੇ ਡਿਵੈਲਪਰਾਂ ਨੂੰ ਪੰਜਾਬ ਦੀਆਂ ਪ੍ਰਗਤੀਸ਼ੀਲ ਨਵਿਆਉਣਯੋਗ ਊਰਜਾ ਨੀਤੀਆਂ, ਨਿਵੇਸ਼ ਸਹੂਲਤ ਵਿਧੀਆਂ ਅਤੇ ਪਾਰਦਰਸ਼ੀ ਪ੍ਰਤੀਯੋਗੀ ਬੋਲੀ ਰਾਹੀਂ ਨਵਿਆਉਣਯੋਗ ਊਰਜਾ ਦੀ ਖਰੀਦ ਲਈ ਪੀ.ਐਸ.ਪੀ.ਸੀ.ਐਲ. ਦੀਆਂ ਯੋਜਨਾਵਾਂ ਤੋਂ ਜਾਣੂ ਕਰਵਾਇਆ।ਸੈਸ਼ਨ ਦੌਰਾਨ, ਪੀ.ਐਸ.ਪੀ.ਸੀ.ਐਲ. ਨੇ ਆਪਣਾ ਬੋਲੀ ਲਗਾਉਣ ਸਬੰਧੀ ਭਵਿੱਖ ਖਰੜਾ ਪੇਸ਼ ਕੀਤਾ, ਜਿਸ ਵਿੱਚ ਪ੍ਰਾਈਵੇਟ ਡਿਵੈਲਪਰਾਂ ਲਈ ਸੂਰਜੀ ਅਤੇ ਹੋਰ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ ਵਿੱਚ ਨਿਵੇਸ਼ ਕਰਨ ਦੇ ਆਉਣ ਵਾਲੇ ਮੌਕਿਆਂ ਦੀ ਰੂਪਰੇਖਾ ਦਿੱਤੀ ਗਈ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਰਾਜ ਨੂੰ ਆਪਣੇ ਰੀਨੀਏਬਲ ਪਰਚੇਜ਼ ਔਬਲੀਗੇਸ਼ਨ(ਆਰਪੀਓ) ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਮਦਦ ਕਰਨਾ, ਊਰਜਾ ਸੁਰੱਖਿਆ ਨੂੰ ਵਧਾਉਣਾ ਅਤੇ ਸਾਫ਼-ਸੁਥਰੀ ਅਤੇ ਹਰੀ ਊਰਜਾ ਰਾਹੀਂ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ।

ਇਹ ਵੀ ਪੜ੍ਹੋ ਸ੍ਰੀ ਆਨੰਦਪੁਰ ਸਾਹਿਬ ਦੀ ਕਾਇਆ ਕਲਪ ਲਈ ਵਿਸ਼ਵ ਪੱਧਰੀ ਪ੍ਰੋਜੈਕਟ ਸ਼ੁਰੂ: ਤਰੁਨਪ੍ਰੀਤ ਸਿੰਘ ਸੌਂਦ

ਮੀਟਿੰਗ ਵਿੱਚ ਇੱਕ ਇੰਟਰਐਕਟਿਵ ਸੈਸ਼ਨ ਵੀ ਹੋਇਆ ਜਿੱਥੇ ਡਿਵੈਲਪਰਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਪੰਜਾਬ ਦੇ ਨਵਿਆਉਣਯੋਗ ਊਰਜਾ ਖੇਤਰ ਵਿੱਚ ਪ੍ਰਕਿਰਿਆਵਾਂ ਨੂੰ ਹੋਰ ਸੁਚਾਰੂ ਬਣਾਉਣ ਅਤੇ ਕਾਰੋਬਾਰ ਕਰਨ ਵਿੱਚ ਆਸਾਨੀ ਵਧਾਉਣ ਲਈ ਰਚਨਾਤਮਕ ਸੁਝਾਅ ਦਿੱਤੇ।ਹੋਰ ਮੁੱਦਿਆਂ ਦੇ ਨਾਲ-ਨਾਲ ਡਿਵੈਲਪਰਾਂ ਨੇ ਟੈਂਡਰਾਂ ਵਿੱਚ ਸੀਲਿੰਗ ਟੈਰਿਫ ਲਗਾਉਣ ਅਤੇ ਟ੍ਰਾਂਸਮਿਸ਼ਨ ਲਾਈਨਾਂ ਵਿਛਾਉਣ ਲਈ ਸਰਵੇਖਣ ਵਿੱਚ ਪੀਐਸਪੀਸੀਐਲ/ਪੀਐਸਟੀਸੀਐਲ ਵੱਲੋਂ ਲਏ ਲੰਬੇ ਸਮੇਂ ਦਾ ਮੁੱਖ ਮੁੱਦਾ ਉਠਾਇਆ, ਜੋ ਪ੍ਰੋਜੈਕਟਾਂ ਦੇ ਸ਼ੁਰੂ ਹੋਣ ਵਿੱਚ ਦੇਰੀ ਦਾ ਕਾਰਨ ਬਣਦਾ ਹੈ। ਮਾਣਯੋਗ ਮੰਤਰੀ ਨੇ ਡਿਵੈਲਪਰਾਂ ਨੂੰ ਇਹ ਯਕੀਨੀ ਬਣਾਇਆ ਕਿ ਟੈਂਡਰਾਂ ਵਿੱਚ ਕੋਈ ਸੀਲਿੰਗ ਟੈਰਿਫ ਨਹੀਂ ਲਗਾਇਆ ਜਾਵੇਗਾ ਅਤੇ ਪ੍ਰੋਜੈਕਟਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਡਿਵੈਲਪਰਾਂ ਦੁਆਰਾ ਖੁਦ ਲਾਈਨਾਂ ਦੇ ਸਰਵੇਖਣ ਦਾ ਪ੍ਰਬੰਧ ਉਪਲਬਧ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦੇ ‘ਰਾਈਟ ਟੂ ਬਿਜ਼ਨਸ ਐਕਟ’ ਨੇ ਬਦਲਿਆ ਉਦਯੋਗ ਜਗਤ ਦਾ ਚਿਹਰਾ

ਇਸ ਮੌਕੇ `ਤੇ ਬੋਲਦੇ ਹੋਏ, ਸ਼੍ਰੀ ਅਜੋਏ ਕੁਮਾਰ ਸਿਨਹਾ, ਆਈਏਐਸ, ਪ੍ਰਮੁੱਖ ਸਕੱਤਰ (ਬਿਜਲੀ) ਅਤੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ, ਪੀਐਸਪੀਸੀਐਲ ਨੇ ਨਵਿਆਉਣਯੋਗ ਬਿਜਲੀ ਖਰੀਦ ਲਈ ਇੱਕ ਪਾਰਦਰਸ਼ੀ, ਕੁਸ਼ਲ ਅਤੇ ਪ੍ਰਤੀਯੋਗੀ ਪਲੇਟਫਾਰਮ ਦੀ ਪੇਸ਼ਕਸ਼ ਕਰਨ ਲਈ ਪੀਐਸਪੀਸੀਐਲ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਇਹ ਵੀ ਦੁਹਰਾਇਆ ਕਿ ਪੀਐਸਪੀਸੀਐਲ ਰਾਜ ਦੇ ਟਿਕਾਊ ਊਰਜਾ ਵਿੱਚ ਤੇਜ਼ੀ ਨਾਲ ਤਬਦੀਲੀ ਲਿਆਉਣ ਲਈ ਨਿਵੇਸ਼ਕਾਂ ਅਤੇ ਡਿਵੈਲਪਰਾਂ ਨਾਲ ਮਿਲ ਕੇ ਕੰਮ ਕਰੇਗਾ।ਇਸ ਸਮਾਗਮ ਵਿੱਚ ਪੀਐਸਪੀਸੀਐਲ ਦੇ ਡਾਇਰੈਕਟਰ (ਜਨਰੇਸ਼ਨ) ਇੰਜੀਨੀਅਰ ਹਰਜੀਤ ਸਿੰਘ, ਪੀਐਸਟੀਸੀਐਲ ਦੇ ਡਾਇਰੈਕਟਰ ਟੈਕਨੀਕਲ ਇੰਜੀਨੀਅਰ ਸੰਜੀਵ ਸੂਦ ਅਤੇ ਮੁੱਖ ਇੰਜੀਨੀਅਰ (ਐਨਆਰਐਸਈ ਅਤੇ ਥਰਮਲ ਡਿਜ਼ਾਈਨ), ਪੀਐਸਪੀਸੀਐਲ ਇੰਜੀਨੀਅਰ ਇੰਦਰਜੀਤ ਸਿੰਘ ਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਹੋਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਮੁੱਖ ਮੰਤਰੀ ਵੱਲੋਂ ਬਟਾਲਾ ਵਿਖੇ ਨਵਾਂ ਬਣਿਆ ਤਹਿਸੀਲ ਕੰਪਲੈਕਸ ਲੋਕਾਂ ਨੂੰ ਸਮਰਪਿਤ

👉ਕਿਹਾ, ਸੂਬਾ ਸਰਕਾਰ ਨੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ...

ਪ੍ਰਵਾਸੀ ਪੰਜਾਬੀ ਦੇ ਕਤਲ ਵਿੱਚ ਸ਼ਾਮਲ ਦੋ ਕੇਐਲਐਫ ਕਾਰਕੁਨ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ; ਪੰਜ ਹਥਿਆਰ ਬਰਾਮਦ

👉ਗ੍ਰਿਫ਼ਤਾਰ ਮੁਲਜ਼ਮ ਬਿਕਰਮਜੀਤ 2018 ਵਿੱਚ ਰਾਜਾ ਸਾਂਸੀ ਵਿਖੇ ਇੱਕ...