Bhagwant Mann Govt ਵੱਲੋਂ ਮੁੱਖ ਮੰਗਾਂ ਹੱਲ ਕੀਤੇ ਜਾਣ ਤੋਂ ਬਾਅਦ PSPCL ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ ਦੇ ਅਮਲੇ ਨੇ ਹੜਤਾਲ ਵਾਪਸ ਲਈ, ਕੰਮ ਮੁੜ ਸ਼ੁਰੂ ਕੀਤਾ:ਹਰਪਾਲ ਸਿੰਘ ਚੀਮਾ

Date:

spot_img

👉ਸਰਕਾਰ ਨੇ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਵਿੱਤੀ ਕਮੇਟੀ ਦਾ ਕੀਤਾ ਗਠਨ, 15 ਅਗਸਤ ਤੱਕ ਸੌਂਪੀ ਜਾਵੇਗੀ ਰਿਪੋਰਟ: ਹਰਪਾਲ ਸਿੰਘ ਚੀਮਾ
👉ਪੰਜਾਬ ਸਰਕਾਰ ਵੱਲੋਂ ਮੁੱਖ ਮੰਗ ਮੰਨੇ ਜਾਣ ਤੋਂ ਬਾਅਦ ਆਮ ਆਦਮੀ ਕਲੀਨਿਕ ਪੂਰੀ ਤਰ੍ਹਾਂ ਕਾਰਜਸ਼ੀਲ: ਹਰਪਾਲ ਸਿੰਘ ਚੀਮਾ
👉ਆਊਟਸੋਰਸ ਅਮਲੇ ਨੂੰ ਠੇਕੇ ‘ਤੇ ਲਿਆਉਣ ਲਈ ਆਰਡੀਨੈਂਸ ਰਾਜਪਾਲ ਨੂੰ ਭੇਜਿਆ: ਹਰਪਾਲ ਸਿੰਘ ਚੀਮਾ
Punjab News:ਪੰਜਾਬ ਭਰ ਵਿੱਚ ਜਨਤਕ ਸੇਵਾਵਾਂ ਲਈ ਇੱਕ ਵੱਡੀ ਸਫਲਤਾ ਦਰਜ ਕਰਦਿਆਂ, ਸੂਬੇ ਦੇ ਵਿੱਤ ਮੰਤਰੀ ਅਤੇ ਮੁਲਾਜ਼ਮਾਂ ਦੇ ਮੁੱਦਿਆਂ ਤੇ ਮੰਗਾਂ ਬਾਰੇ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੀਆਂ 16 ਯੂਨੀਅਨਾਂ ਅਤੇ ਆਮ ਆਦਮੀ ਕਲੀਨਿਕਾਂ (ਏ.ਏ.ਸੀ.) ਦੀ ਸਟਾਫ਼ ਯੂਨੀਅਨ ਨੇ ਅਧਿਕਾਰਤ ਤੌਰ ‘ਤੇ ਆਪਣੀ ਹੜਤਾਲ ਵਾਪਸ ਲੈ ਲਈ ਹੈ ਅਤੇ ਕੰਮ ‘ਤੇ ਪਰਤ ਆਏ ਹਨ। ਉਨ੍ਹਾਂ ਦੱਸਿਆ ਕਿ ਇਹ ਫੈਸਲਾ ਪਿਛਲੇ ਦੋ ਦਿਨਾਂ ਦੌਰਾਨ ਸੂਬਾ ਸਰਕਾਰ ਦੀ ਅਗਵਾਈ ਹੇਠ ਹੋਈਆਂ ਲੰਬੇ ਵਿਚਾਰ-ਵਟਾਂਦਰਿਆਂ ਤੋਂ ਬਾਅਦ ਲਿਆ ਗਿਆ ਹੈ, ਜਿਸ ਵਿੱਚ ਸਿਹਤ ਅਮਲੇ ਦੀਆਂ ਮੁੱਖ ਮੰਗਾਂ ਮੰਨਣ ਅਤੇ ਬਿਜਲੀ ਖੇਤਰ ਦੇ ਕਰਮਚਾਰੀਆਂ ਲਈ ਇੱਕ ਵਿਸ਼ੇਸ਼ ਵਿੱਤੀ ਕਮੇਟੀ ਬਣਾਉਣ ਸਮੇਤ ਪ੍ਰਮੁੱਖ ਮੁੱਦਿਆਂ ਦਾ ਸਫਲਤਾਪੂਰਵਕ ਹੱਲ ਕੀਤਾ ਗਿਆ ਹੈ।ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਪਟਿਆਲਾ ਹੈੱਡ ਆਫਿਸ ਵਿਖੇ ਮੇਰੀ ਪ੍ਰਧਾਨਗੀ ਹੇਠ ਹੋਈ ਪੰਜ ਘੰਟੇ ਦੀ ਲੰਬੀ ਮੀਟਿੰਗ ਅਤੇ  ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਤੇ ਪੀ.ਐੱਸ.ਪੀ.ਸੀ.ਐੱਲ. ਦੇ ਸੀ.ਐੱਮ.ਡੀ. ਨਾਲ ਦੇਰ ਰਾਤ ਤੱਕ ਯੂਨੀਅਨ ਦੀ ਚੱਲੀ ਚਰਚਾ ਤੋਂ ਬਾਅਦ, ਬਿਜਲੀ ਖੇਤਰ ਦੀਆਂ ਸਾਰੀਆਂ 16 ਯੂਨੀਅਨਾਂ ਨਾਲ ਆਪਸੀ ਸਹਿਮਤੀ ਬਣ ਗਈ ਹੈ।”

ਇਹ ਵੀ ਪੜ੍ਹੋ  ਮਾਈਨਿੰਗ ਵਿਭਾਗ ਦਾ SDO 8 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਪ੍ਰਮੁੱਖ ਹਿੱਸਾ ਲੈਣ ਵਾਲੀਆਂ ਯੂਨੀਅਨਾਂ, ਜਿਨ੍ਹਾਂ ਵਿੱਚ ਟੈਕਨੀਕਲ ਸਰਵਿਸਿਜ਼ ਯੂਨੀਅਨ ਪੀ.ਐੱਸ.ਈ.ਬੀ., ਪੀ.ਐੱਸ.ਈ.ਬੀ. ਇੰਪਲਾਇਜ਼ ਫੈਡਰੇਸ਼ਨ ਏ.ਆਈ.ਟੀ.ਯੂ.ਸੀ., ਮਿਨੀਸਟੀਰੀਅਲ ਸਰਵਿਸਿਜ਼ ਯੂਨੀਅਨ ਪੀ.ਐੱਸ.ਈ.ਬੀ. (ਐੱਮ.ਐੱਸ.ਯੂ.), ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਪੀ.ਐੱਸ.ਈ.ਬੀ. ਇੰਪਲਾਇਜ਼ ਫੈਡਰੇਸ਼ਨ (ਭਾਰਦਵਾਜ), ਪੀ.ਐੱਸ.ਈ.ਬੀ. ਥਰਮਲ ਇੰਪਲਾਇਜ਼ ਕੋਆਰਡੀਨੇਸ਼ਨ ਕਮੇਟੀ, ਪੀ.ਐੱਸ.ਈ.ਬੀ. ਕਰਮਚਾਰੀ ਦਲ ਪੰਜਾਬ, ਇੰਪਲਾਇਜ਼ ਫੈਡਰੇਸ਼ਨ ਪੀ.ਐੱਸ.ਈ.ਬੀ., ਪੰਜਾਬ ਰਾਜ ਬਿਜਲੀ ਮਜ਼ਦੂਰ ਸੰਘ (ਬੀ.ਐੱਮ.ਐੱਸ.), ਵਰਕਰ ਫੈਡਰੇਸ਼ਨ ਆਈ.ਐੱਨ.ਟੀ.ਯੂ.ਸੀ. ਪੀ.ਐੱਸ.ਪੀ.ਸੀ.ਐੱਲ./ਪੀ.ਐੱਸ.ਟੀ.ਸੀ.ਐੱਲ., ਇੰਪਲਾਇਜ਼ ਫੈਡਰੇਸ਼ਨ ਪੀ.ਐੱਸ.ਪੀ.ਸੀ.ਐੱਲ./ਪੀ.ਐੱਸ.ਟੀ.ਸੀ.ਐੱਲ. (ਪਹਿਲਵਾਨ ਗਰੁੱਪ), ਇੰਪਲਾਇਜ਼ ਫੈਡਰੇਸ਼ਨ ਪੀ.ਐੱਸ.ਪੀ.ਸੀ.ਐੱਲ./ਪੀ.ਐੱਸ.ਟੀ.ਸੀ.ਐੱਲ. (ਚਾਹਲ ਗਰੁੱਪ), ਆਈ.ਟੀ.ਆਈ. ਐਸੋਸੀਏਸ਼ਨ, ਗ੍ਰਿਡ ਸਬ ਸਟੇਸ਼ਨ ਇੰਪਲਾਇਜ਼ ਯੂਨੀਅਨ ਪੰਜਾਬ (ਰਜਿ.), ਪਾਵਰਕਾਮ ਅਤੇ ਟ੍ਰਾਂਸਕੋ ਪੈਨਸ਼ਨਰਜ਼ ਯੂਨੀਅਨ (ਏ.ਆਈ.ਟੀ.ਯੂ.ਸੀ.), ਪੈਨਸ਼ਨਰਜ਼ ਵੈਲਫੇਅਰ ਫੈਡਰੇਸ਼ਨ ਪੰਜਾਬ (ਪਹਿਲਵਾਨ), ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਆਦਿ ਸ਼ਾਮਲ ਹਨ, ਨੇ ਕੰਮਕਾਜ ਆਮ ਵਾਂਗ ਸ਼ੁਰੂ ਕਰਨ ‘ਤੇ ਸਹਿਮਤੀ ਪ੍ਰਗਟਾਈ ਹੈ। ਉਨ੍ਹਾਂ ਅੱਗੇ ਕਿਹਾ, “ਯੂਨੀਅਨਾਂ ਦੀਆਂ ਮੰਗਾਂ ਦੇ ਵਿੱਤੀ ਪੱਖਾਂ ਦੇ ਹੱਲ ਲਈ ਸਰਕਾਰ ਨੇ ਇੱਕ ਵਿਸ਼ੇਸ਼ ਵਿੱਤੀ ਕਮੇਟੀ ਦਾ ਗਠਨ ਕੀਤਾ ਹੈ ਜੋ 15 ਅਗਸਤ ਤੱਕ ਆਪਣੀ ਅੰਤਿਮ ਰਿਪੋਰਟ ਸੌਂਪੇਗੀ।”ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਆਮ ਆਦਮੀ ਕਲੀਨਿਕ (ਏ.ਏ.ਸੀ.) ਯੂਨੀਅਨ ਦੇ ਨੁਮਾਇੰਦਿਆਂ ਅਤੇ ਨੈਸ਼ਨਲ ਹੈਲਥ ਮਿਸ਼ਨ (ਐੱਨ.ਐੱਚ.ਐੱਮ.) ਦੇ ਮੈਨੇਜਿੰਗ ਡਾਇਰੈਕਟਰ ਵਿਚਕਾਰ ਹੋਈ ਮੀਟਿੰਗ ਤੋਂ ਬਾਅਦ ਸਿਹਤ ਖੇਤਰ ਨਾਲ ਸਬੰਧਤ ਮੁੱਦਾ ਵੀ ਹੱਲ ਹੋ ਗਿਆ ਹੈ।

ਇਹ ਵੀ ਪੜ੍ਹੋ  Gurmeet Singh Khudiyan ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸੂਬਾ ਸਰਕਾਰ ਨੇ ਰੈਗੂਲਰ ਪੋਸਟਾਂ ਭਰਨ ਸਮੇਂ ਯੂਨੀਅਨ ਦੀ ਸਰਵਿਸ ਤਜਰਬੇ ਨੂੰ ਸ਼ਾਮਲ ਕਰਨ ਦੀ ਮੁੱਖ ਮੰਗ ਮੰਨ ਲਈ ਹੈ, ਜਦੋਂ ਕਿ ਬਾਕੀ ਪ੍ਰਸ਼ਾਸਕੀ ਮੰਗਾਂ ‘ਤੇ ਸਰਗਰਮੀ ਨਾਲ ਵਿਚਾਰ ਕੀਤਾ ਜਾ ਰਿਹਾ ਹੈ।”ਵਿੱਤ ਮੰਤਰੀ ਨੇ ਸਫਾਈ ਅਤੇ ਸੀਵਰੇਜ ਬੋਰਡ ਦੇ ਕਰਮਚਾਰੀਆਂ ਨਾਲ ਸਬੰਧਤ ਮਾਮਲੇ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਉਨ੍ਹਾਂ ਨਾਲ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਹੋਈ ਚਰਚਾ ਤੋਂ ਬਾਅਦ ਪ੍ਰਮੁੱਖ ਯੂਨੀਅਨਾਂ ਨੇ ਆਪਣਾ ਹੜਤਾਲ ਦਾ ਸੱਦਾ ਵਾਪਸ ਲੈ ਲਿਆ ਹੈ।ਪੰਜਾਬ ਸਰਕਾਰ ਦੇ ਪਹਿਲਕਦਮੀ ਵਾਲੇ ਰਵੱਈਏ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਆਊਟਸੋਰਸ ਅਮਲੇ ਨੂੰ ਠੇਕੇ ‘ਤੇ ਲਿਆਉਣ ਲਈ ਇੱਕ ਆਰਡੀਨੈਂਸ ਰਾਜਪਾਲ ਨੂੰ ਭੇਜਿਆ ਗਿਆ ਹੈ, ਜਿਸ ਨਾਲ ਸੂਬੇ ਭਰ ਦੇ ਹਜ਼ਾਰਾਂ ਕਰਮਚਾਰੀਆਂ ਲਈ ਬਿਹਤਰ ਨੌਕਰੀ ਦੀ ਸੁਰੱਖਿਆ ਅਤੇ ਸੇਵਾ ਸ਼ਰਤਾਂ ਦਾ ਰਾਹ ਪੱਧਰਾ ਹੋਵੇਗਾ।”ਬਿਜਲੀ ਸਪਲਾਈ ਅਤੇ ਸਿਹਤ ਸੰਭਾਲ ਵਿੱਚ ਹੁਣ ਆਮ ਕੰਮਕਾਜ ਪੂਰੀ ਤਰ੍ਹਾਂ ਬਹਾਲ ਹੋਣ ਦੇ ਨਾਲ, ਵਿੱਤ ਮੰਤਰੀ ਨੇ ਪੰਜਾਬ ਦੇ ਲੋਕਾਂ ਲਈ ਨਿਰਵਿਘਨ ਸੇਵਾਵਾਂ ਯਕੀਨੀ ਬਣਾਉਂਦੇ ਹੋਏ ਕਰਮਚਾਰੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਆਪਣੇ ਪੰਜ ਆਗੂਆਂ ਵਿਰੁਧ ਵੱਡੀ ਕਾਰਵਾਈ; ਕੀਤੇ ਮੁਅੱਤਲ

Amritsar News: ਪਿਛਲੀਆਂ ਲੋਕ ਸਭਾ ਚੋਣਾਂ ਵਿਚ ਖਡੂਰ ਸਾਹਿਬ...

Roop Kaur Sandhu ਵੱਲੋਂ ਅੱਜ ਇੱਕ ਹੋਰ ਵੱਡੇ ‘ਅਕਾਲੀ’ ਬਾਰੇ ਖੁਲਾਸੇ ਦਾ ਐਲਾਨ!

Amritsar News: Roop Kaur Sandhu; ਪਹਿਲਾਂ ਹੀ ਸ਼੍ਰੋਮਣੀ ਕਮੇਟੀ...

गुजरात दौरे से हरियाणा को मिले 50 हजार करोड़ रुपये से अधिक के निवेश प्रस्ताव

👉डिफेंस, रियल एस्टेट और ऑयल एवं गैस क्षेत्र में...