Tuesday, February 3, 2026

ਜੁਰਮਾਨਾ ਘੱਟ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਾ ਪੀਐਸਪੀਸੀਐਲ ਦਾ ਜੇਈ. ਵਿਜਿਲੈਂਸ ਵਲੋਂ ਕਾਬੂ

Date:

spot_img

👉ਮੁਲਜਮ ਪਹਿਲਾਂ ਵੀ ਲੈ ਚੁੱਕਿਆ ਹੈ ਮੁਦਈ ਤੋਂ 10,000 ਰੁਪਏ ਦੀ ਰਿਸ਼ਵਤ
ਪਟਿਆਲਾ, 2 ਦਸੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਸੋਮਵਾਰ ਨੂੰ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਨਾਭਾ ਜਿਲ੍ਹਾ ਪਟਿਆਲਾ ਵਿਖੇ ਤਾਇਨਾਤ ਨਰਿੰਦਰ ਸਿੰਘ ਜੂਨੀਅਰ ਇੰਜੀਨੀਅਰ (ਜੇ.ਈ.) ਨੂੰ 10000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ: ਟਰੈਨਿੰਗ ਪੂਰੀ ਕਰਨ ਤੋਂ ਬਾਅਦ ਡਿਊਟੀ ਜੁਆਇੰਨ ਕਰਨ ਜਾ ਰਹੇ IPS ਅਧਿਕਾਰੀ ਦੀ ਸੜਕ ਹਾਦਸੇ ’ਚ ਹੋਈ ਮੌਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸ਼ਿਵਾ ਇਨਕਲੇਵ ਨਾਭਾ ਦੇ ਵਸਨੀਕ ਭੋਲਾ ਚੰਦ ਸਿੰਗਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਦੋਸ਼ੀ ਨਰਿੰਦਰ ਸਿੰਘ ਜੇ.ਈ.ਉਸ ਦੇ ਘਰ ਵਿੱਚ ਲਗਾਏ ਗਏ ਬਿਜਲੀ ਮੀਟਰ ਦੇ ਲੋਡ ਦੇ ਬਕਾਇਆ ਜੁਰਮਾਨੇ ਨੂੰ ਐਡਜਸਟ ਕਰਨ ਬਦਲੇ 10000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਇਹ ਵੀ ਪੜ੍ਹੋ ਜਿਮਨੀ ਚੋਣਾਂ ’ਚ ਆਪ ਦੇ ਚੁਣੇ ਗਏ ਤਿੰਨ ਵਿਧਾਇਕਾਂ ਨੇ ਵਿਧਾਨ ਸਭਾ ਵਿਚ ਚੁੱਕੀ ਸਹੁੰ

ਸ਼ਿਕਾਇਤ ਵਿੱਚ ਦੱਸਿਆ ਗਿਆ ਹੈ ਕਿ ਉਕਤ ਜੇਈ ਪਹਿਲਾਂ ਵੀ 10,000 ਰੁਪਏ ਲੈ ਚੁੱਕਾ ਹੈ ਅਤੇ 10,000 ਰੁਪਏ ਦੀ ਹੋਰ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨਰਿੰਦਰ ਸਿੰਘ ਜੇ.ਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ ਗਈ। ਇਸ ਸਬੰਧੀ ਉਕਤ ਦੋਸ਼ੀ ਖਿਲਾਫ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

LEAVE A REPLY

Please enter your comment!
Please enter your name here

Share post:

spot_img

Popular

More like this
Related

ਵਾਈਸ ਚਾਂਸਲਰ ਡਾ. ਰਾਮੇਸ਼ਵਰ ਸਿੰਘ ਵੱਲੋਂ ਡਾ. ਹਰਮੀਤ ਕੌਰ ਦੀ ਕਿਤਾਬ “ਬਿਲਡਿੰਗ ਦਾ ਸੈਲਫ” ਰੀਲੀਜ਼

👉ਵਿਅਕਤੀ ਦੇ ਸਰਵਪੱਖੀ ਵਿਕਾਸ ਵਿੱਚ ਸਹਾਈ ਹੈ ਇਹ ਕਿਤਾਬ-...

Malwa College Bathinda ਵਿਖੇ ਅੰਤਰ-ਸਕੂਲ ਕਲਾ ਮੇਲਾ 2026; ਜੋਸ਼-ਓ-ਫ਼ਰੋਸ਼ ਨਾਲ ਕਰਵਾਇਆ ਗਿਆ

Bathinda News:ਮਾਲਵਾ ਕਾਲਜ ਬਠਿੰਡਾ ਵਿਖੇ ਅੰਤਰ-ਸਕੂਲ ਕਲਾ-ਮੇਲਾ Talent Hunt-2026...

ਪੰਜਾਬ ਐਸ.ਜੀ.ਐਸ.ਟੀ. ਵਿਕਾਸ ਦਰ ਸਬੰਧੀ ਭਾਰਤ ਵਿੱਚ ਸਭ ਤੋਂ ਅੱਗੇ: ਹਰਪਾਲ ਸਿੰਘ ਚੀਮਾ

👉ਐਸ.ਜੀ.ਐਸ.ਟੀ. ਵਸੂਲਣ ਦੀ ਦਰ ਵਿੱਚ 14.4 ਫ਼ੀਸਦ ਦਾ ਵਾਧਾ,...

Punjab ‘ਚ 16 ਕਾਨੂੰਗੋ ਨੂੰ ਨਾਇਬ ਤਹਿਸੀਲਦਾਰ ਵਜੋਂ ਮਿਲੀ ਤਰੱਕੀ; ਮਾਲ ਮੰਤਰੀ ਨੇ ਸੌਂਪੇ ਤਰੱਕੀ ਪੱਤਰ

Punjab News:ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ...