spot_img
spot_img

ਲੋਕ ਸੰਪਰਕ ਵਿਭਾਗ ਨੇ ਦਸਮ ਪਿਤਾ ਦੇ ਪ੍ਰਕਾਸ਼ ਪੁਰਬ ਅਤੇ ਸਰਬੱਤ ਦੇ ਭਲੇ ਨੂੰ ਸਮਰਪਿਤ ਤੀਸਰਾ ਧਾਰਮਿਕ ਸਮਾਗਮ ਕਰਵਾਇਆ

Date:

spot_img

👉ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਬਸੰਤ ਮਹੀਨੇ ਦੇ ਰਾਗਾਂ ਵਿੱਚ ਕੀਤਾ ਰਸਭਿੰਨਾ ਗੁਰਬਾਣੀ ਕੀਰਤਨ,ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ  

ਚੰਡੀਗੜ੍ਹ, 15 ਜਨਵਰੀ:ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਅੱਜ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਨਵੇਂ ਵਰ੍ਹੇ ਦੀ ਆਮਦ ਮੌਕੇ ਸਰਬੱਤ ਦੇ ਭਲੇ ਲਈ ਤੀਸਰਾ ਧਾਰਮਿਕ ਸਮਾਗਮ ਕਰਵਾਇਆ ਗਿਆ।ਇੱਥੇ ਪੰਜਾਬ ਸਿਵਲ ਸਕੱਤਰੇਤ-1 ਸਥਿਤ ਗੁਰਦੁਆਰਾ ਸਾਹਿਬ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਸੈਕਟਰ-11 ਦੇ ਗ੍ਰੰਥੀ ਭਾਈ ਕਸ਼ਮੀਰ ਸਿੰਘ ਵੱਲੋਂ ਸੰਗਤੀ ਰੂਪ ਵਿੱਚ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ।

ਇਸ ਉਪਰੰਤ ਪ੍ਰਸਿੱਧ ਕੀਰਤਨੀਏ ਭਾਈ ਗੁਰਮੀਤ ਸਿੰਘ ਸ਼ਾਂਤ ਅਤੇ ਉਨ੍ਹਾਂ ਦੇ ਜਥੇ ਨੇ ਤੰਤੀ ਸਾਜ਼ਾਂ ਨਾਲ ਬਸੰਤ ਮਹੀਨੇ ਦੇ ਰਾਗਾਂ ਵਿੱਚ ਰਸਭਿੰਨਾ ਗੁਰਬਾਣੀ ਕੀਰਤਨ ਕੀਤਾ।ਸਮਾਗਮ ਦੌਰਾਨ ਕੈਬਨਿਟ ਮੰਤਰੀ ਤੇ ਆਪ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ, ਲੋਕ ਸਭਾ ਮੈਂਬਰ ਸ੍ਰੀ ਗੁਰਮੀਤ ਸਿੰਘ ਮੀਤ ਹੇਅਰ, ਮੁੱਖ ਮੰਤਰੀ ਦੇ ਓ.ਐਸ.ਡੀ. (ਮੀਡੀਆ) ਸ੍ਰੀ ਆਦਿਲ ਆਜ਼ਮੀ, ਵਿੱਤ ਕਮਿਸ਼ਨਰ (ਮਾਲ) ਸ੍ਰੀ ਅਨੁਰਾਗ ਵਰਮਾ, ਸਕੱਤਰ ਆਮ ਰਾਜ ਪ੍ਰਬੰਧ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ,

ਪਨਸਪ ਦੇ ਐਮ.ਡੀ. ਸ੍ਰੀਮਤੀ ਸੋਨਾਲੀ ਗਿਰਿ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਿਮਲ ਕੁਮਾਰ ਸੇਤੀਆ, ਏ.ਡੀ.ਜੀ.ਪੀ. (ਟ੍ਰੈਫਿਕ) ਅਮਰਦੀਪ ਸਿੰਘ ਰਾਏ, ਆਈ.ਜੀ. (ਹੈੱਡਕੁਆਟਰ)  ਸੁਖਚੈਨ ਸਿੰਘ ਗਿੱਲ, ਲੋਕ ਸੰਪਰਕ ਵਿਭਾਗ ਦੇ ਵਧੀਕ ਡਾਇਰੈਕਟਰ ਸੰਦੀਪ ਸਿੰਘ ਗੜ੍ਹਾ,ਮੁੱਖ ਮੰਤਰੀ ਦੇ ਡਿਪਟੀ ਪ੍ਰਮੁੱਖ ਸਕੱਤਰ ਸ੍ਰੀ ਜਗਨੂਰ ਸਿੰਘ ਗਰੇਵਾਲ ਤੋਂ ਇਲਾਵਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਅਤੇ ਪੰਜਾਬ ਸਿਵਲ ਸਕੱਤਰੇਤ ਦੇ ਸਟਾਫ਼ ਨੇ ਭਰਵੀਂ ਹਾਜ਼ਰੀ ਲੁਆਈ।

ਇਸ ਦੌਰਾਨ ਜਿੱਥੇ ਪੱਤਰਕਾਰ ਭਾਈਚਾਰਾ, ਪੰਜਾਬ ਸਿਵਲ ਸਕੱਤਰੇਤ-1, ਪੰਜਾਬ ਸਿਵਲ ਸਕੱਤਰੇਤ-2 ਦੇ ਵੱਖ-ਵੱਖ ਵਿਭਾਗਾਂ ਅਤੇ ਪੰਜਾਬ ਵਿਧਾਨ ਸਭਾ ਦੇ ਸਟਾਫ਼ ਸਮੇਤ ਡੀ.ਆਈ.ਪੀ.ਆਰ. ਦੇ ਸੇਵਾਮੁਕਤ ਅਧਿਕਾਰੀਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ, ਉਥੇ ਗੁਰਦੁਆਰਾ ਸਾਹਿਬ ਸ਼ਾਹਪੁਰ ਸੈਕਟਰ -38, ਕਮਲ ਸਾਊਂਡ ਧੂਰੀ ਅਤੇ ਸੀ.ਆਈ.ਐਸ.ਐਫ ਦਾ ਵਿਸ਼ੇਸ ਸਹਿਯੋਗ ਰਿਹਾ। ਸਮਾਗਮ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

जल संरक्षण का संदेश देती पुस्तक ‘एक बूँद सौ सवाल’ का हुआ विमोचन

👉सूचना, जनसंपर्क, भाषा एवं संस्कृति विभाग के आयुक्त एवं...

ਭਾਜਪਾ ਪੂਰੇ ਕਰੇਗੀ ਸਰਦਾਰ ਊਧਮ ਸਿੰਘ ਦੇ ਸੁਪਨੇ: ਸ੍ਰੀ ਨਾਇਬ ਸਿੰਘ ਸੈਣੀ

👉ਪੰਜਾਬ ਦੇ ਸਨੌਰ ਵਿਖੇ ਸ਼ਹੀਦ ਊਧਮ ਸਿੰਘ ਜੀ ਦੇ...