spot_img
spot_img

ਲੋਕ ਸੰਪਰਕ ਅਧਿਕਾਰੀ ਡਾ. ਸਰਬਜੀਤ ਸਿੰਘ ਕੰਗਣੀਵਾਲ ਨੂੰ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ

Date:

spot_img

ਚੰਡੀਗੜ੍ਹ, 31 ਜਨਵਰੀ: ਸੂਚਨਾ ਅਤੇ ਲੋਕ ਸੰਪਰਕ ਵਿਭਾਗ ਪੰਜਾਬ ਵੱਲੋਂ ਅੱਜ ਲੋਕ ਸੰਪਰਕ ਅਧਿਕਾਰੀ ਡਾ. ਸਰਬਜੀਤ ਸਿੰਘ ਕੰਗਣੀਵਾਲ ਨੂੰ ਉਨ੍ਹਾਂ ਦੀ ਸੇਵਾ ਮੁਕਤੀ ਮੌਕੇ ਨਿੱਘੀ ਵਿਦਾਇਗੀ ਦਿੱਤੀ ਗਈ। ਉਨ੍ਹਾਂ ਨੇ ਵਿਭਾਗ ਵਿੱਚ ਤਕਰੀਬਨ 22 ਸਾਲ ਸ਼ਾਨਦਾਰ ਸੇਵਾਵਾਂ ਨਿਭਾਈਆਂ। ਵਿਦਾਇਗੀ ਸਮਾਗਮ ਦੌਰਾਨ ਡਾ. ਸਰਬਜੀਤ ਸਿੰਘ ਕੰਗਣੀਵਾਲ ਨਾਲ ਆਪਣੀ ਨਿੱਜੀ ਸਾਂਝ ਦੀਆਂ ਤੰਦਾਂ ਫੋਲਦਿਆਂ ਜੁਆਇੰਟ ਡਾਇਰੈਕਟਰ ਸ: ਰਣਦੀਪ ਸਿੰਘ ਆਹਲੂਵਾਲੀਆ, ਜੁਆਇੰਟ ਡਾਇਰੈਕਟਰ ਸ: ਹਰਜੀਤ ਸਿੰਘ ਗਰੇਵਾਲ, ਜੁਆਇੰਟ ਡਾਇਰੈਕਟਰ ਸ: ਪ੍ਰੀਤ ਕੰਵਲ ਸਿੰਘ, ਡਿਪਟੀ ਡਾਇਰੈਕਟਰ ਸ: ਇਸ਼ਵਿੰਦਰ ਸਿੰਘ ਗਰੇਵਾਲ, ਡਿਪਟੀ ਡਾਇਰੈਕਟਰ ਸ: ਮਨਵਿੰਦਰ ਸਿੰਘ, ਡਿਪਟੀ ਡਾਇਰੈਕਟਰ ਸ੍ਰੀਮਤੀ ਸ਼ਿਖਾ ਨਹਿਰਾ, ਡਿਪਟੀ ਡਾਇਰੈਕਟਰ ਸ: ਗੁਰਮੀਤ ਸਿੰਘ ਖਹਿਰਾ, ਆਈ.ਪੀ.ਆਰ.ਓ. ਸ੍ਰੀ ਨਵਦੀਪ ਸਿੰਘ ਗਿੱਲ ਤੇ ਸ੍ਰੀ ਕੁਲਤਾਰ ਸਿੰਘ ਮੀਆਂਪੁਰੀ ਅਤੇ ਹੋਰ ਅਧਿਕਾਰੀਆਂ ਨੇ ਡਾ. ਕੰਗਣੀਵਾਲ ਦੇ ਜੀਵਨ ਦੇ ਵੱਖ-ਵੱਖ ਪਹਿਲੂਆਂ ਨੂੰ ਉਜਾਗਰ ਕੀਤਾ।

ਮੁੱਖ ਮੰਤਰੀਆਂ ਵੱਲੋਂ ਪੰਜਾਬ ਭਰ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ

ਡਾ. ਕੰਗਣੀਵਾਲ ਵੱਲੋਂ ਵਿਭਾਗ ਵਿੱਚ ਨਿਭਾਈਆਂ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਡਾ. ਕੰਗਣੀਵਾਲ ਦੀ ਮਿਸਾਲੀ ਸਖ਼ਤ ਮਿਹਨਤ, ਸਮਰਪਣ ਅਤੇ ਲਗਨ ਉਨ੍ਹਾਂ ਦੇ ਸਾਥੀਆਂ ਅਤੇ ਨਵੇਂ ਭਰਤੀ ਹੋਏ ਸਟਾਫ਼ ਮੈਂਬਰਾਂ ਨੂੰ ਪੂਰੀ ਸ਼ਿੱਦਤ ਨਾਲ ਸੇਵਾਵਾਂ ਨਿਭਾਉਣ ਲਈ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।ਬੁਲਾਰਿਆਂ ਨੇ ਕਿਹਾ ਕਿ ਸੇਵਾਮੁਕਤ ਹੋਣ ਤੋਂ ਬਾਅਦ ਡਾ. ਕੰਗਣੀਵਾਲ ਆਪਣੀ ਸਮਾਜਿਕ ਜ਼ਿੰਮੇਵਾਰੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਉਣ ਤੋਂ ਇਲਾਵਾ ਆਪਣੇ ਪਰਿਵਾਰ ਨਾਲ ਹੋਰ ਕੀਮਤੀ ਸਮਾਂ ਬਿਤਾ ਸਕਣਗੇ। ਇਸ ਮੌਕੇ ਸਟਾਫ਼ ਮੈਂਬਰਾਂ ਵੱਲੋਂ ਡਾ.ਕੰਗਣੀਵਾਲ ਅਤੇ ਉਨ੍ਹਾਂ ਦੀ ਪਤਨੀ ਡਾ. ਮਾਲਤੀ ਸਿੰਘ, ਵਿਗਿਆਨੀ ਨਾਈਪਰ (ਮੋਹਾਲੀ) ਨੂੰ ਵੀ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

गीता ज्ञान को घर-घर तक पहुंचाने के लिए सरकार प्रतिबद्ध :नायब सिंह सैनी

👉मुख्यमंत्री नायब सिंह सैनी ने गुरु पूर्णिमा के अवसर...

ਵੱਡੀ ਖ਼ਬਰ; ਅੱਜ ਪੰਜਾਬ ਬੰਦ ਦਾ ਸੱਦਾ, ਇਹ ਜ਼ਿਲੇ ਰਹਿਣਗੇ ਵੱਧ ਪ੍ਰਭਾਵਿਤ!

Punjab News: ਪਿਛਲੇ ਦਿਨੀਂ ਬਰਨਾਲਾ ਦੇ ਵਿੱਚ ਪੰਜਾਬ ਪੁਲਿਸ...

Canada ‘ਚ ਸ਼ੱਕੀ ਹਾਲਾਤਾਂ ‘ਚ 21 ਸਾਲਾਂ ਨੌਜਵਾਨ ਦੀ ਲਾ*ਸ਼ ਮਿਲੀ

Canada News: Canada ਦੇ ਵਿੱਚ ਚੰਗੇ ਭਵਿੱਖ ਦੀ ਆਸ...