ਜਲੰਧਰ, 16 ਜਨਵਰੀ: ਸਥਾਨਕ ਸ਼ਹਿਰ ’ਚ ਤਿੰਨ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਪਿਸਤੌਲ ਦੀ ਨੌਕ ’ਤੇ ਇੱਕ ਪੈਟਰੋਲ ਪੰਪ ਦੇ ਮੈਨੇਜਰ ਨੂੰ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਲੁਟੇਰਿਆਂ ਵੱਲੋਂ ਕੀਤੀ ਫ਼ਾਈਰਿੰਗ ਵਿਚ ਮੈਨੇਜ਼ਰ ਦੇ ਜਖ਼ਮੀ ਹੋਣ ਦੀ ਵੀ ਸੂਚਨਾ ਹੈ, ਜਿਸਨੂੰ ਇਲਾਜ਼ ਲਈ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਧਰ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ ਮੋਦੀ ਸਰਕਾਰ ਵੱਲੋਂ ਲੱਖਾਂ ਕੇਂਦਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, 8ਵੇਂ ਤਨਖ਼ਾਹ ਕਮਿਸ਼ਨ ਨੂੰ ਦਿੱਤੀ ਮੰਨਜੂਰੀ
ਸੂਚਨਾਂ ਮੁਤਾਬਕ ਘਟਨਾ ਸਮੇਂ ਮੈਨੇਜ਼ਰ ਨਗਦੀ ਵਾਲਾ ਬੈਗ ਲੈ ਕੇ ਬੈਂਕ ਵਿਚ ਜਮ੍ਹਾਂ ਕਰਵਾਉਣ ਚੱਲਿਆ ਸੀ, ਇਸ ਦੌਰਾਨ ਇੱਕ ਬਿਨ੍ਹਾਂ ਨੰਬਰੀ ਮੋਟਰਸਾਈਕਲ ’ਤੇ ਸਵਾਰ ਹੋਏ ਲੁਟੇਰੇ ਪੁੱਜ ਗਏ ਤੇ ਉਨ੍ਹਾਂ ਪਹਿਲਾਂ ਮੈਨੇਜ਼ਰ ਨੂੰ ਮੋਟਰਸਾਂਈਕਲ ਤੋਂਂ ਹੇਠਾਂ ਸੁੱਟ ਲਿਆ ਤੇ ਜਦ ਉਸਨੇ ਪੈਸੇ ਵਾਲਾ ਬੈਗ ਲੈ ਕੇ ਉਥੋਂ ਬਚਣ ਦੀ ਕੋਸ਼ਿਸ ਕੀਤੀ ਤਾਂ ਗੋਲੀ ਚਲਾ ਦਿੱਤੀ। ਇਸ ਦੌਰਾਨ ਲੁਟੇਰੇ ਪੈਸਿਆਂ ਵਾਲਾ ਬੈਗ ਖੋਹ ਕੇ ਫ਼ਰਾਰ ਹੋ ਗਏ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ ਤੇ ਜਲਦੀ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਜਾਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
Share the post "ਜਲੰਧਰ ’ਚ ਪਿਸਤੌਲ ਦੀ ਨੌਕ ’ਤੇ ਮੈਨੇਜ਼ਰ ਲੁੱਟਿਆ, ਗੋ+ਲੀ ਲੱਗਣ ਕਾਰਨ ਹੋਇਆ ਜਖ਼ਮੀ"