Bathinda News:ਆਮ ਆਦਮੀ ਪਾਰਟੀ ਸਰਕਾਰ ਵੱਲੋਂ ਕੀਤੇ ਵਾਅਦਿਆਂ ਦੇ ਪੂਰੇ ਨਾ ਹੋਣ ਕਾਰਨ ਅੱਜ ਤੋਂ ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ ਕੰਟ੍ਰੈਕਟ ਵਰਕਰਜ਼ ਯੂਨੀਅਨ ਨੇ ਪੰਜਾਬ ਭਰ ਵਿੱਚ ਅਣਮਿਥੇ ਸਮੇਂ ਲਈ ਹੜਤਾਲ ਸ਼ੁਰੂ ਕਰ ਦਿੱਤੀ ਹੈ। ਬਠਿੰਡਾ ਬੱਸ ਅੱਡੇ ‘ਤੇ ਅੱਜ ਸਵੇਰੇ ਹੀ ਵੱਖ-ਵੱਖ ਰੂਟਾਂ ਤੇ ਜਾਣ ਵਾਲੇ ਯਾਤਰੀ ਪ੍ਰੇਸ਼ਾਨ ਹੋਏ। ਭਾਵੇਂ ਕਿ ਯਾਤਰੀ ਵੱਲੋਂ ਨਿੱਜੀ ਬੱਸ ਸੇਵਾ ਦਾ ਲਾਭ ਲੈਣਾ ਪਿਆ ਪਰ ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।ਬਠਿੰਡਾ ਡਿਪੂ ‘ਤੇ ਗੇਟ ਰੈਲੀ ਦੌਰਾਨ ਸੂਬਾ ਆਗੂ ਕੁਲਵੰਤ ਸਿੰਘ ਮਨੇਸ ਨੇ ਦੱਸਿਆ ਕਿ 1 ਜੁਲਾਈ ਨੂੰ ਮੁੱਖ ਮੰਤਰੀ ਵੱਲੋਂ ਇੱਕ ਮਹੀਨੇ ਵਿੱਚ ਮੰਗਾਂ ਦਾ ਹੱਲ ਕੱਢਣ ਦੀ ਗੱਲ ਕਹੀ ਗਈ ਸੀ ਪਰ ਹੁਣ ਤੱਕ ਕੋਈ ਕਾਰਵਾਈ ਨਹੀਂ ਹੋਈ।
ਇਹ ਵੀ ਪੜ੍ਹੋ ਅਬੋਹਰ ਦੇ ਵਪਾਰੀ ਦਾ ਕ+ਤ+ਲ ਕਰਨ ਵਾਲੇ ਮੁਲਜਮਾਂ ਦਾ ਪੁਲਿਸ ਨੇ ਕੀਤਾ Encounter
ਉਨ੍ਹਾਂ ਦੋਸ਼ ਲਾਏ ਕਿ ਸਰਕਾਰ ਵੱਲੋਂ ਲਗਾਤਾਰ ਠੇਕੇਦਾਰੀ ਪ੍ਰਣਾਲੀ ਰਾਹੀਂ ਮੁਲਾਜ਼ਮਾਂ ਦਾ ਸ਼ੋਸਣ ਕੀਤਾ ਜਾ ਰਿਹਾ ਹੈ, ਜਿੱਥੇ ਨਵੇਂ ਠੇਕੇਦਾਰ ਲਿਆ ਕੇ ਕਰਪਸ਼ਨ ਰਾਹੀਂ ਭਰਤੀਆਂ ਕੀਤੀਆਂ ਜਾ ਰਹੀਆਂ ਹਨ।ਡਿਪੂ ਪ੍ਰਧਾਨ ਰਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਕਈ ਵਾਰ ਕਮੇਟੀਆਂ ਬਣਾਉਣ, ਅਤੇ ਲਾਰੇ ਲਾ ਕੇ ਸਮਾਂ ਗੁਜ਼ਾਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਹੁਣ ਤੱਕ ਮੰਗਾਂ ਨਹੀਂ ਮੰਨੀਆਂ ਗਈਆਂ। ਉਨ੍ਹਾਂ ਐਲਾਨ ਕੀਤਾ ਕਿ 9, 10 ਅਤੇ 11 ਜੁਲਾਈ ਨੂੰ ਮੁੱਖ ਮੰਤਰੀ ਦੀ ਰਹਾਇਸ਼ ਦੇ ਸਾਹਮਣੇ ਧਰਨਾ ਦਿੱਤਾ ਜਾਵੇਗਾ।ਸੈਕਟਰੀ ਅੰਗਰੇਜ ਸਿੰਘ ਸਿੱਧੂ ਨੇ ਦੱਸਿਆ ਕਿ ਇਹ ਸੰਘਰਸ਼ ਸਿਰਫ਼ ਕੰਟ੍ਰੈਕਟ ਵਰਕਰਾਂ ਦੀ ਨਹੀਂ, ਸਗੋਂ ਟਰਾਂਸਪੋਰਟ ਵਿਭਾਗ ਦੀ ਬਚਾਵ ਦੀ ਲੜਾਈ ਹੈ।
ਇਹ ਵੀ ਪੜ੍ਹੋ Bathinda ਦੇ ਡੱਬਵਾਲੀ ਰੋਡ ਵਾਲੇ ਪੁਲ ਹੇਠਾਂ ਬਣੇਗਾ Bedminton Court, ਮੁੜ ਖੁੱਲੀ ਪੁਲਿਸ ਬੀਟ
PSU ਲਲਕਾਰ, ਏਟਕ, ਸੀਟੂ, ਐਸਸੀਬੀਸੀ, ਕਰਮਚਾਰੀ ਦਲ, ਜਮਹੂਰੀ ਅਧਿਕਾਰ ਸਭਾ ਅਤੇ ਹੋਰ ਜਥੇਬੰਦੀਆਂ ਨੇ ਹੜਤਾਲ ਦੀ ਹਮਾਇਤ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਕੋਈ ਵੱਧਵਾਂ ਐਕਸ਼ਨ ਕੀਤਾ ਗਿਆ, ਤਾਂ ਵੱਡਾ ਰਾਜ ਪੱਧਰੀ ਸੰਘਰਸ਼ ਛੇੜਿਆ ਜਾਵੇਗਾ।ਉਲਲੇਖਣੀਯ ਹੈ ਕਿ ਮੁਲਾਜ਼ਮਾਂ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਠੇਕੇਦਾਰੀ ਪ੍ਰਣਾਲੀ ਖਤਮ ਕਰਕੇ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ, ਤਨਖਾਹਾਂ ਵਿੱਚ ਇਕਸਾਰਤਾ ਲਿਆਈ ਜਾਵੇ ਅਤੇ ਕਿਲੋਮੀਟਰ ਸਕੀਮ ਬੱਸਾਂ ਨੂੰ ਰੋਕ ਕੇ ਸਰਕਾਰੀ ਬੱਸਾਂ ਦੀ ਗਿਣਤੀ ਵਧਾਈ ਜਾਵੇ।ਇਸ ਹੜਤਾਲ ਕਾਰਨ ਬਠਿੰਡਾ ਵਿਖੇ ਬੱਸਾਂ ਦੀ ਆਵਾਜਾਈ ਠੱਪ ਰਹੀ, ਯਾਤਰੀਆਂ ਨੂੰ ਵੱਡੀ ਪਰੇਸ਼ਾਨੀ ਹੋਈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


