ਪੰਜਾਬ ਨੂੰ ਇੱਕ ਹੋਰ ਵੱਡੀ ਸਫ਼ਲਤਾ ਹਾਸਲ; ਹਾਈਡਲ ਪ੍ਰੋਜੈਕਟਾਂ ਵਿੱਚ ਰਿਕਾਰਡ ਤੋੜ ਬਿਜਲੀ ਉਤਪਾਦਨ

Date:

spot_img

👉ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਸਟਾਫ਼ ਵੱਲੋਂ ਪਾਏ ਵੱਡਮੁੱਲੇ ਯੋਗਦਾਨ ਲਈ ਉਹਨਾਂ ਦੀ ਸ਼ਲਾਘਾ ਕੀਤੀ
Chandigarh News:ਪੰਜਾਬ ਦੇ ਪਣ-ਬਿਜਲੀ ਖੇਤਰ ਨੇ ਵਿੱਤੀ ਸਾਲ 2024-25 ਦੌਰਾਨ ਕਈ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤੇ ਹਨ, ਜਿਸ ਨਾਲ ਬਿਜਲੀ ਉਤਪਾਦਨ ਸਬੰਧੀ ਅਨੇਕਾਂ ਨਵੇਂ ਮਾਪਦੰਡ ਸਥਾਪਤ ਕੀਤੇ ਗਏ ਹਨ। ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦੇ ਅਧੀਨ ਤਿੰਨ ਵੱਡੇ ਪਣ-ਬਿਜਲੀ ਪ੍ਰੋਜੈਕਟਾਂ ਨੇ ਆਪਣੇ ਸਾਲਾਨਾ ਉਤਪਾਦਨ ਟੀਚਿਆਂ ਨੂੰ ਸਫ਼ਲਤਾਪੂਰਨ ਮੁਕੰਮਲ ਕਰਨ ਦੇ ਨਾਲ-ਨਾਲ ਪਿਛਲੇ ਤਿੰਨ ਸਾਲਾਂ ਵਿੱਚ ਆਪਣਾ ਸਭ ਤੋਂ ਵੱਧ ਉਤਪਾਦਨ ਵੀ ਦਰਜ ਕੀਤਾ ਹੈ।ਜੋਗਿੰਦਰ ਨਗਰ ਵਿਖੇ ਸਥਾਪਿਤ ਸ਼ਾਨਨ ਪਾਵਰ ਹਾਊਸ ਵਿੱਚ 512.656 ਮਿਲੀਅਨ ਯੂਨਿਟ (ਐਮ.ਯੂ.) ਬਿਜਲੀ ਉਤਪਾਦਨ ਸਦਕਾ ਬੇਮਿਸਾਲ ਉਪਲਬਧੀ ਹਾਸਲ ਕੀਤੀ ਗਈ ਹੈ, ਜੋ ਕਿ ਇਸਦੇ ਸਾਲਾਨਾ ਟੀਚੇ 480 ਐਮ.ਯੂ. ਤੋਂ 6.80 ਫ਼ੀਸਦ ਵੱਧ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਦੁਰਵਿਵਹਾਰ ਦੀ ਸਖ਼ਤ ਨਿੰਦਾ 

ਸੁਚਾਰੂ ਸੰਚਾਲਨ, ਅਨੁਕੂਲ ਹਾਈਡ੍ਰੋਲੋਜੀਕਲ ਸਥਿਤੀਆਂ ਅਤੇ ਸਮੇਂ ਸਿਰ ਰੱਖ-ਰਖਾਅ ਦੇ ਅਭਿਆਸਾਂ ਸਦਕਾ ਇਹ ਬੇਮਿਸਾਲ ਉਪਲਬਧੀ ਹਾਸਲ ਹੋ ਸਕੀ।ਇਸੇ ਤਰ੍ਹਾਂ ਆਨੰਦਪੁਰ ਸਾਹਿਬ ਹਾਈਡਲ ਪ੍ਰੋਜੈਕਟ (ਏਐਸਐਚਪੀ) ਵਿੱਚ 486.14 ਐਮ.ਯੂ. ਬਿਜਲੀ ਉਤਪਾਦਨ ਕੀਤਾ ਗਿਆ, ਜੋ ਕਿ ਇਸਦੇ 470 ਐਮ.ਯੂ. ਦੇ ਟੀਚੇ ਤੋਂ 3.43 ਪ੍ਰਤੀਸ਼ਤ ਵੱਧ ਹੈ।ਮੁਕੇਰੀਆਂ ਹਾਈਡਲ ਪ੍ਰੋਜੈਕਟ, ਜੋ ਕਿ ਸਮਰੱਥਾ ਦੇ ਮਾਮਲੇ ਵਿੱਚ ਤਿੰਨਾਂ ਵਿੱਚੋਂ ਸਭ ਤੋਂ ਵੱਡਾ ਹੈ, ਵਿੱਚ 1326.81 ਮਿਲੀਅਨ ਯੂਨਿਟ ਬਿਜਲੀ ਉਤਪਾਦਨ ਦਰਜ ਕੀਤਾ ਗਿਆ, ਜੋ ਕਿ ਇਸਦੇ 1110 ਮਿਲੀਅਨ ਯੂਨਿਟ ਦੇ ਸਾਲਾਨਾ ਟੀਚੇ ਤੋਂ 19.53 ਪ੍ਰਤੀਸ਼ਤ ਵੱਧ ਹੈ। ਇਹ ਪਿਛਲੇ ਤਿੰਨ ਸਾਲਾਂ ਵਿੱਚ ਸਭ ਤੋਂ ਵੱਧ ਉਤਪਾਦਨ ਹੈ ਅਤੇ ਪੰਜਾਬ ਦੇ ਪਣ-ਬਿਜਲੀ ਬੁਨਿਆਦੀ ਢਾਂਚੇ ਦੀ ਕੁਸ਼ਲਤਾ ਅਤੇ ਮਜ਼ਬੂਤੀ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ ਜ਼ਮੀਨੀ ਸੰਘਰਸ਼ ਨਾਲ ਜੁੜੇ ਐਡਵੋਕੇਟ ਬੂਟਾ ਸਿੰਘ ਬੈਰਾਗੀ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਬਿਜਲੀ ਮੰਤਰੀ ਹਰਭਜਨ ਸਿੰਘ ਨੇ ਦੱਸਿਆ ਕਿ 2024-25 ਦੌਰਾਨ ਸਾਡੇ ਹਾਈਡਲ ਪ੍ਰੋਜੈਕਟਾਂ ਦਾ ਸ਼ਾਨਦਾਰ ਪ੍ਰਦਰਸ਼ਨ ਟਿਕਾਊ ਅਤੇ ਕੁਸ਼ਲ ਊਰਜਾ ਉਤਪਾਦਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਅੰਕੜੇ ਊਰਜਾ ਉਤਪਾਦਨ ਦੇ ਨਾ ਸਿਰਫ਼ ਅੰਦਰੂਨੀ ਮਾਪਦੰਡਾਂ ਨੂੰ ਪਾਰ ਕਰਦੇ ਹਨ ਬਲਕਿ ਕੇਂਦਰੀ ਬਿਜਲੀ ਅਥਾਰਟੀ, ਨਵੀਂ ਦਿੱਲੀ ਦੁਆਰਾ ਨਿਰਧਾਰਤ ਟੀਚਿਆਂ ਨੂੰ ਵੀ ਪਾਰ ਕਰਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰਾਪਤੀ ਸਾਡੇ ਇੰਜੀਨੀਅਰਾਂ, ਤਕਨੀਕੀ ਸਟਾਫ਼ ਅਤੇ ਪ੍ਰਬੰਧਨ ਟੀਮਾਂ ਦੇ ਅਣਥੱਕ ਯਤਨਾਂ ਦਾ ਪ੍ਰਮਾਣ ਹੈ ਜਿਨ੍ਹਾਂ ਨੇ ਉਤਪਾਦਨ ਸਮਰਥਾ ਵਧਾਉਣ ਅਤੇ ਸਰੋਤਾਂ ਨੂੰ ਅਨੁਕੂਲ ਬਣਾਉਣ ਲਈ ਅਣਥੱਕ ਮਿਹਨਤ ਕੀਤੀ ਹੈ।

ਇਹ ਵੀ ਪੜ੍ਹੋ ADGP ਪਰਮਾਰ ਦੀ ਮੁਅੱਤਲੀ ਤੋਂ ਬਾਅਦ Vigilance ਨੂੰ ਮਿਲਿਆ ਨਵਾਂ Chief

ਮੰਤਰੀ ਹਰਭਜਨ ਸਿੰਘ ਈਟੀਓ ਨੇ ਸਾਫ਼-ਸੁਥਰੀ ਅਤੇ ਨਵਿਆਉਣਯੋਗ ਊਰਜਾ ਸਰੋਤ ਵਜੋਂ ਪਣ-ਬਿਜਲੀ ਦੀ ਮਹੱਤਤਾ ‘ਤੇ ਵਧੇਰੇ ਜ਼ੋਰ ਦਿੱਤਾ ਜੋ ਪੰਜਾਬ ਦੇ ਕਾਰਬਨ ਨਿਕਾਸ ਨੂੰ ਘਟਾਉਣ ਅਤੇ ਊਰਜਾ ਸਵੈ-ਨਿਰਭਰਤਾ ਨੂੰ ਬਿਹਤਰ ਬਣਾਉਣ ਦੇ ਵਿਆਪਕ ਟੀਚਿਆਂ ਦਾ ਸਮਰਥਨ ਕਰਦਾ ਹੈ।ਉਨ੍ਹਾਂ ਨੇ ਸੂਬਾ ਸਰਕਾਰ ਦੇ ਸਮਰਥਨ ਦਾ ਵੀ ਸਵਾਗਤ ਕੀਤਾ ਅਤੇ ਆਗਾਮੀ ਸਾਲਾਂ ਵਿੱਚ ਇਸੇ ਤਰ੍ਹਾਂ ਦੇ ਵਿਕਾਸ ਨੂੰ ਬਣਾਈ ਰੱਖਣ ਦਾ ਭਰੋਸਾ ਪ੍ਰਗਟ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਰਣਨੀਤਕ ਨਿਵੇਸ਼ਾਂ, ਆਧੁਨਿਕ ਤਕਨਾਲੋਜੀ ਅਤੇ ਸਾਡੇ ਸਟਾਫ਼ ਦੇ ਸਮਰਪਣ ਸਦਕਾ ਪੰਜਾਬ ਦਾ ਪਣ-ਬਿਜਲੀ ਖੇਤਰ ਇੱਕ ਹੋਰ ਵੱਡੀ ਸਫਲਤਾ ਲਈ ਤਿਆਰ ਹੈ।ਸ਼ਾਨਨ, ਆਨੰਦਪੁਰ ਸਾਹਿਬ ਅਤੇ ਮੁਕੇਰੀਆਂ ਪਣ-ਬਿਜਲੀ ਪ੍ਰੋਜੈਕਟਾਂ ਦਾ ਸ਼ਾਨਦਾਰ ਪ੍ਰਦਰਸ਼ਨ ਨਾ ਸਿਰਫ਼ ਪੰਜਾਬ ਦੀਆਂ ਬਿਜਲੀ ਉਤਪਾਦਨ ਸਮਰੱਥਾਵਾਂ ਦੀ ਕੁਸ਼ਲਤਾ ਨੂੰ ਮਜ਼ਬੂਤ ਕਰਦਾ ਹੈ ਬਲਕਿ ਜੈਵਿਕ ਇੰਧਨ ‘ਤੇ ਨਿਰਭਰਤਾ ਘਟਾ ਕੇ ਸੂਬੇ ਦੀ ਆਰਥਿਕਤਾ ਅਤੇ ਵਾਤਾਵਰਣ ਵਿੱਚ ਵੀ ਸਕਾਰਾਤਮਕ ਯੋਗਦਾਨ ਪਾਉਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...

ਰਾਜਾ ਵੜਿੰਗ ਨੇ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

👉ਨਸ਼ਿਆਂ ਦੇ ਸੰਕਟ ਅਤੇ ਵਿਗੜ ਰਹੀ ਕਾਨੂੰਨ ਵਿਵਸਥਾ ਲਈ...