ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

Date:

spot_img

Chandigarh News : ਬਾਰ ਕੌਂਸਲ ਆਫ਼ ਇੰਡੀਆ (ਬੀ.ਸੀ.ਆਈ.) ਵੱਲੋਂ ਪੰਜਾਬ ਦੇ ਐਡਵੋਕੇਟ ਜਨਰਲ ਸ.ਮਨਿੰਦਰਜੀਤ ਸਿੰਘ ਬੇਦੀ ਨੂੰ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।ਸ. ਬੇਦੀ, ਜੋ ਕਿ ਮੌਜੂਦਾ ਸਮੇਂ ਪੰਜਾਬ ਰਾਜ ਦੇ ਐਡਵੋਕੇਟ ਜਨਰਲ ਵਜੋਂ ਸੇਵਾ ਨਿਭਾ ਰਹੇ ਹਨ, ਬਾਰ ਵਿੱਚ ਵਿਸ਼ਾਲ ਤਜ਼ਰਬੇ ਵਾਲੇ ਇੱਕ ਪ੍ਰਮੁੱਖ ਕਾਨੂੰਨੀ ਮਾਹਿਰ ਹਨ।

ਇਹ ਵੀ ਪੜ੍ਹੋ 👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ‘ਸਨਮਾਨ ਰਾਸ਼ੀ’ ਭੇਜੀ

ਬਾਰ ਕੌਂਸਲ, ਜੋ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕਾਨੂੰਨੀ ਪੇਸ਼ੇ ਅਤੇ ਕਾਨੂੰਨੀ ਸਿੱਖਿਆ ਨੂੰ ਰੈਗੂਲੇਟ ਕਰਨ ਵਾਲੀ ਸਿਖਰਲੀ ਸੰਵਿਧਾਨਕ ਸੰਸਥਾ ਹੈ ,ਦੇ ਚੇਅਰਮੈਨ ਵਜੋਂ ਉਨ੍ਹਾਂ ਦੀ ਨਿਯੁਕਤੀ ਨੂੰ ਖਿੱਤੇ ਵਿੱਚ ਕਾਨੂੰਨੀ ਭਾਈਚਾਰੇ ਦੀ ਮਜ਼ਬੂਤੀ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ 👉CM Bhagwant Singh Mann ਬਠਿੰਡਾ ਵਿਖੇ 5 ਸਤੰਬਰ ਨੂੰ ‘ਖੇਡਾਂ ਵਤਨ ਪੰਜਾਬ ਦੀਆਂ-2026’ ਦਾ ਕਰਨਗੇ ਆਗਾਜ਼

ਸ. ਬੇਦੀ ਨੇ ਉਨ੍ਹਾਂ ‘ਤੇ ਭਰੋਸਾ ਪ੍ਰਗਟਾਉਣ ਲਈ ਵਕੀਲ ਭਾਈਚਾਰੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਵਕੀਲਾਂ ਦੀ ਭਲਾਈ ਲਈ ਕੰਮ ਕਰਨ, ਪੇਸ਼ੇਵਰ ਕਦਰਾਂ-ਕੀਮਤਾਂ ਦੇ ਉੱਚ ਮਾਪਦੰਡਾਂ ਨੂੰ ਯਕੀਨੀ ਬਣਾਉਣ ਅਤੇ ਕਾਨੂੰਨੀ ਸਿੱਖਿਆ ਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰਨ ਲਈ ਲਗਾਤਾਰ ਯਤਨਸ਼ੀਲ ਰਹਿਣਗੇ।ਪੰਜਾਬ ਅਤੇ ਹਰਿਆਣਾ ਦੇ ਕਾਨੂੰਨੀ ਭਾਈਚਾਰੇ ਨੇ ਸ. ਬੇਦੀ ਦੀ ਇਸ ਨਿਯੁਕਤੀ ਦਾ ਸਵਾਗਤ ਕੀਤਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...