Chandigarh News:ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਹੁਣ ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਗਿਆ ਹੈ। ਬੀਤੇ ਕੱਲ ਪੰਜਾਬ ਸਰਕਾਰ ਦੇ ਨਿਆ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਤੋਂ ਬਾਅਦ ਹੁਣ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਨੂੰ ਮਿਲਣ ਵਾਲੀਆਂ ਸਹੂਲਤਾਂ ਮਿਲਣਗੀਆਂ। ਸੂਚਨਾ ਮੁਤਾਬਕ ਇਹ ਫ਼ੈਸਲਾ 30 ਮਾਰਚ 2025 ਦੇ ਹੁਕਮਾਂ ਤਹਿਤ ਲਿਆ ਗਿਆ ਹੈ, ਜਿਸ ਵਿੱਚ ਐਡਵੋਕੇਟ ਜਨਰਲ ਦੀ ਨਿਯੁਕਤੀ ਦੀਆਂ ਸ਼ਰਤਾਂ ਅਤੇ ਨਿਯਮਾਂ ਦਾ ਜ਼ਿਕਰ ਹੈ।
ਇਹ ਵੀ ਪੜ੍ਹੋ ਪਨਬੱਸ ਅਤੇ ਪੀ.ਆਰ.ਟੀ.ਸੀ. ਬੇੜੇ ‘ਚ 1262 ਨਵੀਆਂ ਬੱਸਾਂ ਹੋਣਗੀਆਂ ਸ਼ਾਮਲ
ਸਰਕਾਰ ਦਾ ਤਰਕ ਹੈ ਕਿ ਐਡਵੋਕੇਟ ਜਨਰਲ ਨਿਆ ਵਿਭਾਗ ਦਾ ਸਭ ਤੋਂ ਵੱਡਾ ਅਹੁੱਦਾ ਹੈ, ਜਿਸਦੀ ਮਹੱਤਤਾ ਦੇ ਮੁਤਾਬਕ ਇਹ ਰੈਂਕ ਦੇਣਾ ਜਰੂਰੀ ਹੈ। ਦਸਣਾ ਬਣਦਾ ਹੈ ਕਿ ਐਡਵੋਕੇਟ ਗੁਰਮਿੰਦਰ ਸਿੰਘ ਵੱਲੋਂ ਅਚਾਨਕ ਅਸਤੀਫ਼ਾ ਦੇਣ ਤੋਂ ਬਾਅਦ ਐਡਵੋਕੇਟ ਬੇਦੀ ਨੂੰ ਲੰਘੀ 30 ਮਾਰਚ ਨੂੰ ਹੀ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ, ਉਸਤੋਂ ਪਹਿਲਾਂ ਉਹ ਵਧੀਕ ਐਡਵੋਕੇਟ ਜਨਰਲ ਵਜੋਂ ਸੇਵਾਵਾਂ ਨਿਭਾ ਰਹੇ ਸਨ। ਮੂਲ ਰੂਪ ਵਿਚ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਐਡਵੋਕੇਟ ਬੇਦੀ ਨੇ ਆਪਣੀ ਉਚ ਸਿੱਖਿਆ ਪੰਜਾਬੀ ਯੂੁਨੀਵਰਸਿਟੀ ਪਟਿਆਲਾ ਤੋਂ ਹਾਸਲ ਕੀਤੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।