spot_img
spot_img

Punjab ਤੇ Haryana Highcourt ਨੇ ਸੁਖਪਾਲ ਖਹਿਰਾ ਨੂੰ ਦਿੱਤਾ ਵੱਡਾ ਝਟਕਾ

Date:

spot_img

Punjab News : ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਕਾਂਗਰਸੀ ਆਗੂ Sukhpal Singh Khaira ਨੂੰ ਵੱਡਾ ਝਟਕਾ ਦਿੱਤਾ ਹੈ। ਅਦਾਲਤ ਨੇ ਸੁਖਪਾਲ ਖਹਿਰਾ ਵੱਲੋਂ ਦਾਇਰ ਕੀਤੀ ਮਾਣਹਾਨੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਅਤੇ ਨਾਲ ਹੀ ਉਨ੍ਹਾਂ ਨੂੰ ਕੜੀ ਫਟਕਾਰ ਵੀ ਲਗਾਈ ਹੈ। ਇਹ ਮਾਮਲਾ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਪੰਚਾਇਤੀ ਜ਼ਮੀਨ ‘ਤੇ ਹੋਏ ਕਬਜ਼ੇ ਨਾਲ ਜੁੜਿਆ ਹੋਇਆ ਸੀ, ਜਿਸਨੂੰ ਹਟਾਉਣ ਲਈ ਪ੍ਰਸ਼ਾਸਨ ਵੱਲੋਂ ਕਾਰਵਾਈ ਕੀਤੀ ਗਈ ਸੀ।

ਇਹ ਵੀ ਪੜ੍ਹੋ 👉America News : ਅਮਰੀਕਾ ‘ਚ ਮਹਿੰਗਾਈ ਦਾ ਵੱਡਾ ਝਟਕਾ, ਪੈਟਰੋਲ ਤੇ ਖਾਣਾ-ਪੀਣਾ ਹੋਇਆ ਮਹਿੰਗਾ

ਹਾਈਕੋਰਟ ਨੇ ਆਪਣੇ ਫੈਸਲੇ ਵਿੱਚ ਸਪੱਸ਼ਟ ਕੀਤਾ ਕਿ ਜਿਸ ਜ਼ਮੀਨ ਨੂੰ ਲੈ ਕੇ ਵਿਵਾਦ ਸੀ, ਉਹ ਪੰਚਾਇਤੀ ਸੜਕ ਦਾ ਹਿੱਸਾ ਹੈ ਅਤੇ ਇਸ ‘ਤੇ ਕਬਜ਼ਾ ਕਰਨਾ ਗਲਤ ਸੀ। ਅਦਾਲਤ ਨੇ ਇਹ ਵੀ ਕਿਹਾ ਕਿ ਕਬਜ਼ਾ ਹਟਾਉਣ ਦੀ ਸਰਕਾਰੀ ਕਾਰਵਾਈ ਨੂੰ ਮਾਣਹਾਨੀ ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ ਗਈ, ਜੋ ਕਿ ਨਿਆਂਇਕ ਪ੍ਰਕਿਰਿਆ ਦੀ ਦੁਰਵਰਤੋਂ ਹੈ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅਦਾਲਤ ਨੇ ਸੁਖਪਾਲ ਖਹਿਰਾ ‘ਤੇ 6 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ।

ਇਹ ਵੀ ਪੜ੍ਹੋ 👉ਸਤਿਕਾਰ ਐਕਟ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਬੁਲਾਈ ਪੰਥਕ ਕਾਨਫਰੰਸ

ਇਸਦੇ ਨਾਲ ਹੀ ਅਦਾਲਤ ਨੇ ਸਖ਼ਤ ਟਿੱਪਣੀ ਕਰਦਿਆਂ ਕਿਹਾ ਕਿ ਜੇਕਰ ਇਹ ਜੁਰਮਾਨਾ ਅਦਾ ਨਹੀਂ ਕੀਤਾ ਜਾਂਦਾ, ਤਾਂ ਉਨ੍ਹਾਂ ਦੀ ਜਾਇਦਾਦ ਵੇਚ ਕੇ ਇਹ ਰਕਮ ਵਸੂਲ ਕੀਤੀ ਜਾਵੇਗੀ। ਅਦਾਲਤ ਨੇ ਹੁਕਮ ਦਿੱਤਾ ਕਿ ਇਹ ਜੁਰਮਾਨਾ ਉਹਨਾਂ ਵਿਅਕਤੀਆਂ ਵਿੱਚ ਬਰਾਬਰ ਵੰਡਿਆ ਜਾਵੇ, ਜਿਨ੍ਹਾਂ ਖ਼ਿਲਾਫ਼ ਮਾਣਹਾਨੀ ਦੀ ਪਟੀਸ਼ਨ ਦਾਇਰ ਕੀਤੀ ਗਈ ਸੀ। ਹਾਈਕੋਰਟ ਦੇ ਇਸ ਫੈਸਲੇ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਇੱਕ ਨਵੀਂ ਚਰਚਾ ਸ਼ੁਰੂ ਹੋ ਗਈ ਹੈ ਅਤੇ ਵਿਰੋਧੀ ਧਿਰਾਂ ਵੱਲੋਂ ਵੀ ਇਸ ਮਾਮਲੇ ‘ਤੇ ਤਿੱਖੀਆਂ ਪ੍ਰਤੀਕ੍ਰਿਆਵਾਂ ਸਾਹਮਣੇ ਆ ਰਹੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

सिख इतिहास में बाबा लखी शाह बंजारा का योगदान अमर – सुमन सैनी

👉गुरुद्वारा सिंह सभा लोहारा को मुख्यमंत्री नायब सिंह सैनी...