WhatsApp Image 2024-10-26 at 19.49.35
WhatsApp Image 2024-10-30 at 17.40.47
980x 450 Pixel Diwali ads
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 07.25.43
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਮਿਲਿਆ ਨਵਾਂ ਚੀਫ਼ ਜਸਟਿਸ

4 Views

ਜਸਟਿਸ ਸ਼ੀਲ ਨਾਗੂ ਨੂੰ ਰਾਜਪਾਲ ਨੇ ਮੁੱਖ ਜੱਜ ਵਜੋਂ ਚੁਕਾਈ ਸਹੁੰ
ਚੰਡੀਗੜ੍ਹ, 9 ਜੁਲਾਈ: ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਜਸਟਿਸ ਮਿਲ ਗਿਆ ਹੈ।ਜਸਟਿਸ ਸ਼ੀਲ ਨਾਗੂ ਨੂੰ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਇੱਕ ਸਾਦੇ ਸਮਾਗਮ ਦੌਰਾਨ ਰਾਜ ਭਵਨ ਵਿਖੇ ਮੁੱਖ ਜੱਜ ਵਜੋਂ ਸਹੁੰ ਚੁਕਾਈ ਗਈ। ਇਸ ਸਹੁੰ ਚੁੱਕ ਸਮਾਗਮ ਦਾ ਸੰਚਾਲਨ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕੀਤਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਜਸਟਿਸ  ਸ਼ੀਲ ਨਾਗੂ ਦੇ ਪਰਿਵਾਰਕ ਮੈਂਬਰ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸੇਵਾਮੁਕਤ ਅਤੇ ਮੌਜੂਦਾ ਜੱਜ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਨਵੀਂ ਅਤੇ ਨਵਿਆਉਣਯੋਗ ਊਰਜਾ ਸ੍ਰੋਤ ਮੰਤਰੀ  ਅਮਨ ਅਰੋੜਾ, ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ, ਸਿਹਤ ਮੰਤਰੀ ਡਾ. ਬਲਬੀਰ ਸਿੰਘ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਗਿਆਨ ਚੰਦ ਗੁਪਤਾ, ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ, ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਅਤੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਹੋਰ ਸੀਨੀਅਰ ਸਿਵਲ ਅਤੇ ਪੁਲਿਸ ਅਧਿਕਾਰੀ ਹਾਜ਼ਰ ਸਨ।

ਮੋਦੀ ਦੇ ਰੂਸ ਦੌਰੇ ਤੋਂ ਬਾਅਦ ਰੂਸੀ ਫ਼ੌਜ ’ਚ ਭਰਤੀ ਭਾਰਤੀ ਜਵਾਨਾਂ ਦੀ ਵਾਪਸੀ ਹੋਵੇਗੀ ਸੰਭਵ

 

 

ਜਿਕਰਯੋਗ ਹੈ ਕਿ ਪਿਛਲੇ ਸਾਲ ਚੀਫ ਜਸਟਿਸ ਰਵੀਸ਼ੰਕਰ ਝਾਅ ਦੀ ਸੇਵਾ ਮੁਕਤੀ ਤੋਂ ਬਾਅਦ ਪਹਿਲਾਂ ਜਸਟਿਸ ਰੀਤੂ ਬਾਹਰੀ ਅਤੇ ਹੁਣ ਜਸਟਿਸ ਜੀ ਐਸ ਸੰਧਾਵਾਲੀਆ ਮੁੱਖ ਜੱਜ ਦਾ ਕਾਰਜਭਾਰ ਸੰਭਾਲ ਰਹੇ ਸਨ। ਉਧਰ ਅੱਜ ਚੀਫ ਜਸਟਿਸ ਦਾ ਅਹੁਦਾ ਸੰਭਾਲਣ ਵਾਲੇ ਜਸਟਿਸ ਸ਼ੀਲ ਨਾਗੂ ਨੂੰ ਮਈ 2011 ਦੇ ਵਿੱਚ ਬਤੌਰ ਜੱਜ ਮੱਧ ਪ੍ਰਦੇਸ਼ ਹਾਈਕੋਰਟ ਨਿਯੁਕਤ ਕੀਤਾ ਗਿਆ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਜਸਟਿਸ ਸ਼ੀਲ ਨਾਗੂ ਦੀ ਨਿਯੁਕਤੀ ਨੂੰ ਕਾਨੂੰਨ ਅਤੇ ਨਿਆਂ ਮੰਤਰਾਲੇ ਵੱਲੋਂ 4 ਜੁਲਾਈ, 2024 ਨੂੰ ਰਸਮੀ ਤੌਰ ‘ਤੇ ਨੋਟੀਫਾਈ ਕੀਤਾ ਗਿਆ ਸੀ।ਜਸਟਿਸ ਸ੍ਰੀ ਸ਼ੀਲ ਨਾਗੂ ਦਾ ਜਨਮ 1 ਜਨਵਰੀ, 1965 ਨੂੰ ਹੋਇਆ ਸੀ। ਉਹ 5 ਅਕਤੂਬਰ, 1987 ਨੂੰ ਵਕੀਲ ਵਜੋਂ ਰਜਿਸਟਰ ਹੋਏ ਅਤੇ ਉਨ੍ਹਾਂ ਨੇ ਜਬਲਪੁਰ ਵਿਖੇ ਮੱਧ ਪ੍ਰਦੇਸ਼ ਦੇ ਹਾਈ ਕੋਰਟ ਵਿੱਚ ਸਿਵਲ ਅਤੇ ਸੰਵਿਧਾਨਕ ਮਾਮਲਿਆਂ ਵਿੱਚ ਪ੍ਰੈਕਟਿਸ ਕੀਤੀ। ਉਹ 27 ਮਈ 2011 ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦੇ ਜੱਜ ਵਜੋਂ ਨਿਯੁਕਤ ਹੋਏ ਅਤੇ 23 ਮਈ 2013 ਨੂੰ ਸਥਾਈ ਜੱਜ ਬਣੇ।

 

Related posts

ਝੋਨੇ ਦੀ ਖਰੀਦ ਜੰਗੀ ਪੱਧਰ ‘ਤੇ ਜਾਰੀ : ਲਾਲ ਚੰਦ ਕਟਾਰੂਚੱਕ

punjabusernewssite

7 ਸੀਨੀਅਰ ਸਹਾਇਕ ਬਣੇ ADTO, ਹਾਲੇ 20 ਹੋਰ ਲਗਾਉਣ ਦੀ ਤਿਆਰੀ

punjabusernewssite

ਅਕਾਲੀ ਦਲ ਨੇ ਇਕਬਾਲ ਸਿੰਘ ਲਾਲਪੁਰਾ ਵਿਰੁੱਧ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

punjabusernewssite