Chandigarh News: ਪਿਛਲੇ ਚਾਰ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲਾਂ ਦੀ ਚੱਲ ਰਹੀ ਹੜਤਾਲ ਅੱਜ ਖਤਮ ਹੋ ਗਈ ਹੈ। ਭਲਕੇ ਸ਼ੁੱਕਰਵਾਰ ਤੋਂ ਹਾਈਕੋਰਟ ਵਿੱਚ ਆਮ ਦੀ ਤਰ੍ਹਾਂ ਕੰਮ ਕਾਜ ਚਲੇਗਾ। ਇੱਕ ਸੀਨੀਅਰ ਵਕੀਲ ਨਾਲ ਪੁਲਿਸ ਅਧਿਕਾਰੀਆਂ ਵੱਲੋਂ ਦੁਰਵਿਹਾਰ ਅਤੇ ਉਸਦੀ ਕਥਿਤ ਕੁੱਟਮਾਰ ਕਰਨ ਦੇ ਮਾਮਲੇ ਨੂੰ ਲੈ ਕੇ ਸੋਮਵਾਰ ਤੋਂ ਵਕੀਲਾਂ ਵੱਲੋਂ ਇਹ ਹੜਤਾਲ ਕੀਤੀ ਜਾ ਰਹੀ ਸੀ। ਜਿਸ ਤੋਂ ਬਾਅਦ ਆਖਰਕਾਰ ਪੁਲਿਸ ਪ੍ਰਸ਼ਾਸਨ ਨੇ ਝੁਕਦਿਆਂ ਨਾ ਸਿਰਫ ਅਜਿਹਾ ਕਰਨ ਵਾਲੇ ਤਿੰਨ ਪੁਲਿਸ ਅਧਿਕਾਰੀਆਂ ਵਿਰੁੱਧ ਪਰਚਾ ਦਰਜ ਕਰ ਲਿਆ ਹੈ ਅਤੇ ਨਾਲ ਹੀ ਜਿੰਮੇਵਾਰ ਸੀਆਈਏ ਦੇ ਇੰਚਾਰਜ ਨੂੰ ਲਾਈਨ ਹਾਜ਼ਰ ਕਰ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਸੀਨੀਅਰ ਵਕੀਲ ਅਮਿੱਤ ਤ੍ਰਹੇਨ ਦੇ ਨਾਲ ਇਹ ਸਾਰਾ ਮਾਮਲਾ ਜੁੜਿਆ ਹੋਇਆ ਸੀ। ਜਿਸ ਦੇ ਨਾਲ ਹਿਸਾਰ ਸੀਆਈਏ ਦੇ ਇੰਚਾਰਜ ਅਤੇ ਹੋਰਨਾਂ ਵੱਲੋਂ 30 ਨਵੰਬਰ ਨੂੰ ਕਥਿਤ ਤੌਰ ਤੇ ਕੁੱਟਮਾਰ ਕੀਤੀ ਗਈ ਅਤੇ ਉਸ ਨੂੰ ਘਰ ਜਾ ਕੇ ਧਮਕਾਇਆ ਗਿਆ। ਪ੍ਰੰਤੂ ਇਸ ਮਾਮਲੇ ਵਿੱਚ ਪੀੜਿਤ ਵਕੀਲ ਵੱਲੋਂ ਐਸਐਸਪੀ ਅਤੇ ਹੋਰਨਾਂ ਪੁਲਿਸ ਅਧਿਕਾਰੀਆਂ ਤੱਕ ਸ਼ਿਕਾਇਤ ਕਰਨ ਦੇ ਬਾਵਜੂਦ ਜਿੰਮੇਵਾਰ ਪੁਲਿਸ ਮੁਲਾਜ਼ਮਾਂ ਵਿਰੁੱਧ ਕੋਈ ਕਾਰਵਾਈ ਨਹੀਂ ਹੋਈ। ਜਿਸ ਦੇ ਚਲਦੇ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਵਿੱਚ ਲਿਆਂਦਾ ਗਿਆ। ਜਿਨਾਂ ਇਸ ਮਾਮਲੇ ਵਿੱਚ ਸਖਤ ਰੁੱਖ ਆਪਣਾ ਅਪਣਾਉਂਦਿਆਂ ਸੋਮਵਾਰ ਤੋਂ ਕੰਮ ਛੋੜ ਹੜਤਾਲ ਸ਼ੁਰੂ ਕਰ ਦਿੱਤੀ ਸੀ। ਜਿਸ ਦੇ ਨਾਲ ਦੋਨਾਂ ਸੂਬਿਆਂ ਦੇ ਵਿੱਚ ਹਜ਼ਾਰਾਂ ਲੋਕ ਪ੍ਰਭਾਵਿਤ ਹੋਏ ਸਨ ਅਤੇ ਹੁਣ ਹੜਤਾਲ ਖਤਮ ਹੋਣ ਦੇ ਨਾਲ ਹਾਈਕੋਰਟ ਵਿੱਚ ਆਉਣ ਵਾਲਿਆਂ ਨੇ ਸੁੱਖ ਦਾ ਸਾਹ ਲਿਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ







