Punjab Assembly session; Sukhpal Khaira ਨੂੰ ਵਿਧਾਨ ਸਭਾ ਦੇ ਰਹਿੰਦੇ ਪੂਰੇ ਸਮੇਂ ਲਈ ਕੀਤਾ ਮੁਅੱਤਲ

Date:

spot_img

Chandigarh News: Punjab Assembly session; ਪੰਜਾਬ ਦੇ ਵਿਚ ਹਮੇਸ਼ਾ ਚਰਚਾ ‘ਚ ਰਹਿਣ ਵਾਲੇ ਕਾਂਗਰਸ ਦੇ ਹਲਕਾ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੱਜ ਵਿਧਾਨ ਸਭਾ ਦੇ ਰਹਿੰਦੇ ਪੂਰੇ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ। ਸਦਨ ਦੀ ਸ਼ੁਰੂਆਤ ਹੋਏ ਹੰਗਾਮੇ ਦੌਰਾਨ ਸੁਖਪਾਲ ਸਿੰਘ ਖਹਿਰਾ ਅਤੇ ਹਰਪਾਲ ਸਿੰਘ ਚੀਮਾ ਸਮੇਤ ਸੱਤਾਧਿਰ ਦੇ ਕਈ ਮੈਂਬਰਾਂ ਵਿਚਕਾਰ ਤਿੱਖੀਆਂ ਝੜਪਾਂ ਹੋਈਆਂ ਸਨ। ਹਾਲਾਂਕਿ ਕਰੀਬ ਅੱਧੇ ਘੰਟੇ ਤੋਂ ਵੱਧ ਸਮੇਂ ਤੱਕ ਕਾਂਗਰਸੀ ਮੈਂਬਰ ਨਾਅਰੇਬਾਜ਼ੀ ਕਰਨ ਤੋਂ ਬਾਅਦ ਵਾਕਆਉਟ ਕਰ ਗਏ।

ਇਹ ਵੀ ਪੜ੍ਹੋ 👉Punjab Assembly session; ਦੂਜੇ ਦਿਨ ਸਦਨ ਜੁੜਦੇ ਹੀ ਹੰਗਾਮਾ ਸ਼ੁਰੂ, ਕਾਂਗਰਸੀ ਵਿਧਾਇਕਾਂ ਨੇ ਕੀਤਾ ਵਾਕਆਉਟ

ਇਸ ਦੌਰਾਨ ਸਦਨ ਚੱਲਦਾ ਰਿਹਾ। ਇਸ ਮੌਕੇ ਹੀ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਦੇ ਵਿਚ ਗੈਰ-ਪਾਰਲੀਮਾਨੀ ਭਾਸ਼ਾ ਦੀ ਸ਼ਬਦਾਵਲੀ ਦਾ ਪ੍ਰਯੋਗ ਕਰਨ ਅਤੇ ਦਲਿਤ ਵਰਗ ਦੇ ਨੁਮਾਇੰਦਿਆਂ ਪ੍ਰਤੀ ਮਾੜੀ ਭਾਸ਼ਾ ਵਰਤਣ, ਚੇਅਰ ਦੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਲਗਾਉਂਦਿਆਂ ਉਨ੍ਹਾਂ ਵਿਰੁਧ ਇੱਕ ਪ੍ਰਸਤਾਵ ਲਿਆਂਦਾ, ਜਿਸਦੇ ਵਿਚ ਨਾਂ ਸਿਰਫ਼ ਸੁਖਪਾਲ ਸਿੰਘ ਖਹਿਰਾ ਨੂੰ ਸਦਨ ਦੇ ਰਹਿੰਦੇ ਸਮੇਂ ਲਈ ਮੁਅੱਤਲ ਕਰਨ ਅਤੇ ਨਾਲ ਹੀ ਕਾਂਗਰਸ ਵਿਰੁਧ ਨਿੰਦਾ ਮਤਾ ਰੱਖਿਆ, ਜਿਸਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related