👉ਮਿੱਟੀ ਅਤੇ ਖਣਿਜਾਂ ਨਾਲ ਭਰਪੂਰ ਨਹਿਰੀ ਪਾਣੀ ਦੀ ਬਦੌਲਤ ਝੋਨੇ ਦੀ ਪੈਦਾਵਾਰ ਵਿੱਚ ਵੱਡਾ ਵਾਧਾ ਹੋਇਆ-ਭਗਵੰਤ ਸਿੰਘ ਮਾਨ
👉ਪਹਿਲੀ ਵਾਰ ਭਾਖੜਾ ਨਹਿਰ ਦੇ ਬਰਾਬਰ 18 ਹਜ਼ਾਰ ਕਿਊਸਿਕ ਲੀਟਰ ਪਾਣੀ ਪੰਜਾਬ ਦੇ ਖੇਤਾਂ ਤੱਕ ਪਹੁੰਚਿਆ-ਭਗਵੰਤ ਸਿੰਘ ਮਾਨ
👉40 ਸਾਲਾਂ ਤੋਂ ਪਾਣੀ ਦੀ ਉਡੀਕ ਕਰ ਰਹੇ ਲੋਕਾਂ ਲਈ ਛੇ ਹਜ਼ਾਰ ਕਿਲੋਮੀਟਰ ਹੋਰ ਪਾਈਪਲਾਈਨ ਵਿਛਾਵਾਂਗੇ-ਭਗਵੰਤ ਸਿੰਘ ਮਾਨ
👉ਧਰਤੀ ਹੇਠਲਾ ਪਾਣੀ 1 ਤੋਂ 5 ਮੀਟਰ ਉੱਪਰ ਆਉਣ ਨਾਲ ਪੰਜਾਬ ਹੁਣ ਡਾਰਕ ਜ਼ੋਨ ਤੋਂ ਸੇਫ਼ ਜ਼ੋਨ ਬਣਿਆ-ਭਗਵੰਤ ਸਿੰਘ ਮਾਨ
Chandigarh News: Punjab Assembly Session; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੀ ਨਹਿਰੀ ਸਿੰਚਾਈ ਮੁਹਿੰਮ ਪੰਜਾਬ ਦੀ ਖੇਤੀਬਾੜੀ ਵਿਵਸਥਾ ਨੂੰ ਬਦਲ ਰਹੀ ਹੈ, ਜਿਸ ਨਾਲ ਝੋਨੇ ਦੀ ਪੈਦਾਵਾਰ ਵਿੱਚ ਵੱਡਾ ਵਾਧਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਦਾ ਸਿਲਸਿਲਾ ਰੁਕਿਆ ਹੈ, ਜਿਸ ਨਾਲ ਪਾਣੀ ਦਾ ਪੱਧਰ ਚਾਰ ਮੀਟਰ ਉੱਚਾ ਹੋਇਆ ਹੈ। ਨਹਿਰੀ ਪਾਣੀ ਨੂੰ “ਪੰਜਾਬ ਦੀਆਂ ਫ਼ਸਲਾਂ ਲਈ ਦੇਸੀ ਘਿਓ” ਦੱਸਦਿਆਂ ਉਨ੍ਹਾਂ ਕਿਹਾ ਕਿ 14,000 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਦੇ ਸਹਿਯੋਗ ਨਾਲ ਹੁਣ 18,000 ਕਿਊਸਿਕ ਪਾਣੀ ਖੇਤਾਂ ਤੱਕ ਪਹੁੰਚ ਰਿਹਾ ਹੈ ਅਤੇ ਇਸ ਨੈੱਟਵਰਕ ਨੂੰ ਵਧਾਉਣ ਲਈ 6,000 ਕਿਲੋਮੀਟਰ ਹੋਰ ਪਾਈਪਲਾਈਨਾਂ ਵਿਛਾਉਣ ਦੀ ਯੋਜਨਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਿਸ਼ਨ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ, ਧਰਤੀ ਹੇਠਲੇ ਪਾਣੀ ਦੇ ਬੇਸ਼ਕੀਮਤੀ ਭੰਡਾਰਾਂ ਦੀ ਰਾਖੀ ਕਰਨਾ ਅਤੇ ਪੰਜਾਬ ਦੇ ਕਿਸਾਨਾਂ ਦਾ ਭਵਿੱਖ ਸੁਰੱਖਿਅਤ ਕਰਨਾ ਹੈ।ਐਕਸ ‘ਤੇ ਜਾਣਕਾਰੀ ਸਾਂਝੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਿਖਿਆ: “16ਵੀਂ ਪੰਜਾਬ ਵਿਧਾਨ ਸਭਾ ਦੇ 13ਵੇਂ ਸੈਸ਼ਨ ਦੌਰਾਨ ਪੰਜਾਬ ਦੇ ਕਿਸਾਨੀ ਭਾਈਚਾਰੇ ਅਤੇ ਜਮਹੂਰੀਅਤ ਦੀ ਰਾਖੀ ਨਾਲ ਜੁੜੇ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ। ਖੇਤੀਬਾੜੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦੇ ਸਾਡੇ ਯਤਨਾਂ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। 14,000 ਕਿਲੋਮੀਟਰ ਪਾਈਪਲਾਈਨਾਂ ਵਿਛਾ ਕੇ ਅਸੀਂ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਹੈ। ਖਣਿਜਾਂ ਨਾਲ ਭਰਪੂਰ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਣ ਨਾਲ ਇਸ ਸੀਜ਼ਨ ‘ਚ ਝੋਨੇ ਦਾ ਝਾੜ ਲਗਭਗ 90 ਮਣ ਪ੍ਰਤੀ ਏਕੜ ਤੱਕ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਵਿਧਾਨ ਸਭਾ ਨੇ ਲੋਕਤੰਤਰ ਵਿਰੋਧੀ ਅਤੇ ਦਮਨਕਾਰੀ ਕਾਨੂੰਨਾਂ ਵਿਰੁੱਧ ਅਹਿਮ ਮਤਾ ਪਾਸ ਕਰਕੇ ਦੇਸ਼ ਵਿੱਚ ਪਹਿਲਕਦਮੀ ਕੀਤੀ ਹੈ, ਜੋ ਮੁੱਦਾ ਅਜੇ ਤੱਕ ਨਾ ਤਾਂ ਲੋਕ ਸਭਾ ਅਤੇ ਨਾ ਹੀ ਰਾਜ ਸਭਾ ਵਿੱਚ ਚੁੱਕਿਆ ਗਿਆ ਹੈ। ਪੰਜਾਬ ਨੇ ਸਦਾ ਧੱਕੇਸ਼ਾਹੀ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਹੈ ਅਤੇ ਆਪ ਸਰਕਾਰ ਲੋਕ ਹਿੱਤਾਂ ਵਿੱਚ ਆਵਾਜ਼ ਉਠਾਉਂਦੀ ਰਹੇਗੀ। ਇਨਕਲਾਬ ਜ਼ਿੰਦਾਬਾਦ।”
ਇਹ ਵੀ ਪੜ੍ਹੋ 👉Punjab Assembly Session ; ‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ, SIR ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਵਿਧਾਨ ਸਭਾ ਵਿੱਚ ਬਹਿਸ ਦੌਰਾਨ ਹਿੱਸਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਸਿਰਫ ਸਿੰਚਾਈ ਪਹਿਲਕਦਮੀ ਨਹੀਂ ਹੈ, ਇਹ ਪੰਜਾਬ ਦੇ ਖੇਤੀਬਾੜੀ ਭਵਿੱਖ ਨੂੰ ਸੁਰੱਖਿਅਤ ਕਰਨ, ਸਾਡੇ ਕੀਮਤੀ ਕੁਦਰਤੀ ਸਰੋਤਾਂ ਦੀ ਸੰਭਾਲ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਹਿੱਤਾਂ ਦੀ ਰਾਖੀ ਵੱਲ ਨਿਰਣਾਇਕ ਕਦਮ ਹੈ। ਉਨ੍ਹਾਂ ਕਿਹਾ, “ਨਹਿਰੀ ਪਾਣੀ ਦੀ ਵਰਤੋਂ ਸਾਲ 2022 ਵਿੱਚ 22 ਫੀਸਦੀ ਤੋਂ ਵਧ ਕੇ ਅੱਜ 80 ਫੀਸਦੀ ਤੋਂ ਵੱਧ ਹੋ ਗਈ ਹੈ, ਜਿਸ ਵਿੱਚ ਖੇਤੀਬਾੜੀ ਖੇਤਾਂ ਤੱਕ ਨਹਿਰੀ ਪਾਣੀ ਲੈ ਜਾਣ ਲਈ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ।”ਮੁੱਖ ਮੰਤਰੀ ਨੇ ਕਿਹਾ, “ਨਹਿਰੀ ਪਾਣੀ ਪੰਜਾਬ ਦੀਆਂ ਫ਼ਸਲਾਂ ਲਈ ਦੇਸੀ ਘਿਓ ਵਰਗਾ ਹੈ। ਜਦੋਂ ਸਾਡੇ ਕਿਸਾਨਾਂ ਨੂੰ ਲੋੜੀਂਦਾ ਨਹਿਰੀ ਪਾਣੀ ਮਿਲਦਾ ਹੈ ਤਾਂ ਧਰਤੀ ਹੇਠਲੇ ਪਾਣੀ ‘ਤੇ ਉਨ੍ਹਾਂ ਦੀ ਨਿਰਭਰਤਾ ਘਟਦੀ ਹੈ, ਖੇਤੀਬਾੜੀ ਉਤਪਾਦਨ ਵਿੱਚ ਸੁਧਾਰ ਹੁੰਦਾ ਹੈ ਅਤੇ ਖੇਤੀ ਵਧੇਰੇ ਹੰਢਣਸਾਰ ਬਣਦੀ ਹੈ। ਸਾਡਾ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਕਿਸਾਨਾਂ ਨੂੰ ਪੂਰੀ ਤਰ੍ਹਾਂ ਟਿਊਬਵੈਲਾਂ ‘ਤੇ ਨਿਰਭਰ ਹੋਣ ਦੀ ਬਜਾਏ ਜਿੱਥੇ ਅਤੇ ਜਦੋਂ ਲੋੜ ਹੋਵੇ, ਪਾਣੀ ਮਿਲੇ।”ਉਨ੍ਹਾਂ ਨੇ ਜ਼ਿਕਰ ਕੀਤਾ, “ਦਹਾਕਿਆਂ ਤੋਂ ਸਾਡੇ ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਕਾਰਨ ਆਪਣੀਆਂ ਫ਼ਸਲਾਂ ਦੀ ਸਿੰਚਾਈ ਲਈ ਡੂੰਘੇ ਬੋਰਵੈੱਲ ਪੁੱਟਣ ਲਈ ਮਜਬੂਰ ਹੋਣਾ ਪਿਆ ਹੈ। ਸਾਡੇ ਕਿਸਾਨਾਂ ਨੇ ਦੇਸ਼ ਦਾ ਢਿੱਡ ਭਰਨ ਲਈ ਦਿਨ-ਰਾਤ ਮਿਹਨਤ ਕੀਤੀ ਹੈ, ਪਰ ਆਪਣੀਆਂ ਫ਼ਸਲਾਂ ਨੂੰ ਬਚਾਉਣ ਦਾ ਬੋਝ ਲਗਾਤਾਰ ਸਾਡੇ ਜ਼ਮੀਨਦੋਜ਼ ਪਾਣੀ ਦੇ ਭੰਡਾਰਾਂ ‘ਤੇ ਪੈਂਦਾ ਰਿਹਾ ਹੈ। ਅਸੀਂ ਅਜਿਹੀ ਸਥਿਤੀ ਨਹੀਂ ਬਣਨ ਦੇ ਸਕਦੇ ਜਿੱਥੇ ਸਾਡੇ ਕਿਸਾਨ ਪਾਣੀ ਲਈ ਸੰਘਰਸ਼ ਕਰਨ ਅਤੇ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦਾ ਭਵਿੱਖ ਖ਼ਤਰੇ ਵਿੱਚ ਪੈ ਜਾਵੇ।”
ਇਹ ਵੀ ਪੜ੍ਹੋ 👉Punjab Assembly session; Sukhpal Khaira ਨੂੰ ਵਿਧਾਨ ਸਭਾ ਦੇ ਰਹਿੰਦੇ ਪੂਰੇ ਸਮੇਂ ਲਈ ਕੀਤਾ ਮੁਅੱਤਲ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਨਿਰੰਤਰ ਯਤਨਾਂ ਨਾਲ ਨਹਿਰੀ ਪਾਣੀ ਦੀ ਵਰਤੋਂ 2022 ਵਿੱਚ 22 ਫੀਸਦੀ ਤੋਂ ਵੱਧ ਕੇ ਅੱਜ 80 ਫੀਸਦੀ ਤੋਂ ਵੱਧ ਹੋ ਗਈ ਹੈ। ਕੁਝ ਇਲਾਕਿਆਂ ਵਿੱਚ ਨਹਿਰੀ ਪਾਣੀ ਉਨ੍ਹਾਂ ਪਿੰਡਾਂ ਤੱਕ ਪਹੁੰਚ ਗਿਆ ਹੈ, ਜਿੱਥੇ ਲੋਕਾਂ ਨੇ ਲਗਭਗ 80 ਸਾਲਾਂ ਤੋਂ ਆਪਣੇ ਖੇਤਾਂ ਵਿੱਚ ਪਾਣੀ ਵਗਦਾ ਨਹੀਂ ਦੇਖਿਆ ਸੀ। ਇਹ ਸਿਰਫ਼ ਸਿੰਚਾਈ ਵਿਵਸਥਾ ਵਿੱਚ ਬਦਲਾਅ ਨਹੀਂ ਹੈ; ਇਹ ਸਾਡੇ ਮਿਹਨਤੀ ਅਤੇ ਦ੍ਰਿੜ ਜਜ਼ਬੇ ਵਾਲੇ ਕਿਸਾਨਾਂ ਦੇ ਜੀਵਨ ਵਿੱਚ ਬਦਲਾਅ ਹੈ।”ਮੁੱਖ ਮੰਤਰੀ ਨੇ ਕਿਹਾ, “ਕੇਂਦਰ ਸਰਕਾਰ ਦੀ ਇਕ ਰਿਪੋਰਟ ਅਨੁਸਾਰ, ਨਹਿਰੀ ਸਿੰਚਾਈ ਦੇ ਵਿਸਤਾਰ ਲਈ ਸਾਡੇ ਯਤਨਾਂ ਦੇ ਨਤੀਜੇ ਵਜੋਂ ਪੰਜਾਬ ਦੇ ਧਰਤੀ ਹੇਠਲਾ ਪਾਣੀ ਦਾ ਪੱਧਰ ਚਾਰ ਮੀਟਰ ਉਪਰ ਆਇਆ ਹੈ। ਜਿਨ੍ਹਾਂ ਪਿੰਡਾਂ ਵਿੱਚ ਨਹਿਰੀ ਪਾਣੀ ਵੰਡਣ ਦੀਆਂ ਪਾਈਪਲਾਈਨਾਂ ਵਿਛਾਈਆਂ ਗਈਆਂ ਹਨ, ਉੱਥੋਂ ਦੀਆਂ ਰਿਪੋਰਟਾਂ ਵੀ ਉਤਸ਼ਾਹਜਨਕ ਹਨ, ਜਿੱਥੇ ਕਿਸਾਨ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਸੁਧਾਰ ਦੀ ਗੱਲ ਕਹਿ ਰਹੇ ਹਨ। ਇਹ ਪ੍ਰਾਪਤੀਆਂ ਨਹਿਰੀ ਸਿੰਚਾਈ ਦਾ ਵਿਸਤਾਰ ਕਰਨ ਅਤੇ ਧਰਤੀ ਹੇਠਲੇ ਪਾਣੀ ਦੀ ਵਾਧੂ ਨਿਕਾਸੀ ਨੂੰ ਘਟਾਉਣ ਦੇ ਸਾਡੇ ਸੰਕਲਪ ਨੂੰ ਹੋਰ ਮਜ਼ਬੂਤ ਕਰਦੀਆਂ ਹਨ।”ਉਨ੍ਹਾਂ ਅੱਗੇ ਕਿਹਾ, “ਲਗਭਗ 18,000 ਕਿਊਸਿਕ ਨਹਿਰੀ ਪਾਣੀ ਖੇਤਾਂ ਤੱਕ ਪਹੁੰਚ ਰਿਹਾ ਹੈ, ਜੋ ਸਿੰਚਾਈ ਸਹੂਲਤਾਂ ਨੂੰ ਮਜ਼ਬੂਤ ਕਰਨ ਦੇ ਸਾਡੇ ਯਤਨਾਂ ਨੂੰ ਦਰਸਾਉਂਦਾ ਹੈ। ਜਿਨ੍ਹਾਂ ਇਲਾਕਿਆਂ ਵਿੱਚ ਕਿਸਾਨ ਲੰਮੇ ਸਮੇਂ ਤੋਂ ਸਿੰਚਾਈ ਦੀ ਘਾਟ ਨਾਲ ਜੂਝ ਰਹੇ ਸਨ, ਉਨ੍ਹਾਂ ਨੂੰ ਹੁਣ ਰਾਹਤ ਮਿਲ ਰਹੀ ਹੈ, ਜਦੋਂ ਕਿ ਜ਼ਿਆਦਾ ਪਾਣੀ ਕੱਢਣ ਕਾਰਨ ਪਹਿਲਾਂ ਡਾਰਕ ਜ਼ੋਨ ਐਲਾਨੇ ਗਏ ਖੇਤਰਾਂ ਵਿੱਚ ਸੁਧਾਰ ਦੇ ਸਾਕਾਰਤਮਕ ਸੰਕੇਤ ਦਿਸ ਰਹੇ ਹਨ।”ਉਨ੍ਹਾਂ ਨੇ ਸਿੰਚਾਈ ਸੁਧਾਰ ਦੇ ਪੂਰੇ ਪ੍ਰਭਾਵ ਦਾ ਮੁਲਾਂਕਣ ਕਰਨ ਲਈ ਫ਼ਸਲ-ਵਾਰ ਉਤਪਾਦਨ ਦੇ ਅੰਕੜਿਆਂ ਨੂੰ ਰਿਕਾਰਡ ਕਰਨ ਅਤੇ ਤਸਦੀਕ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਨਹਿਰੀ ਪਾਣੀ ਪ੍ਰਾਪਤ ਕਰਨ ਵਾਲੇ ਖੇਤਰਾਂ ਵਿੱਚ ਝੋਨੇ ਦੀ ਪੈਦਾਵਾਰ ਵਧਣ ਦੀਆਂ ਰਿਪੋਰਟਾਂ ਇਸ ਪਹਿਲਕਦਮੀ ਦਾ ਲਾਭ ਹੋਣ ਦੇ ਯੋਜਨਾਬੱਧ ਮੁਲਾਂਕਣ ਕਰਨ ਦੀ ਮਹੱਤਤਾ ਨੂੰ ਦਰਸਾਉਂਦੀਆਂ ਹਨ।
ਇਹ ਵੀ ਪੜ੍ਹੋ 👉Parvinder Singh Jhota Murder Case; ਅਸ਼ਵਨੀ ਵਿਰੁਧ ਇੱਕ ਹੋਰ ਵੱਡੀ ਕਾਰਵਾਈ!
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪਾਣੀ ਦੀ ਵੰਡ ਨੂੰ ਮਜ਼ਬੂਤ ਕਰਨ ਅਤੇ ਨਹਿਰੀ ਪਾਣੀ ਨੂੰ ਖੇਤਾਂ ਤੱਕ ਲੈ ਜਾਣ ਲਈ ਪਹਿਲਾਂ ਹੀ ਲਗਭਗ 14,000 ਕਿਲੋਮੀਟਰ ਪਾਈਪਲਾਈਨਾਂ ਵਿਛਾ ਚੁੱਕੇ ਹਾਂ। ਇਹ ਵਿਛਾਈਆਂ ਗਈਆਂ ਪਾਈਪਲਾਈਨਾਂ ਸਾਡੇ ਕਿਸਾਨਾਂ ਦੇ ਫਾਇਦੇ ਲਈ ਤਿਆਰ ਕੀਤੇ ਗਏ ਢਾਂਚੇ ਦੇ ਵੱਡੇ ਪੈਮਾਨੇ ਨੂੰ ਦਰਸਾਉਂਦੀਆਂ ਹਨ। ਅਸੀਂ ਸਿੰਚਾਈ ਨੈੱਟਵਰਕ ਦਾ ਵਿਸਤਾਰ ਕਰਨ ਅਤੇ ਨਹਿਰੀ ਪਾਣੀ ਦੇ ਘੇਰੇ ਹੇਠ ਹੋਰ ਖੇਤੀਬਾੜੀ ਜ਼ਮੀਨ ਲਿਆਉਣ ਲਈ 6,000 ਕਿਲੋਮੀਟਰ ਹੋਰ ਪਾਈਪਲਾਈਨਾਂ ਵਿਛਾਵਾਂਗੇ।”ਉਨ੍ਹਾਂ ਕਿਹਾ ਕਿ ਇਸ ਵਿਸਤਾਰ ਨਾਲ ਖਾਸ ਕਰਕੇ ਉਨ੍ਹਾਂ ਖੇਤਰਾਂ ਦੇ ਕਿਸਾਨਾਂ ਨੂੰ ਲਾਭ ਹੋਵੇਗਾ ਜੋ ਦਹਾਕਿਆਂ ਤੋਂ ਨਹਿਰੀ ਪਾਣੀ ਦੀ ਯੋਗ ਸਪਲਾਈ ਤੋਂ ਵਾਂਝੇ ਰਹੇ ਸਨ।ਮੁੱਖ ਮੰਤਰੀ ਨੇ ਸਪੱਸ਼ਟ ਕੀਤਾ, “ਅੱਜ ਧਰਤੀ ਹੇਠਲੇ ਪਾਣੀ ਦੀ ਬਚਾਈ ਗਈ ਇਕ-ਇਕ ਬੂੰਦ ਸਾਡੇ ਕਿਸਾਨਾਂ ਅਤੇ ਸਾਡੇ ਬੱਚਿਆਂ ਦੇ ਭਵਿੱਖ ਲਈ ਉਸਾਰੂ ਨਿਵੇਸ਼ ਹੈ। ਅਸੀਂ ਚਾਹੁੰਦੇ ਹਾਂ ਕਿ ਸਾਡੇ ਕਿਸਾਨਾਂ ਨੂੰ ਡੂੰਘੇ ਜ਼ਮੀਨਦੋਜ਼ ਪਾਣੀ ਪਿੱਛੇ ਭੱਜਣ ਲਈ ਮਜਬੂਰ ਹੋਏ ਬਿਨਾਂ ਸਿੰਚਾਈ ਤੱਕ ਭਰੋਸੇਯੋਗ ਪਹੁੰਚ ਮਿਲੇ। ਸਾਡਾ ਮਿਸ਼ਨ ਸਪੱਸ਼ਟ ਹੈ: ਪੰਜਾਬ ਦੇ ਹਰ ਖੇਤ ਤੱਕ ਨਹਿਰੀ ਪਾਣੀ ਦੀ ਪਹੁੰਚ ਹੋਣੀ ਚਾਹੀਦੀ ਹੈ ਅਤੇ ਅਸੀਂ ਸਾਡੇ ਕੋਲ ਮੌਜੂਦ ਨਹਿਰੀ ਪਾਣੀ ਦੀ 100 ਫੀਸਦੀ ਵਰਤੋਂ ਵੱਲ ਕੰਮ ਕਰਨਾ ਜਾਰੀ ਰੱਖਾਂਗੇ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਹਿਰੀ ਨੈੱਟਵਰਕ ਨੂੰ ਮਜ਼ਬੂਤ ਕਰਨਾ, ਪਾਈਪਲਾਈਨ-ਆਧਾਰਿਤ ਵੰਡ ਦਾ ਵਿਸਤਾਰ ਕਰਨਾ ਅਤੇ ਪਾਣੀ ਦੀ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨਾ ਜਾਰੀ ਰੱਖੇਗੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦੀ ਖੇਤੀਬਾੜੀ ਆਪਣੇ ਕੁਦਰਤੀ ਸਰੋਤਾਂ ਨੂੰ ਖ਼ਤਮ ਕੀਤੇ ਬਿਨਾਂ ਉਪਜਾਊ ਬਣੀ ਰਹੇ। ਉਨ੍ਹਾਂ ਅੱਗੇ ਕਿਹਾ, “ਇਹ ਸਾਨੂੰ ਸਾਡੇ ਧਰਤੀ ਹੇਠਲੇ ਪਾਣੀ ਦੇ ਕੀਮਤੀ ਸਰੋਤਾਂ ਨੂੰ ਬਹਾਲ ਕਰਨ ਵਿੱਚ ਮਦਦ ਕਰੇਗਾ ਅਤੇ ਇਹ ਯਕੀਨੀ ਬਣਾਏਗਾ ਕਿ ਪੰਜਾਬ ਸਾਡੀ ਖੇਤੀਬਾੜੀ ਲਈ ਪਾਣੀ ਦੀ ਰਾਖੀ ਕਰਦੇ ਹੋਏ ਦੇਸ਼ ਦਾ ਢਿੱਡ ਭਰਨ ਵਿੱਚ ਦੇਸ਼ ਦੀ ਅਗਵਾਈ ਕਰਦਾ ਰਹੇ।”
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।



