ਸੰਗਰੂਰ ਜ਼ਹਿਰੀਲੀ ਸ਼ਰਾਬ ਦੁਖਾਂਤ ਦੀ ਹੋਵੇ ਨਿਆਂਇਕ ਜਾਂਚ : ਸੁਖਬੀਰ ਸਿੰਘ ਬਾਦਲ
ਮੋਗਾ/ਧਰਮਕੋਟ, 21 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਸੰਗਰੂਰ ਜ਼ਹਿਰੀਲੀ ਸ਼ਰਾਬ ਦਾ ਦੁਖਾਂਤ ਪੰਜਾਬ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਜ਼ਿਲ੍ਹੇ ਸੰਗਰੂਰ ਵਿਚਲੇ ਹਾਲਾਤ ਬਿਆਨ ਕਰਦਾ ਹੈ ਤੇ ਉਹਨਾਂ ਨੇ ਤ੍ਰਾਸਦੀ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ।ਅਕਾਲੀ ਦਲ ਦੇ ਪ੍ਰਧਾਨ ਪੰਜਾਬ ਬਚਾਓ ਯਾਤਰਾ ਦੌਰਾਨ ਮੋਗਾ ਅਤੇ ਧਰਮਕੋਟ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਹਨਾਂ ਨੂੰ ਪੇਂਡੂ ਤੇ ਸ਼ਹਿਰੀ ਦੋਵਾਂ ਖੇਤਰਾਂ ਵਿਚ ਭਰਵਾਂ ਹੁੰਗਾਰਾ ਮਿਲਿਆ।
ਜ਼ਹਿਰੀਲੀ ਸ਼ਰਾਬ ਪੀਣ ਨਾਲ ਮੌਤ ਦੇ ਆਕੜੇ ‘ਚ ਵਾਧਾ, ਆਬਕਾਰੀ ਮੰਤਰੀ ਹਰਪਾਲ ਚੀਮਾ ਤੋਂ ਅਸਤੀਫ਼ੇ ਦੀ ਮੰਗ
ਕਿਸਾਨਾਂ ਨੇ ਦੋਵਾਂ ਹਲਕਿਆਂ ਵਿਚ ਸੈਂਕੜੇ ਟਰੈਕਟਰ ਲੈ ਕੇ ਯਾਤਰਾ ਵਿਚ ਸ਼ਮੂਲੀਅਤ ਕੀਤੀ ਅਤੇ ਦੁਕਾਨਦਾਰਾਂ ਨੇ ਸ਼ਹਿਰੀ ਖੇਤਰ ਵਿਚ ਆਪੋ ਆਪਣੀਆਂ ਦੁਕਾਨਾਂ ਤੋਂ ਬਾਹਰ ਆ ਕੇ ਅਕਾਲੀ ਦਲ ਦੇ ਪ੍ਰਧਾਨ ’ਤੇ ਫੁੱਲਾਂ ਦੀ ਵਰਖਾ ਕੀਤੀ। ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਮੋਗਾ ਵਿਚ ਸੰਜੀਤ ਸਿੰਘ ਗਿੱਲ ਤੇ ਧਰਮਕੋਟ ਵਿਚ ਬਰਜਿੰਦਰ ਸਿੰਘ ਬਰਾੜ ਹਾਜ਼ਰ ਸਨ।ਸੰਗਰੂਰ ਜ਼ਹਿਰੀਲੀ ਸ਼ਰਾਬ ਦੁਖਾਂਤ ਦੀ ਗੱਲ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਇਸ ਤ੍ਰਾਸਦੀ ਦੀ ਐਸ ਡੀ ਐਮ ਦੇ ਪੱਧਰ ’ਤੇ ਜਾਂਚ ਦੇ ਦਿੱਤੇ ਹੁਕਮਾਂ ਨੂੰ ਰੱਦ ਕਰਦਿਆਂ ਕਿਹਾ ਕਿ ਅਜਿਹਾ ਜੂਨੀਅਰ ਅਫਸਰ ਨਾ ਤਾਂ ਇਸ ਗੈਰ ਕਾਨੂੰਨੀ ਵਪਾਰ ਪਿੱਛੇ ਅਸਲ ਦੋਸ਼ੀਆਂ ਦੀ ਸ਼ਨਾਖ਼ਤ ਕਰ ਸਕਦਾ ਹੈ ਤੇ ਨਾ ਹੀ ਇਹਨਾਂ ਦੀ ਪੁਸ਼ਤ ਪਨਾਹੀ ਕਰਨ ਵਾਲੇ ਸਿਆਸਤਦਾਨਾਂ ਨੂੰ ਦੋਸ਼ੀ ਠਹਿਰਾ ਸਕਦਾ ਹੈ।
ਅਕਾਲੀ ਦਲ ਤੇ ਭਾਜਪਾ ਦੀ ਯਾਰੀ, ਕੱਛੂ ਕੁੰਮੇ ਤੇ ਚੂਹੇ ਵਾਲੀ: ਭਗਵੰਤ ਮਾਨ
ਉਹਨਾਂ ਕਿਹਾ ਕਿ ਸਾਰੇ ਮਾਮਲੇ ਦੀ ਨਿਆਂਇਕ ਹਿਰਾਸਤ ਦੇ ਹੁਕਮ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਜਨਤਕ ਤੌਰ ’ਤੇ ਇਹ ਆਖਦੇ ਰਹੇ ਹਨ ਕਿ ਅਜਿਹੇ ਮਾਮਲਿਆਂ ਵਿਚ ਤ੍ਰਾਸਦੀ ਲਈ ਜ਼ਿੰਮੇਵਾਰ ਅਨਸਰਾਂ ਤੇ ਇਹਨਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਖਿਲਾਫ ਕਤਲ ਦਾ ਕੇਸ ਦਰਜ ਹੋਣਾ ਚਾਹੀਦਾ ਹੈ ਤਾਂ ਅਸੀਂ ਵੀ ਇਸ ਗੱਲ ਦੇ ਹਮਾਇਤੀ ਹਾਂ ਕਿ ਦੋਸ਼ੀਆਂ ਖਿਲਾਫ ਕਤਲ ਕੇਸ ਦਰਜ ਹੋਣਾ ਚਾਹੀਦਾ ਹੈ। ਸ: ਬਾਦਲ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਸੂਬੇ ਵਿਚੋਂ ਆਪ ਦੀਆਂ ਜੜ੍ਹਾਂ ਪੁੱਟ ਦਿੱਤੀਆਂ ਜਾਣ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਲੰਡੇਕੇ ਅਤੇ ਤੀਰਥ ਸਿੰਘ ਮਾਹਲਾ ਵੀ ਸਨ।