ਰਾਮਪੁਰਾ ਫੂਲ/ਮੌੜ, 29 ਮਾਰਚ: ਸ਼੍ਰੋਮਣੀ ਅਕਾਲੀ ਦਲ ਵੱਲੋਂ ਕੱਢੀ ਜਾ ਰਹੀ ਪੰਜਾਬ ਬਚਾਓ ਯਾਤਰਾ ਦੇ ਪੜਾਓ ਤਹਿਤ ਸ਼ੁੱਕਰਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਰਾਮਪੁਰਾ ਫ਼ੂਲ ਅਤੇ ਮੋੜ ਹਲਕੇ ਵਿਚ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵੱਡਾ ਇਕੱਠ ਕੀਤਾ ਗਿਆ। ਇਸ ਦੌਰਾਨ ਸ: ਬਾਦਲ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਤਬਦੀਲੀ ਦੀ ਲਹਿਰ ਸ਼ੁਰੂ ਹੋ ਗਈ ਹੈ ਅਤੇ ਪੰਜਾਬੀ ’ਝਾੜੂ’, ’ਖੂਨੀ ਪੰਜਾ’ ਅਤੇ ’ਕਮਲ ਦਾ ਫੁੱਲ’ ਸੂਬੇ ਵਿਚੋਂ ਪੁੱਟ ਕੇ ਸੁੱਟਣ ਲਈ ਤਿਆਰ ਹਨ।ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਬਠਿੰਡਾ ਦੇ ਐਮ ਪੀ ਹਰਸਿਮਰਤ ਕੌਰ ਬਾਦਲ ਅਤੇ ਮੌੜ ਵਿਚ ਸਿਕੰਦਰ ਸਿੰਘ ਮਲੂਕਾ ਤੇ ਰਾਮਪੁਰਾ ਫੂਲ ਵਿਚ ਹਰਿੰਦਰ ਸਿੰਘ ਮਹਿਰਾਜ ਵਿਸੇਸ ਤੌਰ ’ਤੇ ਹਾਜ਼ਰ ਰਹੇ।
ਬਠਿੰਡਾ ਪੁਲਿਸ ਵੱਲੋਂ ਹੁਣ ਤੱਕ 29 ਨਸ਼ਾ ਤਸਕਰਾਂ ਦੀ ਕਰੀਬ 4 ਕਰੋੜ ਦੀ ਜਾਇਦਾਦ ਫ਼ਰੀਜ
ਲੋਕਾਂ ਵੱਲੋਂ ਸੂਬੇ ਭਰ ਵਿਚ ਯਾਤਰਾ ਨੂੰ ਭਰਵਾਂ ਹੁੰਗਾਰਾ ਦੇਣ ’ਤੇ ਧੰਨਵਾਦ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਖੇਤਰੀ ਪਾਰਟੀ ਦੀ ਹਮਾਇਤ ਲਈ ਡਟੇ ਰਹਿਣ। ਉਹਨਾਂ ਕਿਹਾ ਕਿ ਜੇਕਰ ਤੁਸੀਂ ਅਜਿਹਾ ਨਾ ਕੀਤਾ ਤਾਂ ਫਿਰ ਭਵਿੱਖ ਦੀਆਂ ਪੀੜੀਆਂ ਤੁਹਾਨੂੰ ਕਦੇ ਮੁਆਫ ਨਹੀਂ ਕਰਨਗੀਆਂ।ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਪਿਛਲੇ ਸੱਤ ਸਾਲਾਂ ਵਿਚ ਕਾਂਗਰਸ ਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਨੂੰ ਦਹਾਕਿਆਂ ਪਿੱਛੇ ਲੈ ਗਏ ਹਨ। ਉਹਨਾਂ ਕਿਹਾ ਕਿ ਕਾਂਗਰਸ ਨੇ ਪੂਰਨ ਕਰਜ਼ਾ ਮੁਆਫੀ ਦੇ ਝੂਠੇ ਵਾਅਦੇ ਕਰ ਕੇ ਕਿਸਾਨਾਂ ਨੂੰ ਮੂਰਖ ਬਣਾਇਆ।
ਸ਼੍ਰੋਮਣੀ ਕਮੇਟੀ ਵੱਲੋਂ 1260 ਕਰੋੜ ਦਾ ਸਲਾਨਾ ਬਜ਼ਟ ਪਾਸ, ਤਨਖ਼ਾਹਾਂ ’ਤੇ ਖ਼ਰਚ ਹੋਣਗੇ 533 ਕਰੋੜ
ਸ: ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਤੇ ਗਰੀਬਾਂ ਨੂੰ ਸਭ ਤੋਂ ਵੱਡੀ ਮਾਰ ਪਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਫੈਸਲਾਕੁੰਨ ਫਤਵਾ ਦੇਣ। ਉਹਨਾਂ ਕਿਹਾ ਕਿ ਸਿਰਫ ਅਕਾਲੀ ਦਲ ਹੀ ਤੁਹਾਡੇ ਹਿੱਤਾਂ ਤੇ ਤੁਹਾਡੀਆਂ ਇੱਛਾਵਾਂ ਦੀ ਪ੍ਰਤੀਨਿਧਤਾ ਕਰਦਾ ਹੈ। ਉਹਨਾਂ ਕਿਹਾ ਕਿ ਦਿੱਲੀ ਆਧਾਰਿਤ ਪਾਰਟੀਆਂ ਵਾਸਤੇ ਸੱਤਾ ਸਭ ਤੋਂ ਜ਼ਰੂਰੀ ਹੈ ਤੇ ਇਸੇ ਕਾਰਨ ਉਹ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕਰ ਜਾਂਦੀਆਂ ਹਨ। ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਅਤੇ ਜ਼ਿਲ੍ਹਾ ਪ੍ਰਧਾਨ ਬਲਕਾਰ ਸਿੰਘ ਵੀ ਹਾਜ਼ਰ ਸਨ।
Share the post "ਪੰਜਾਬ ਬਚਾਓ ਯਾਤਰਾ: ਸੁਖਬੀਰ ਬਾਦਲ ਵੱਲੋਂ ਪੰਜਾਬੀਆਂ ਨੂੰ ‘ਝਾੜੂ’, ‘ਪੰਜਾ’ ਅਤੇ ‘ਕਮਲ ਦ ਫੁੱਲ’ ਪੁੱਟ ਕੇ ਸੁਟਣ ਦੀ ਅਪੀਲ"