Thursday, April 16, 2026
spot_img
spot_img

ਐਨ.ਆਰ.ਆਈ ਪੰਜਾਬੀਆਂ ਦੀਆਂ ਸ਼ਿਕਾਇਤਾਂ ਆਨਲਾਈਨ ਢੰਗ ਰਾਹੀਂ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ

Date:

spot_img

👉ਪੰਜਾਬ ਸਰਕਾਰ ਵੱਲੋਂ ਸਿਵਲ ਅਤੇ ਪੁਲੀਸ ਅਧਿਕਾਰੀਆਂ ਨੂੰ ਸਬੰਧਤ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਆਦੇਸ਼
👉ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜੀਹੀ ਆਧਾਰ ‘ਤੇ ਕੀਤੇ ਹੱਲ
ਚੰਡੀਗੜ, 26 ਦਸੰਬਰ:ਐਨ.ਆਰ.ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਕੋਈ ਵੀ ਪ੍ਰਵਾਸੀ ਪੰਜਾਬੀ, ਪੰਜਾਬ ਸੂਬੇ ਨਾਲ ਸਬੰਧਤ ਆਪਣੇ ਕਿਸੇ ਵੀ ਮਾਮਲੇ ਸਬੰਧੀ ਆਨਲਾਈਨ ਸ਼ਿਕਾਇਤ ਕਰ ਸਕਦੇ ਹਨ। ਇਸ ਨਵੀਂ ਸਹੂਲਤ ਦੀ ਸ਼ੁਰੂਆਤ ਦਸਬੰਰ (2024) ਮਹੀਨੇ ‘ਚ ਹੋ ਚੁੱਕੀ ਹੈ। ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦਾ ਛੇਤੀ ਤੇ ਠੋਸ ਨਿਪਟਾਰਾ ਕਰਨ ਦੇ ਲਗਾਤਾਰ ਉਪਰਾਲੇ ਕੀਤੇ ਹਨ।ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜੀਹੀ ਆਧਾਰ ‘ਤੇ ਹੱਲ ਕੀਤੇ ਹਨ। ਸੂਬਾ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਫ਼ਰਵਰੀ 2024 ਦੌਰਾਨ ਚਾਰ ‘ਐਨ.ਆਰ.ਆਈ ਮਿਲਣੀ’ ਸਮਾਗਮ ਕਰਵਾਏ ਹਨ, ਜਿਸ ਦੌਰਾਨ ਵੱਡੀ ਗਿਣਤੀ ‘ਚ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ

ਇਹ ਵੀ ਪੜ੍ਹੋ ‘ਆਪ’ ਨੇ ਕਾਂਗਰਸ ਦੇ ਦਿੱਲੀ ਲੀਡਰਾਂ ਉਪਰ ਭਾਜਪਾ ਨਾਲ ਮਿਲੇ ਹੋਣ ਦੇ ਲਗਾਏ ਦੋਸ਼

।ਪੰਜਾਬ ਦੇ ਐਨ.ਆਰ.ਆਈ ਵਿਭਾਗ ਵੱਲੋਂ ਸ਼ੁਰੂ ਕੀਤੀ ‘ਆਨਲਾਈਨ ਐਨ.ਆਰ.ਆਈ ਮਿਲਣੀ’ ਨਾਮਕ ਵਿਲੱਖਣ ਸੁਵਿਧਾ ਤਹਿਤ ਵੱਖ-ਵੱਖ ਦੇਸ਼ਾਂ ‘ਚ ਰਹਿ ਰਹੇ ਪੰਜਾਬੀ ਆਪਣੇ ਵੱਖੋ-ਵਖਰੇ ਮਸਲੇ/ਸ਼ਿਕਾਇਤਾਂ ਸਿੱਧੀਆਂ ਵਿਭਾਗ ਦੇ ਮੰਤਰੀ ਅਤੇ ਸੀਨੀਅਰ ਅਧਿਕਾਰੀਆਂ ਅਤੇ ਐਨ.ਆਰ.ਆਈ ਵਿੰਗ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਦੇ ਧਿਆਨ ‘ਚ ਲਿਆ ਸਕਦੇ ਹਨ।ਆਨਲਾਈਨ ਮਿਲਣੀ ‘ਚ ਵਿਭਾਗ ਦੇ ਮੰਤਰੀ, ਅਤੇ ਐਨ.ਆਰ.ਆਈ ਵਿਭਾਗ, ਪੰਜਾਬ ਦੇ ਸੀਨੀਅਰ ਅਧਿਕਾਰੀ ਅਤੇ ਐਨ.ਆਰ.ਆਈ ਵਿੰਗ ਦੇ ਸੀਨੀਅਰ ਪੁਲਿਸ ਅਧਿਕਾਰੀ ਸ਼ਾਮਲ ਹੁੰਦੇ ਹਨ ਅਤੇ ਪ੍ਰਾਪਤ ਸ਼ਿਕਾਇਤ ਦਾ ਇੱਕ-ਇੱਕ ਕਰਕੇ ਮੌਕੇ ‘ਤੇ ਹੀ ਨਿਪਟਾਰਾ ਕਰਨ ਦਾ ਯਤਨ ਕਰਦੇ ਹਨ।ਹਰ ਮਹੀਨੇ ਦੇ ਪਹਿਲੇ ਹਫਤੇ ਹੋਣ ਵਾਲੀ ਇਸ ‘ਆਨਲਾਈਨ ਐਨ.ਆਰ.ਆਈ. ਮਿਲਣੀ’ ਦੌਰਾਨ ਜ਼ਿਆਦਾਤਰ ਸ਼ਿਕਾਇਤਾਂ ਮਾਲ ਅਤੇ ਪੁਲੀਸ ਵਿਭਾਗ ਨਾਲ ਸਬੰਧਤ ਆ ਰਹੀਆਂ ਹਨ,

ਇਹ ਵੀ ਪੜ੍ਹੋ ਡੇਰਾ ਬਿਆਸ ਮੁਖੀ ਤੇ ਜਥੇਦਾਰ ਹਰਪ੍ਰੀਤ ਸਿੰਘ ਵਿਚਕਾਰ ਹੋਈ ਮੀਟਿੰਗ ਦੀ ਸਿਆਸੀ ਤੇ ਧਾਰਮਿਕ ਗਲਿਆਰਿਆਂ ਚਰਚਾ

ਜਦਕਿ 20 ਫੀਸਦੀ ਸ਼ਿਕਾਇਤਾਂ ਪਹਿਲਾਂ ਹੀ ਵੱਖ-ਵੱਖ ਅਦਾਲਤਾਂ ਵਿੱਚ ਸੁਣਵਾਈ ਅਧੀਨ ਹਨ। ਜੋ ਆਨਲਾਈਨ ਸ਼ਿਕਾਇਤਾਂ ਜ਼ਿਲ੍ਹਿਆਂ ਨਾਲ ਸਬੰਧਤ ਹੁੰਦੀਆਂ ਹਨ, ਸਬੰਧੀ ਸਬੰਧਤ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਫੋਨ ਰਾਹੀਂ ਆਦੇਸ਼ ਦਿੱਤੇ ਜਾਂਦੇ ਹਨ।ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮੂਹ ਜ਼ਿਲ੍ਹਿਆਂ ਦੇ ਡੀ.ਸੀਜ ਅਤੇ ਐਸ.ਐਸ.ਪੀਜ ਨੂੰ ਪ੍ਰਵਾਸੀਆਂ ਪੰਜਾਬੀਆਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਅਧਾਰ ‘ਤੇ ਹੱਲ ਕਰਨ ਲਈ ਕਿਹਾ ਗਿਆ ਹੈ। ਜ਼ਿਲ੍ਹਾ ਪੱਧਰ ‘ਤੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਿੱਚ ਵੱਖ-ਵੱਖ ਸ਼ਿਕਾਇਤਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪ੍ਰਵਾਸੀਆਂ ਦੇ ਮਸਲੇ ਹੱਲ ਕਰਨ ਦੇ ਆਦੇਸ਼ ਦਿੱਤੇ ਗਏ ਹਨ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ

https://chat.whatsapp.com/EK1btmLAghfLjBaUyZMcLK

 

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...