spot_img
spot_img

Punjab ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ: ਹਰਜੋਤ ਸਿੰਘ ਬੈਂਸ

Date:

spot_img

👉ਸਰਬੱਤ.ਏਆਈ 25,172 ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਲਾਗੂ ਕਰਕੇ ਸੂਬੇ ਦੇ 31.5 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਏਗਾ: ਹਰਜੋਤ ਸਿੰਘ ਬੈਂਸ
👉ਪੰਜਾਬ ਦੇ ਵਿਦਿਆਰਥੀ ਏ.ਆਈ. ਦੀ ਸਹਾਇਤਾ ਨਾਲ ਨਵੀ ਖੋਜਾਂ ਕਰਨ ਅਤੇ ਭਵਿੱਖ ’ਚ ਅਗਵਾਈ ਕਰਨਾ ਸਿੱਖਣਗੇ: ਮਨੀਸ਼ ਸਿਸੋਦੀਆ
👉ਪੰਜਾਬ ਨੇ ਏਆਈ ਸਿੱਖਿਆ ਵਿੱਚ ਕੌਮੀ ਮਾਪਦੰਡ ਸਥਾਪਤ ਕਰਕੇ ਵਿਦਿਆਰਥੀਆਂ ਨੂੰ ਤਕਨਾਲੋਜੀ-ਅਧਾਰਤ ਭਵਿੱਖ ਦੀ ਅਗਵਾਈ ਲਈ ਕਰ ਰਿਹਾ ਹੈ ਤਿਆਰ: ਮਨੀਸ਼ ਸਿਸੋਦੀਆ*
Punjab News: ਸਕੂਲੀ ਸਿੱਖਿਆ ਵਿੱਚ ਅਹਿਮ ਤਬਦੀਲੀ ਲਿਆਉਣ ਦੇ ਉਦੇਸ਼ ਨਾਲ, ਪੰਜਾਬ ਪਹਿਲੀ ਤੋਂ 12ਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਮੁੱਖ ਵਿਸ਼ੇ ਵਜੋਂ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ‘ਸਰਬੱਤ.ਏਆਈ’ ਪ੍ਰੋਜੈਕਟ ਤਹਿਤ ਪੜਾਅਵਾਰ ਤਰੀਕੇ ਨਾਲ ਇਸ ਪਾਠਕ੍ਰਮ ਨੂੰ ਲਾਗੂ ਕਰੇਗਾ, ਜੋ ਕਿ ਦੇਸ਼ ਵਿੱਚ ਸਭ ਤੋਂ ਵੱਡੇ ਸੂਬਾ-ਪੱਧਰੀ ਏ.ਆਈ. ਸਿੱਖਿਆ ਮਿਸ਼ਨਾਂ ਵਿੱਚੋਂ ਇੱਕ ਹੈ ਅਤੇ ਪੰਜਾਬ ਨੂੰ ਭਵਿੱਖੀ ਸਿੱਖਿਆ ਵਿੱਚ ਦੇਸ਼ ਦੇ ਮੋਹਰੀ ਸੂਬੇ ਵਜੋਂ ਸਥਾਪਿਤ ਕਰਦਾ ਹੈ।ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨਾਲ ਮਿਲ ਕੇ ਸਿੱਖਿਆ ਮਾਹਿਰਾਂ, ਤਕਨਾਲੋਜੀ ਭਾਈਵਾਲਾਂ ਅਤੇ ਸਕੂਲ ਸਿੱਖਿਆ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ।ਐਕਸ ‘ਤੇ ਗੱਲ ਕਰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ: “ਅੱਜ ਤੋਂ, ਪੰਜਾਬ ਭਰ ਦੇ ਹਰ ਪੀਐਸਈਬੀ ਸਕੂਲ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਇੱਕ ਮੁੱਖ ਵਿਸ਼ਾ ਹੈ। ਹਰੇਕ ਬੱਚਾ, ਭਾਵੇਂ ਉਹ ਸ਼ਹਿਰ ਦਾ ਹੋਵੇ ਜਾਂ ਪਿੰਡ ਦਾ, ਉਹੀ ਹੁਨਰ ਸਿੱਖੇਗਾ ਜੋ ਵਿਸ਼ਵ ਦੇ ਮੋਹਰੀ ਦੇਸ਼ ਆਪਣੇ ਹੁਨਰਾਂ ਨੂੰ ਸਿਖਾਉਣ ਲਈ ਦੌੜ ਰਹੇ ਹਨ। ਇੱਕ ਵਾਰ ਫਿਰ ਪੰਜਾਬ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਏਆਈ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਦੇਸ਼ ਦਾ ਪਹਿਲਾ ਰਾਜ ਬਣ ਗਿਆ ਹੈ। ਇਹ ਉਹੀ ਪੰਜਾਬ ਹੈ ਜਿਸਦੀ ਕਲਪਨਾ ਅਰਵਿੰਦ ਕੇਜਰੀਵਾਲ ਨੇ ਕੀਤੀ ਸੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰੋਜ਼ਾਨਾ ਪੱਧਰ ‘ਤੇ ਇਸਨੂੰ ਜ਼ਮੀਨੀ ਹਕੀਕਤ ਵਿੱਚ ਤਬਦੀਲ ਕਰ ਰਹੇ ਹਨ।”ਇਕੱਠ ਨੂੰ ਸੰਬੋਧਨ ਕਰਦੇ ਹੋਏ, ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਅੱਜ ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ। ਪੰਜਾਬ ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸਨੇ ਪਹਿਲੀ ਜਮਾਤ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਗਿਆ ਹੈ। ਅਸੀਂ ਹਰੀ ਕ੍ਰਾਂਤੀ ਦੀ ਅਗਵਾਈ ਕਰਨ ਤੋਂ ਆਰਟੀਫੀਸ਼ੀਅਲ ਇੰਟੈਲੀਜੈਂਸ ਕ੍ਰਾਂਤੀ ਦੀ ਅਗਵਾਈ ਕਰਨ ਵੱਲ ਵਧ ਰਹੇ ਹਾਂ।”

ਇਹ ਵੀ ਪੜ੍ਹੋ  ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ਇਲਾਜ ’ਤੇ ਖਰਚ ਕੀਤੇ ਗਏ 6.5 ਕਰੋੜ ਰੁਪਏ

ਉਨ੍ਹਾਂ ਅੱਗੇ ਕਿਹਾ,” ਇਹ ਵਿਦਿਆਰਥੀਆਂ ਨੂੰ ਭਵਿੱਖੀ ਹੁਨਰਾਂ ਨਾਲ ਲੈਸ ਕਰੇਗਾ ਅਤੇ ਨਾਲ ਹੀ ਨਵੀਨਤਾ, ਐਥੀਕਲ ਏ.ਆਈ., ਉੱਦਮਤਾ ਅਤੇ ਜ਼ਿੰਮੇਵਾਰ ਡਿਜੀਟਲ ਨਾਗਰਿਕਤਾ ਨੂੰ ਉਤਸ਼ਾਹਿਤ ਕਰੇਗਾ। ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦਾ ਹਰ ਬੱਚਾ ਨਾ ਸਿਰਫ਼ ਕੱਲ੍ਹ ਦੀਆਂ ਨੌਕਰੀਆਂ ਲਈ ਤਿਆਰ ਹੋਵੇ, ਸਗੋਂ ਤਕਨਾਲੋਜੀ-ਅਧਾਰਤ ਵਿਸ਼ਵ ਵਿੱਚ ਸਿਰਜਣਹਾਰ ਅਤੇ ਨਵੀਨਤਾਕਾਰੀ ਵੀ ਬਣੇ।”ਸਿੱਖਿਆ ਮੰਤਰੀ ਨੇ ਕਿਹਾ, “ਸਿੱਖਿਆ ਪਾਠਕ੍ਰਮ ਸਿੰਗਾਪੁਰ, ਫਿਨਲੈਂਡ, ਯੂਏਈ ਅਤੇ ਸੰਯੁਕਤ ਰਾਜ ਅਮਰੀਕਾ ਤੋਂ ਕੌਮਾਂਤਰੀ ਬਹਿਤਰੀਨ ਅਭਿਆਸਾਂ ਦਾ ਅਧਿਐਨ ਉਪਰੰਤ ਵਿਕਸਤ ਕੀਤਾ ਗਿਆ ਹੈ। ਇਸਨੂੰ ਯੂਨੈਸਕੋ (ਸੰਯੁਕਤ ਰਾਸ਼ਟਰ ਵਿਦਿਅਕ ਵਿਗਿਆਨਕ ਅਤੇ ਸੱਭਿਆਚਾਰਕ ਸੰਗਠਨ) ਦੇ ਐਥੀਕਲ ਏ.ਆਈ. ਫਰੇਮਵਰਕ ਨਾਲ ਜੋੜਿਆ ਗਿਆ ਹੈ ਤਾਂ ਜੋ ਸਾਡੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਮਿਆਰਾਂ ਦੀ ਤਰਜ਼ ‘ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਜ਼ਿੰਮੇਵਾਰ, ਸੁਰੱਖਿਅਤ ਅਤੇ ਨੈਤਿਕ ਵਰਤੋਂ ਸਿੱਖਣਾ ਯਕੀਨੀ ਬਣਾਇਆ ਜਾ ਸਕੇ।”ਇਸ ਪ੍ਰੋਗਰਾਮ ਦੇ ਲਾਗੂਕਰਨ ਬਾਰੇ ਸ. ਬੈਂਸ ਨੇ ਦੱਸਿਆ ਕਿ ਪਹਿਲੇ ਪੜਾਅ ਵਿੱਚ ਅੱਠਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਕੀਤਾ ਜਾਵੇਗਾ, ਜਿਸ ਵਿੱਚ ਸਰਕਾਰੀ ਅਤੇ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਵਿੱਚ ਕੰਪਿਊਟਰ ਸਾਇੰਸ ਵਿਸ਼ੇ ਨਾਲ ਏ.ਆਈ. ਨੂੰ ਜੋੜਿਆ ਜਾਵੇਗਾ। ਵਿਦਿਆਰਥੀਆਂ ਨੂੰ ਲਾਈਵ ਆਨਲਾਈਨ ਕਲਾਸਾਂ, ਰਿਕਾਰਡ ਕੀਤੇ ਲੈਕਚਰਾਂ, ਪ੍ਰੋਜੈਕਟ-ਆਧਾਰਿਤ ਸਿਖਲਾਈ, ਨਿਰੰਤਰ ਮੁਲਾਂਕਣ ਅਤੇ ਇੱਕ ਸਮਰਪਿਤ ਲਰਨਿੰਗ ਮੈਨੇਜਮੈਂਟ ਸਿਸਟਮ (ਐਲਐਮਐਸ) ਰਾਹੀਂ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਬਾਅਦ ਦੂਜੇ ਪੜਾਅ ਵਿੱਚ ਪਹਿਲੀ ਤੋਂ ਸੱਤਵੀਂ ਜਮਾਤ ਤੱਕ ਏ.ਆਈ. ਸਿੱਖਿਆ ਨੂੰ ਸ਼ਾਮਲ ਕੀਤਾ ਜਾਵੇਗਾ।ਉਨ੍ਹਾਂ ਅੱਗੇ ਕਿਹਾ ਕਿ ਇਹ ਪ੍ਰੋਗਰਾਮ ‘ਐਫ.ਏ.-ਏ.ਆਈ.’ ਦੇ ਸਹਿਯੋਗ ਨਾਲ ਚਲਾਏ ਗਏ ਪੀ.ਐੱਸ.ਈ.ਬੀ. ਦੇ ਏ.ਆਈ. ਪਾਇਲਟ ਪ੍ਰੋਗਰਾਮ ਦੀ ਸਫਲਤਾ ‘ਤੇ ਆਧਾਰਿਤ ਹੈ, ਜਿਸ ਨੂੰ ਰਾਜ-ਪੱਧਰੀ ਏ.ਆਈ. ਹੈਕਾਥੌਨ ਨਾਲ ਅੰਤਿਮ ਰੂਪ ਦਿੱਤਾ ਗਿਆ। ਇਸ ਲਾਂਚ ਪ੍ਰੋਗਰਾਮ ਦੌਰਾਨ ਪਾਇਲਟ ਪ੍ਰੋਜੈਕਟ ਤੋਂ ਵਿਦਿਆਰਥੀਆਂ ਦੀਆਂ ਨਵੀਨਤਾਵਾਂ ਦੀ ਪ੍ਰਦਰਸ਼ਨੀ ਵੀ ਕੀਤੀ ਗਈ।ਸਿੱਖਿਆ ਮੰਤਰੀ ਨੇ ਅੱਗੇ ਕਿਹਾ ਕਿ ਤਕਨੀਕੀ ਤੌਰ ‘ਤੇ, ਇਹ ਪ੍ਰੋਗਰਾਮ ‘ਨੀਵ ਏ.ਆਈ.’ ਦੁਆਰਾ ਲਾਗੂ ਕੀਤਾ ਜਾਵੇਗਾ ਅਤੇ ਇਸ ਨੂੰ ਏ.ਆਈ. ਸਾਖਰਤਾ, ਅਧਿਆਪਕਾਂ ਦੀ ਸਮਰੱਥਾ ਨਿਰਮਾਣ, ਨਵੀਨਤਾ ਅਤੇ ਵਰਕਫੋਰਸ ਦੀ ਤਿਆਰੀ ਨੂੰ ਮਜ਼ਬੂਤ ਕਰਨ ਲਈ ਗੂਗਲ, ਇੰਟੈਲ, ਕੈਨਵਾ ਅਤੇ ‘ਐਫ.ਏ.-ਏ.ਆਈ.’ ਨਾਲ ਰਣਨੀਤਕ ਸਹਿਯੋਗ ਦੁਆਰਾ ਮਜ਼ਬੂਤ ਕੀਤਾ ਜਾਵੇਗਾ।ਸ. ਬੈਂਸ ਨੇ ਕਿਹਾ ਕਿ ਇਸ ਪਹਿਲਕਦਮੀ ਦਾ ਮਕਸਦ ਪੰਜਾਬ ਭਰ ਦੇ ਹਰ ਕਲਾਸਰੂਮ, ਹਰ ਅਧਿਆਪਕ ਅਤੇ ਹਰ ਵਿਦਿਆਰਥੀ ਲਈ ਏ.ਆਈ. ਸਿੱਖਿਆ ਤੱਕ ਬਰਾਬਰ ਪਹੁੰਚ ਯਕੀਨੀ ਬਣਾਉਣਾ ਹੈ। ਇਸ ਪ੍ਰੋਗਰਾਮ ਤੋਂ 25,172 ਸਕੂਲਾਂ ਅਤੇ 31.5 ਲੱਖ ਵਿਦਿਆਰਥੀਆਂ ਨੂੰ ਲਾਭ ਮਿਲੇਗਾ।

ਇਹ ਵੀ ਪੜ੍ਹੋ  Bhagwant Singh Mann Govt ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ

ਪਹਿਲੇ ਪੜਾਅ ਵਿੱਚ 12,424 ਕੰਪਿਊਟਰ ਸਾਇੰਸ ਅਧਿਆਪਕ ਇਸ ਦੇ ਲਾਗੂਕਰਨ ਦੀ ਅਗਵਾਈ ਕਰਨਗੇ, ਜਦਕਿ ਸਾਰੇ ਵਿਸ਼ਿਆਂ ਦੇ 2 ਲੱਖ ਤੋਂ ਵੱਧ ਅਧਿਆਪਕਾਂ ਨੂੰ ਪੜ੍ਹਾਉਣ, ਸਿੱਖਣ ਅਤੇ ਮੁਲਾਂਕਣ ਵਿੱਚ ਏ.ਆਈ. ਨੂੰ ਸ਼ਾਮਲ ਕਰਨ ਲਈ ਹੌਲੀ-ਹੌਲੀ ਸਿਖਲਾਈ ਦਿੱਤੀ ਜਾਵੇਗੀ।ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸਕੂਲ ਸਿੱਖਿਆ ਵਿਭਾਗ ਦੀ ਸਮੁੱਚੀ ਟੀਮ ਦੀ ਸ਼ਲਾਘਾ ਕਰਦਿਆਂ ਸ. ਬੈਂਸ ਨੇ ਕਿਹਾ ਕਿ ਇਹ ਪ੍ਰੋਜੈਕਟ ‘ਆਪ’ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ, ਜਿਨ੍ਹਾਂ ਨੇ ਇਹ ਦਿਖਾਇਆ ਹੈ ਕਿ ਸਹੀ ਨਜ਼ਰੀਏ ਨਾਲ ਬੱਚਿਆਂ ਦੀ ਜ਼ਿੰਦਗੀ ਨੂੰ ਕਿਵੇਂ ਤਬਦੀਲ ਕੀਤਾ ਜਾ ਸਕਦਾ ਹੈ।ਸਿੱਖਿਆ ਮੰਤਰੀ ਨੇ ਕਿਹਾ ਕਿ ਚੀਨ ਅਤੇ ਦੱਖਣੀ ਕੋਰੀਆ ਵਰਗੇ ਦੇਸ਼ਾਂ ਨੇ ਪ੍ਰਾਇਮਰੀ ਪਾਠਕ੍ਰਮ ਵਿੱਚ ਏ.ਆਈ. ਨੂੰ ਸ਼ਾਮਲ ਕੀਤਾ ਹੈ, ਇਸ ਲਈ ਪੰਜਾਬ ਨੇ ਵੀ ਅਗਵਾਈ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ,”ਅੱਜ ਸਾਡਾ ਰਾਜ ਸਿੱਖਿਆ ਦੇ ਖੇਤਰ ਵਿੱਚ ਦੇਸ਼ ਵਿੱਚ ਪਹਿਲੇ ਨੰਬਰ ‘ਤੇ ਹੈ। ਅਸੀਂ ਪੁਰਾਣੇ ਸਾਫਟਵੇਅਰ ਅਭਿਆਸਾਂ ਤੋਂ ਹੱਟ ਕੇ ਅਸਲ ਮਾਇਨੇ ਵਿੱਚ ਭਵਿੱਖ ਲਈ ਲੋੜੀਂਦੇ ਹੁਨਰ ਪ੍ਰਦਾਨ ਕਰ ਰਹੇ ਹਾਂ। ਅਸੀਂ ਪਹਿਲਾਂ ਹੀ ਆਪਣੇ ਸਕੂਲਾਂ ਨੂੰ ਕੰਪਿਊਟਰ, ਸਮਾਰਟ ਪੈਨਲ ਅਤੇ ਲੋੜੀਂਦੇ ਬੁਨਿਆਦੀ ਢਾਂਚੇ ਨਾਲ ਲੈਸ ਕਰ ਦਿੱਤਾ ਹੈ। ਪੰਜਾਬ, ਜੋ ਕਦੇ ਦੇਸ਼ ਦੇ ਅੰਨਦਾਤੇ ਵਜੋਂ ਜਾਣਿਆ ਜਾਂਦਾ ਸੀ, ਹੁਣ ਭਵਿੱਖ ਦੇ ਹੁਨਰਾਂ ਵਜੋਂ ਉੱਭਰੇਗਾ। ਅਗਲੇ ਪੰਜ ਤੋਂ ਅੱਠ ਸਾਲਾਂ ਵਿੱਚ, ਪੰਜਾਬੀ ਵਿਸ਼ਵ ਭਰ ਦੀਆਂ ਸੰਸਥਾਵਾਂ ਵਿੱਚ ਅਗਵਾਈ ਕਰਨਗੇ।”ਇਕੱਠ ਨੂੰ ਸੰਬੋਧਨ ਕਰਦਿਆਂ, ਦਿੱਲੀ ਦੇ ਸਾਬਕਾ ਸਿੱਖਿਆ ਮੰਤਰੀ ਅਤੇ ਆਪ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, “ਪੰਜਾਬ ਨੇ ਇਸ ਪ੍ਰੋਜੈਕਟ ਦੀ ਸ਼ੁਰੂਆਤ ਨਾਲ ਇਤਿਹਾਸ ਰਚ ਦਿੱਤਾ ਹੈ ਅਤੇ ਆਪਣੇ ਆਪ ਨੂੰ ਏਆਈ ਸਿੱਖਿਆ ਲਈ ਇੱਕ ਕੌਮੀ ਮਾਪਦੰਡ ਵਜੋਂ ਸਥਾਪਿਤ ਕੀਤਾ ਹੈ। ਇਹ ਪਹਿਲਕਦਮੀ ਵਿਦਿਆਰਥੀਆਂ ਨੂੰ ਸਿਰਫ਼ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਨ ਲਈ ਹੀ ਨਹੀਂ, ਸਗੋਂ ਇਸ ਨਾਲ ਨਵੀਨੀਕਰਨ, ਏ.ਆਈ. ਨਾਲ ਸਿਰਜਣ ਅਤੇ ਤਕਨਾਲੋਜੀ-ਅਧਾਰਤ ਭਵਿੱਖ ਵਿੱਚ ਅਗਵਾਈ ਕਰਨ ਲਈ ਤਿਆਰ ਕਰਨ ਲਈ ਰਾਜ ਦੀ ਵਚਨਬੱਧਤਾ ਦੀ ਨੂੰ ਦੁਹਰਾਉਂਦਾ ਹੈ।”ਏ.ਆਈ. ‘ਤੇ ਪੈਨਲ ਚਰਚਾ ਦੀ ਸ਼ੁਰੂਆਤ ਕਰਦਿਆਂ ਸ੍ਰੀ ਮਨੀਸ਼ ਸਿਸੋਦੀਆ ਨੇ ਦੇਸ਼ ਵਿੱਚ ਹਾਲ ਹੀ ਵਿੱਚ ਹੋਏ ਪੇਪਰ ਲੀਕ ਅਤੇ ਕੌਮੀ ਰਾਜਧਾਨੀ ਵਿੱਚ ਹੋ ਰਹੇ ਵਿਰੋਧ ਪ੍ਰਦਰਸ਼ਨਾਂ ‘ਤੇ ਡੂੰਘੀ ਚਿੰਤਾ ਪ੍ਰਗਟਾਈ। ਉਨ੍ਹਾਂ ਨੇ ਤਕਨਾਲੋਜੀ-ਅਧਾਰਤ ਸੁਧਾਰਾਂ ਅਤੇ ਮਜ਼ਬੂਤ ਸਿੱਖਿਆ ਪ੍ਰਣਾਲੀਆਂ ਰਾਹੀਂ ਪ੍ਰੀਖਿਆ ਦੀ ਇਮਾਨਦਾਰੀ ਨੂੰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ  ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ

ਪੀ.ਐੱਸ.ਈ.ਬੀ. ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਏ.ਆਈ. ਨੂੰ ਪੰਜਾਬ ਦੇ ਮੌਜੂਦਾ ਲਾਜ਼ਮੀ ਕੰਪਿਊਟਰ ਸਾਇੰਸ ਪਾਠਕ੍ਰਮ ਦੇ ਮੁੱਖ ਹਿੱਸੇ ਵਜੋਂ ਸ਼ਾਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੰਪਿਊਟਰ ਸਾਇੰਸ ਵਿਸ਼ੇ ਦੇ ਨਤੀਜੇ ਹੁਣ ਵਿਦਿਆਰਥੀਆਂ ਦੇ ਬੋਰਡ ਸਰਟੀਫਿਕੇਟਾਂ ‘ਤੇ ਵੀ ਦਰਜ ਹੋਣਗੇ। ਉਨ੍ਹਾਂ ਅੱਗੇ ਕਿਹਾ, “ਸਵਾਲ ਇਹ ਨਹੀਂ ਹੈ ਕਿ ਕੀ ਏ.ਆਈ. ਸਿੱਖਿਆ ਨੂੰ ਆਕਾਰ ਦੇਵੇਗੀ, ਸਗੋਂ ਇਹ ਹੈ ਕਿ ਅਸੀਂ ਇਸ ਨੂੰ ਜ਼ਿੰਮੇਵਾਰੀ ਅਤੇ ਦੂਰਅੰਦੇਸ਼ੀ ਨਾਲ ਕਿਵੇਂ ਆਕਾਰ ਦਿੰਦੇ ਹਾਂ।”ਇਸ ਪੈਨਲ ਵਿੱਚ ਨੀਵ ਏਆਈ ਤੋਂ ਸ੍ਰੀ ਅਰਜੁਨ ਬੇਦੀ, ਇੰਟੇਲ ਤੋਂ ਸ੍ਰੀਮਤੀ ਸ਼ਵੇਤਾ ਖੁਰਾਨਾ, ਗੂਗਲ ਤੋਂ ਸ੍ਰੀ ਹੇਮੰਤ ਭੱਲਾ, ਐਮਾਜ਼ਾਨ ਵੈੱਬ ਸਰਵਿਸਿਜ਼ ਤੋਂ ਸ੍ਰੀ ਪ੍ਰਦੀਪ ਝੁਨਝੁਨਵਾਲਾ, ਕੈਨਵਾ ਤੋਂ ਸ੍ਰੀਮਤੀ ਸਾਗਰੀ ਚੈਟਰਜੀ ਅਤੇ ਐਫਏਏਆਈ ਤੋਂ ਸ੍ਰੀਮਤੀ ਆਯੁਸ਼ੀ ਆਨੰਦ ਸ਼ਾਮਲ ਸਨ, ਜਿਨ੍ਹਾਂ ਨੇ ਏਆਈ ਸਿੱਖਿਆ ਨੂੰ ਮਜ਼ਬੂਤ ਕਰਨ ਅਤੇ ਪ੍ਰੀਖਿਆ ਵਿੱਚ ਪੱਖਪਾਤ ਨਾ ਹੋਣਾ ਯਕੀਨੀ ਬਣਾਉਣ ਲਈ ਉਪਾਅ ਸੁਝਾਏ। ਇਸ ਮੌਕੇ ਡਾਇਰੈਕਟਰ ਸਕੂਲ ਸਿੱਖਿਆ (ਸੀਨੀਅਰ ਸੈਕੰਡਰੀ) ਸ੍ਰੀ ਐਸ. ਐਸ. ਬੱਲ, ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਮੈਡਮ ਕਿਰਨ ਸ਼ਰਮਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Barinder Kumar Goyal ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ

👉ਮੋਗਾ , ਬਾਘਾਪੁਰਾਣਾ ਤੇ ਧਰਮਕੋਟ ਹਲਕਿਆਂ ਵਿੱਚ ਰਜਬਾਹਿਆਂ/ਸੂਇਆਂ ਦੀ...

मिशन वात्सल्य; बाल कल्याण सेवाओं को मिलेगी और मजबूती

👉हरियाणा के बाल देखभाल संस्थानों में रहने वाले पात्र...

पानीपत के दिव्यांग बच्चे को मिलेंगे अत्याधुनिक बायोनिक कृत्रिम अंग

👉हरियाणा सरकार ने स्वास्थ्य सेवाओं को सशक्त बनाने के...