👉ਸਿੱਖਿਆ ਮੰਤਰੀ ਹਰਜੋਤ ਬੈਂਸ ਅਤੇ ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਪਾਠਕ੍ਰਮ ਲਾਂਚ
SAS Nagar News:ਸੂਬੇ ਵਿੱਚ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ “ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਪੇਸ਼ ਕਰਨ ਵਾਲਾ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਉੱਦਮਤਾ” ਨੂੰ ਮੁੱਖ ਵਿਸ਼ੇ ਵਜੋਂ ਪੇਸ਼ ਕਰਨ ਦਾ ਉਦੇਸ਼ ਵਿਦਿਆਰਥੀਆਂ ਵਿੱਚ ਉੱਦਮੀ ਮਾਨਸਿਕਤਾ ਨੂੰ ਉਤਸ਼ਾਹਿਤ ਕਰਨਾ ਹੈ ਤਾਂ ਜੋ ਉਨ੍ਹਾਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਰੋਜ਼ਗਾਰ ਸਿਰਜਣ ਵਾਲੇ ਬਣਾਇਆ ਜਾ ਸਕੇ।ਅਕਾਦਮਿਕ ਸਾਲ 2025-26 ਵਿੱਚ ਸ਼ੁਰੂ ਹੋਣ ਵਾਲੀ ਇਸ ਮਹੱਤਵਪੂਰਨ ਪਹਿਲਕਦਮੀ ਦੀ ਅੱਜ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ‘ਆਪ’ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਵੱਲੋਂ ਸ਼ੁਰੂਆਤ ਕੀਤੀ ਗਈ। ਇੱਥੇ ਮਿਊਂਸੀਪਲ ਭਵਨ ਵਿਖੇ ਕਰਵਾਏ ਗਏ ਲਾਂਚ ਸਮਾਰੋਹ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਸਕੂਲ ਸਿੱਖਿਆ ਵਿੱਚ ਉੱਦਮਤਾ ਨੂੰ ਰਸਮੀ ਤੌਰ ‘ਤੇ ਇੱਕ ਮੁੱਖ ਵਿਸ਼ੇ ਵਜੋਂ ਸ਼ਾਮਲ ਕੀਤਾ ਹੈ।
ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਤੇ ਬਚਾਅ ਕਾਰਜਾਂ ਦੀ ਨਿਗਰਾਨੀ ਲਈ ਉਚ-ਤਾਕਤੀ ਕਮੇਟੀ ਦਾ ਗਠਨ
ਨਵੇਂ ਲਾਂਚ ਕੀਤੇ ਗਏ ਵਿਸ਼ੇ ਦੀਆਂ ਮੁੱਖ ਵਿਸ਼ੇਸ਼ਤਾਵਾਂ ‘ਤੇ ਚਾਨਣਾ ਪਾਉਂਦਿਆਂ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਹ ਪਾਠਕ੍ਰਮ ਤਜਰਬੇ ਅਤੇ ਵਿਹਾਰਕ ਸਿੱਖਿਆ ‘ਤੇ ਆਧਾਰਿਤ ਹੈ। ਇਸ ਤਹਿਤ ਵਿਦਿਆਰਥੀ ਟੀਮਾਂ ਬਣਾਉਣਗੇ, ਵਪਾਰਕ ਵਿਚਾਰ ਵਿਕਸਤ ਕਰਨਗੇ, ਪ੍ਰੋਟੋਟਾਈਪ ਵਿਕਸਤਿ ਕਰਨਗੇ, ਸੀਡ ਫੰਡਿੰਗ ਲਈ ਤਿਆਰੀ ਕਰਨਗੇ ਅਤੇ ਬਾਜ਼ਾਰ ਵਿੱਚ ਆਪਣੇ ਉਤਪਾਦਾਂ/ਸੇਵਾਵਾਂ ਨੂੰ ਲਾਂਚ ਕਰਨਗੇ। ਉਨ੍ਹਾਂ ਅੱਗੇ ਦੱਸਿਆ ਕਿ ਇਸ ਵਿੱਚ ਪ੍ਰੀਖਿਆ ਦਾ ਵਿਦਿਆਰਥੀਆਂ ਉੱਤੇ ਕੋਈ ਬੋਝ ਨਹੀਂ ਹੋਵੇਗਾ, ਲਿਖਤੀ ਪ੍ਰੀਖਿਆਵਾਂ ਦੀ ਥਾਂ ਸਕੂਲ-ਅਧਾਰਿਤ ਮੁਲਾਂਕਣ ਹੋਵੇਗਾ। ਮੁਲਾਂਕਣ ਵਿੱਚ ਸਵੈ-ਮੁਲਾਂਕਣ, ਸਾਥੀਆਂ ਵੱਲੋਂ ਮੁਲਾਂਕਣ ਅਤੇ ਅਧਿਆਪਕ/ਮੈਂਟਰ ਵੱਲੋਂ ਮੁਲਾਂਕਣ ਸ਼ਾਮਲ ਹੋਣਗੇ, ਜੋ ਸਿੱਖਣ ਦੇ ਅਨੁਕੂਲ ਮਾਹੌਲ ਨੂੰ ਉਤਸ਼ਾਹਿਤ ਕਰਨਗੇ।ਉਨ੍ਹਾਂ ਦੱਸਿਆ ਕਿ ਇਸ ਵਿਸ਼ੇ ਦੇ ਸਾਲਾਨਾ 18 ਪੀਰੀਅਡ (3 ਥਿਊਰੀ ਅਤੇ 15 ਪ੍ਰੋਜੈਕਟ ਅਧਾਰਤ) ਹੋਣਗੇ ਜਿਸ ਨਾਲ ਇਹ ਪਾਠਕ੍ਰਮ ਵਿਦਿਆਰਥੀਆਂ ‘ਤੇ ਬਿਨਾਂ ਕਿਸੇ ਵਾਧੂ ਬੋਝ ਪਾਏ ਦਿਲਚਸਪ ਸਿੱਖਿਆ ਨੂੰ ਯਕੀਨੀ ਬਣਾਏਗਾ।
ਇਹ ਵੀ ਪੜ੍ਹੋ Big News; ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ VC ਤੇ Registrar ਸਹਿਤ ਹੋਰਨਾਂ ਵਿਰੁਧ ਪਰਚਾ ਦਰਜ਼, ਜਾਣੋ ਮਾਮਲਾ
ਇਸ ਪਹਿਲਕਦਮੀ ਦੇ ਆਰਥਿਕ ਪ੍ਰਭਾਵ ਨੂੰ ਉਜਾਗਰ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸੂਬੇ ਦੇ 3,840 ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 2.68 ਲੱਖ ਤੋਂ ਵੱਧ ਵਿਦਿਆਰਥੀਆਂ ਸਿੱਖਿਆ ਪ੍ਰਾਪਤ ਕਰ ਰਹੇ ਹਨ। ਇਹਨਾਂ ਵਿੱਚ 10 ਫੀਸਦੀ ਸਫਲਤਾ ਦਰ ਨਾਲ ਵਿਦਿਆਰਥੀ ਅਧਾਰਿਤ ਆਰਥਿਕ ਗਤੀਵਿਧੀ ਨਾਲ ਸਾਲਾਨਾ 300-400 ਕਰੋੜ ਰੁਪਏ ਕਮਾਏ ਜਾ ਸਕਦੇ ਹਨ। ਇਹ ਪਹਿਲਕਦਮੀ ਸਥਾਨਕ ਮੰਗ, ਨੌਕਰੀ ਅਤੇ ਭਾਈਚਾਰਕ ਸ਼ਮੂਲੀਅਤ ਪੈਦਾ ਕਰੇਗੀ ਜਿਸ ਨਾਲ ਜ਼ਮੀਨੀ ਪੱਧਰ ‘ਤੇ ਆਰਥਿਕ ਵਿਕਾਸ ਨੂੰ ਗਤੀ ਮਿਲੇਗੀ।ਇਸ ਦੌਰਾਨ ਸ੍ਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਸ ਪ੍ਰਮੁੱਖ ਕੋਰਸ ਦੀ ਸ਼ੁਰੂਆਤ ਨਾਲ ਪੰਜਾਬ ਸਰਕਾਰ ਦੀ ਸਿੱਖਿਆ ਪ੍ਰਣਾਲੀ ਨਵੀਨਤਾ ਅਤੇ ਉੱਦਮਤਾ ਦੇ ਇੱਕ ਨਵੇਂ ਯੁੱਗ ਵਿੱਚ ਦਾਖਲ ਹੋ ਜਾਵੇਗੀ।
ਉਨ੍ਹਾਂ ਨੇ ਆਸ ਪ੍ਰਗਟਾਈ ਕਿ ਪੰਜਾਬ ਪਹਿਲਾ ਸੂਬਾ ਬਣ ਕੇ ਇੱਕ ਮਿਸਾਲ ਕਾਇਮ ਕਰੇਗਾ ਜਿੱਥੇ ਸਕੂਲ ਤੋਂ ਪਾਸ ਹੋਣ ਵਾਲੇ ਹਰ ਵਿਦਿਆਰਥੀ ਕੋਲ ਆਪਣਾ ਉੱਦਮ ਜਾਂ ਕੰਪਨੀ ਸ਼ੁਰੂ ਕਰਨ ਲਈ ਹੁਨਰ ਅਤੇ ਵਿਆਪਕ ਗਿਆਨ ਹੋਵੇਗਾ।ਉਨ੍ਹਾਂ ਕਿਹਾ, “ਜੇ ਸਾਡੇ ਵਿਦਿਆਰਥੀ ਪ੍ਰਸਿੱਧ ਅੰਤਰਰਾਸ਼ਟਰੀ ਕੰਪਨੀਆਂ ਵਿੱਚ ਉੱਚ ਅਹੁਦੇ ਪ੍ਰਾਪਤ ਕਰ ਸਕਦੇ ਹਨ ਤਾਂ ਉਹ ਆਪਣੀਆਂ ਕੰਪਨੀਆਂ ਸ਼ੁਰੂ ਕਿਉਂ ਨਹੀਂ ਕਰ ਸਕਦੇ?” ਉਨ੍ਹਾਂ ਕਿਹਾ ਕਿ ਇਹ ਅਗਾਂਹਵਧੂ ਸੋਚ ਵਾਲਾ ਦ੍ਰਿਸ਼ਟੀਕੋਣ ਵਿਦਿਆਰਥੀਆਂ ਨੂੰ ਨੌਕਰੀ ਲੱਭਣ ਵਾਲਿਆਂ ਦੀ ਬਜਾਏ ਨੌਕਰੀ ਸਿਰਜਣ ਵਾਲੇ ਬਣਨ ਦੇ ਸਮਰੱਥ ਬਣਾਏਗਾ ਅਤੇ ਉੱਦਮਤਾ ਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰੇਗਾ।ਇਸ ਸਮਾਗਮ ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਸ੍ਰੀ ਅਮਰਪਾਲ ਸਿੰਘ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਕੱਤਰ ਸ੍ਰੀ ਗੁਰਿੰਦਰ ਸਿੰਘ ਸੋਢੀ ਅਤੇ ਸਕੂਲ ਸਿੱਖਿਆ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਅਤੇ ਅਧਿਆਪਕ ਵੀ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













