ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ: ਕੇਜਰੀਵਾਲ

Date:

spot_img

👉ਦਿੱਲੀ ਵਿੱਚ “ਆਪ” ਸਰਕਾਰ ਮਨਮਾਨੇ ਢੰਗ ਨਾਲ ਵਧਾਈ ਗਈ ਫੀਸ ਵਾਪਸ ਕਰਵਾ ਚੁੱਕੀ ਹੈ, ਹੁਣ ਅਜਿਹਾ ਹੀ ਪੰਜਾਬ ਵਿੱਚ ਵੀ ਹੋਣ ਜਾ ਰਿਹਾ – ਕੇਜਰੀਵਾਲ
New Delhi News: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ‘ਤੇ ਨਕੇਲ ਕੱਸਣ ਦੇ ਸੀਐਮ ਭਗਵੰਤ ਸਿੰਘ ਮਾਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸਕੂਲਾਂ ਵਿੱਚ 5 ਫੀਸਦੀ ਤੋਂ ਵੱਧ ਵਧਾਈ ਗਈ ਫੀਸ ਨੂੰ ਵਾਪਸ ਕਰਨ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਜਦੋਂ “ਆਪ” ਦੀ ਸਰਕਾਰ ਸੀ, ਉਦੋਂ ਉੱਥੇ ਵੀ ਪ੍ਰਾਈਵੇਟ ਸਕੂਲਾਂ ਵਿੱਚ ਮਨਮਾਨੇ ਢੰਗ ਨਾਲ ਵਧਾਈ ਗਈ ਫੀਸ ਵਾਪਸ ਕਰਵਾਈ ਗਈ ਸੀ। ਅਜਿਹਾ ਹੀ ਹੁਣ ਪੰਜਾਬ ਵਿੱਚ ਹੋਣ ਜਾ ਰਿਹਾ ਹੈ। ਇੱਕ ਪਾਸੇ ਅਸੀਂ ਸਰਕਾਰੀ ਸਕੂਲ ਵਧੀਆ ਕਰ ਰਹੇ ਹਾਂ ਤਾਂ ਦੂਜੇ ਪਾਸੇ ਨਿੱਜੀ ਸਕੂਲਾਂ ਦੇ ਬੱਚਿਆਂ ਨੂੰ ਫੀਸਾਂ ਦੀ ਮਾਰ ਤੋਂ ਬਚਾ ਰਹੇ ਹਾਂ। ਇਸੇ ਤਰ੍ਹਾਂ ਪੂਰੇ ਦੇਸ਼ ਵਿੱਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਲਗਾਮ ਲੱਗਣੀ ਚਾਹੀਦੀ ਹੈ।

ਇਹ ਵੀ ਪੜ੍ਹੋ 👉CM Bhagwant Mann ਵੱਲੋਂ ਸਿਹਤ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ; ਕਿਹਾ, ਸਿਹਤ ਸੰਭਾਲ ਯੋਜਨਾ ਪੰਜਾਬ ਲਈ ਵਰਦਾਨ ਬਣ ਕੇ ਉੱਭਰੀ

ਸ਼ੁੱਕਰਵਾਰ ਨੂੰ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਕਸ ‘ਤੇ ਇੱਕ ਵੀਡੀਓ ਜਾਰੀ ਕਰਕੇ ਕਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇੱਕ ਬਹੁਤ ਵਧੀਆ ਫੈਸਲਾ ਲਿਆ ਹੈ। ਦੋ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਜਲਦ ਹੀ ਇੱਕ ਕਾਨੂੰਨ ਲਿਆਂਦਾ ਜਾਵੇਗਾ। ਇਸ ਦੇ ਤਹਿਤ ਕੋਈ ਵੀ ਪ੍ਰਾਈਵੇਟ ਸਕੂਲ ਇੱਕ ਸਾਲ ਵਿੱਚ ਪੰਜ ਫੀਸਦੀ ਤੋਂ ਵੱਧ ਫੀਸ ਨਹੀਂ ਵਧਾ ਸਕੇਗਾ। ਲਾਇਬ੍ਰੇਰੀ ਫੀਸ, ਡਿਵੈਲਪਮੈਂਟ ਫੀਸ ਅਤੇ ਹੋਰ ਸਾਰੇ ਤਰ੍ਹਾਂ ਦੀਆਂ ਫੀਸਾਂ ਨੂੰ ਮਿਲਾ ਕੇ ਵੀ ਕੋਈ ਸਕੂਲ ਇੱਕ ਸਾਲ ਵਿੱਚ ਪੰਜ ਫੀਸਦੀ ਤੋਂ ਵੱਧ ਦਾ ਵਾਧਾ ਨਹੀਂ ਕਰ ਸਕਦਾ। ਸਭ ਤੋਂ ਵੱਡੀ ਗੱਲ ਇਹ ਹੈ ਕਿ ਪਿਛਲੇ ਤਿੰਨ ਸਾਲਾਂ ਵਿੱਚ ਜਿਨ੍ਹਾਂ ਸਕੂਲਾਂ ਨੇ 15 ਫੀਸਦੀ ਤੋਂ ਵੱਧ ਫੀਸ ਵਧਾਈ ਹੈ, ਉਨ੍ਹਾਂ ਨੂੰ ਉਹ ਵਾਧੂ ਫੀਸ ਰਿਫੰਡ (ਵਾਪਸ) ਕਰਨੀ ਪਵੇਗੀ। ਉਦਾਹਰਨ ਲਈ, ਜੇਕਰ ਪਿਛਲੇ ਤਿੰਨ ਸਾਲਾਂ ਵਿੱਚ ਕਿਸੇ ਸਕੂਲ ਨੇ 50 ਫੀਸਦੀ ਫੀਸ ਵਧਾਈ ਹੈ, ਤਾਂ ਉਸਨੂੰ 35 ਫੀਸਦੀ ਫੀਸ ਰਿਫੰਡ ਕਰਨੀ ਪਵੇਗੀ।

ਇਹ ਵੀ ਪੜ੍ਹੋ 👉ਅਮਨ ਅਰੋੜਾ ਵੱਲੋਂ ਏਅਰ ਫੋਰਸ ਅਕੈਡਮੀ ਅਤੇ ਐਨ.ਡੀ.ਏ. ਮੈਰਿਟ ਸੂਚੀਆਂ ਵਿੱਚ ਸ਼ਾਨਦਾਰ ਪ੍ਰਾਪਤੀਆਂ ਲਈ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀਆਂ ਮਹਿਲਾ ਕੈਡਿਟਾਂ ਦਾ ਸਨਮਾਨ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੀ ਭਾਰਤ ਦੇ ਇਤਿਹਾਸ ਵਿੱਚ ਕਦੇ ਅਜਿਹਾ ਹੋਇਆ ਹੈ ਕਿ ਕਿਸੇ ਪ੍ਰਾਈਵੇਟ ਸਕੂਲ ਨੂੰ ਪੈਸੇ ਰਿਫੰਡ ਕਰਨੇ ਪਏ ਹੋਣ ਅਤੇ ਉਹ ਸਿੱਧੇ ਬੈਂਕ ਖਾਤੇ ਵਿੱਚ ਵਾਪਸ ਆਏ ਹੋਣ? ਪਹਿਲਾਂ ਦਿੱਲੀ ਵਿੱਚ ਅਜਿਹਾ ਹੋਇਆ ਸੀ, ਜਦੋਂ ਉੱਥੇ ਸਾਡੀ ਸਰਕਾਰ ਬਣੀ ਸੀ ਅਤੇ ਅਸੀਂ ਬੱਚਿਆਂ ਦੇ ਪੈਸੇ ਰਿਫੰਡ ਕਰਵਾਏ ਸਨ। ਹੁਣ ਇਹੀ ਪੰਜਾਬ ਵਿੱਚ ਹੋਣ ਜਾ ਰਿਹਾ ਹੈ। ਹਰ ਮਾਪਿਆਂ ਦਾ ਸੁਪਨਾ ਹੁੰਦਾ ਹੈ ਕਿ ਉਨ੍ਹਾਂ ਦੇ ਬੱਚਿਆਂ ਨੂੰ ਚੰਗੀ ਤੋਂ ਚੰਗੀ ਸਿੱਖਿਆ ਮਿਲੇ। ਇੱਕ ਪਾਸੇ ਪੰਜਾਬ ਵਿੱਚ ਅਸੀਂ ਸਰਕਾਰੀ ਸਕੂਲ ਬਹੁਤ ਵਧੀਆ ਕਰ ਰਹੇ ਹਾਂ। ਸਿੱਖਿਆ ਦੇ ਖੇਤਰ ਵਿੱਚ ਪੰਜਾਬ ਕੇਰਲ ਨੂੰ ਵੀ ਪਿੱਛੇ ਛੱਡ ਕੇ ਪੂਰੇ ਦੇਸ਼ ਵਿੱਚ ਨੰਬਰ ਵਨ ਬਣ ਗਿਆ ਹੈ।

ਇਹ ਵੀ ਪੜ੍ਹੋ 👉ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤ ਸਮਾਂ-ਸੀਮਾ ਅਤੇ ਜਵਾਬਦੇਹੀ ਦੇ ਨਾਲ ‘ਰੰਗਲਾ ਪੰਜਾਬ ਵਿਕਾਸ ਸਕੀਮ’ ਵਿੱਚ ਤੇਜ਼ੀ: ਹਰਪਾਲ ਸਿੰਘ ਚੀਮਾ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦੂਜੇ ਪਾਸੇ ਜੋ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਂਦੇ ਹਨ, ਉਨ੍ਹਾਂ ‘ਤੇ ਫੀਸਾਂ ਦੀ ਮਾਰ ਪੈਂਦੀ ਹੈ। ਸਾਰੇ ਪ੍ਰਾਈਵੇਟ ਸਕੂਲ ਖਰਾਬ ਨਹੀਂ ਹਨ, ਪਰ ਕੁਝ ਸਕੂਲ ਬੇਹਿਸਾਬ ਫੀਸਾਂ ਵਧਾ ਦਿੰਦੇ ਹਨ, ਜਿਸ ਨਾਲ ਮਾਪਿਆਂ ‘ਤੇ ਬਹੁਤ ਵੱਡਾ ਬੋਝ ਪੈਂਦਾ ਹੈ। ਮਾਪਿਆਂ ਅਤੇ ਬੱਚਿਆਂ ਨੂੰ ਰਾਹਤ ਦਿਵਾਉਣ ਲਈ ਇਹ ਇੱਕ ਬਹੁਤ ਵੱਡਾ ਕਦਮ ਹੈ। ਪੂਰੇ ਦੇਸ਼ ਦੇ ਅੰਦਰ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਲਗਾਮ ਲੱਗਣੀ ਚਾਹੀਦੀ ਹੈ। ਪੰਜਾਬ ਨੇ ਜੋ ਕੀਤਾ ਹੈ, ਉਹ ਪੂਰੇ ਦੇਸ਼ ਨੂੰ ਕਰਨਾ ਚਾਹੀਦਾ ਹੈ ਅਤੇ ਇਸਨੂੰ ਪੂਰੇ ਦੇਸ਼ ਵਿੱਚ ਲਾਗੂ ਕੀਤਾ ਜਾਣਾ ਚਾਹੀਦਾ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

योग हमारी सनातन संस्कृति का अनमोल उपहार है : नायब सिंह सैनी

👉मुख्यमंत्री ने श्री कृष्ण आयुष विश्वविद्यालय के प्रांगण में...

ਗੈਂਗਸਟਰਾਂ ‘ਤੇ ਵਾਰ ਦਾ 136ਵਾਂ ਦਿਨ:Punjab Police ਵੱਲੋਂ 548 ਥਾਈਂ ਛਾਪੇਮਾਰੀ; 295 ਗ੍ਰਿਫ਼ਤਾਰ

👉ਪੁਲਿਸ ਟੀਮਾਂ ਨੇ 78 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ,...