Thursday, April 16, 2026
spot_img
spot_img

ਵਿਧਾਨ ਸਭਾ ਵਿੱਚ ਦਿਵਿਆਂਗਜਨਾਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕਰਨ ਵਾਲਾ ਦੇਸ਼ ਭਰ ਦਾ ਪਹਿਲਾ ਰਾਜ ਬਣਿਆ ਪੰਜਾਬ: ਡਾ ਬਲਜੀਤ ਕੌਰ

Date:

spot_img

Chandigarh News:ਪੰਜਾਬ ਵਿਧਾਨ ਸਭਾ, ਦੇਸ਼ ਦੀ ਪਹਿਲੀ ਵਿਧਾਨ ਸਭਾ ਹੋਵੇਗੀ, ਜਿੱਥੇ ਦਿਵਿਆਂਗ ਵਿਅਕਤੀਆਂ ਦੀ ਸਹੂਲਤ ਲਈ ਸੰਕੇਤਿਕ ਭਾਸ਼ਾ ਲਾਗੂ ਕੀਤੀ ਜਾ ਰਹੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਦੀ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਵਿਲੱਖਣ ਕਦਮ ਚੁੱਕਿਆ ਗਿਆ ਹੈ।ਉਨ੍ਹਾਂ ਦੱਸਿਆ ਕਿ ਆਰ.ਪੀ.ਡਬਲਿਊ.ਡੀ ਐਕਟ 2016 ਦੀ ਧਾਰਾ-40 ਅਧੀਨ, ਦਿਵਿਆਂਗ ਵਿਅਕਤੀਆਂ ਨੂੰ ਉਹਨਾਂ ਦੇ ਮਨੁੱਖੀ ਅਧਿਕਾਰਾਂ ਤੋਂ ਜਾਣੂ ਕਰਵਾਉਣ ਲਈ ਸੰਚਾਰ ਦੇ ਸਾਧਨਾਂ ਨੂੰ ਪਹੁੰਚਯੋਗ ਬਣਾਉਣ ਦੀ ਜ਼ਰੂਰਤ ਹੈ।

ਇਹ ਵੀ ਪੜ੍ਹੋ  ਡਾ. ਬਲਜੀਤ ਕੋਰ ਦੀ ਕੋਸ਼ਿਸ਼ਾਂ ਨਾਲ ਲੱਖੇਵਾਲੀ ਵਿਚ ਵੱਡੀ ਦਾਣਾ ਮੰਡੀ ਦੀ ਉਸਾਰੀ ਦਾ ਰਾਹ ਹੋਇਆ ਸਾਫ

ਇਸੇ ਤਹਿਤ, ਪੰਜਾਬ ਵਿਧਾਨ ਸਭਾ ਵਿੱਚ ਹੁਣ ਗਵਰਨਰ ਐਡਰੈੱਸ, ਬਜਟ ਸੈਸ਼ਨ ਅਤੇ ਹੋਰ ਅਹਿਮ ਮੁੱਦਿਆਂ ਨੂੰ ਸੰਕੇਤਿਕ ਭਾਸ਼ਾ ਵਿੱਚ ਵੀ ਪ੍ਰਸਾਰਿਤ ਕਰਨ ਦਾ ਫੈਸਲਾ ਲਿਆ ਗਿਆ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਅਰਧ-ਸਰਕਾਰੀ ਪੱਤਰ ਭੇਜ ਕੇ ਇਹ ਉਪਰਾਲਾ ਲਾਗੂ ਕਰਨ ਦੀ ਸਿਫ਼ਾਰਸ਼ ਕੀਤੀ ਗਈ ਸੀ, ਜਿਸ ਨੂੰ ਹੁਣ ਸਵੀਕਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਵਿਧਾਨ ਸਭਾ ਦੀ ਕਾਰਵਾਈ ਨੂੰ ਬੋਲਣ ਅਤੇ ਸੁਣਨ ਤੋਂ ਅਸਮਰੱਥ ਵਿਅਕਤੀਆਂ ਲਈ ਪੂਰੀ ਤਰ੍ਹਾਂ ਪਹੁੰਚਯੋਗ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮਹਿਜ਼ 36 ਮਹੀਨਿਆਂ ’ਚ ਨੌਜਵਾਨਾਂ ਨੂੰ 52,606 ਸਰਕਾਰੀ ਨੌਕਰੀਆਂ ਦੇ ਕੇ ਇਤਿਹਾਸ ਰਚਿਆ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿਵਿਆਂਗਜਨਾਂ ਨੂੰ ਸਮਾਜ ਵਿੱਚ ਸਮੂਲੀਅਤ ਦਿਵਾਉਣ ਲਈ ਸਤੰਬਰ 2024 ਵਿੱਚ ਪਹਿਲੀ ਵਾਰ ਅੰਤਰਰਾਸ਼ਟਰੀ ਸੰਕੇਤਿਕ ਭਾਸ਼ਾ ਦਿਵਸ ਵੀ ਮਨਾਇਆ ਗਿਆ। ਉਨ੍ਹਾਂ ਵਿਧਾਨ ਸਭਾ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਇਸ ਉਪਰਾਲੇ ਨੂੰ ਜਲਦ ਤੋਂ ਜਲਦ ਲਾਗੂ ਕਰਕੇ, ਵਿਧਾਨ ਸਭਾ ਦੀ ਕਾਰਵਾਈ ਸੰਕੇਤਿਕ ਭਾਸ਼ਾ ਵਿੱਚ ਉਪਲੱਬਧ ਕਰਵਾਈ ਜਾਵੇ, ਤਾਂ ਜੋ ਦਿਵਿਆਂਗ ਵਿਅਕਤੀਆਂ ਨੂੰ ਸਰਕਾਰੀ ਨੀਤੀਆਂ ਅਤੇ ਫੈਸਲਿਆਂ ਦੀ ਜਾਣਕਾਰੀ ਮਿਲ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...