ਬਠਿੰਡਾ ‘ਚ ਪੰਜਾਬ ਦੀ ਸਭ ਤੋਂ ਵੱਡੀ ‘ਯੂਥ ਰਨ’; 20,000 ਨੌਜਵਾਨਾਂ ਤੇ ਖਿਡਾਰੀਆਂ ਨੇ ਨਸ਼ਿਆਂ ਵਿਰੁੱਧ ਦਿੱਤਾ ਮਜ਼ਬੂਤ ਸੁਨੇਹਾ

Date:

spot_img

👉ਇਹ ਨਵਾਂ ਪੰਜਾਬ ਹੈ, ਆਸ ਵਾਪਸ ਆਈ ਹੈ ਅਤੇ ਸਾਡੇ ਨੌਜਵਾਨਾਂ ਵਿੱਚ ਚੰਗਿਆੜੀ ਤੇਜ਼ੀ ਨਾਲ ਬਲ ਰਹੀ ਹੈ: ਅਰਵਿੰਦ ਕੇਜਰੀਵਾਲ
👉’ਉੱਡਤਾ ਪੰਜਾਬ’ ਦੇ ਪ੍ਰਚਾਰ ਦਾ ਜਵਾਬ ‘ਚੜ੍ਹਦਾ ਪੰਜਾਬ, ਖੇਡਦਾ ਪੰਜਾਬ, ਭੱਜਦਾ ਪੰਜਾਬ’ ਨਾਲ ਦਿੱਤਾ: ਰਾਜਬੀਰ ਸਿੰਘ ਘੁੰਮਣ
👉ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ, ਨੌਜਵਾਨਾਂ ਨੇ ਨਸ਼ਿਆਂ ਦੀ ਥਾਂ ਖੇਡਾਂ ਨੂੰ ਚੁਣਿਆ: ਰਾਜਬੀਰ ਸਿੰਘ ਘੁੰਮਣ

Bathinda News : ਪੰਜਾਬ ਦੇ ਨੌਜਵਾਨਾਂ ਨੇ “ਉੱਡਤਾ ਪੰਜਾਬ” ਦੇ ਪ੍ਰਚਾਰ ਦਾ ਕਰਾਰਾ ਜਵਾਬ ਦਿੱਤਾ ਹੈ। ਬਠਿੰਡਾ ਵਿਖੇ ਪੰਜਾਬ ਦੀ ਸਭ ਤੋਂ ਵੱਡੀ ‘ਯੂਥ ਰਨ ਪੰਜਾਬ-2026’ ਵਿੱਚ ਰਿਕਾਰਡ 20,000 ਨੌਜਵਾਨਾਂ ਅਤੇ ਖਿਡਾਰੀਆਂ ਨੇ ਸ਼ਿਰਕਤ ਕੀਤੀ ਅਤੇ ਨਸ਼ਿਆਂ ਵਿਰੁੱਧ ਤੇ ਖੇਡਾਂ ਦੇ ਹੱਕ ਵਿੱਚ ਇੱਕ ਸਪੱਸ਼ਟ ਸੁਨੇਹਾ ਦਿੱਤਾ। ਮੁੱਖ ਮੰਤਰੀ ਭਗਵੰਤ ਮਾਨ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਵੱਡਾ ਹੁੰਗਾਰਾ ਦਿੰਦਿਆਂ ਇਸ ਵਿਸ਼ਾਲ ਭਾਗੀਦਾਰੀ ਨੇ ‘ਚੜ੍ਹਦਾ ਪੰਜਾਬ, ਖੇਡਦਾ ਪੰਜਾਬ ਅਤੇ ਭੱਜਦਾ ਪੰਜਾਬ- ਰੰਗਲਾ ਪੰਜਾਬ’ ਦੀ ਤਸਵੀਰ ਪੇਸ਼ ਕੀਤੀ।ਇਸ ਸਮਾਗਮ ਵਿੱਚ ਬੱਚਿਆਂ, ਨੌਜਵਾਨਾਂ, ਔਰਤਾਂ ਅਤੇ ਬਜ਼ੁਰਗਾਂ ਨੇ ਭਾਰੀ ਉਤਸ਼ਾਹ ਨਾਲ ਹਿੱਸਾ ਲਿਆ। ਜੇਤੂਆਂ ਨੂੰ 11,000 ਰੁਪਏ ਤੱਕ ਦੇ ਨਕਦ ਇਨਾਮ ਦਿੱਤੇ ਗਏ, ਜਦੋਂ ਕਿ ਸਾਰੇ ਭਾਗੀਦਾਰਾਂ ਨੂੰ ਟੀ-ਸ਼ਰਟਾਂ ਅਤੇ ਭਾਗੀਦਾਰੀ ਮੈਡਲ ਮਿਲੇ।ਇਸ ‘ਤੇ ਆਪ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਐਕਸ ‘ਤੇ ਲਿਖਿਆ: “ਇਹ ਨਵਾਂ ਪੰਜਾਬ ਹੈ। ਉਹ ਗੁਆਚੀ ਹੋਈ ਆਸ ਵਾਪਸ ਆ ਗਈ ਹੈ। ਤੁਸੀਂ ਸਾਡੇ ਨੌਜਵਾਨਾਂ ਵਿੱਚ ਉਤਸ਼ਾਹ ਦੀ ਚੰਗਿਆੜੀ ਵੇਖ ਸਕਦੇ ਹੋ। ਪੰਜਾਬ ਸਰਕਾਰ ਦੇ ਸਹਿਯੋਗ ਨਾਲ ਨੌਜਵਾਨ ਪੰਜਾਬ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਅਗਵਾਈ ਕਰ ਰਹੇ ਹਨ। ਇਹ ਬਹੁਤ ਹੀ ਹੌਸਲਾਅਫਜ਼ਾ ਹੈ।”

ਇਹ ਵੀ ਪੜ੍ਹੋ 👉Big News: Ludhiana ਵਿੱਚ ਵੱਡਾ ਪੁਲਿਸ ਮੁਕਾਬਲਾ; ਦੋ ਗੈਂਗਸਟਰ ਹੋਏ ਢੇਰ !

ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡ ਰਾਜਬੀਰ ਸਿੰਘ ਘੁੰਮਣ ਨੇ ਦੱਸਿਆ ਕਿ ਇਹ ਮੈਰਾਥਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਪ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਦੀਆਂ ਹਦਾਇਤਾਂ ‘ਤੇ ਉਲੀਕੀ ਗਈ ਹੈ। ਉਨ੍ਹਾਂ ਕਿਹਾ, “ਇਹ ਇਸ ਲੜੀ ਦੀ ਤੀਜੀ ਮੈਰਾਥਨ ਹੈ। ਇਸ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ ਸੀ ਅਤੇ ਅੱਜ ਬਠਿੰਡਾ ਵਿੱਚ ਲਗਭਗ 20,000 ਲੋਕਾਂ ਦੀ ਭਾਗੀਦਾਰੀ ਦੇਖਣ ਨੂੰ ਮਿਲੀ ਹੈ।”ਰਾਜਬੀਰ ਸਿੰਘ ਘੁੰਮਣ ਨੇ ਕਿਹਾ, “ਹਰ ਉਮਰ ਦੇ ਅਤੇ ਹਰ ਵਰਗ ਦੇ ਲੋਕਾਂ ਨੇ ਵੱਡੇ ਉਤਸ਼ਾਹ ਨਾਲ ਹਿੱਸਾ ਲਿਆ ਹੈ। ਇਹ ਖੇਡਾਂ ਅਤੇ ਫਿਟਨੈਸ ਪ੍ਰਤੀ ਪੰਜਾਬੀਆਂ ਦੇ ਪਿਆਰ ਅਤੇ ਜਜ਼ਬੇ ਨੂੰ ਦਰਸਾਉਂਦਾ ਹੈ।”

ਇਹ ਵੀ ਪੜ੍ਹੋ 👉Punjab Govt ਦੇ ਸੁਹਿਰਦ ਯਤਨ ਪੇਂਡੂ ਵਿਕਾਸ ਨੂੰ ਦੇ ਰਹੇ ਹਨ ਵੱਡਾ ਹੁਲਾਰਾ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਨੂੰ ਨਕਾਰਾਤਮਕ ਤੌਰ ‘ਤੇ ਪੇਸ਼ ਕਰਨ ਵਾਲੇ ਪ੍ਰਚਾਰ ‘ਤੇ ਸਿੱਧਾ ਨਿਸ਼ਾਨਾ ਸਾਧਦਿਆਂ ਰਾਜਬੀਰ ਸਿੰਘ ਘੁੰਮਣ ਨੇ ਕਿਹਾ, “ਮੈਰਾਥਨ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਨੇ ਉਨ੍ਹਾਂ ਲੋਕਾਂ ਨੂੰ ਢੁਕਵਾਂ ਜਵਾਬ ਦਿੱਤਾ ਹੈ ਜੋ ‘ਉੱਡਤਾ ਪੰਜਾਬ’ ਵਰਗੇ ਪ੍ਰਚਾਰ ਰਾਹੀਂ ਪੰਜਾਬ ਦੀ ਗਲਤ ਤਸਵੀਰ ਪੇਸ਼ ਕਰਨ ਦੀ ਕੋਸ਼ਿਸ਼ ਕਰਦੇ ਸਨ। ਅੱਜ ਅਸੀਂ ਉਨ੍ਹਾਂ ਨੂੰ ‘ਚੜ੍ਹਦਾ ਪੰਜਾਬ, ਖੇਡਦਾ ਪੰਜਾਬ ਅਤੇ ਭੱਜਦਾ ਪੰਜਾਬ, ਰੰਗਲਾ ਪੰਜਾਬ’ ਦਿਖਾਉਣਾ ਚਾਹੁੰਦੇ ਹਾਂ।”ਰਾਜਬੀਰ ਸਿੰਘ ਘੁੰਮਣ ਨੇ ਕਿਹਾ, “ਇਹ ਭਾਗੀਦਾਰੀ ਪੂਰੀ ਤਰ੍ਹਾਂ ਕੁਦਰਤੀ ਅਤੇ ਸਵੈ-ਇੱਛੁਕ ਹੈ। ਲੋਕਾਂ ਨੇ ਖੁਦ ਰਜਿਸਟ੍ਰੇਸ਼ਨ ਕਰਵਾਈ ਹੈ ਅਤੇ ਆਪ ਇੱਥੇ ਪਹੁੰਚੇ ਹਨ। ਅੱਜ ਅਸੀਂ ਜੋ ਉਤਸ਼ਾਹ ਦੇਖ ਰਹੇ ਹਾਂ, ਉਹ ਇੱਕ ਬਹੁਤ ਹੀ ਮਜ਼ਬੂਤ ਸੰਦੇਸ਼ ਹੈ ਕਿ ਪੰਜਾਬ ਖੇਡਾਂ, ਫਿਟਨੈਸ ਅਤੇ ਨਸ਼ਾ ਮੁਕਤ ਭਵਿੱਖ ਵੱਲ ਵਧ ਰਹਾ ਹੈ।”

ਇਹ ਵੀ ਪੜ੍ਹੋ 👉ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ ਦਾ ਪ੍ਰਮਾਣ: ਅਮਨ ਅਰੋੜਾ

ਬਠਿੰਡਾ ਦੇ ਲੋਕਾਂ ਨੂੰ ਇਸ ਸ਼ਾਨਦਾਰ ਹੁੰਗਾਰੇ ਲਈ ਮੁਬਾਰਕਬਾਦ ਦਿੰਦਿਆਂ ਰਾਜਬੀਰ ਸਿੰਘ ਘੁੰਮਣ ਨੇ ਕਿਹਾ, “ਮੈਂ ਬਠਿੰਡਾ ਦੇ ਲੋਕਾਂ ਨੂੰ ਇਸ ਜ਼ਬਰਦਸਤ ਹੁੰਗਾਰੇ ਲਈ ਵਧਾਈ ਦਿੰਦਾ ਹਾਂ। ਇੱਥੋਂ ਦੀ ਭਾਗੀਦਾਰੀ ਨੇ ਪਟਿਆਲਾ ਅਤੇ ਲੁਧਿਆਣਾ ਵਿੱਚ ਹੋਣ ਵਾਲੀਆਂ ਸਾਡੀਆਂ ਆਗਾਮੀ ਮੈਰਾਥਨਾਂ ਲਈ ਇੱਕ ਨਵਾਂ ਨਿਸ਼ਾਨਾ ਤੈਅ ਕਰ ਦਿੱਤਾ ਹੈ।”ਰਾਜਬੀਰ ਸਿੰਘ ਘੁੰਮਣ ਨੇ ਕਿਹਾ, “ਅਸੀਂ ਪੂਰੇ ਪੰਜਾਬ ਵਿੱਚ ਅਜਿਹੇ ਸਮਾਗਮ ਕਰਵਾਉਣਾ ਜਾਰੀ ਰੱਖਾਂਗੇ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਇਸ ਪਹਿਲਕਦਮੀ ਦਾ ਸਮਰਥਨ ਕਰਦੇ ਰਹਿਣ ਅਤੇ ਸਾਡੇ ਨੌਜਵਾਨਾਂ ਨੂੰ ਨਸ਼ਿਆਂ ਦੀ ਥਾਂ ਖੇਡਾਂ ਅਤੇ ਫਿਟਨੈਸ ਨੂੰ ਚੁਣਨ ਲਈ ਉਤਸ਼ਾਹਿਤ ਕਰਦੇ ਰਹਿਣ।”

ਇਹ ਵੀ ਪੜ੍ਹੋ 👉SAD-BJP ਗਠਜੋੜ ‘ਤੇ ਹਰਿਆਣਾ ਦੇ CM ਨਾਇਬ ਸੈਣੀ ਨੇ ਕੀਤਾ ਸਪੱਸ਼ਟ, ਪੰਜਾਬ ‘ਚ ਹਾਲੇ ‘ਬਾਦਲ’ ਨਹੀਂ ਵਰਸਣਗੇ !

ਬਠਿੰਡਾ ਵਿੱਚ ਵਿਸ਼ਾਲ ਭਾਗੀਦਾਰੀ ਨੇ ਖੇਡਾਂ, ਫਿਟਨੈਸ ਅਤੇ ਨਸ਼ਾ ਮੁਕਤ ਭਵਿੱਖ ਪ੍ਰਤੀ ਪੰਜਾਬ ਦੇ ਨੌਜਵਾਨਾਂ ਦੇ ਵਧ ਰਹੇ ਉਤਸ਼ਾਹ ਨੂੰ ਦਰਸਾਇਆ ਹੈ, ਜਿਸ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਇਸ ਸੰਦੇਸ਼ ਨੂੰ ਹੋਰ ਮਜ਼ਬੂਤੀ ਮਿਲੀ ਹੈ ਕਿ ਪੰਜਾਬ ਦੇ ਨੌਜਵਾਨ ਨਸ਼ਿਆਂ ਨੂੰ ‘ਨਾ’ ਅਤੇ ਖੇਡਾਂ ਨੂੰ ‘ਹਾਂ’ ਕਹਿ ਰਹੇ ਹਨ। ਇਸ ਮੌਕੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ, ਬਠਿੰਡਾ ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ, ਮਾਰਕਫ਼ੈਡ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ, ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ, ਵਣ ਵਿਭਾਗ ਦੇ ਚੇਅਰਮੈਨ ਰਾਕੇਸ਼ ਪੁਰੀ, ਚੇਅਰਮੈਨ ਅਮਰਦੀਪ ਸਿੰਘ ਰਾਜਨ, ਮਾਰਕੀਟ ਕਮੇਟੀ ਬਠਿੰਡਾ ਦੇ ਚੇਅਰਮੈਨ ਬਲਜੀਤ ਬੱਲੀ ਸਮੇਤ ਵੱਡੀ ਗਿਣਤੀ ਵਿਚ ਆਪ ਆਗੂ ਤੇ ਵਲੰਟੀਅਰ ਵੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

CM Bhagwant Singh Mann ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਦਾ ਨਿੱਘਾ ਸਵਾਗਤ

ਪੰਜਾਬ ਦਾ ਦਿਲ ਅਤੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾ ਖੁੱਲ੍ਹੇ...

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਸਾਡੀ ਸਰਕਾਰ ਦੀ ਨੀਅਤ ਸਾਫ਼, ਅਸੀਂ ਲੋਕਾਂ ਦਾ ਪੈਸਾ...