Chandigarh News:ਪਿਛਲੇ ਦਿਨੀਂ ਚੰਡੀਗੜ੍ਹ ਸਥਿਤ ਪੰਜਾਬ ਭਾਜਪਾ ਦੇ ਦਫ਼ਤਰ ਵਿਚ ਹੋਏ ਗ੍ਰਨੇਡ ਹਮਲੇ ‘ਚ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ 9 ਮੁਲਜਮਾਂ ਨੂੰ ਹੁਣ ਚੰਡੀਗੜ੍ਹ ਪੁਲਿਸ ਨੇ ਆਪਣੀ ਹਿਰਾਸਤ ਵਿਚ ਲੈ ਲਿਆ ਹੈ। ਇੰਨ੍ਹਾਂ ਮੁਲਜਮਾਂ ਨੂੰ ਚੰਡੀਗੜ੍ਹ ਪੁਲਿਸ ਵੱਲੋਂ ਪੰਜਾਬ ਪੁਲਿਸ ਕੋਲੋਂ ਪ੍ਰੋਡਕਸ਼ਨ ਵਰੰਟ ‘ਤੇ ਲਿਆ ਗਿਆ ਹੈ। ਇਸ ਕੇਸ ਨੂੰ ਪੂਰੀ ਤਰ੍ਹਾਂ ਪੰਜਾਬ ਪੁਲਿਸ ਨੇ ਹੱਲ ਕੀਤਾ ਸੀ ਅਤੇ ਬੀਤੇ ਕੱਲ ਵੀ 4 ਗ੍ਰਨੇਡ ਤੇ ਦੋ ਵਿਦੇਸ਼ੀ ਪਿਸਤੌਲਾਂ ਸਮੇਤ 2 ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਜਦਕਿ ਗ੍ਰਨੇਡ ਹਮਲਾ ਕਰਨ ਵਾਲੇ ਦੋਨਾਂ ਮੁੱਖ ਮੁਲਜਮਾਂ ਗੁਰਤੇਜ ਤੇ ਅਮਨ ਨੂੰ ਹਰਿਆਣਾ ਵਿਚੋਂ ਇੱਕ ਮੁਕਾਬਲੇ ਤੋਂ ਬਾਅਦ ਕਾਬੂ ਕੀਤਾ ਗਿਆ ਸੀ। ਇਸ ਮਾਮਲੇ ਵਿਚ ਹੁਣ ਚੰਡੀਗੜ੍ਹ ਪੁਲਿਸ ਡੂੰਘਾਈ ਨਾਲ ਪੁਛਗਿਛ ਕਰੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





