Tuesday, March 17, 2026
spot_img

Punjab Budget Session; ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਵਾਲਾ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਮਤਾ ਵਿਧਾਨ ਸਭਾ ਦੁਆਰਾ  ਸਰਬਸੰਮਤੀ ਨਾਲ ਪਾਸ

Date:

spot_img

👉ਬਾਬੂ ਕਾਂਸ਼ੀ ਰਾਮ ਜੀ ਨੇ ਬਾਬਾ ਸਾਹਿਬ ਅੰਬੇਡਕਰ ਜੀ ਦੀ ਵਿਚਾਰਧਾਰਾ ਨੂੰ ਅੱਗੇ ਵਧਾਇਆ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਘਰ-ਘਰ ਪਹੁੰਚਾਇਆ: ਹਰਪਾਲ ਸਿੰਘ ਚੀਮਾ
👉‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 2016 ਵਿੱਚ ਹੀ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਕੀਤੀ ਸੀ ਮੰਗ: ਹਰਪਾਲ ਸਿੰਘ ਚੀਮਾ

Punjab Budget Session;ਦੇਸ਼ ਵੱਲੋਂ ਉਨ੍ਹਾਂ ਦੀ 92ਵੀਂ ਜਯੰਤੀ ਮਨਾਉਣ ਤੋਂ ਠੀਕ ਇਕ ਦਿਨ ਬਾਅਦ, ਉੱਘੇ ਸਮਾਜ ਸੁਧਾਰਕ ਅਤੇ ਰਾਜਨੀਤਿਕ ਨੇਤਾ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਕਰਦਾ ਇੱਕ ਇਤਿਹਾਸਕ ਮਤਾ ਅੱਜ ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਪਾਸ ਕੀਤਾ ਗਿਆ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਵਿੱਚ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਨੂੰ ਮਰਨ ਉਪਰੰਤ ਭਾਰਤ ਦਾ ਸਰਵਉੱਚ ਨਾਗਰਿਕ ਸਨਮਾਨ ਪ੍ਰਦਾਨ ਕਰੇ। ਇਸ ਮਤੇ ਨੂੰ ਪੂਰੇ ਸਦਨ ਵਿੱਚ ਸਰਬਸੰਮਤੀ ਨਾਲ ਸਮਰਥਨ ਮਿਲਿਆ, ਅਤੇ ਪੰਜਾਬ ਸਰਕਾਰ ਇਸ ਮਜ਼ਬੂਤ ਸਿਫਾਰਸ਼ ਨੂੰ ਕੇਂਦਰ ਨੂੰ ਭੇਜੇਗੀ।

ਇਹ ਵੀ ਪੜ੍ਹੋ ‘ਆਪ’ ਸਰਕਾਰ ਦੀ ‘ਕੰਮ ਕਰਨ ਦੀ ਸਿਆਸਤ’ ਨੇ ਸਿਰਫ ਚਾਰ ਸਾਲਾਂ ਵਿੱਚ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਤਾ ਪੇਸ਼ ਕਰਨ ਦੌਰਾਨ ਉੱਗੇ ਆਗੂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਨੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਦਾ ਪ੍ਰਚਾਰ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਅਤੇ ਸਮਾਜਿਕ-ਆਰਥਿਕ ਬਰਾਬਰੀ ਦਾ ਸੰਦੇਸ਼ ਹਰ ਘਰ ਤੱਕ ਪਹੁੰਚਾਇਆ। ਬਾਬੂ ਕਾਂਸ਼ੀ ਰਾਮ ਜੀ ਬੇਮਿਸਾਲ ਇਮਾਨਦਾਰੀ ਦੇ ਪ੍ਰਤੀਕ ਸਨ। ਉਨ੍ਹਾਂ ਨੇ ਆਪਣੇ ਨਾਂ ‘ਤੇ ਕਿਸੇ ਵੀ ਜਾਇਦਾਦ, ਜ਼ਮੀਨ ਜਾਂ ਬੈਂਕ ਖਾਤੇ ਤੋਂ ਬਿਨਾਂ ਬਤੀਤ ਕੀਤਾ ਅਤੇ ਇਸੇ ਤਰ੍ਹਾਂ ਹੀ ਸੰਸਾਰ ਨੂੰ ਅਲਵਿਦਾ ਕਿਹਾ।”

ਇਹ ਵੀ ਪੜ੍ਹੋ Punjab Budget Session ਦੇ ਆਖ਼ਰੀ ਦਿਨ ਪ੍ਰਤਾਪ ਸਿੰਘ ਬਾਜਵਾ ਵਿਰੁਧ ਨਿੰਦਾ ਮਤਾ ਪਾਸ

ਉਨ੍ਹਾਂ ਨੇ ਅੱਗੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਨੇ ਜਾਤ-ਪਾਤ ਦੇ ਵਿਤਕਰੇ ਵਿਰੁੱਧ ਲੜਨ ਲਈ ਪੁਣੇ ਵਿੱਚ ਇੱਕ ਗਜ਼ਟਿਡ ਅਫ਼ਸਰ ਵਜੋਂ ਆਪਣਾ ਕਰੀਅਰ ਕੁਰਬਾਨ ਕਰ ਦਿੱਤਾ। ਪਹਿਲਾਂ ਆਲ ਇੰਡੀਆ ਬੈਕਵਰਡ ਐਂਡ ਮਾਈਨਾਰਿਟੀ ਕਮਿਊਨਿਟੀਜ਼ ਇੰਪਲਾਈਜ਼ ਫੈਡਰੇਸ਼ਨ (ਬੀਏਐਮਸੀਈਐਫ਼) ਬਣਾ ਕੇ ਅਤੇ ਬਾਅਦ ਵਿੱਚ ਸਰਗਰਮ ਰਾਜਨੀਤੀ ਵਿੱਚ ਦਾਖਲ ਹੋ ਕੇ, ਉਨ੍ਹਾਂ ਨੇ ਗਰੀਬ ਅਤੇ ਮੱਧ-ਵਰਗੀ ਪਿਛੋਕੜ ਵਾਲੇ ਹਜ਼ਾਰਾਂ ਨੌਜਵਾਨਾਂ ਨੂੰ ਕੌਮੀ ਰਾਜਨੀਤਿਕ ਅਖਾੜੇ ਵਿੱਚ ਉਤਰਨ ਲਈ ਸਸ਼ਕਤ ਕੀਤਾ।”ਨੇਤਾ ਦੇ ਜੀਵਨ ਅਤੇ ਰਾਜਨੀਤਿਕ ਸਫ਼ਰ ਬਾਰੇ ਚਾਨਣਾ ਪਾਉਂਦਿਆਂ, ਹਰਪਾਲ ਸਿੰਘ ਚੀਮਾ ਨੇ ਕਿਹਾ, “ਬਾਬੂ ਕਾਂਸ਼ੀ ਰਾਮ ਜੀ ਦਾ ਜਨਮ 15 ਮਾਰਚ, 1934 ਨੂੰ ਰੋਪੜ ਦੇ ਖਵਾਸਪੁਰਾ ਵਿੱਚ ਹੋਇਆ ਸੀ ਅਤੇ ਉਨ੍ਹਾਂ ਨੇ ਸਰਕਾਰੀ ਕਾਲਜ, ਰੋਪੜ ਤੋਂ ਆਪਣੀ ਗ੍ਰੈਜੂਏਸ਼ਨ ਪੂਰੀ ਕੀਤੀ। ਉਨ੍ਹਾਂ ਨੇ ਬਾਅਦ ਵਿੱਚ 1991 ਵਿੱਚ ਉੱਤਰ ਪ੍ਰਦੇਸ਼ ਦੇ ਇਟਾਵਾ ਅਤੇ 1996 ਵਿੱਚ ਪੰਜਾਬ ਦੇ ਹੁਸ਼ਿਆਰਪੁਰ ਦੀ ਨੁਮਾਇੰਦਗੀ ਕਰਦਿਆਂ ਸੰਸਦ ਮੈਂਬਰ ਵਜੋਂ ਸੇਵਾ ਨਿਭਾਈ, ਅਤੇ ਇਸ ਤੋਂ ਬਾਅਦ ਰਾਜ ਸਭਾ ਵਿੱਚ ਵੀ ਸੇਵਾਵਾਂ ਦਿੱਤੀਆਂ।”

ਇਹ ਵੀ ਪੜ੍ਹੋ Punjab Budget Session; ਪੰਜਾਬ ਵਿਧਾਨ ਸਭਾ ਵੱਲੋਂ ਦੋ ਅਹਿਮ ਬਿੱਲ ਪਾਸ

ਨੇਤਾ ਦੀ ਵਿਰਾਸਤ ਦਾ ਸਨਮਾਨ ਕਰਨ ਲਈ ਹਾਲ ਹੀ ਦੀਆਂ ਪਹਿਲਕਦਮੀਆਂ ਬਾਰੇ ਬੋਲਦਿਆਂ ਵਿੱਤ ਮੰਤਰੀ ਨੇ ਅੱਗੇ ਕਿਹਾ, “ਹਾਲ ਹੀ ਵਿੱਚ, ਆਪਣੇ ਕੈਬਨਿਟ ਸਾਥੀ ਹਰਜੋਤ ਸਿੰਘ ਬੈਂਸ ਦੇ ਨਾਲ, ਮੈਂ ਬਾਬੂ ਕਾਂਸ਼ੀ ਰਾਮ ਜੀ ਨਾਲ ਸਬੰਧਤ ਰੋਪੜ ਦੇ ਪਿੰਡ ਖਵਾਸਪੁਰਾ ਅਤੇ ਆਨੰਦਪੁਰ ਸਾਹਿਬ ਦੇ ਪਿਰਥੀਪੁਰ ਬੁੰਗਾ ਦਾ ਦੌਰਾ ਕੀਤਾ। ਉਨ੍ਹਾਂ ਦੀ ਵਿਰਾਸਤ ਨੂੰ ਸਥਾਨਕ ਤੌਰ ‘ਤੇ ਸਨਮਾਨਿਤ ਕਰਨ ਲਈ, ਪੰਜਾਬ ਸਰਕਾਰ ਨੇ ਇੱਕ ਸਥਾਨਕ ਸਕੂਲ ਦੇ ਪੁਨਰ-ਨਿਰਮਾਣ ਅਤੇ ਅਪਗ੍ਰੇਡੇਸ਼ਨ ਲਈ ₹2 ਕਰੋੜ ਦੀ ਗ੍ਰਾਂਟ ਅਲਾਟ ਕੀਤੀ ਹੈ, ਜਿਸ ਦਾ ਨਾਮ ਬਾਬੂ ਕਾਂਸ਼ੀ ਰਾਮ ਜੀ ਦੇ ਨਾਮ ‘ਤੇ ਰੱਖਿਆ ਜਾਵੇਗਾ। ਇਸ ਤੋਂ ਇਲਾਵਾ, ਸਰਕਾਰ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਉਨ੍ਹਾਂ ਦੇ ਇਤਿਹਾਸਕ ਪ੍ਰਭਾਵ ਨੂੰ ਸੁਰੱਖਿਅਤ ਰੱਖਣ ਲਈ ਉਨ੍ਹਾਂ ਦੇ ਜੱਦੀ ਪਿੰਡ ਵਿੱਚ ਇੱਕ ਉੱਚ ਪੱਧਰੀ ਲਾਇਬ੍ਰੇਰੀ ਅਤੇ ਇੱਕ ਆਧੁਨਿਕ ਆਡੀਟੋਰੀਅਮ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ।”

ਇਹ ਵੀ ਪੜ੍ਹੋ Big News: ਬਠਿੰਡਾ ਦੀ ਰਿਫ਼ਾਈਨਰੀ ਦੇ CSR ਫ਼ੰਡਾਂ ‘ਚ ਘਪਲੇ ਦਾ ਮੁੱਦਾ ਮੁੜ ਵਿਧਾਨ ਸਭਾ ‘ਚ ਉੱਠਿਆ; MLA ਨੇ ਮੰਗੀ ਉੱਚ ਪੱਧਰੀ ਜਾਂਚ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਕਿਹਾ, “ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 2016 ਵਿੱਚ ਹੀ ਰਸਮੀ ਤੌਰ ‘ਤੇ ਬਾਬੂ ਕਾਂਸ਼ੀ ਰਾਮ ਜੀ ਲਈ ਭਾਰਤ ਰਤਨ ਦੀ ਮੰਗ ਕੀਤੀ ਸੀ। ਹਾਲਾਂਕਿ 8ਸ ਤੋਂ ਪਹਿਲਾਂ, 9 ਅਕਤੂਬਰ 2006 ਨੂੰ ਬਾਬੂ ਕਾਂਸ਼ੀ ਰਾਮ ਜੀ ਦੇ ਦੇਹਾਂਤ ਤੋਂ ਬਾਅਦ, ਕਾਂਗਰਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਬਹੁਜਨ ਸਮਾਜ ਪਾਰਟੀ ਅਤੇ ਉਨ੍ਹਾਂ ਦੇ ਪੈਰੋਕਾਰਾਂ ਦੀ ਵਿਆਪਕ ਮੰਗ ਦੇ ਬਾਵਜੂਦ ਦਿੱਲੀ ਵਿੱਚ ਇੱਕ ਯਾਦਗਾਰ ਲਈ ਢੁਕਵੀਂ ਜ਼ਮੀਨ ਅਲਾਟ ਕਰਨ ਵਿੱਚ ਅਸਫਲ ਰਹੀ।”ਅੰਤ ਵਿੱਚ, ਉਨ੍ਹਾਂ ਨੇ ਸਦਨ ਨੂੰ ਸਰਬਸੰਮਤੀ ਨਾਲ ਮਤੇ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਅਤੇ ਕਿਹਾ, “ਇਸ ਸਦਨ ਨੂੰ ਇਹ ਮਤਾ ਪੂਰੀ ਏਕਤਾ ਨਾਲ ਪਾਸ ਕਰਨਾ ਚਾਹੀਦਾ ਹੈ ਅਤੇ ਬਾਬੂ ਕਾਂਸ਼ੀ ਰਾਮ ਜੀ ਨੂੰ ਭਾਰਤ ਰਤਨ ਪ੍ਰਦਾਨ ਕਰਨ ਲਈ ਕੇਂਦਰ ਸਰਕਾਰ ਨੂੰ ਇੱਕ ਮਜ਼ਬੂਤ ਸਿਫਾਰਸ਼ ਭੇਜਣੀ ਚਾਹੀਦੀ ਹੈ।”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਪੰਜਾਬ ਵਿਧਾਨ ਸਭਾ ਵੱਲੋਂ ਸਰਬਸੰਮਤੀ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਪੰਜਾਬ ਬਿੱਲ, 2026 ਪਾਸ

👉ਇਹ ਯੂਨੀਵਰਸਿਟੀ ਰੱਖਿਆ ਤਕਨਾਲੋਜੀ, ਏਆਈ, ਕੁਆਂਟਮ ਕੰਪਿਊਟਿੰਗ ਅਤੇ ਸਾਈਬਰ...

PRTC ਦੇ ਬੇੜੇ ਵਿੱਚ ਜਲਦ ਸ਼ਾਮਲ ਹੋਣਗੀਆਂ 659 ਨਵੀਂਆਂ ਬੱਸਾਂ : ਹਰਪਾਲ ਜੁਨੇਜਾ

Patiala News: ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (PRTC) ਦੇ ਚੇਅਰਮੈਨ...