👉13.65 ਲੱਖ ਲਾਭਪਾਤਰੀ ਔਰਤਾਂ ਲਈ ਨਿਯਮਿਤ ਸੈਨੇਟਰੀ ਨੈਪਕਿਨ ਦੀ ਸਪਲਾਈ ਯਕੀਨੀ-ਡਾ.ਬਲਜੀਤ ਕੌਰ
Chandigarh News: ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਮੁਫ਼ਤ ਸੈਨੇਟਰੀ ਨੈਪਕਿਨ ਵੰਡ ਪ੍ਰੋਗਰਾਮ ਦੇ ਪੁਨਰਗਠਨ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਸਦਾ ਨਵਾਂ ਨਾਮ ਹੁਣ ‘ਨਵੀਂ ਦਿਸ਼ਾ ਯੋਜਨਾ’ ਰੱਖਿਆ ਗਿਆ ਹੈ। ਇਸ ਫ਼ੈਸਲੇ ਦਾ ਉਦੇਸ਼ ਰਾਜ ਭਰ ਵਿੱਚ ਇੱਕ ਭਰੋਸੇਮੰਦ, ਸੁਚਾਰੂ ਅਤੇ ਪਾੜਾ ਰਹਿਤ ਲਾਗੂਕਰਨ ਪ੍ਰਣਾਲੀ ਨੂੰ ਯਕੀਨੀ ਬਣਾਉਣਾ ਹੈ।ਸੁਧਾਰ ਕੀਤੀ ਯੋਜਨਾ ਦੇ ਤਹਿਤ, ਲੋੜਵੰਦ ਔਰਤਾਂ ਨੂੰ ਪ੍ਰਤੀ ਮਹੀਨਾ 9 ਸੈਨੇਟਰੀ ਨੈਪਕਿਨ ਨਿਯਮਿਤ ਤੌਰ ’ਤੇ ਆਂਗਣਵਾੜੀ ਕੇਂਦਰਾਂ ਰਾਹੀਂ ਵੰਡੇ ਜਾਣਗੇ।
ਇਹ ਵੀ ਪੜ੍ਹੋ ਬਿਹਤਰ ਪੰਚਾਇਤਾਂ, ਖੁਸ਼ਹਾਲ ਪਿੰਡ: ਪੰਜਾਬ ਸਰਕਾਰ ਨੇ ਵਿਕਾਸ ਕੰਮਾਂ ਲਈ 332 ਕਰੋੜ ਦੀ ਪਹਿਲੀ ਕਿਸ਼ਤ ਜਾਰੀ ਕੀਤੀ
ਪ੍ਰਤੀ ਆਂਗਣਵਾੜੀ ਕੇਂਦਰ 50 ਲਾਭਪਾਤਰੀਆਂ ਦੇ ਟੀਚੇ ਅਧੀਨ, ਹਰ ਮਹੀਨੇ ਘੱਟੋ-ਘੱਟ 13,65,700 ਔਰਤਾਂ ਨੂੰ ਕਵਰ ਕਰਨ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਮੰਤਰੀ ਨੇ ਕਿਹਾ ਕਿ ਯੋਗ ਲਾਭਪਾਤਰੀਆਂ ਦੀ ਗਿਣਤੀ ਹੋਰ ਵਧਾਉਣ ਲਈ ਵੀ ਯਤਨ ਕੀਤੇ ਜਾਣਗੇ ਤਾਂ ਜੋ ਹਰ ਔਰਤ ਤੱਕ ਇਹ ਸਹੂਲਤ ਪਹੁੰਚੇ।ਯੋਜਨਾ ਦੇ ਸੁਚਾਰੂ ਲਾਗੂਕਰਨ ਲਈ ਪੰਜਾਬ ਕੈਬਨਿਟ ਨੇ ₹53 ਕਰੋੜ ਦੀ ਰਕਮ ਨੂੰ ਮਨਜ਼ੂਰੀ ਦੇ ਦਿੱਤੀ ਹੈ।ਡਾ. ਬਲਜੀਤ ਕੌਰ ਨੇ ਦੱਸਿਆ ਕਿ ਨਵੇਂ ਢਾਂਚੇ ਵਿੱਚ ਖਰੀਦ, ਆਵਾਜਾਈ, ਵੰਡ, ਨਿਗਰਾਨੀ ਅਤੇ ਗੁਣਵੱਤਾ ਜਾਂਚ ਸਬੰਧੀ ਸਪਸ਼ਟ ਅਤੇ ਮਜ਼ਬੂਤ ਨਿਯਮ ਸ਼ਾਮਲ ਹਨ, ਜਿਨ੍ਹਾਂ ਦਾ ਉਦੇਸ਼ ਪਹਿਲਾਂ ਦਰਪੇਸ਼ ਬੇਨਿਯਮੀਆਂ ਨੂੰ ਖਤਮ ਕਰਨਾ ਹੈ। ਉਨ੍ਹਾਂ ਕਿਹਾ ਕਿ ਯੋਜਨਾ ਨੂੰ ਜ਼ਮੀਨੀ ਪੱਧਰ ’ਤੇ ਮਜ਼ਬੂਤੀ ਨਾਲ ਲਾਗੂ ਕਰਨ ਲਈ ਆਂਗਣਵਾੜੀ ਵਰਕਰਾਂ ਨੂੰ ਜਰੂਰੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ ਜੱਗੂ ਭਗਵਾਨਪੁਰੀਆ ਗੈਂਗ ਦਾ ਗੁਰਗਾ ਪੁਲਿਸ ਮੁਕਾਬਲੇ ‘ਚ ਕਾਬੂ, ਹੋਇਆ ਜਖ਼ਮੀ
ਪਾਰਦਰਸ਼ਤਾ ਅਤੇ ਜਵਾਬਦੇਹੀ ਵਧਾਉਣ ਲਈ, ਯੋਜਨਾ ਦੇ ਅਧੀਨ ਮੋਬਾਈਲ ਐਪਲੀਕੇਸ਼ਨ, ਡਿਜ਼ੀਟਲ ਡੈਸ਼ਬੋਰਡ ਅਤੇ ਹੋਰ ਆਈ.ਟੀ. ਟੂਲ ਰਾਹੀਂ ਅਸਲ-ਸਮੇਂ ਦੇ ਡਾਟਾ ਦੀ ਨਿਗਰਾਨੀ ਅਤੇ ਸਮੀਖਿਆ ਕੀਤੀ ਜਾਵੇਗੀ। ਇਸ ਨਾਲ ਸਪਲਾਈ ਚੇਨ ਦਾ ਪੂਰਾ ਰਿਕਾਰਡ ਡਿਜ਼ੀਟਲ ਹੋਵੇਗਾ ਅਤੇ ਹਰ ਪੱਧਰ ’ਤੇ ਪਾਰਦਰਸ਼ਤਾ ਯਕੀਨੀ ਬਣੇਗੀ।ਉਨ੍ਹਾਂ ਕਿਹਾ ਕਿ ਔਰਤਾਂ ਅਤੇ ਲੜਕੀਆਂ ਨੂੰ ਸਿਹਤਮੰਦ ਮਾਹਵਾਰੀ ਅਭਿਆਸਾਂ, ਸਫਾਈ ਅਤੇ ਸਮੁੱਚੀ ਤੰਦਰੁਸਤੀ ਬਾਰੇ ਸਿੱਖਿਅਤ ਕਰਨ ਲਈ ਜਾਗਰੂਕਤਾ ਅਤੇ ਆਈ.ਈ.ਸੀ ਮੁਹਿੰਮ ਵੀ ਚਲਾਈ ਜਾਵੇਗੀ।ਡਾ. ਬਲਜੀਤ ਕੌਰ ਨੇ ਕਿਹਾ ਕਿ ਲਾਗੂਕਰਨ ਦੀ ਪ੍ਰਗਤੀ ਦਾ ਮੁਲਾਂਕਣ ਕਰਨ ਲਈ ਦੋ ਸਾਲਾਂ ਬਾਅਦ ਯੋਜਨਾ ਦੀ ਸਮੀਖਿਆ ਕੀਤੀ ਜਾਵੇਗੀ, ਤਾਂ ਜੋ ਹੋਰ ਬਿਹਤਰੀ ਲਈ ਲਾਜ਼ਮੀ ਕਦਮ ਚੁੱਕੇ ਜਾ ਸਕਣ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।













