ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

Date:

spot_img

👉ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਨੂੰ ਮਿਲਣਗੇ ਵੱਧ ਰਿਹਾਇਸ਼ੀ ਅਤੇ ਵਪਾਰਕ ਪਲਾਟ: ਹਰਪਾਲ ਸਿੰਘ ਚੀਮਾ
Chandigarh News: Punjab Cabinet Meeting; ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ ਕਿਸਾਨਾਂ ਨੂੰ ਵੱਧ ਲਾਭ ਦੇਣ ਦੇ ਉਦੇਸ਼ ਨਾਲ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਨੇ ਜ਼ਮੀਨ ਮਾਲਕਾਂ ਦੇ ਲਾਭਾਂ ਨਾਲ ਸਬੰਧਤ ਮੌਜੂਦਾ ਨੀਤੀ ਵਿੱਚ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਨਾਲ ਹੀ ਰਾਹਤ ਲਈ ਕਈ ਹੋਰ ਕਦਮਾਂ ਦੀ ਵੀ ਸ਼ੁਰੂਆਤ ਕੀਤੀ ਹੈ।ਇਹ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਇਹ ਵੀ ਪੜ੍ਹੋ 👉Punjab Police ਨੇ ਵਿਸ਼ੇਸ਼ ਮੁਹਿੰਮ ਤਹਿਤ ਸੂਬੇ ਭਰ ਦੇ ਪੁਲਿਸ ਥਾਣਿਆਂ ਵਿੱਚ ਖੜ੍ਹੇ 7,402 ਵਾਹਨਾਂ ਦਾ ਨਿਪਟਾਰਾ ਕੀਤਾ

ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਲਈ ਵਧੇ ਹੋਏ ਲਾਭ ਬਾਰੇ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ਕੈਬਨਿਟ ਨੇ ਜ਼ਮੀਨ ਮਾਲਕਾਂ ਲਈ ਰਿਹਾਇਸ਼ੀ ਅਤੇ ਵਪਾਰਕ ਪਲਾਟਾਂ ਦਾ ਏਰੀਆ ਵਧਾਉਣ ਲਈ ਸੋਧਾਂ ਨੂੰ ਮਨਜ਼ੂਰੀ ਦਿੱਤੀ ਹੈ, ਜਦਕਿ ਹਿੱਸੇਦਾਰਾਂ ਨੂੰ ਦਰਪੇਸ਼ ਚਿੰਤਾਵਾਂ ਅਤੇ ਅਮਲੀ ਮੁਸ਼ਕਲਾਂ ਨੂੰ ਹੱਲ ਕਰਨ ਲਈ ‘ਆਓਸਟੀ ਪਾਲਿਸੀ’ ਵਿੱਚ ਵੀ ਕਈ ਬਦਲਾਅ ਕੀਤੇ ਹਨ। ਸੋਧੇ ਹੋਏ ਨਿਯਮਾਂ ਅਨੁਸਾਰ ਲੈਂਡ ਪੂਲਿੰਗ ਤਹਿਤ ਰਿਹਾਇਸ਼ੀ ਅਤੇ ਵਪਾਰਕ ਸ਼੍ਰੇਣੀ ਦੀ ਚੋਣ ਕਰਨ ਵਾਲੇ ਜ਼ਮੀਨ ਮਾਲਕਾਂ ਨੂੰ ਪ੍ਰਤੀ ਏਕੜ 1,000 ਵਰਗ ਗਜ਼ ਦੇ ਰਿਹਾਇਸ਼ੀ ਪਲਾਟ ਮਿਲਦੇ ਰਹਿਣਗੇ, ਜਦੋਂ ਕਿ ਕਮਰਸ਼ੀਅਲ ਜਗ੍ਹਾ ਨੂੰ 200 ਵਰਗ ਗਜ਼ ਤੋਂ ਵਧਾ ਕੇ 210 ਵਰਗ ਗਜ਼ ਪ੍ਰਤੀ ਏਕੜ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ 👉6000 ਰੁਪਏ ਰਿਸ਼ਵਤ ਲੈਂਦਾ ਨਾਇਬ ਤਹਿਸੀਲਦਾਰ ਦਾ ਰੀਡਰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਜਿਹੜੇ ਲੋਕ ਸਿਰਫ਼ ਰਿਹਾਇਸ਼ੀ ਸ਼੍ਰੇਣੀ ਦੀ ਚੋਣ ਕਰਦੇ ਹਨ, ਉਨ੍ਹਾਂ ਨੂੰ ਹੁਣ 1,600 ਵਰਗ ਗਜ਼ ਦੀ ਬਜਾਏ 1,630 ਵਰਗ ਗਜ਼ ਪ੍ਰਤੀ ਏਕੜ ਮਿਲੇਗਾ, ਜਦੋਂ ਕਿ ਵਪਾਰਕ-ਸ਼੍ਰੇਣੀ ਦੇ ਪ੍ਰਾਜੈਕਟਾਂ ਲਈ ਵਪਾਰਕ ਜਗ੍ਹਾ 800 ਵਰਗ ਗਜ਼ ਤੋਂ ਵਧਾ ਕੇ 840 ਵਰਗ ਗਜ਼ ਪ੍ਰਤੀ ਏਕੜ ਕਰ ਦਿੱਤੀ ਗਈ ਹੈ।ਕੈਬਨਿਟ ਨੇ ਆਓਸਟੀ ਪਾਲਿਸੀ ਵਿੱਚ ਸੋਧਾਂ ਨੂੰ ਵੀ ਮਨਜ਼ੂਰੀ ਦਿੱਤੀ ਹੈ, ਜਿਸ ਤਹਿਤ ਉਹ ਜ਼ਮੀਨ ਮਾਲਕ ਜਿਨ੍ਹਾਂ ਦੀ ਇੱਕ ਏਕੜ ਜ਼ਮੀਨ ਐਕਵਾਇਰ ਕੀਤੀ ਜਾਂਦੀ ਹੈ, ਉਹ 200 ਵਰਗ ਗਜ਼ ਦੇ ਪਲਾਟ ਦੇ ਹੱਕਦਾਰ ਹੋਣਗੇ; ਜਿਨ੍ਹਾਂ ਦੀ ਐਕਵਾਇਰ ਕੀਤੀ ਜ਼ਮੀਨ ਇੱਕ ਏਕੜ ਤੋਂ ਵੱਧ ਅਤੇ 2.5 ਏਕੜ ਤੱਕ ਹੈ, ਉਨ੍ਹਾਂ ਨੂੰ 300 ਵਰਗ ਗਜ਼ ਦਾ ਪਲਾਟ ਮਿਲੇਗਾ; ਜਦਕਿ ਜਿਨ੍ਹਾਂ ਦੀ ਐਕਵਾਇਰ ਕੀਤੀ ਜ਼ਮੀਨ 2.5 ਏਕੜ ਤੋਂ ਵੱਧ ਹੈ, ਉਹ 500 ਵਰਗ ਗਜ਼ ਦੇ ਪਲਾਟ ਦੇ ਹੱਕਦਾਰ ਹੋਣਗੇ।

ਇਹ ਵੀ ਪੜ੍ਹੋ 👉ਕਾਂਗਰਸ ‘ਚ ਤਬਦੀਲੀ ਦੇ ਬਾਅਦ ਤੁਫ਼ਾਨ ਤੋਂ ਪਹਿਲਾਂ ਸ਼ਾਂਤੀ ਵਾਲਾ ਮਾਹੌਲ; ਚੰਨੀ ਨੇ ਭਲਕੇ ਸੱਦੀ ਮੀਟਿੰਗ

ਕੈਬਨਿਟ ਨੇ ਛੋਟੇ ਕਿਸਾਨਾਂ ਲਈ ਵਿਸ਼ੇਸ਼ ਲੈਟਰ ਆਫ਼ ਇੰਟੈਂਟ ਦੀ ਵਿਵਸਥਾ ਨੂੰ ਵੀ ਮਨਜ਼ੂਰੀ ਦਿੱਤੀ ਹੈ ਅਤੇ ‘ਸਹੂਲੀਅਤ ਸਰਟੀਫਿਕੇਟ’ ਦੀ ਮਿਆਦ ਦੋ ਸਾਲ ਤੋਂ ਵਧਾ ਕੇ ਚਾਰ ਸਾਲ ਕਰ ਦਿੱਤੀ ਹੈ। ਇਸ ਤੋਂ ਇਲਾਵਾ ਇਸ ਨੀਤੀ ਤਹਿਤ ਵਿਕਸਤ ਪਲਾਟ ਲੈਣ ਵਾਲੇ ਅਸਲ ਜ਼ਮੀਨ ਮਾਲਕਾਂ ਨੂੰ ਰਜਿਸਟ੍ਰੇਸ਼ਨ ਜਾਂ ਕਨਵੈਨਸ ਡੀਡ ਦੇ ਸਮੇਂ ਸਟੈਂਪ ਡਿਊਟੀ ਜਾਂ ਹੋਰ ਖਰਚੇ ਨਹੀਂ ਦੇਣੇ ਪੈਣਗੇ। ਵਿਕਲਪਕ ਤੌਰ ‘ਤੇ ਉਹ ਐਕਵਾਇਰ ਕੀਤੀ ਜ਼ਮੀਨ ਦੇ ਕੁਲੈਕਟਰ ਰੇਟ ‘ਤੇ ਗਣਨਾ ਕੀਤੇ ਗਏ ਮੁੱਲ ਤੱਕ ਪੰਜਾਬ ਵਿੱਚ ਕਿਤੇ ਵੀ ਜ਼ਮੀਨ ਖਰੀਦਣ ਵੇਲੇ ਸਟੈਂਪ ਡਿਊਟੀ ਦੀ ਛੋਟ ਦਾ ਲਾਭ ਲੈ ਸਕਦੇ ਹਨ।ਯੋਗ ਜ਼ਮੀਨ ਮਾਲਕਾਂ ਨੂੰ ਇੱਕ ਤਰਜੀਹੀ ਟਿਊਬਵੈੱਲ ਕੁਨੈਕਸ਼ਨ ਵੀ ਮਿਲੇਗਾ, ਜਦੋਂ ਕਿ ਇਸ ਨੀਤੀ ਵਿੱਚ ਹਿੱਸਾ ਲੈਣ ਵਾਲੇ ਕਿਸਾਨ ਤਰਜੀਹੀ ਸਥਾਨਾਂ ‘ਤੇ ਪਲਾਟਾਂ ਦੀ ਅਲਾਟਮੈਂਟ ਦੇ ਯੋਗ ਹੋਣਗੇ।

ਇਹ ਵੀ ਪੜ੍ਹੋ 👉ਵੱਡੀ ਖ਼ਬਰ; ਬਹਿਬਲ ਕਲਾਂ ਗੋਲੀ ਕਾਂਡ ਅਤੇ ਬਰਗਾੜੀ ਘਟਨਾ ਨਾਲ ਸਬੰਧਤ ਵੱਡੀ ਅਪਡੇਟ !

ਇਸ ਦੌਰਾਨ ਪ੍ਰੈਸ ਕਾਨਫਰੰਸ ਦੌਰਾਨ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮੌਜੂਦਾ ਨੀਤੀ ਸਬੰਧੀ ਜ਼ਮੀਨ ਮਾਲਕਾਂ ਅਤੇ ਹੋਰ ਹਿੱਸੇਦਾਰਾਂ ਨਾਲ ਵਿਚਾਰ-ਵਟਾਂਦਰਾ ਕੀਤਾ ਸੀ ਅਤੇ ਉਨ੍ਹਾਂ ਦੇ ਸੁਝਾਵਾਂ ਤੇ ਚਿੰਤਾਵਾਂ ਨੂੰ ਮੁੱਖ ਰੱਖਦਿਆਂ ਇਨ੍ਹਾਂ ਸੋਧਾਂ ਨੂੰ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਕਿਹਾ, “ਰਿਹਾਇਸ਼ੀ ਅਤੇ ਵਪਾਰਕ ਵਿਕਲਪ ਤਹਿਤ ਰਿਹਾਇਸ਼ੀ ਜਗ੍ਹਾ ਪ੍ਰਤੀ ਏਕੜ 1,000 ਵਰਗ ਗਜ਼ ਹੀ ਰਹੇਗੀ, ਜਦੋਂ ਕਿ ਵਪਾਰਕ ਜਗ੍ਹਾ 200 ਵਰਗ ਗਜ਼ ਤੋਂ ਵਧਾ ਕੇ 210 ਵਰਗ ਗਜ਼ ਪ੍ਰਤੀ ਏਕੜ ਕਰ ਦਿੱਤੀ ਗਈ ਹੈ। ਜੇ ਕੋਈ ਜ਼ਮੀਨ ਮਾਲਕ ਵਪਾਰਕ ਜਗ੍ਹਾ ਦੀ ਬਜਾਏ ਸਿਰਫ਼ ਰਿਹਾਇਸ਼ੀ ਪਲਾਟ ਦੀ ਚੋਣ ਕਰਦਾ ਹੈ ਤਾਂ ਰਿਹਾਇਸ਼ੀ ਜਗ੍ਹਾ 1,600 ਵਰਗ ਗਜ਼ ਤੋਂ ਵਧਾ ਕੇ 1,630 ਵਰਗ ਗਜ਼ ਪ੍ਰਤੀ ਏਕੜ ਕਰ ਦਿੱਤੀ ਗਈ ਹੈ।”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੋਰਚਾ ਬਣੇ

👉ਕਿਸ਼ੋਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਨੇ ਸਕੂਲਾਂ...