Punjab News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾਈ ਕੈਬਨਿਟ ਦੀ ਇੱਕ ਮਹੱਤਵਪੂਰਨ ਮੀਟਿੰਗ ਅੱਜ ਵੀਰਵਾਰ ਨੂੰ ਹੋਣ ਜਾ ਰਹੀ ਹੈ। ਮੁੱਖ ਮੰਤਰੀ ਦੀ ਰਿਹਾਇਸ਼ ਉਪਰ ਦੁਪਿਹਰ 12 ਵਜੇਂ ਸ਼ੁਰੂ ਹੋਣ ਵਾਲੀ ਇਸ ਮੀਟਿੰਗ ਵਿਚ ਕਈ ਮਹੱਤਵਪੂਰਨ ਫੈਸਲੇ ਲਏ ਜਾਣ ਦੀਆਂ ਉਮੀਦਾਂ ਹਨ। ਸੰਭਾਵਨਾ ਜਤਾਈ ਜਾ ਰਹੀ ਹੈ ਕਿ ਇਸ ਮੀਟਿੰਗ ਦੇ ਵਿਚ ਪੰਜਾਬ ਵਿਧਾਨ ਸਭਾ ਦਾ ਬਜ਼ਟ ਸੈਸ਼ਨ ਸੱਦਣ ਦੀਆਂ ਤਰੀਕਾਂ ਦਾ ਵੀ ਐਲਾਨ ਕੀਤਾ ਜਾ ਸਕਦਾ ਹੈ।
ਇਸਤੋਂ ਇਲਾਵਾ ਚਰਚਾ ਇਹ ਵੀ ਹੈ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਔਰਤਾਂ ਨੂੰ ਹਰ ਮਹੀਨੇ 1000-1000 ਰੁਪਏ ਦੇਣ ਦੇ ਕੀਤੇ ਐਲਾਨ ਨੂੰ ਇਸ ਬਜ਼ਟ ਸੈਸ਼ਨ ਵਿਚ ਅਮਲ ਤੋਂ ਲਿਆਉਣ ਦੇ ਲਈ ਅੱਜ ਦੀ ਮੀਟਿੰਗ ਵਿਚ ਕੋਈ ਮਹੱਤਵਪੁੂਰਨ ਫੈਸਲਾ ਲਿਆ ਜਾ ਸਕਦਾ। ਜਿਕਰਯੋਗ ਹੈ ਕਿ ਇਸਤੋਂ ਪਹਿਲਾਂ ਪੰਜਾਬ ਕੈਬਨਿਟ ਦੀ ਮੀਟਿੰਗ ਲੰਘੀ 13 ਫ਼ਰਵਰੀ ਨੂੰ ਹੋਈ ਸੀ, ਜਿਸਦੇ ਵਿਚ ਕਾਫ਼ੀ ਮਹੱਤਵਪੁਰਨ ਫੈਸਲੇ ਲਏ ਗਏ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "Punjab Cabinet ਦੀ ਮੀਟਿੰਗ ਅੱਜ;ਬਜ਼ਟ ਸੈਸ਼ਨ ਸੱਦਣ ਸਹਿਤ ਕਈ ਮਹੱਤਵਪੂਰਨ ਫੈਸਲਿਆਂ ’ਤੇ ਲੱਗੇਗੀ ਮੋਹਰ"