Punjab Cabinet Meeting ਅੱਜ, ਜਲੰਧਰ ਦੀ ਬਜਾਏ ਹੋਵੇਗੀ ਚੰਡੀਗੜ੍ਹ ‘ਚ

0
93
+2

ਚੰਡੀਗੜ੍ਹ, 8 ਅਕਤੂਬਰ (ਸੁਖਜਿੰਦਰ ਮਾਨ): punjab Cabinet Meeting: ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਉਪਰ ਹੋਣ ਜਾ ਰਹੀ ਹੈ। ਹਾਲਾਂਕਿ ਪੰਜਾਬ ਦੇ ਵਿੱਚ ਚੱਲ ਰਹੀਆਂ ਪੰਚਾਇਤੀ ਚੋਣਾਂ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਕੋਈ ਅਹਿਮ ਫੈਸਲਾ ਜਾਂ ਐਲਾਨ ਕੀਤੇ ਜਾਣ ਦੀ ਸੁਭਾਵਨਾ ਘੱਟ ਹੈ। ਪ੍ਰੰਤੂ ਇਸਦੇ ਬਾਵਜੂਦ ਮੀਟਿੰਗ ਉੱਪਰ ਲੋਕਾਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

ਹਰਿਆਣਾ ਤੇ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ, ਕਮਿਸ਼ਨ ਵੱਲੋਂ ਤਿਆਰੀ ਮੁਕੰਮਲ

ਵੱਡੀ ਗੱਲ ਇਹ ਵੀ ਹੈ ਕਿ ਪਿਛਲੇ ਦਿਨੀ ਪੰਜਾਬ ਕੈਬਨਿਟ ਵਿੱਚ ਹੋਏ ਫੇਰਬਦਲ ਤੋਂ ਬਾਅਦ ਸ਼ਾਮਿਲ ਹੋਏ ਪੰਜ ਨਵੇਂ ਵਜ਼ੀਰ ਪਹਿਲੀ ਵਾਰ ਇਸ ਕੈਬਨਿਟ ਮੀਟਿੰਗ ਦਾ ਹਿੱਸਾ ਬਣਨਗੇ। ਦੱਸਣਯੋਗ ਹੈ ਕਿ ਪਹਿਲਾਂ ਇਸ ਕੈਬਨਿਟ ਦੀ ਮੀਟਿੰਗ ਜਲੰਧਰ ਵਿੱਚ ਰੱਖੀ ਗਈ ਸੀ ਪਰੰਤੂ ਬਾਅਦ ਵਿੱਚ ਇਸ ਦਾ ਸਥਾਨ ਬਦਲ ਕੇ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਕਰ ਦਿੱਤਾ ਗਿਆ ਸੀ। ਇਸ ਮੀਟਿੰਗ ਦੇ ਏਜੰਡੇ ਬਾਰੇ ਹਾਲੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

 

+2

LEAVE A REPLY

Please enter your comment!
Please enter your name here