ਚੰਡੀਗੜ੍ਹ: ਪੰਜਾਬ ਸਰਕਾਰ ਦੇ ਮੌਜੂਦਾ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੁਨਾਮ ਦੀ ਅਦਾਲਤ ਨੇ 2 ਸਾਲ ਦੀ ਸਜ਼ਾ ਸੁਣਾਈ ਹੈ। ਅਮਨ ਅਰੋੜਾ ਦਾ ਆਪਣੇ ਜੀਜਾ ਰਜਿੰਦਰ ਦੀਪਾ ਨਾਲ ਪਰਿਵਾਰਕ ਲੜਾਈ ਹੋ ਗਈ ਸੀ, ਜਿਸ ਵਿਚ ਰਜਿੰਦਰ ਦੀਪਾ ਨੇ ਸ਼ਿਕਾਇਤ ਕੀਤੀ ਸੀ ਕਿ ਅਮਨ ਅਰੋੜਾ ਨੇ ਕਈ ਲੋਕਾਂ ਨਾਲ ਮਿਲ ਕੇ ਉਸ ਦੇ ਘਰ ‘ਤੇ ਹਮਲਾ ਕੀਤਾ ਹੈ।
ਹੁਣ ਹਾਈਕੋਰਟ ਦੇ ਸੀਨੀਅਰ ਵਕੀਲ ਲੜਣਗੇ ਮੁਫ਼ਤ ਕੇਸ!
ਉਸ ਸਮੇਂ ਅਮਨ ਅਰੋੜਾ ਅਤੇ ਰਜਿੰਦਰ ਦੀਪਾ ਦੋਵੇਂ ਕਾਂਗਰਸ ਵਿੱਚ ਸਨ। ਇਸ ਮਾਮਲੇ ਵਿੱਚ 452 ਦੇ ਮਾਮਲੇ ‘ਚ 2 ਸਾਲ ਅਤੇ 323 ਦੇ ਮਾਮਲੇ ‘ਚ 1 ਸਾਲ ਦੀ ਕੈਦ ਹੋਈ ਹੈ। ਇਸ ਤੋਂ ਇਲਾਵਾ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਰਜਿੰਦਰ ਸਿੰਘ ਰਾਜਾ ਵੀ ਸਜ਼ਾ ਭੁਗਤਣ ਵਾਲਿਆਂ ਵਿੱਚ ਸ਼ਾਮਲ ਹਨ।