Chandigarh News: ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਅੱਜ ਆਪਣੇ ਕੈਬਨਿਟ ਹਮਰੁਤਬਾ ਮੋਹਿੰਦਰ ਭਗਤ ਨਾਲ ਉਨ੍ਹਾਂ ਦੇ ਪਿਤਾ, ਉੱਘੇ ਸਿਆਸਤਦਾਨ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ ‘ਤੇ ਡੂੰਘੀ ਹਮਦਰਦੀ ਪ੍ਰਗਟ ਕੀਤੀ। ਦੱਸਣਯੋਗ ਹੈ ਕਿ ਉਨ੍ਹਾਂ ਦਾ ਅੱਜ ਜਲੰਧਰ ਸਥਿਤ ਉਨ੍ਹਾਂ ਦੀ ਰਿਹਾਇਸ਼ ਵਿਖੇ ਦੇਹਾਂਤ ਹੋ ਗਿਆ।
ਪੰਜਾਬ ਦੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਡਾ. ਬਲਬੀਰ ਸਿੰਘ, ਹਰਜੋਤ ਸਿੰਘ ਬੈਂਸ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ, ਹਰਭਜਨ ਸਿੰਘ ਈ.ਟੀ.ਓ., ਡਾ. ਬਲਜੀਤ ਕੌਰ, ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਕੁਮਾਰ ਗੋਇਲ, ਹਰਦੀਪ ਸਿੰਘ ਮੁੰਡੀਆਂ ਅਤੇ ਤਰੁਨਪ੍ਰੀਤ ਸਿੰਘ ਸੌਂਦ ਨੇ ਸਾਂਝੇ ਤੌਰ ‘ਤੇ ਪ੍ਰੈਸ ਬਿਆਨ ਵਿੱਚ ਕਿਹਾ ਕਿ ਚੁੰਨੀ ਲਾਲ ਭਗਤ ਦੇ ਦੇਹਾਂਤ ਨਾਲ ਪੰਜਾਬ ਦੀ ਸਿਆਸਤ ਵਿੱਚ ਕਦੇ ਨਾ ਪੂਰਾ ਹੋਣ ਵਾਲਾ ਖਲਾਅ ਪੈਦਾ ਹੋ ਗਿਆ ਹੈ।
ਇਹ ਵੀ ਪੜ੍ਹੋ 👉ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ
ਕੈਬਨਿਟ ਮੰਤਰੀਆਂ ਨੇ ਲੋਕ ਸੇਵਾ ਵਿੱਚ ਉਨ੍ਹਾਂ ਦੇ ਕਰੀਅਰ, ਖਾਸ ਕਰਕੇ ਜਲੰਧਰ ਦੇ ਵਿਧਾਇਕ ਵਜੋਂ, ਉਨ੍ਹਾਂ ਦੇ ਵੱਡਮੁੱਲੇ ਕਾਰਜਾਂ ਅਤੇ ਕੈਬਨਿਟ ਮੰਤਰੀ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਵਜੋਂ ਉਨ੍ਹਾਂ ਦੇ ਕਾਰਜਕਾਲ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਚਾਨਣ ਮੁਨਾਰਾ ਦੱਸਿਆ।ਕੈਬਨਿਟ ਮੰਤਰੀਆਂ ਨੇ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਸਦੀਵੀ ਸ਼ਾਂਤੀ ਦੇਣ ਅਤੇ ਪਰਿਵਾਰ ਨੂੰ ਕਦੇ ਨਾ ਪੂਰੇ ਹੋਣ ਵਾਲੇ ਇਸ ਘਾਟੇ ਨੂੰ ਸਹਿਣ ਦਾ ਬਲ ਬਖ਼ਸ਼ਣ ਲਈ ਅਰਦਾਸ ਕੀਤੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




