CM Bhagwant Singh Mann ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

Date:

spot_img

👉ਰਣਜੀਤ ਸਾਗਰ ਅਤੇ ਸ਼ਾਹਪੁਰ ਕੰਡੀ ਡੈਮ ਖੇਤਰਾਂ ਦੇ ਸਰਬਪੱਖੀ ਵਿਕਾਸ ਲਈ ਆਰ.ਡੀ.ਏ. ਕੋਲ ਹੋਣਗੀਆਂ ਪ੍ਰਸ਼ਾਸਕੀ, ਵਿੱਤੀ ਅਤੇ ਰੈਗੂਲੇਟਰੀ ਸ਼ਕਤੀਆਂ
👉ਕੈਬਨਿਟ ਵੱਲੋਂ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿੱਚ ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ ਨੂੰ ਮਨਜ਼ੂਰੀ
👉ਯੋਗ ਨਰਸਿੰਗ ਸਟਾਫ਼ ਨੂੰ ਟਿਊਟਰ ਵਜੋਂ ਤਰੱਕੀ ਦੇਣ ਲਈ ‘ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼’ ਵਿੱਚ ਸੋਧ ਨੂੰ ਪ੍ਰਵਾਨਗੀ
👉ਪਿਕਟਸ ਅਧੀਨ ਠੇਕੇ ‘ਤੇ ਕੰਮ ਕਰਦੇ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਕੀਤੀਆਂ ਜਾਣਗੀਆਂ ਰੈਗੂਲਰ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (ਆਰ.ਡੀ.ਏ.) ਬਿੱਲ, 2026’ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫ਼ੈਸਲਾ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026’ ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰ ਕੰਡੀ ਡੈਮ ਖੇਤਰਾਂ ਦੇ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ‘ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ’ (ਆਰ.ਡੀ.ਏ.) ਦੀ ਸਥਾਪਨਾ ਦਾ ਰਾਹ ਪੱਧਰਾ ਕਰੇਗਾ।ਆਰ.ਡੀ.ਏ. ਦੀ ਸਥਾਪਨਾ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਸ਼ਾਸਕੀ ਕੰਟਰੋਲ ਹੇਠ ਇੱਕ ਵਿਧਾਨਕ ਸੰਸਥਾ ਵਜੋਂ ਕੀਤੀ ਜਾਵੇਗੀ। ਇਸ ਨੂੰ ਏਕੀਕ੍ਰਿਤ ਵਿਕਾਸ, ਜ਼ਮੀਨ ਪ੍ਰਬੰਧਨ, ਪ੍ਰਾਜੈਕਟਾਂ ਨੂੰ ਲਾਗੂ ਕਰਨ ਅਤੇ ਸੈਰ-ਸਪਾਟਾ ਸਥਾਨਾਂ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀਆਂ ਪ੍ਰਸ਼ਾਸਕੀ, ਵਿੱਤੀ ਅਤੇ ਰੈਗੂਲੇਟਰੀ ਸ਼ਕਤੀਆਂ ਦਿੱਤੀਆਂ ਜਾਣਗੀਆਂ।ਇਸ ਅਥਾਰਟੀ ਦੇ ਚੇਅਰਮੈਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਹੋਣਗੇ, ਜਦਕਿ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਇਸ ਦੇ ਵਾਈਸ-ਚੇਅਰਮੈਨ ਹੋਣਗੇ। ਮੁੱਖ ਸਕੱਤਰ ਦੀ ਅਗਵਾਈ ਵਾਲੀ ਇੱਕ ਕਾਰਜਕਾਰੀ ਕਮੇਟੀ ਇਸ ਦੇ ਰੋਜ਼ਾਨਾ ਦੇ ਕੰਮਕਾਜ ਅਤੇ ਅੰਤਰ-ਵਿਭਾਗੀ ਤਾਲਮੇਲ ਦੀ ਦੇਖ-ਰੇਖ ਕਰੇਗੀ।

👉ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਵਿੱਚ ਸਟਾਫ਼ ਦੀ ਭਰਤੀ ਨੂੰ ਹਰੀ ਝੰਡੀ
ਕੈਬਨਿਟ ਨੇ ਮੁੱਖ ਚੋਣ ਅਫ਼ਸਰ (ਸੀ.ਈ.ਓ.), ਪੰਜਾਬ ਦੇ ਦਫ਼ਤਰ ਵਿੱਚ ਡਰਾਈਵਰਾਂ ਦੀਆਂ ਨਵੀਆਂ ਅਸਾਮੀਆਂ ਸਿਰਜਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਅਸਾਮੀਆਂ 19 ਪੱਕੀਆਂ ਅਸਾਮੀਆਂ ਵਿੱਚੋਂ ਸੇਵਾਦਾਰਾਂ ਦੀਆਂ ਅਸਾਮੀਆਂ ਅਤੇ ਮੁਹੱਰਰ ਦੀ ਇੱਕ ਪੱਕੀ ਅਸਾਮੀ ਸਰੰਡਰ ਕਰਕੇ ਬਣਾਈਆਂ ਗਈਆਂ ਹਨ।ਇਸ ਕਦਮ ਦਾ ਮਕਸਦ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਫ਼ਤਰ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣਾ ਹੈ।

👉ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼ (ਗਰੁੱਪ ਬੀ), 2016 ਵਿੱਚ ਸੋਧ ਨੂੰ ਹਰੀ ਝੰਡੀ
ਕੈਬਨਿਟ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਅਧੀਨ ਸਰਕਾਰੀ ਨਰਸਿੰਗ ਕਾਲਜ, ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਟਿਊਟਰ ਦੀਆਂ ਅਸਾਮੀਆਂ ਨੂੰ ਤਰੱਕੀ ਰਾਹੀਂ ਭਰਨ ਲਈ ‘ਪੰਜਾਬ ਨਰਸਿੰਗ ਐਜੂਕੇਸ਼ਨ ਸਰਵਿਸ ਰੂਲਜ਼ (ਗਰੁੱਪ ਬੀ), 2016’ ਦੇ ਅਪੈਂਡਿਕਸ-ਬੀ ਵਿੱਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ।ਇਹ ਅਸਾਮੀਆਂ ਡਾਇਰੈਕਟਰ, ਖੋਜ ਅਤੇ ਮੈਡੀਕਲ ਸਿੱਖਿਆ, ਪੰਜਾਬ ਦੇ ਕੰਟਰੋਲ ਹੇਠ ਰੈਗੂਲਰ ਆਧਾਰ ‘ਤੇ ਕੰਮ ਕਰ ਰਹੀਆਂ ਅਜਿਹੀਆਂ ਸਟਾਫ਼ ਨਰਸਾਂ ਅਤੇ ਨਰਸਿੰਗ ਸਿਸਟਰਾਂ ਵਿੱਚੋਂ ਭਰੀਆਂ ਜਾਣਗੀਆਂ, ਜਿਨ੍ਹਾਂ ਨੇ ਸਬੰਧਤ ਖੇਤਰ ਵਿੱਚ ਐਮ.ਐਸ.ਸੀ. (ਨਰਸਿੰਗ) ਕੀਤੀ ਹੋਵੇਗੀ। ਨਰਸਿੰਗ ਸਿੱਖਿਆ ਵਿੱਚ ਇੱਕ ਸਾਲ ਦਾ ਅਧਿਆਪਨ ਤਜਰਬਾ ਰੱਖਣ ਵਾਲੇ ਉਮੀਦਵਾਰਾਂ ਨੂੰ ਪਹਿਲ ਦਿੱਤੀ ਜਾਵੇਗੀ।

👉ਪਿਕਟਸ ਵਿੱਚ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਰੈਗੂਲਰ ਕਰਨ ਨੂੰ ਪ੍ਰਵਾਨਗੀ
ਕੈਬਨਿਟ ਨੇ ‘ਪੰਜਾਬ ਇਨਫਰਮੇਸ਼ਨ ਐਂਡ ਕਮਿਊਨੀਕੇਸ਼ਨ ਟੈਕਨਾਲੋਜੀ ਐਜੂਕੇਸ਼ਨ ਸੁਸਾਇਟੀ’ (ਪਿਕਟਸ) ਅਧੀਨ ਕੰਟਰਕਟ ‘ਤੇ ਕੰਮ ਕਰਦੇ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਵੀ ਆਪਣੀ ਸਹਿਮਤੀ ਦੇ ਦਿੱਤੀ ਹੈ।ਰੈਗੂਲਰ ਕੀਤੇ ਜਾਣ ਵਾਲੇ ਕਰਮਚਾਰੀਆਂ ਨੂੰ ਪਿਕਟਸ ਅਧੀਨ ਨਿਰਧਾਰਤ ਤਨਖ਼ਾਹ ਸਕੇਲ ਵਿੱਚ ਸੇਵਾਵਾਂ ਰੈਗੂਲਰ ਕਰਨ ਦਾ ਲਾਭ ਦਿੱਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Bhagwant Mann Govt ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ

👉ਯੂਨੀਅਨ ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ...

ਪਿੰਡ ਬੀਬੀਵਾਲਾ ਦੇ ਵਿਕਾਸ ਲਈ ਹਰਸਿਮਰਤ ਕੌਰ ਬਾਦਲ ਵੱਲੋਂ 5.50 ਲੱਖ ਦੀ ਗ੍ਰਾਂਟ

Bathinda News: ਸਾਬਕਾ ਕੇਂਦਰੀ ਮੰਤਰੀ ਅਤੇ ਬਠਿੰਡਾ ਤੋਂ ਮੌਜੂਦਾ...

ਸੜਕਾਂ ‘ਤੇ Students ਦਾ ਹੰਗਾਮਾ, ਗੱਡੀਆਂ ਸਣੇ ਫੂਕਤਾ ਸਾਰਾ ਸ਼ਹਿਰ

ਫਰਾਂਸ ਤੋਂ ਇਸ ਵੇਲੇ ਦੀ ਇੱਕ ਵੱਡੀ ਖ਼ਬਰ ਸਾਹਮਣੇ...