Tuesday, May 5, 2026
spot_img
spot_img

ਲੋਕ ਸਭਾ ਚੋਣਾਂ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਚੋਣ ਪ੍ਰੋਗਰਾਮ ਜਾਰੀ

Date:

spot_img

ਚੰਡੀਗੜ੍ਹ, 17 ਮਾਰਚ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਪੰਜਾਬ ਰਾਜ ਲਈ ਲੋਕ ਸਭਾ ਚੋਣਾਂ 2024 ਦਾ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਸ ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 7 ਮਈ, 2024 (ਮੰਗਲਵਾਰ) ਨੂੰ ਜਾਰੀ ਕੀਤਾ ਜਾਣਾ ਤੈਅ ਹੋਇਆ ਹੈ। ਨਾਮਜ਼ਦਗੀਆਂ ਲਈ ਅੰਤਿਮ ਮਿਤੀ 14 ਮਈ, 2024 (ਮੰਗਲਵਾਰ) ਨਿਰਧਾਰਤ ਕੀਤੀ ਗਈ ਹੈ ਜਦਕਿ ਨਾਮਜ਼ਦਗੀਆਂ ਦੀ ਪੜਤਾਲ 15 ਮਈ, 2024 (ਬੁੱਧਵਾਰ) ਨੂੰ ਹੋਵੇਗੀ। ਉਮੀਦਵਾਰ 17 ਮਈ, 2024 (ਸ਼ੁੱਕਰਵਾਰ) ਤੱਕ ਆਪਣੀਆਂ ਨਾਮਜ਼ਦਗੀਆਂ ਵਾਪਸ ਲੈ ਸਕਦੇ ਹਨ।

ਬਦਮਾਸ਼ਾਂ ਵਲੋਂ ਕੀਤੀ ਫਾਈਰਿੰਗ ‘ਚ ਇਕ ਪੁਲਿਸ ਮੁਲਾਜ਼ਮ ਦੀ ਮੌ+ਤ

ਪੰਜਾਬ ਵਿੱਚ 1 ਜੂਨ, 2024 (ਸ਼ਨੀਵਾਰ) ਨੂੰ ਵੋਟਾਂ ਪੈਣਗੀਆਂ, ਜਦਕਿ ਪੰਜਾਬ ਸਮੇਤ ਪੂਰੇ ਦੇਸ਼ ਵਿੱਚ 4 ਜੂਨ, 2024 (ਮੰਗਲਵਾਰ) ਨੂੰ ਵੋਟਾਂ ਦੀ ਗਿਣਤੀ ਕੀਤੀ ਜਾਵੇਗੀ। ਚੋਣਾਂ ਦੇ ਮੁਕੰਮਲ ਹੋਣ ਦੀ ਅੰਤਿਮ ਮਿਤੀ 6 ਜੂਨ, 2024 (ਵੀਰਵਾਰ) ਹੈ। ਸਿਬਿਨ ਸੀ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ 16 ਮਾਰਚ, 2024 ਨੂੰ ਚੋਣ ਪ੍ਰੋਗਰਾਮ ਐਲਾਨੇ ਜਾਣ ਤੋਂ ਬਾਅਦ, ਪੰਜਾਬ ਰਾਜ ਵਿੱਚ ਆਦਰਸ਼ ਚੋਣ ਜ਼ਾਬਤਾ (ਐਮ.ਸੀ.ਸੀ) ਤੁਰੰਤ ਪ੍ਰਭਾਵ ਨਾਲ ਲਾਗੂ ਕਰ ਦਿੱਤਾ ਗਿਆ ਹੈ। ਇਹ ਆਦਰਸ਼ ਚੋਣ ਜਾਬਤਾ ਸਾਰੇ ਉਮੀਦਵਾਰਾਂ, ਰਾਜਨੀਤਿਕ ਪਾਰਟੀਆਂ, ਰਾਜ ਸਰਕਾਰ ਦੇ ਨਾਲ-ਨਾਲ ਕੇਂਦਰ ਸਰਕਾਰ ’ਤੇ ਵੀ ਲਾਗੂ ਹੋਵੇਗਾ।

ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਦਿੱਤੀ ਵਧਾਈ

ਉਨ੍ਹਾਂ ਨੇ ਦੱਸਿਆ ਕਿ ਚੋਣ ਜਾਬਤੇ ਸਬੰਧੀ ਮੈਨੂਅਲ ਦੀ ਕਾਪੀ ਭਾਰਤੀ ਚੋਣ ਕਮਿਸ਼ਨ ਦੇ ਵੈੱਬਸਾਈਟ ਲਿੰਕ https://www.eci.gov.in/handbooks-manuals-modelchecklist ਤੋਂ ਡਾਊਨਲੋਡ ਕੀਤੀ ਜਾ ਸਕਦੀ ਹੈ। ਮੁੱਖ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁੱਖ ਸਕੱਤਰ ਰਾਹੀਂ ਮੁੱਖ ਮੰਤਰੀ, ਸਾਰੇ ਮੰਤਰੀਆਂ, ਸਪੀਕਰ, ਡਿਪਟੀ ਸਪੀਕਰ, ਸਾਰੇ ਵਧੀਕ ਮੁੱਖ ਸਕੱਤਰਾਂ, ਵਿੱਤ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ, ਸਕੱਤਰਾਂ, ਸਾਰੇ ਵਿਭਾਗਾਂ ਦੇ ਮੁਖੀਆਂ, ਪੰਜਾਬ ਦੇ ਸਾਰੇ ਬੋਰਡਾਂ, ਕਾਰਪੋਰੇਸ਼ਨਾਂ ਅਤੇ ਅਥਾਰਟੀਆਂ ਦੇ ਚੇਅਰਮੈਨਾਂ ਅਤੇ ਮੈਨੇਜਿੰਗ ਡਾਇਰੈਕਟਰਾਂ ਨੂੰ ਭੇਜ ਦਿੱਤੀਆਂ ਗਈਆਂ ਹਨ ਤਾਂ ਜੋ ਇਨ੍ਹਾਂ ਦੀ ਇੰਨ- ਬਿੰਨ ਤੇ ਸਖਤੀ ਨਾਲ ਪਾਲਣਾ ਕੀਤੀ ਜਾ ਸਕੇ।

 

Share post:

spot_img

Popular

More like this
Related

National News : BJP ਨੇ ਅਮਿਤ ਸ਼ਾਹ ਨੂੰ ਪੱਛਮੀ ਬੰਗਾਲ ”ਚ ਦਿੱਤੀ ਵੱਡੀ ਜ਼ਿੰਮੇਵਾਰੀ !

National News : ਪੱਛਮੀ ਬੰਗਾਲ ਵਿੱਚ ਇਤਿਹਾਸਕ ਜਿੱਤ ਤੋਂ...

Punjab News : 6 ਮਈ ਨੂੰ ਇਹਨਾਂ ਕਰਮਚਾਰੀਆਂ ਵੱਲੋਂ ਹੜਤਾਲ ਦੀ ਤਿਆਰੀ

Punjab News : ਸਫ਼ਾਈ ਸੇਵਕ ਯੂਨੀਅਨ ਪੰਜਾਬ ਵੱਲੋਂ 6...

Chandigarh News: ਜਥੇਦਾਰ ਹਵਾਰਾ ਨੂੰ 21 ਦਿਨ ਦੀ ਪੈਰੋਲ ਤੁਰੰਤ ਦੇਵੇ ਕੇਂਦਰ ਸਰਕਾਰ – ਜਥੇਦਾਰ ਦਾਦੂਵਾਲ

  Chandigarh News: ਲੋਕਤੰਤਰ ਇੱਕ ਬਹੁਤ ਖੂਬਸੂਰਤ ਸ਼ਬਦ ਹੈ ਅਤੇ...

ਰਾਸ਼ਟਰਪਤੀ ਨੂੰ ਮਿਲਣ ਤੋਂ ਬਾਅਦ CM Bhagwant Mann ਨੇ AAP ਛੱਡਣ ਵਾਲੇ MPs ਨੂੰ ਕਹੀ ਵੱਡੀ ਗੱਲ !

👉ਵਿਧਾਇਕਾਂ ਨੂੰ ਨਾਲ ਲੈ ਕੇ ਰਾਸ਼ਟਰਪਤੀ ਭਵਨ ਦੇ ਸਾਹਮਣੇ...