Friday, April 17, 2026
spot_img
spot_img

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਟੇਲ ਨਗਰ ਤੋਂ ’ਆਪ’ ਉਮੀਦਵਾਰ ਪ੍ਰਵੇਸ਼ ਰਤਨ ਲਈ ਕੀਤਾ ਰੋਡ ਸੋਅ

Date:

spot_img

👉ਨਫਰਤ ਦੀ ਰਾਜਨੀਤੀ ਨੂੰ ਰੱਦ ਕਰੋ, ’ਆਪ’ ਕੰਮ ਦੀ ਰਾਜਨੀਤੀ ਕਰਨ ਆਈ ਹੈ: ਮਾਨ
ਨਵੀਂ ਦਿੱਲੀ, 17 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪਟੇਲ ਨਗਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਪ੍ਰਵੇਸ਼ ਰਤਨ ਦੇ ਸਮਰਥਨ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਕੀਤਾ। ਰੋਡ ਸ਼ੋਅ ਵਿੱਚ ਲੋਕਾਂ ਦੀ ਭਾਰੀ ਭੀੜ ਇਕਠੀ ਹੋਈ, ਜੋ ਪਟੇਲ ਨਗਰ ਦੇ ਲੋਕਾਂ ਦੇ ’ਆਪ’ ਪ੍ਰਤੀ ਸਮਰਥਨ ਨੂੰ ਦਰਸਾਉਂਦੀ ਹੈ।ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਨਿੱਘੇ ਸਵਾਗਤ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ, ‘‘ਮੈਂ ਤੁਹਾਡੇ ਪਿਆਰ ਅਤੇ ਸਤਿਕਾਰ ਲਈ ਤਹਿ ਦਿਲੋਂ ਧੰਨਵਾਦੀ ਹਾਂ। ਜਦੋਂ ਵੀ ਮੈਂ ਪਟੇਲ ਨਗਰ ਆਉਂਦਾ ਹਾਂ, ਤੁਸੀਂ ਹਮੇਸ਼ਾ ਮੇਰਾ ਉਤਸ਼ਾਹ ਨਾਲ ਸਵਾਗਤ ਕਰਦੇ ਹੋ। ਇਸ ਵਾਰ ਵੀ ਮੈਨੂੰ ਵਿਸ਼ਵਾਸ ਹੈ ਕਿ ਤੁਸੀਂ 5 ਫਰਵਰੀ ਨੂੰ ਆਪਣਾ ਹੀ ਰਿਕਾਰਡ ਤੋੜੋਗੇ।’’ ਭਗਵੰਤ ਮਾਨ ਨੇ ’ਆਪ’ ਦੀ ਇਮਾਨਦਾਰ ਅਤੇ ਲੋਕ-ਕੇਂਦਰਿਤ ਰਾਜਨੀਤੀ ਲਈ ਪ੍ਰਚਾਰ ਕਰਨ ਦੀ ਆਪਣੀ ਵਚਨਬੱਧਤਾ ’ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ ਇੰਡੀਆ ਹਾਕੀ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਰਾਸ਼ਟਰਪਤੀ ਨੇ ਮੇਜ਼ਰ ਧਿਆਨ ਚੰਦ ਖੇਲ ਰਤਨ ਅਵਾਰਡ ਨਾਲ ਕੀਤਾ ਸਨਮਾਨਿਤ

’ਆਪ’ ਨੇਤਾ ਅਰਵਿੰਦ ਕੇਜਰੀਵਾਲ ਦੇ ਮੁੱਲਾਂ ਨੂੰ ਉਜਾਗਰ ਕਰਦੇ ਹੋਏ, ਮਾਨ ਨੇ ਕਿਹਾ, ‘‘ਅਰਵਿੰਦ ਕੇਜਰੀਵਾਲ ਨੇ ਇਮਾਨਦਾਰ ਰਾਜਨੀਤੀ ਰਾਹੀਂ ਦੇਸ਼ ਦੀ ਸੇਵਾ ਕਰਨ ਲਈ ਬਤੌਰ ਇਨਕਮ ਟੈਕਸ ਕਮਿਸ਼ਨਰ ਦੀ ਨੌਕਰੀ ਛੱਡ ਦਿੱਤੀ। ਉਨ੍ਹਾਂ ਦੀ ਇਮਾਨਦਾਰੀ ਰਵਾਇਤੀ ਪਾਰਟੀਆਂ ਲਈ ਖ਼ਤਰਾ ਹੈ ਜੋ ਲੋਕਾਂ ਦੀ ਭਲਾਈ ਨਾਲੋਂ ਆਪਣੀ ਸ਼ਕਤੀ ਨੂੰ ਤਰਜੀਹ ਦਿੰਦੀਆਂ ਹਨ। ਇਸੇ ਤਰ੍ਹਾਂ ਜਦੋਂ ਮੈਂ ਕਾਮੇਡੀ ਕਿੰਗ ਸੀ ਤਾਂ ਉਨ੍ਹਾਂ ਨੇ ਮੇਰੀ ਤਾਰੀਫ਼ ਕੀਤੀ ਪਰ ਹੁਣ ਉਹ ਮੇਰੇ ਤੋਂ ਡਰਦੇ ਹਨ ਕਿਉਂਕਿ ਮੈਂ ਉਨ੍ਹਾਂ ਦੇ ਭ੍ਰਿਸ਼ਟ ਕੰਮਾਂ ਨੂੰ ਚੁਣੌਤੀ ਦਿੰਦਾ ਹਾਂ। ’’ ਮੁੱਖ ਮੰਤਰੀ ਨੇ ਪੰਜਾਬ ਵਿੱਚ ’ਆਪ’ ਦੇ ਸ਼ਾਸਨ ਮਾਡਲ ਨੂੰ ਆਪਣੇ ਵਾਅਦਿਆਂ ਦੇ ਪ੍ਰਮਾਣ ਵਜੋਂ ਵੀ ਉਜਾਗਰ ਕੀਤਾ ਅਤੇ ਕਿਹਾ ਕਿ ਹੁਣ ਪੰਜਾਬ ਦੇ 90% ਘਰਾਂ ਦੇ ਬਿਜਲੀ ਦੇ ਬਿਲ ਜੀਰੋ ਆ ਰਹੇ ਹਨ, ਸਾਡੀ ਸਰਕਾਰ ਵੱਲੋਂ ਮੁਹੱਲਾ ਕਲੀਨਿਕਾਂ ਦੀ ਸਥਾਪਨਾ ਕੀਤੀ ਜਾ ਰਹੀ ਹੈ ਅਤੇ ਅਸੀਂ ਸਰਕਾਰੀ ਸਕੂਲਾਂ ਨੂੰ ਸੁਧਾਰ ਰਹੇ ਹਾਂ।

ਇਹ ਵੀ ਪੜ੍ਹੋ ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ‘PSPCL’ ਦੇ JE ਤੇ Lineman ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮਾਨ ਨੇ ਕਿਹਾ ਕਿ ਪੰਜਾਬ ਵਿੱਚ ’ਆਪ’ ਸਰਕਾਰ ਨੇ ਐਸਐਸਐਫ (ਸੜਕ ਸੁਰਖਿਆ ਫੋਰਸ) ਨਾਮਕ ਸੜਕ ਸੁਰੱਖਿਆ ਫੋਰਸ ਦੀ ਸ਼ੁਰੂਆਤ ਕੀਤੀ ਜਿਸ ਨੇ ਇਕ ਸਾਲ ਵਿੱਚ 1,500 ਤੋਂ ਵੱਧ ਜਾਨਾਂ ਬਚਾਈਆਂ ਹਨ। ਮਾਨ ਨੇ ਕਿਹਾ, “ਅਜਿਹੀਆਂ ਪਹਿਲਕਦਮੀਆਂ ਸਾਡੇ ਸਾਫ਼ ਇਰਾਦਿਆਂ ਨੂੰ ਦਰਸਾਉਂਦੀਆਂ ਹਨ। ਅਸੀਂ ਰਾਜਨੀਤੀ ਵਿੱਚ ਸੇਵਾ ਕਰਨ ਲਈ ਆਏ ਹਾਂ, ਪੈਸਾ ਕਮਾਉਣ ਲਈ ਨਹੀਂ।ਵਿਰੋਧੀ ਪਾਰਟੀਆਂ ’ਤੇ ਹਮਲਾ ਬੋਲਦੇ ਹੋਏ ਮਾਨ ਨੇ ਕਿਹਾ, ‘‘ਕਾਂਗਰਸ ਜ਼ੀਰੋ ਸੀਟਾਂ ਦਾ ਆਪਣਾ ਰਿਕਾਰਡ ਬਰਕਰਾਰ ਰੱਖੇਗੀ। ਭਾਜਪਾ ਝੂਠ ਫੈਲਾ ਰਹੀ ਹੈ, ਪਰ ਲੋਕ ਸੱਚ ਜਾਣਦੇ ਹਨ। 5 ਫਰਵਰੀ ਨੂੰ ਇਮਾਨਦਾਰ ਅਤੇ ਪ੍ਰਗਤੀਸ਼ੀਲ ਸ਼ਾਸਨ ਯਕੀਨੀ ਬਣਾਉਣ ਲਈ ਸਿਰਫ਼ ’ਆਪ’ ਨੂੰ ਵੋਟ ਦਿਓ।’’ਮੁੱਖ ਮੰਤਰੀ ਨੇ ਭਾਰਤ ਦੀ ਵਿਭਿੰਨਤਾ ਦੀ ਸੁੰਦਰਤਾ ’ਤੇ ਜ਼ੋਰ ਦਿੱਤਾ ਅਤੇ ਲੋਕਾਂ ਨੂੰ ਨਫ਼ਰਤ ਦੀ ਵੰਡਣ ਵਾਲੀ ਰਾਜਨੀਤੀ ਨੂੰ ਰੱਦ ਕਰਨ ਦੀ ਅਪੀਲ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...