Chandigarh News : ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇਥੇ ਆਪਣੀ ਰਿਹਾਇਸ਼ ਵਿਖੇ ਔਨਲਾਈਨ ਪੋਰਟਲ (se.census.gov.in) ਰਾਹੀਂ ਆਪਣਾ ਸਵੈ-ਜਨਗਣਨਾ ਅਮਲ ਪੂਰਾ ਕੀਤਾ। ਇਸ ਪ੍ਰਕਿਰਿਆ ਲਈ ਸਥਾਨਕ ਸਰਕਾਰਾਂ ਦੇ ਸਕੱਤਰ ਮਨਜੀਤ ਸਿੰਘ ਬਰਾੜ ਅਤੇ ਜਨਗਣਨਾ ਪੰਜਾਬ ਤੇ ਚੰਡੀਗੜ੍ਹ ਦੇ ਡਾਇਰੈਕਟਰ ਡਾ. ਨਵਜੋਤ ਖੋਸਾ ਵੱਲੋਂ ਸੁਵਿਧਾ ਪ੍ਰਦਾਨ ਕੀਤੀ ਗਈ। ਸ੍ਰੀ ਸਿਨਹਾ ਨੇ ਰਾਜ ਦੇ ਸਾਰੇ ਨਿਵਾਸੀਆਂ ਨੂੰ ਰਾਸ਼ਟਰੀ ਜਨਗਣਨਾ ਪ੍ਰਕਿਰਿਆ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਨੇ ਇਸ ਪ੍ਰਕਿਰਿਆ ਨੂੰ ਇੱਕ ਨਾਗਰਿਕ ਜ਼ਿੰਮੇਵਾਰੀ ਵਜੋਂ ਦਰਸਾਇਆ, ਜੋ ਜਨਤਕ ਲੋੜਾਂ ਦਾ ਮੁਲਾਂਕਣ ਕਰਨ ਵਿੱਚ ਮਦਦ ਕਰਦੀ ਹੈ ਅਤੇ ਸਰੋਤਾਂ ਦੀ ਬਰਾਬਰ ਵੰਡ ਰਾਹੀਂ ਬਿਹਤਰ ਸ਼ਾਸਨ ਨੂੰ ਯਕੀਨੀ ਬਣਾਉਂਦੀ ਹੈ।
ਇਹ ਵੀ ਪੜ੍ਹੋ 👉 Chandigarh News : CM ਮਾਨ ਦੀ ਅਗਵਾਈ ‘ਚ ਪੰਜਾਬ ਵਜ਼ਾਰਤ ਵੱਲੋਂ ਡਾਇਰੈਕਟੋਰੇਟ ਆਫ਼ ਫੌਰੈਂਸਿਕ ਸਾਇੰਸ ਸਰਵਿਸਜ਼ ਦੀ ਸਥਾਪਨਾ ਕਰਨ ਨੂੰ ਹਰੀ ਝੰਡੀ
ਉਨ੍ਹਾਂ ਅਪੀਲ ਕੀਤੀ ਕਿ ਇਸ ਪ੍ਰਕਿਰਿਆ ਵਿੱਚ ਹਰ ਘਰ-ਪਰਿਵਾਰ ਨੂੰ ਗਿਣਿਆ ਜਾਵੇ, ਹਰ ਆਵਾਜ਼ ਸੁਣੀ ਜਾਵੇ, ਅਤੇ ਕੋਈ ਵੀ ਪਿੱਛੇ ਨਾ ਰਹੇ। ਮੁੱਖ ਸਕੱਤਰ ਨੇ ਕਿਹਾ ਕਿ ਸਰਗਰਮ ਜਨਤਕ ਭਾਗੀਦਾਰੀ ਇੱਕ ਮਜ਼ਬੂਤ, ਵਧੇਰੇ ਸਮਾਵੇਸ਼ੀ ਅਤੇ ਵਿਕਸਤ ਭਾਰਤ ਦੇ ਨਿਰਮਾਣ ਵਿੱਚ ਮਦਦ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਭਰੋਸੇਯੋਗ ਜਨਗਣਨਾ ਡੇਟਾ ਸਕੂਲ, ਹਸਪਤਾਲ, ਸੜਕਾਂ, ਭਲਾਈ ਯੋਜਨਾਵਾਂ ਅਤੇ ਵਿਕਾਸ ਨੀਤੀਆਂ ਵਰਗੇ ਬੁਨਿਆਦੀ ਢਾਂਚੇ ਦੀ ਯੋਜਨਾਬੰਦੀ ਲਈ ਨੀਂਹ ਬਣਾਉਂਦਾ ਹੈ। ਇਸ ਲਈ ਸਵੈ-ਗਣਨਾ ਨੂੰ ਵਿਕਸਤ ਭਾਰਤ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਵਿੱਚ ਇੱਕ ਮਹੱਤਵਪੂਰਨ ਥੰਮ੍ਹ ਹੈ। ਸਵੈ-ਗਣਨਾ , ਜਨਗਣਨਾ- 2027 ਦੀ ਇੱਕ ਮੁੱਖ ਵਿਸ਼ੇਸ਼ਤਾ ਹੈ ਅਤੇ ਇਹ ਪੰਜਾਬ ਰਾਜ ਵਿੱਚ 30 ਅਪ੍ਰੈਲ 2026 ਤੋਂ 14 ਮਈ 2026 ਤੱਕ ਕੀਤੀ ਜਾਵੇਗੀ। ਇਹ ਲੋਕਾਂ ਨੂੰ ਆਪਣੇ ਘਰਾਂ ਤੋਂ ਹੀ ਬੜੇ ਸੁਖਾਲੇ ਢੰਗ ਨਾਲ ਆਪਣੇ ਸਮਾਜਿਕ-ਆਰਥਿਕ ਵੇਰਵੇ ਆਨਲਾਈਨ ਦਰਜ ਕਰਾਉਣ ਦੇ ਯੋਗ ਬਣਾਉਂਦੀ ਹੈ।
ਇਹ ਵੀ ਪੜ੍ਹੋ 👉 Chandigarh News : ਵਿਧਾਨ ਸਭਾ ਦੇ ਇਤਿਹਾਸਕ ਇਜਲਾਸ ਦੌਰਾਨ ਮਜ਼ਦੂਰਾਂ ਦੀਆਂ ਉਜਰਤਾਂ ਵਿੱਚ ਸੋਧ ਅਤੇ ਵਾਧੇ ਸਬੰਧੀ ਮਤਾ ਸਰਬਸੰਮਤੀ ਨਾਲ ਹੋਇਆ ਪਾਸ
ਇਸਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਉਹਨਾਂ ਕਿਹਾ ਕਿ ਸਵੈ-ਗਣਨਾ ਇੱਕ ਭਰੋਸੇਯੋਗ ਅਤੇ ਸਮਾਵੇਸ਼ੀ ਜਨਗਣਨਾ ਕਰਵਾਉਣ ਲਈ ਬਹੁਤ ਜ਼ਰੂਰੀ ਹੈ ਕਿਉਂਕਿ ਇਹ ਨਾਗਰਿਕਾਂ ਨੂੰ ਆਪਣੇ ਪਰਿਵਾਰ, ਭਾਈਚਾਰੇ ਅਤੇ ਖੇਤਰ ਦੀ ਸਹੀ ਨੁਮਾਇੰਦਗੀ ਰਾਹੀਂ ਰਾਸ਼ਟਰ-ਨਿਰਮਾਣ ਵਿੱਚ ਸਿੱਧੇ ਤੌਰ ‘ਤੇ ਯੋਗਦਾਨ ਪਾਉਣ ਦੀ ਆਗਿਆ ਦਿੰਦੀ ਹੈ। ਇਹ ਪਹਿਲਕਦਮੀ ਡੇਟਾ ਇਕੱਤਰਤਾ ਵਿੱਚ ਕੁਸ਼ਲਤਾ, ਕਵਰੇਜ ਅਤੇ ਭਰੋਸੇਯੋਗਤਾ ਨੂੰ ਵਧਾਉਂਦੇ ਹੋਏ ਆਹਮੋ-ਸਾਹਮਣੇ ਗੱਲਬਾਤ ਕਰਨ ਦੀ ਲੋੜ ਨੂੰ ਕਾਫ਼ੀ ਹੱਦ ਤੱਕ ਘਟਾਉਂਦੀ ਹੈ। ਇਸ ਤੋਂ ਬਾਅਦ 15 ਮਈ 2026 ਤੋਂ 13 ਜੂਨ 2026 ਤੱਕ ਘਰ ਸੂਚੀਕਰਨ ਪੜਾਅ ਹੋਵੇਗਾ। ਸਾਰੇ ਨਿਵਾਸੀਆਂ ਨੂੰ ਇਸ ਸਹੂਲਤ ਦਾ ਲਾਭ ਉਠਾਉਣ ਅਤੇ ਜਨਗਣਨਾ 2027 ਦੀ ਸਫਲਤਾ ਵਿੱਚ ਪੂਰੇ ਦਿਲ ਨਾਲ ਯੋਗਦਾਨ ਪਾਉਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਇੱਕ ਵਿਆਪਕ ਅਤੇ ਭਰੋਸੇਯੋਗ ਰਾਸ਼ਟਰੀ ਡੇਟਾਬੇਸ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਏਗੀ, ਜੋ ਫੈਸਲੇ ਲੈਣ ਅਤੇ ਭਵਿੱਖ ਦੀ ਯੋਜਨਾਬੰਦੀ ਲਈ ਜ਼ਰੂਰੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




