Thursday, April 16, 2026
spot_img
spot_img

ਪੰਜਾਬ ਨੇ ਡੇਅਰੀ ਫਾਰਮਿੰਗ ਨੂੰ ਹੁਲਾਰਾ ਦੇਣ ਲਈ 22.26 ਲੱਖ ਮਸਨੂਈ ਗਰਭਧਾਰਨ ਕਰਵਾਏ; 3.75 ਲੱਖ ਸੈਕਸਡ ਸੀਮਨ ਦੀਆਂ ਖੁਰਾਕਾਂ ਖਰੀਦੀਆਂ: ਖੁੱਡੀਆਂ

Date:

spot_img

Chandigarh News:ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਡੇਅਰੀ ਫਾਰਮਿੰਗ ਸੈਕਟਰ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਵਿੱਤੀ ਸਾਲ 2024-25 ਵਿੱਚ 22.26 ਲੱਖ ਮਸਨੂਈ ਗਰਭਧਾਰਨ ਕਰਵਾ ਕੇ ਮਹੱਤਵਪੂਰਨ ਪ੍ਰਗਤੀ ਹਾਸਲ ਕੀਤੀ, ਜਿਸ ਵਿੱਚ 18.50 ਲੱਖ ਸੀਮਨ ਸਟ੍ਰਾਅ (ਗਾਵਾਂ ਲਈ 6.47 ਲੱਖ ਅਤੇ ਮੱਝਾਂ ਲਈ 12.03 ਲੱਖ) ਦਾ ਉਤਪਾਦਨ ਵੀ ਕੀਤਾ ਗਿਆ।ਅੱਜ ਇੱਥੇ ਕਿਸਾਨ ਭਵਨ ਵਿਖੇ “ਪਸ਼ੂਆਂ ਦੇ ਪਾਲਣ-ਪੋਸ਼ਣ, ਵਾਰ-ਵਾਰ ਪ੍ਰਜਨਨ ਅਤੇ ਬਿਮਾਰੀ ਦੇ ਕੰਟਰੋਲ ਲਈ ਨਵੀਨਤਾਕਾਰੀ ਪਹੁੰਚ” ਵਿਸ਼ੇ ‘ਤੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਉੱਚ ਜੈਨੇਟਿਕ ਯੋਗਤਾ ਵਾਲੀਆਂ ਵੱਛੀਆਂ ਪੈਦਾ ਕਰਨ ਲਈ 3.75 ਲੱਖ ਫ੍ਰੋਜ਼ਨ ਸੈਕਸਡ ਸੀਮਨ ਖਰੀਦੇ ਗਏ ਤਾਂ ਜੋ ਅਵਾਰਾ ਪਸ਼ੂਆਂ ਦੀ ਗਿਣਤੀ ਘਟਾਉਣ ਅਤੇ ਕਿਸਾਨਾਂ ਦਾ ਕੱਟਿਆਂ ਤੇ ਵੱਛਿਆਂ ਦੇ ਪਾਲਣ-ਪੋਸ਼ਣ ਉੱਤੇ ਹੋਣ ਵਾਲੇ ਖਰਚ ਦੇ ਬੋਝ ਨੂੰ ਘਟਾਉਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਪੰਜਾਬ ਦੇ ਸਹਿਕਾਰੀ ਬੈਂਕਾਂ ਦੇ ਦਫ਼ਤਰਾਂ ਵਿਚ ਹੁਣ ਡਿਜੀਟਲ ਪ੍ਰਣਾਲੀ ਨਾਲ ਲੱਗੇਗੀ ਹਾਜ਼ਰੀ

ਪਸ਼ੂ ਪਾਲਣ ਵਿਭਾਗ ਵੱਲੋਂ ਉੱਚ-ਗੁਣਵੱਤਾ ਵਾਲੇ ਗਾਂ ਸੀਮਨ ਦੀ ਘਾਟ ਨੂੰ ਪੂਰਾ ਕਰਨ ਲਈ ਗਾਵਾਂ ਲਈ ਉੱਚ-ਗੁਣਵੱਤਾ ਵਾਲੇ ਸੀਮਨ ਦੀਆਂ 3.38 ਲੱਖ ਡੋਜ਼ ਵੀ ਖਰੀਦੀਆਂ ਗਈਆਂ ਹਨ। ਗੁਰਮੀਤ ਸਿੰਘ ਖੁੱਡੀਆਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਕਿਸਾਨਾਂ ਦੀ ਆਮਦਨ ਵਧਾਉਣ ਲਈ ਮਸਨੂਈ ਗਰਭਧਾਰਨ ਰਾਹੀਂ ਪਸ਼ੂਧਨ ਦੀ ਉਤਪਾਦਕਤਾ ਵਧਾਉਣ ਦੇ ਨਾਲ ਨਾਲ ਪਸ਼ੂਆਂ ਵਿੱਚ ਬਿਮਾਰੀਆਂ ਨੂੰ ਕੰਟਰੋਲ ਕਰਨ ਲਈ ਸਮੇਂ ਸਿਰ ਟੀਕਾਕਰਨ ਪ੍ਰੋਗਰਾਮ ਲਾਗੂ ਕਰਨ ਦੇ ਨਿਰਦੇਸ਼ ਵੀ ਦਿੱਤੇ।ਸ. ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਸ਼ੂ ਪਾਲਣ ਦੇ ਬਿਹਤਰ ਢੰਗ-ਤਰੀਕਿਆਂ ਰਾਹੀਂ ਪਸ਼ੂ ਪਾਲਕਾਂ ਨੂੰ ਸਸ਼ਕਤ ਬਣਾਉਣ ਪ੍ਰਤੀ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਪਸ਼ੂਆਂ ਦੀ ਉਤਪਾਦਕਤਾ ਨੂੰ ਵਧਾਉਣ, ਬਿਮਾਰੀਆਂ ਦੇ ਪ੍ਰਕੋਪ ਨੂੰ ਘਟਾਉਣ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ ਕੰਮ ਕਰ ਰਿਹਾ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦਾ ਜੰਗਲਾਤ ਵਿਭਾਗ ਦੇ ਠੇਕੇ ਵਾਲੇ 942 ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ; ਸੇਵਾਵਾਂ ਪੱਕੀਆਂ ਕਰਨ ਦੇ ਨਿਯੁਕਤੀ ਪੱਤਰ ਸੌਂਪੇ

ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੇ ਇਸ ਸਮਾਗਮ ਦੀ ਮਹੱਤਤਾ ‘ਤੇ ਚਾਨਣਾ ਪਾਇਆ, ਜਿਸ ਵਿੱਚ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰਾਂ ਅਤੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਪਸ਼ੂ ਉਤਪਾਦਕਤਾ ਵਧਾਉਣ ਅਤੇ ਕਿਸਾਨਾਂ ਦੀ ਪ੍ਰਗਤੀ ਲਈ ਨਵੀਨਤਾਕਾਰੀ ਹੱਲਾਂ ‘ਤੇ ਚਰਚਾ ਕੀਤੀ ਗਈ। ਉਨ੍ਹਾਂ ਵਿਭਾਗ ਦੇ ਫੀਲਡ ਸਟਾਫ ਨੂੰ ਪਸ਼ੂਆਂ ਨੂੰ ਸਮੇਂ ਸਿਰ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਕਿਸਾਨਾਂ ਨੂੰ ਆਪਣੇ ਪਸ਼ੂਆਂ ਦੇ ਇਲਾਜ ਲਈ ਕਿਸੇ ਵੀ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...