ਪੰਜਾਬ ਕਾਂਗਰਸ ਨੇ ਇੰਚਾਰਜ ਭੂਪੇਸ਼ ਬਘੇਲ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਦੌਰੇ ਲਈ ਤਿਆਰੀਆਂ ਕੀਤੀਆਂ ਮੁਕੰਮਲ

0
46
+1

👉ਪਾਰਟੀ ਕੈਡਰ ਅਜਿਹੇ ਸੀਨੀਅਰ ਅਤੇ ਮੰਨੇ-ਪ੍ਰਮੰਨੇ ਨੇਤਾ ਦਾ ਪੰਜਾਬ ਵਿੱਚ ਸਵਾਗਤ ਕਰਨ ਲਈ ਉਤਸ਼ਾਹਿਤ: ਰਾਜਾ ਵੜਿੰਗ
Amritsar News: ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਦੇ ਜਿੰਮੇਵਾਰੀ ਸੰਭਾਲਣ ਮਗਰੋਂ ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਕੀਤੇ ਜਾਣ ਵਾਲੇ ਦੌਰੇ ਦੀ ਤਿਆਰੀਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਮੁਕੰਮਲ ਕਰ ਲਈਆਂ ਗਈਆਂ ਹਨ। ਪੰਜਾਬ ਕਾਂਗਰਸ ਦੇ ਇੱਕ ਬੁਲਾਰੇ ਨੇ ਦਸਿਆ ਕਿ ਇਸ ਫੇਰੀ ਦੌਰਾਨ ਭੂਪੇਸ਼ ਬਘੇਲ ਦਾ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਕਈ ਥਾਵਾਂ ’ਤੇ ਸਵਾਗਤ ਕੀਤਾ ਜਾਵੇਗਾ, ਜਿੱਥੇ ਸੂਬੇ ਭਰ ਤੋਂ ਕਾਂਗਰਸੀ ਵਰਕਰਾਂ ਅਤੇ ਆਗੂਆਂ ਦੇ ਵੱਡੇ ਉਤਸ਼ਾਹੀ ਇਕੱਠ ਹੋਣਗੇ।

ਇਹ ਵੀ ਪੜ੍ਹੋ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਮੁੜ ਵਿਗੜੀ, ਸੱਦੀ ਮੀਟਿੰਗ

ਬੁਲਾਰੇ ਨੇ ਕਿਹਾ ਕਿ ਪੰਜਾਬ ਕਾਂਗਰਸ ਇਸ ਸਮਾਗਮ ਨੂੰ ਇਤਿਹਾਸਕ ਬਣਾਉਣ ਲਈ ਤਿਆਰ ਹੈ, ਜੋ ਪਾਰਟੀ ਦੀ ਏਕਤਾ ਅਤੇ ਤਾਕਤ ਦਾ ਪ੍ਰਤੀਕ ਹੈ। ਵਰਕਰ ਅਤੇ ਨੇਤਾ ਦੋਵੇਂ ਭੁਪੇਸ਼ ਬਘੇਲ ਨੂੰ ਮਿਲਣ ਅਤੇ ਗੱਲਬਾਤ ਕਰਨ ਲਈ ਉਤਸ਼ਾਹਿਤ ਹਨ, ਜਿਨ੍ਹਾਂ ਦੀ ਮੌਜੂਦਗੀ ਨਾਲ ਪਾਰਟੀ 2027 ਦੀਆਂ ਮਹੱਤਵਪੂਰਨ ਚੋਣਾਂ ਦੀ ਤਿਆਰੀ ਵਿੱਚ ਕਾਡਰ ਨੂੰ ਪ੍ਰੇਰਿਤ ਕਰਨ ਦੀ ਉਮੀਦ ਵਿੱਚ ਹੈ।ਇਸ ਫੇਰੀ ਲਈ ਆਪਣੇ ਉਤਸ਼ਾਹ ਦਾ ਪ੍ਰਗਟਾਵਾ ਕਰਦੇ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ, “ਸਾਨੂੰ ਪੰਜਾਬ ਵਿੱਚ, ਖਾਸ ਕਰਕੇ ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ, ਭੁਪੇਸ਼ ਬਘੇਲ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲ ਰਿਹਾ ਹੈ।

ਇਹ ਵੀ ਪੜ੍ਹੋ Bathinda ਨਿਗਮ ਦੇ ਚਰਚਿਤ Xen Gurprit butter ਵਿਰੁੱਧ ਵਿਜੀਲੈਂਸ ਵੱਲੋਂ ਪਰਚਾ ਦਰਜ਼

ਉਨ੍ਹਾਂ ਦੀ ਫੇਰੀ ਕਾਂਗਰਸ ਲੀਡਰਸ਼ਿਪ ਦੀ ਰਾਜ ਅਤੇ ਇਸਦੇ ਲੋਕਾਂ ਪ੍ਰਤੀ ਵਚਨਬੱਧਤਾ ਦਾ ਪ੍ਰਮਾਣ ਹੈ।’’ ਉਨ੍ਹਾਂ ਕਿਹਾ, ਭੁਪੇਸ਼ ਬਘੇਲ ਦਾ ਵਿਸ਼ਾਲ ਤਜਰਬਾ ਅਤੇ ਸ਼ਾਸਨ ਵਿੱਚ ਸਫਲਤਾ ਸਾਡੇ ਲਈ ਇੱਕ ਮਾਰਗਦਰਸ਼ਕ ਵਜੋਂ ਕੰਮ ਕਰੇਗੀ ਕਿਉਂਕਿ ਅਸੀਂ 2027 ਦੀਆਂ ਚੋਣਾਂ ਲਈ ਆਪਣਾ ਰੋਡਮੈਪ ਤਿਆਰ ਕਰ ਰਹੇ ਹਾਂ। ਇਹ ਫੇਰੀ ਪੰਜਾਬ ਕਾਂਗਰਸ ਦੇ ਪੁਨਰ-ਉਥਾਨ ਦਾ ਪ੍ਰਤੀਕ ਹੈ, ਅਤੇ ਸਾਨੂੰ ਵਿਸ਼ਵਾਸ ਹੈ ਕਿ ਇਹ ਸਾਡੇ ਵਰਕਰਾਂ ਅਤੇ ਨੇਤਾਵਾਂ ਦੇ ਉਤਸ਼ਾਹ ਨੂੰ ਮੁੜ ਸੁਰਜੀਤ ਕਰੇਗੀ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+1

LEAVE A REPLY

Please enter your comment!
Please enter your name here