ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਪੰਜਾਬ ਦੀ ਧੀ ਅਤੇ ਗੱਦਾਰਾਂ ਵਿਚਕਾਰ ਲੜਾਈ: ਵੜਿੰਗ
ਜਲੰਧਰ, 29 ਜੂਨ: ਪਿਛਲੇ ਦਿਨੀਂ ਹੋਈਆਂ ਲੋਕ ਸਭਾ ਚੋਣਾਂ ਵਿਚ 13 ‘ਚੋਂ 7 ਸੀਟਾਂ ਜਿੱਤ ਕੇ ਸਭ ਤੋਂ ਵੱਡੀ ਪਾਰਟੀ ਪੰਜਾਬ ਕਾਂਗਰਸ ਨੇ ਹੁਣ ਆਗਾਮੀ 10 ਜੁਲਾਈ ਨੂੰ ਹੋਣ ਜਾ ਰਹੀ ਜਲੰਧਰ ਪੱਛਮੀ ਹਲਕੇ ਦੀ ਉਪ ਚੋਣ ਦੀ ਜਿੱਤ ਯਕੀਨੀ ਬਣਾਉਣ ਲਈ ਪੂਰੀ ਤਾਕਤ ਝੋਕ ਦਿੱਤੀ ਹੇ। ਇਸਦੇ ਲਈ ਸ਼ਨੀਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਹਲਕੇ ਤੋਂ ਐਮ.ਪੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਹੋਈ ਪੰਜਾਬ ਪੱਧਰੀ ਮੀਟਿੰਗ ਵਿਚ ਪਾਰਟੀ ਉਮੀਦਵਾਰ ਸੁਰਿੰਦਰ ਕੌਰ ਲਈ ਡਿਊਟੀਆਂ ਲਗਾਈਆਂ ਗਈਆਂ। ਮੀਟਿੰਗ ਦੌਰਾਨ ਹੋਏ ਭਾਰੀ ਇਕੱਠ ਨੂੰ ਸੰਬੋਧਨ ਰਾਜਾ ਵੜਿੰਗ ਨੇ ਜ਼ੋਰ ਦੇ ਕੇ ਕਿਹਾ, ‘‘ਮੀਟਿੰਗ ਦੌਰਾਨ ਮਿਲੇ ਭਾਰੀ ਸਮਰਥਨ ਨਾਲ ਜਲੰਧਰ ਪੱਛਮੀ ਹਲਕੇ ਦੀ ਸੀਟ ’ਤੇ ਕਾਂਗਰਸ ਦਾ ਝੰਡਾ ਬੁਲੰਦ ਹੋਣਾ ਤੈਅ ਹੈ। ਇਹ ਪੰਜਾਬ ਦੀ ਧੀ ਅਤੇ ਜਲੰਧਰ ਦੀ ਲੋਕ ਵਿਰੋਧੀ ਪਾਰਟੀਆਂ ਦੇ ਦਲਬਦਲੂ ਨੇਤਾਵਾਂ ਵਿਚਾਲੇ ਲੜਾਈ ਹੈ।’’
ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਨਸ਼ਾ ਤਸਕਰੀ ਦੇ ਦੋ ਹੋਰ ਰੈਕੇਟਾਂ ਦਾ ਪਰਦਾਫਾਸ਼
ਉਨ੍ਹਾਂ ਕਿਹਾ ਕਿ ਲੋਕ ਭਾਜਪਾ ਅਤੇ ਆਮ ਆਦਮੀ ਪਾਰਟੀ ਨੂੰ ਉਹਨਾਂ ਦੀ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਰਾਜਨੀਤੀ ਲਈ ਬਾਹਰ ਦਾ ਦਰਵਾਜ਼ਾ ਦਿਖਾਉਣ ਲਈ ਤਿਆਰ ਹਨ। ਪੰਜਾਬ ਕਾਂਗਰਸ ਦੇ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਕਾਰਜਕਾਲ ਦੌਰਾਨ ਪੰਜਾਬ ਅਤੇ ਇਸ ਦੇ ਲੋਕਾਂ ਦੀ ਭਲਾਈ ਦੀ ਬਜਾਏ ਨਿੱਜੀ ਅਤੇ ਪਾਰਟੀ ਫਾਇਦਿਆਂ ਲਈ ਕੰਮਾਂ ਤੇ ਵੱਧ ਰਹੇ ਕਰਜ਼ੇ ਅਤੇ ਫੰਡਾਂ ਦੀ ਕਥਿਤ ਦੁਰਵਰਤੋਂ ਨੂੰ ਨੋਟ ਕਰਦੇ ਹੋਏ ਮੌਜੂਦਾ ਸਥਿਤੀ ਬਾਰੇ ਵੀ ਚਾਨਣਾ ਪਾਇਆ। ਕਾਂਗਰਸੀ ਉਮੀਦਵਾਰ ਬੀਬੀ ਸੁਰਿੰਦਰ ਕੌਰ ਨੇ ਕਿਹਾ- “ਇਸ ਚੋਣ ਪ੍ਰਚਾਰ ਦੌਰਾਨ ਮੈਨੂੰ ਮਿਲ ਰਹੇ ਭਾਰੀ ਸਮਰਥਨ ਲਈ ਮੈਂ ਧੰਨਵਾਦੀ ਹਾਂ। ਮੈਂ ਜ਼ਿੰਦਗੀ ਭਰ ਲੋਕਾਂ ਲਈ ਕੰਮ ਕਰਨ ਦੀ ਹਮੇਸ਼ਾ ਕੋਸ਼ਿਸ਼ ਕੀਤੀ ਹੈ ਅਤੇ ਕਰਦੀ ਰਹਾਂਗੀ। ਮੈਨੂੰ ਯਕੀਨ ਹੈ ਕਿ ਜਲੰਧਰ ਦੇ ਲੋਕ ਅਤੇ ਜਲੰਧਰ ਪੱਛਮੀ ਹਲਕੇ ਦੇ ਵੋਟਰ ਪੰਜਾਬ ਅਤੇ ਪੰਜਾਬੀਅਤ ਦੇ ਨਾਲ ਖੜੇ ਹੋਣਗੇ ਅਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਕਾਂਗਰਸ ਨੂੰ ਵੋਟ ਦੇਣਗੇ।’’ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਮੀਟਿੰਗ ਦੀ ਸਮਾਪਤੀ ਕਰਦਿਆਂ ਕਿਹਾ, ‘‘ਪੰਜਾਬ ਦੀ ਇੱਕੋ ਇੱਕ ਉਮੀਦ ਕਾਂਗਰਸ ਹੈ।
ਮਹਾਰਾਜਾ ਰਣਜੀਤ ਸਿੰਘ ਦੇ ਨਕਸ਼ੇ-ਕਦਮਾਂ ’ਤੇ ਚੱਲਦਿਆਂ ਸਮਾਜ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਵਾਂਗੇ: ਮੁੱਖ ਮੰਤਰੀ
ਸਾਡੇ ਨੇਤਾਵਾਂ ਵੱਲੋਂ ਲੋਕ ਸਭਾ ਵਿੱਚ ਵੀ ਪੰਜਾਬ ਦੇ ਲੋਕਾਂ ਦੀ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ। ਪੰਜਾਬ ਅਤੇ ਜਲੰਧਰ ਦੀ ਰਾਖੀ ਲਈ ਲੋਕ ਕਾਂਗਰਸ ਦੇ ਨਾਲ ਅਤੇ ਬੀਬੀ ਸੁਰਿੰਦਰ ਕੌਰ ਵਰਗੇ ਸੱਚੇ, ਇਮਾਨਦਾਰ ਅਤੇ ਮਿਹਨਤੀ ਉਮੀਦਵਾਰਾਂ ਦੇ ਨਾਲ ਖੜ੍ਹੇ ਹਨ। ’’ ਮੀਟਿੰਗ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਜਲੰਧਰ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਜਲੰਧਰ ਪੱਛਮੀ ਦੀ ਉਮੀਦਵਾਰ ਬੀਬੀ ਸੁਰਿੰਦਰ ਕੌਰ ਸਮੇਤ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਪ੍ਰਗਟ ਸਿੰਘ, ਰਜਿੰਦਰ ਬੇਰੀ , ਜਸਬੀਰ ਸਿੰਘ ਡਿੰਪਾ, ਸੰਜੇ ਤਲਵਾੜ, ਵਿਜੇ ਇੰਦਰ ਸਿੰਗਲਾ , ਸੰਗਤ ਸਿੰਘ ਗਿਲਜੀਆਂ , ਗੁਰਸ਼ਰਨ ਕੌਰ ਰੰਧਾਵਾ , ਰਾਜ ਕੁਮਾਰ ਵੇਰਕਾ , ਹਰਦਿਆਲ ਕੰਬੋਜ, ਹਰਮਿੰਦਰ ਸਿੰਘ ਗਿੱਲ , ਹਰਪ੍ਰਤਾਪ ਸਿੰਘ ਅਜਨਾਲਾ, ਯਾਮਿਨੀ ਗੋਮਰ, ਸਿਮਰਜੀਤ ਸਿੰਘ ਬੈਂਸ , ਸੁਖਵਿੰਦਰ ਸਿੰਘ ਕੋਟਲੀ , ਬਲਵਿੰਦਰ ਸਿੰਘ ਬੈਂਸ , ਬਲਵਿੰਦਰ ਸਿੰਘ ਧਾਲੀਵਾਲ, ਸੁਖਜੀਤ ਸਿੰਘ ਕਾਕਾ , ਐਸ ਪੀ ਰਜਿੰਦਰ ਸਿੰਘ, ਮਦਨਲਾਲ ਜਲਾਲਪੁਰ , ਰਾਜਬਖਸ਼ ਕੰਬੋਜ, ਰੁਪਿੰਦਰ ਰੂਬੀ , ਡਾ. ਨਵਜੋਤ ਢਾਈਆ , ਪਵਨ ਆਦੀਆ , ਹੰਸਰਾਜ ਜੋਸ਼ਨ , ਬਰਿੰਦਰਮੀਤ ਸਿੰਘ ਪਾਹੜਾ ਅਤੇ ਮੋਹਿਤ ਮਹਿੰਦਰਾ ਹਾਜ਼ਰ ਸਨ।
Share the post "ਪੰਜਾਬ ਕਾਂਗਰਸ ਨੇ ਜਲੰਧਰ ਪੱਛਮੀ ’ਚ ਝੋਕੀ ਤਾਕਤ, ਪੰਜਾਬ ਪੱਧਰੀ ਮੀਟਿੰਗ ਕਰਕੇ ਲਗਾਈਆਂ ਡਿਊਟੀਆਂ"