👉ਲੋਕਾਂ ਨੂੰ ਸਮਝਾਇਆ ਕਿ ਕਿਵੇਂ ਭਾਜਪਾ ਉਨ੍ਹਾਂ ਦਾ ਫ਼ਤਵਾ ਚੋਰੀ ਕਰਦੀ ਹੈ
Rupnagar News: ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੋਂ ‘ਵੋਟ ਚੋਰੀ’ ਵਿਰੁੱਧ ਦਸਤਖ਼ਤ ਮੁਹਿੰਮ ਤੇਜ਼ ਕਰ ਦਿੱਤੀ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਅਤੇ ਹੋਰ ਸੀਨੀਅਰ ਆਗੂਆਂ ਦੇ ਨਾਲ ਵੜਿੰਗ ਨੇ ਵੱਖ-ਵੱਖ ਥਾਵਾਂ, ਬਾਜ਼ਾਰਾਂ ਅਤੇ ਰਿਹਾਇਸ਼ੀ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਸਮਝਾਇਆ ਕਿ ਭਾਜਪਾ ਕਿਵੇਂ ਵੋਟਾਂ ਰਹੀ ਹੈ ਅਤੇ ਉਨ੍ਹਾਂ ਦਾ ਫ਼ਤਵਾ ਚੋਰੀ ਕਰ ਰਹੀ ਹੈ।
ਇਹ ਵੀ ਪੜ੍ਹੋ Big News; ਭ੍ਰਿਸਟਾਚਾਰ ਦੇ ਦੋਸ਼ਾਂ ਹੇਠ Bathinda ਦੇ ਚਰਚਿਤ DSP ਵਿਰੁਧ ਵਿਜੀਲੈਂਸ ਵੱਲੋਂ ਪਰਚਾ ਦਰਜ਼
ਬਾਅਦ ਵਿੱਚ ਪੱਤਰਕਾਰਾਂ ਨਾਲ ਇੱਕ ਗੈਰ-ਰਸਮੀ ਗੱਲਬਾਤ ਵਿੱਚ, ਵੜਿੰਗ ਨੇ ਕਿਹਾ ਕਿ ਲੋਕਾਂ ਨੂੰ ਇਹ ਸਮਝਾਉਣ ਤੋਂ ਬਾਅਦ ਕਾਫ਼ੀ ਯਕੀਨ ਹੋ ਗਿਆ ਕਿ ਭਾਜਪਾ ਕਿਵੇਂ ਭਾਰਤੀ ਚੋਣ ਕਮਿਸ਼ਨ ਨਾਲ ਮਿਲ ਕੇ ਕਈ ਤਰੀਕਿਆਂ ਨਾਲ ਉਨ੍ਹਾਂ ਦੀਆਂ ਵੋਟਾਂ ਅਤੇ ਫ਼ਤਵਾ ਚੋਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ‘ਵੋਟ ਚੋਰੀ’ ਵਿਰੁੱਧ ਚੋਣ ਕਮਿਸ਼ਨ ਨੂੰ ਜਮ੍ਹਾਂ ਕਰਵਾਏ ਜਾਣ ਵਾਲੇ ਫਾਰਮਾਂ ‘ਤੇ ਦਸਤਖ਼ਤ ਕਰਨ ਲਈ ਤਿਆਰ ਹਨ। ਇਸ ਦੌਰਾਨ ਉਨ੍ਹਾਂ ਨੇ ਕਰਨਾਟਕ ਦੇ ਦੋ ਹਲਕਿਆਂ ਦੇ ਮਾਮਲਿਆਂ ਦਾ ਹਵਾਲਾ ਦਿੱਤਾ, ਜਿੱਥੇ ਭਾਜਪਾ ਵੱਲੋਂ ਚੋਰੀ ਛਿਪੇ ਵੋਟਾਂ ਹਟਾਈਆਂ ਅਤੇ ਜੋੜੀਆਂ ਗਈਆਂ ਸਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਦੋਵਾਂ ਹਲਕਿਆਂ ਬਾਰੇ ਪੱਕੇ ਸਬੂਤ ਪੇਸ਼ ਕੀਤੇ ਸਨ।
ਇਹ ਵੀ ਪੜ੍ਹੋ ਬਠਿੰਡਾ ਜੇਲ੍ਹ ਦੇ ਸੁਪਰਡੈਂਟ ਦੀ ‘ਬਲੀ’ ਲੈਣ ਵਾਲਾ ਤਿਲਕ ਰਾਜ਼ ਇੱਕ ਹਫ਼ਤੇ ਬਾਅਦ ਬਠਿੰਡਾ ਪੁਲਿਸ ਵੱਲੋਂ ਗ੍ਰਿਫਤਾਰ
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਹੁਣ ਭਾਜਪਾ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ ਲਿਆ ਕੇ ਵੋਟ ਚੋਰੀ ਦੀ ਇੱਕ ਨਵੀਂ ਯੋਜਨਾ ਲੈ ਕੇ ਆਈ ਹੈ। ਇਸ ਯੋਜਨਾ ਨਾਲ ਭਾਜਪਾ ਮਨਮਾਨੇ ਢੰਗ ਨਾਲ ਉਨ੍ਹਾਂ ਵੋਟਰਾਂ ਦੇ ਨਾਮ ਹਟਾ ਰਹੀ ਹੈ, ਜਿਨ੍ਹਾ ਬਾਰੇ ਉਹ ਸੋਚਦੀ ਹੈ ਕਿ ਇਹ ਅਨੁਸੂਚਿਤ ਜਾਤੀ, ਅਨੁਸੂਚਿਤ ਜਨਜਾਤੀ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀਆਂ ਨਾਲ ਸੰਬੰਧਿਤ ਹੁਣ ਕਰਕੇ ਉਸਨੂੰ ਵੋਟ ਨਹੀਂ ਦੇਣਗੇ।ਵੜਿੰਗ ਨੇ ਲੋਕਾਂ ਨੂੰ ਅਜਿਹੀਆਂ ਚਾਲਾਂ ਵਿਰੁੱਧ ਚੇਤਾਵਨੀ ਦਿੱਤੀ ਅਤੇ ਉਨ੍ਹਾਂ ਨੂੰ ਸੁਚੇਤ ਰਹਿਣ ਲਈ ਕਿਹਾ ਕਿ ਕਿਤੇ ਉਨ੍ਹਾਂ ਦੇ ਨਾਮ ਵੀ ਵੋਟਰ ਸੂਚੀਆਂ ਤੋਂ ਨਾ ਹਟਾ ਦਿੱਤੇ ਜਾਣ।ਉਨ੍ਹਾਂ ਕਿਹਾ ਕਿ ਸੂਬਾ ਕਾਂਗਰਸ 15 ਅਕਤੂਬਰ ਨੂੰ ਕਾਂਗਰਸ ਪਾਰਟੀ ਵੱਲੋਂ ਭਾਰਤ ਦੇ ਚੋਣ ਕਮਿਸ਼ਨ ਨੂੰ ਜਮ੍ਹਾਂ ਕਰਵਾਏ ਜਾਣ ਵਾਲੇ 5 ਕਰੋੜ ਦਸਤਖਤਾਂ ਦੇ ਹਿੱਸੇ ਵਜੋਂ 15 ਲੱਖ ਦਸਤਖਤ ਜਮ੍ਹਾ ਕਰਵਾਏਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


